Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਕੈਪਟਨ ਅਮਰਿੰਦਰ ਨੇ 'ਆਪ' ਨੂੰ ਪੰਜਾਬ ਦੀ ਸ਼ਾਂਤੀ ਵਿਰੋਧੀ ਤਾਕਤਾਂ ਵਿਰੁੱਧ ਜਾਗਣ ਦੀ ਚੇਤਾਵਨੀ ਦਿੱਤੀ ਹੈ

Captain Amarinder Singh, Amarinder Singh, BJP, Bharatiya Janata Party, BJP Punjab

Web Admin

Web Admin

5 Dariya News

ਚੰਡੀਗੜ੍ਹ , 01 Oct 2022

Last updated on: Oct 01, 2022, 00:00 IST

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੰਜਾਬ ਅਤੇ ਦੇਸ਼ ਵਿਰੋਧੀ ਤਾਕਤਾਂ ਦੀਆਂ ਗਤੀਵਿਧੀਆਂ ਵਿਰੁੱਧ ਜਾਗਣ ਦੀ ਚੇਤਾਵਨੀ ਦਿੱਤੀ।ਪੰਜਾਬ ਲੋਕ ਕਾਂਗਰਸ ਦੇ ਸਾਬਕਾ ਅਹੁਦੇਦਾਰਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਨ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਨੂੰਨ ਵਿਵਸਥਾ ਰਾਜ ਦਾ ਵਿਸ਼ਾ ਹੈ ਅਤੇ ਅਜਿਹੀਆਂ ਤਾਕਤਾਂ ਅਤੇ ਉਹਨਾਂ ਦੀਆਂ ਗਤੀਵਿਧੀਆਂ ਦਾ ਸਾਹਮਣਾ ਕਰਨਾ ਸੂਬਾ ਸਰਕਾਰ ਦਾ ਫਰਜ਼ ਅਤੇ ਜ਼ਿੰਮੇਵਾਰੀ ਹੈ।

ਇਹ ਪੁੱਛੇ ਜਾਣ 'ਤੇ ਕਿ ਇਸ ਤਰ੍ਹਾਂ ਦੀਆਂ ਸਾਰੀਆਂ ਗਤੀਵਿਧੀਆਂ ਪਿੱਛੇ ਕਿਸ ਦਾ ਹੱਥ ਹੈ, ਉਨ੍ਹਾਂ ਨੇ ਕਿਹਾ, ਇਹ ਪਾਕਿਸਤਾਨ ਹੈ, ਜਿਸ ਨੇ ਕਦੇ ਵੀ ਸ਼ਰਾਰਤ ਕਰਨ ਅਤੇ ਪੰਜਾਬ ਵਿਚ ਗੜਬੜ ਕਰਨ ਦਾ ਮੌਕਾ ਲੱਭਣਾ ਬੰਦ ਨਹੀਂ ਕੀਤਾ।ਉਨ੍ਹਾਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਇਹ ਗੱਲ ਮੰਨਦੇ ਆ ਰਹੇ ਹਨ ਕਿ ਪਾਕਿਸਤਾਨ ਪੰਜਾਬ ਵਿੱਚ ਹਥਿਆਰ ਅਤੇ ਨਸ਼ੇ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਹੈ। 

ਉਨ੍ਹਾਂ ਕਿਹਾ ਕਿ ਪਹਿਲਾਂ ਡਰੋਨਾਂ ਦੀ ਰੇਂਜ 7 ਕਿਲੋਮੀਟਰ ਸੀ ਅਤੇ ਹੁਣ ਇਹ 42 ਕਿਲੋਮੀਟਰ ਤੱਕ ਵੀ ਜਾ ਸਕਦੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਸੂਬਾ ਸਰਕਾਰ ਨੇ ਸਖ਼ਤ ਅਤੇ ਠੋਸ ਕਾਰਵਾਈ ਨਾ ਕੀਤੀ ਤਾਂ ਹਾਲਾਤ ਹੋਰ ਵਿਗੜ ਸਕਦੇ ਹਨ ਜਿਸ ਨੂੰ ਪੰਜਾਬ ਕਾਲੇ ਦਹਾਕੇ ਤੋਂ ਬਾਅਦ ਬਰਦਾਸ਼ਤ ਨਹੀਂ ਕਰ ਸਕਦਾ।

ਸੂਬੇ ਦੀ ਖ਼ਰਾਬ ਵਿੱਤੀ ਸਥਿਤੀ ਅਤੇ ਜਮ੍ਹਾ ਹੋਏ ਵੱਡੇ ਕਰਜ਼ੇ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕੀ ਕੇਂਦਰ ਸੂਬੇ ਨੂੰ ਰਾਹਤ ਦੇ ਸਕਦਾ ਹੈ, ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਭਵ ਨਹੀਂ ਹੈ। “ਕੇਂਦਰ ਕੋਲ ਕਰਜ਼ਾ ਮੁਆਫ਼ ਕਰਨ ਲਈ ਇੰਨਾ ਪੈਸਾ ਨਹੀਂ ਹੈ ਕਿਉਂਕਿ ਸਭ ਕੁਝ ਯੋਜਨਾਬੱਧ ਅਤੇ ਬਜਟ ਵਿੱਚ ਹੈ”, ਉਨ੍ਹਾਂ ਨੇ ਇਸ਼ਾਰਾ ਕਰਦੇ ਹੋਏ ਕਿਹਾ ਕਿ ਰਾਜ ਨੂੰ ਆਪਣੇ ਸਰੋਤ ਪੈਦਾ ਕਰਨ ਅਤੇ ਜੁਟਾਉਣ ਦੀ ਜ਼ਰੂਰਤ ਹੋਏਗੀ।

ਹਾਲਾਂਕਿ, ਉਨ੍ਹਾਂ ਨੇ ਅਜਿਹੀ ਕਿਸੇ ਵੀ ਸੰਭਾਵਨਾ 'ਤੇ ਗੰਭੀਰ ਸੰਦੇਹ ਜ਼ਾਹਰ ਕੀਤਾ, ਕਿਉਂਕਿ ਸਰਕਾਰ ਰਾਘਵ ਚੱਢਾ ਅਤੇ ਅਰਵਿੰਦ ਕੇਜਰੀਵਾਲ ਦੁਆਰਾ ਰਿਮੋਟ ਕੰਟਰੋਲ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ, ਇਹ ਬੇਮਿਸਾਲ ਅਤੇ ਗੈਰ-ਸੰਵਿਧਾਨਕ ਹੈ ਕਿ ਚੱਢਾ ਵਰਗਾ ਕੋਈ ਵਿਅਕਤੀ ਸੀਨੀਅਰ ਅਧਿਕਾਰੀਆਂ ਦੀਆਂ ਮੀਟਿੰਗਾਂ ਬੁਲਾਏਗਾ ਅਤੇ ਫਿਰ ਭਗਵੰਤ ਮਾਨ ਦੀ ਬਜਾਏ ਕੇਜਰੀਵਾਲ ਨੂੰ ਮਾਮਲਾ ਭੇਜੇਗਾ।

ਪੀਐਲਸੀ ਦੇ ਵੱਖ-ਵੱਖ ਅਹੁਦੇਦਾਰਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਦੇ ਹੋਏ, ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਔਖੇ ਸਮੇਂ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਰਹਿਣ ਲਈ ਉਨ੍ਹਾਂ ਦੇ ਤਹਿ ਦਿਲੋਂ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਭਾਜਪਾ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਐਲਾਨ ਕੀਤਾ ਕਿ ਹੇਠਲੇ ਪੱਧਰ ਦੇ ਵਰਕਰਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਨ ਲਈ ਮਾਲਵਾ, ਦੋਆਬਾ ਅਤੇ ਮਾਝਾ ਖੇਤਰ ਵਿੱਚ ਵੱਖਰੇ ਤੌਰ ’ਤੇ ਅਜਿਹੇ ਸਮਾਗਮ ਕਰਵਾਏ ਜਾਣਗੇ।

ਇਸ ਤੋਂ ਪਹਿਲਾਂ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੀਐੱਲਸੀ ਆਗੂਆਂ ਅਤੇ ਅਹੁਦੇਦਾਰਾਂ ਦਾ ਭਾਜਪਾ 'ਚ ਸਵਾਗਤ ਕਰਦੇ ਹੋਏ ਕਿਹਾ ਕਿ ਪੰਜਾਬ 'ਚ ਪਾਰਟੀ ਦਾ ਆਧਾਰ ਵਧਿਆ ਹੈ ਅਤੇ ਹੋਰ ਵੀ ਵਿਸ਼ਾਲ ਹੋਇਆ ਹੈ।ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਭਾਜਪਾ ਨਾ ਸਿਰਫ਼ ਪੰਜਾਬ ਵਿੱਚ ਮਜ਼ਬੂਤੀ ਮਹਿਸੂਸ ਕਰ ਰਹੀ ਹੈ, ਸਗੋਂ ਕੌਮੀ ਪੱਧਰ ’ਤੇ ਵੀ ਉਹ ਦੇਸ਼ ਭਰ ਵਿੱਚ ਹਰਮਨ ਪਿਆਰਾ ਹੈ।

ਇਸ ਮੌਕੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਸੁਭਾਸ਼ ਸ਼ਰਮਾ ਅਤੇ ਪਾਰਟੀ ਦੇ ਸੀਨੀਅਰ ਆਗੂ ਸ਼੍ਰੀਮਤੀ ਜੈ ਇੰਦਰ ਕੌਰ, ਕਮਲਦੀਪ ਸੈਣੀ ਵੀ ਮੌਜੂਦ ਸਨ।ਅੱਜ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਪਟਿਆਲਾ ਦੇ ਮੇਅਰ ਸਜੀਵ ਬਿੱਟੂ ਸ਼ਰਮਾ, ਬਿਕਰਮ ਇੰਦਰ ਸਿੰਘ ਚਾਹਲ, ਕੇਕੇ ਸ਼ਰਮਾ, ਜਗਮੋਹਨ ਸ਼ਰਮਾ, ਅੰਕਿਤ ਬਾਂਸਲ, ਦਮਨਜੀਤ ਸਿੰਘ ਮੋਹੀ, ਸਚਿਨ ਸ਼ਰਮਾ, ਵਿਸ਼ਵਾਸ ਸ਼ਰਮਾ, ਕੇਕੇ ਮਲਹੋਤਰਾ, ਹਰਮੇਸ਼ ਡਕਾਲਾ, ਸੁਰਿੰਦਰ ਘੁੰਮਣ, ਅਨੁਜ ਖੋਸਲਾ ਆਦਿ ਸ਼ਾਮਲ ਸਨ।

 

Tags: Captain Amarinder Singh , Amarinder Singh , BJP , Bharatiya Janata Party , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD