Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅਨਾਜ ਮੰਡੀ ਸੁਨਾਮ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਪੰਜਾਬ ਸਰਕਾਰ ਕਿਸਾਨ ਵੀਰਾਂ ਨੂੰ ਅਨਾਜ ਮੰਡੀਆਂ ਵਿੱਚ ਹਰ ਸੁਵਿਧਾ ਉਪਲੱਬਧ ਕਰਵਾਉਣ ਲਈ ਵਚਨਬੱਧ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Sunam Udham Singh Wala

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ , 01 Oct 2022

Last updated on: Oct 01, 2022, 00:00 IST

ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਸੁਨਾਮ ਊਧਮ ਸਿੰਘ ਵਾਲਾ ਦੀ ਨਵੀਂ ਅਨਾਜ ਮੰਡੀ ਵਿਖੇ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਸ਼ਹਿਰੀ ਵਿਕਾਸ ਅਤੇ ਮਕਾਨ ਉਸਾਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਰਕਾਰੀ ਖਰੀਦ ਆਰੰਭ ਕਰਵਾਈ।

ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨ ਵੀਰਾਂ ਨੂੰ ਅਨਾਜ ਮੰਡੀਆਂ ਵਿੱਚ ਹਰ ਸੁਵਿਧਾ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ। ਇਸ ਮੌਕੇ ਉਨ੍ਹਾਂ ਨੇ ਕਿਸਾਨ ਸੁਖਜਿੰਦਰ ਸਿੰਘ ਵਾਸੀ ਮਾਡਲ ਟਾਊਨ ਵੱਲੋਂ ਲਿਆਂਦੀ ਜਿਣਸ ਦੀ ਬੋਲੀ ਵੀ ਲਗਵਾਈ ਅਤੇ ਮੌਕੇ ਉਤੇ ਹੀ ਫ਼ਸਲ ਦੀ ਖਰੀਦ ਕੀਤੀ ਗਈ।

ਆਪਣੇ ਨਜ਼ਦੀਕੀ ਸ੍ਰੀ ਮੁਕੇਸ਼ ਜੁਨੇਜਾ ਦੀ ਦੁਕਾਨ ਉਤੇ ਆੜ੍ਹਤੀਆਂ ਅਤੇ ਕਿਸਾਨਾਂ ਦੀ ਇਕੱਤਰਤਾ ਦੌਰਾਨ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਉਤੇ ਨਜ਼ਰ ਰੱਖਣ ਲਈ ਉਡਣ ਦਸਤੇ ਤਾਇਨਾਤ ਹਨ ਅਤੇ ਸੀਜ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਬੋਗਸ ਜਾਂ ਗੈਰ ਕਾਨੂੰਨੀ ਖਰੀਦ ਤੋਂ ਬਚਾਅ ਲਈ ਜ਼ਿਲ੍ਹੇ ਦੀਆਂ ਅੰਤਰ ਰਾਜੀ ਹੱਦਾਂ ਉਤੇ ਨਾਕੇ ਲਗਾਉਣ ਦੀ ਹਦਾਇਤ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੇ ਦਾਣੇ ਦਾਣੇ ਦੀ ਖਰੀਦ ਅਤੇ ਚੁਕਾਈ ਕਰਨ ਲਈ ਵਚਨਬੱਧ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਝੋਨੇ ਦੀ ਖਰੀਦ, ਲਿਫਟਿੰਗ, ਬਾਰਦਾਨੇ ਦੀ ਉਪਲਬਧਤਾ, ਟਰਾਂਸਪੋਰਟੇਸ਼ਨ, ਲੇਬਰ ਸਮੇਤ ਬਿਜਲੀ, ਪੀਣ ਲਈ ਸਾਫ਼ ਪਾਣੀ, ਸਾਫ਼ ਸਫ਼ਾਈ, ਪਖਾਨਿਆਂ ਦੀ ਸੁਵਿਧਾ ਸਬੰਧੀ ਕੋਈ ਵੀ ਲਾਪਰਵਾਹੀ ਨਾ ਵਰਤਣ ਲਈ ਸਪੱਸ਼ਟ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਮੂਹ ਅਨਾਜ ਮੰਡੀਆਂ ਦੀ ਨਿਗਰਾਨੀ ਉਪ ਮੰਡਲ ਮੈਜਿਸਟਰੇਟ ਕਰ ਰਹੇ ਹਨ ਅਤੇ ਸਾਰੀਆਂ ਸਰਕਾਰੀ ਖਰੀਦ ਏਜੰਸੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਦੇ ਆਦੇਸ਼ ਦਿੱਤੇ ਗਏ ਹਨ।ਇਸ ਮੌਕੇ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਅਮਰੀਕ ਸਿੰਘ ਧਾਲੀਵਾਲ, ਐਸ ਡੀ ਐਮ ਜਸਪ੍ਰੀਤ ਸਿੰਘ, ਡੀ ਐਫ ਐਸ ਸੀ ਨਰਿੰਦਰ ਸਿੰਘ, ਮਦਨ ਗੋਪਾਲ, ਤਰਸੇਮ ਤੋਲੋਵਾਲੀਆ, ਹਰਮੇਸ਼ ਨਾਗਰਾ, ਸੇਠੀ ਕੁਲਾਰਾਂ, ਮਨਪ੍ਰੀਤ ਬਾਂਸਲ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ, ਆੜ੍ਹਤੀ, ਪੱਲੇਦਾਰ ਆਦਿ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Sunam Udham Singh Wala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD