Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਰਤਨ ਗਰੁੱਪ ਵੱਲੋਂ ਵਿਦਿਆਰਥੀਆਂ ਲਈ ਫੇਅਰਵੈੱਲ ਪਾਰਟੀ ਦਾ ਆਯੋਜਨ

Rattan Group, Rattan Group of Institutions, Sangeeta Aggarwal, Sunder Lal Aggarwal

Web Admin

Web Admin

5 Dariya News

ਮੋਹਾਲੀ , 02 Oct 2022

Last updated on: Oct 02, 2022, 00:00 IST

ਰਤਨ ਗਰੁੱਪ ਆਫ਼ ਇੰਸਟੀਚਿਊਟਸ ਸੋਹਾਣਾ ਵੱਲੋਂ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ ਦੇ  ਵਿਦਿਆਰਥੀਆਂ ਲਈ ਫੇਅਰਵੈੱਲ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਕਰਵਾਏ ਗਏ ਸਮਾਗਮ ਵਿਚ ਗੁਰਪ੍ਰੀਤ ਸਿੰਘ ਭੁੱਲਰ, ਡੀ ਆਈ ਜੀ , ਏ ਜੀ ਡੀ ਐੱਫ ਰੂਪਨਗਰ ਰੇਂਜ ਮੁੱਖ ਮਹਿਮਾਨ ਸਨ। ਜਦ ਕਿ ਡੀ ਐੱਸ ਪੀ ਹਰਸਿਮਰਨ ਸਿੰਘ ਭੁੱਲਰ ਖ਼ਾਸ ਮਹਿਮਾਨ ਸਨ।

ਇਸ ਮੌਕੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕਰਦਿਆ ਭੰਗੜਾ, ਗਿੱਧਾ, ਹਿਮਾਚਲੀ ਡਾਂਸ, ਕਸ਼ਮੀਰੀ ਡਾਂਸ, ਪੰਜਾਬੀ ਡਾਂਸ ਅਤੇ ਰੈਂਪ ਵਾਕ ਵੀ ਪੇਸ਼ ਕੀਤਾ ਗਿਆ। ਇਸ ਸਮਾਗਮ ਦੇ ਅੰਤ ਵਿਚ ਮਿਸ. ਫੇਅਰਵੈੱਲ ਦਾ ਅਵਾਰਡ ਮੁਨਤਸਾ ਅਸ਼ਰਫ਼ ਨੇ ਜਿੱਤਿਆਂ ਜਦਕਿ  ਸਿਮਰਨਪ੍ਰੀਤ ਕੋਰ ਫਸਟ ਰਨਰ ਅੱਪ ਰਹੀ।ਇਸ ਦੇ ਇਲਾਵਾ ਭਾਵਨਾ ਨੂੰ ਮਿਸ ਚਾਰਮਿੰਗ ਅਤੇ ਕਿਰਨਦੀਪ ਕੌਰ ਨੂੰ ਮਿਸ ਸਮਾਈਲ ਚੁਣਿਆ ਗਿਆ।  

ਇਸ ਮੌਕੇ ਮੁੱਖ ਮਹਿਮਾਨਾਂ ਵੱਲੋਂ ਵਿਦਿਆਰਥੀਆਂ ਦੁਆਰਾ ਪੇਸ਼ ਕੀਤੇ ਗਏ ਸਭਿਆਚਾਰ ਸਮਾਗਮ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਦੀ ਸ਼ਲਾਘਾ ਕੀਤੀ।ਮੁੱਖ ਮਹਿਮਾਨ ਗੁਰਪ੍ਰੀਤ ਸਿੰਘ ਭੁੱਲਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵਿਰਸੇ ਅਤੇ ਸਭਿਆਚਾਰ ਨਾਲ ਜੋੜਦੇ ਹਨ ਅਤੇ ਉਨ੍ਹਾਂ ਨੂੰ ਹੋਰਨਾਂ ਰਾਜਾਂ ਦੇ ਲੋਕਗੀਤ ਜਾਂ ਲੋਕ ਨਾਚ ਦੇਖਣ ਦਾ ਮੌਕਾ ਵੀ ਪ੍ਰਦਾਨ ਕਰਦੇ ਹਨ। 

ਉਨ੍ਹਾਂ ਇਸ ਮੌਕੇ ਪਾਸ ਹੋ ਕੇ ਜਾਣ ਵਾਲੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ।ਰਤਨ ਗਰੁੱਪ ਦੇ ਚੇਅਰਮੈਨ ਸੁੰਦਰ ਲਾਲ ਅਗਰਵਾਲ ਨੇ ਕਿਹਾ ਕਿ ਸਿੱਖਿਆ ਦਾ ਮਨੁੱਖੀ ਜਾਤੀ ਦੀ ਤਰੱਕੀ ਵਿਚ ਅਹਿਮ ਯੋਗਦਾਨ ਹੈ । ਜਦ ਕਿ ਵਿਦਿਆਰਥੀ  ਰਤਨ ਗਰੁੱਪ ਵਿਚੋਂ ਸਿੱਖਿਆਂ ਲੈ ਕੇ ਇਕ ਬਿਹਤਰੀਨ ਨਾਗਰਿਕ ਅਤੇ ਇਕ ਸਫਲ ਇਨਸਾਨ ਬਣਨ ਲਈ ਦੁਨੀਆਂ ਵਿਚ ਵਿਚਰਨਗੇ। 

ਉਨ੍ਹਾਂ ਰਤਨ ਗਰੁੱਪ ਵੱਲੋਂ ਦਿਤੀ ਜਾ ਰਹੀ ਬਿਹਤਰੀਨ ਸਿੱਖਿਆਂ ਦੀ ਪ੍ਰੇਰਨਾ ਕਰਦੇ ਹੋਏ ਕਿਹਾ ਕਿ ਰਤਨ ਗਰੁੱਪ ਨੇ ਜਿੱਥੇ ਸਿੱਖਿਆਂ ਦੇ ਖੇਤਰ ਵਿਚ ਯੂਨੀਵਰਸਿਟੀ ਪੱਧਰ ਤੇ ਮੈਰਿਟ ਹਾਸਿਲ ਕੀਤੀਆਂ ਹਨ। ਉੱਥੇ ਹੀ ਯੂਨੀਵਰਸਿਟੀ ਨੂੰ ਖੇਡਾਂ ਅਤੇ ਹੋਰ ਸਭਿਆਚਾਰਕ ਗਤੀਵਿਧੀਆਂ ਲਈ ਬਿਹਤਰੀਨ ਖਿਡਾਰੀ ਅਤੇ ਪ੍ਰਤਿਭਾਵਾਨ ਨੌਜਵਾਨ ਦਿਤੇ ਹਨ। ਜੋ ਕਿ ਮਾਣ ਦਾ ਸਬੱਬ ਹੈ।

ਇਸ ਦੇ ਨਾਲ ਹੀ ਉਨ੍ਹਾਂ ਵਿਦਿਆਰਥੀਆਂ ਨੂੰ ਵਿਦਿਆਰਥੀ ਜੀਵਨ ਦੀ ਅਹਿਮੀਅਤ ਨੂੰ ਸਮਝਦੇ ਹੋਏ ਆਪਣੇ ਉੱਜਲ ਭਵਿਖ ਲਈ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਦਿਤੀ। ਇਸ ਮੌਕੇ ਗਰੁੱਪ ਦੇ ਚੇਅਰਮੈਨ ਸੁੰਦਰ ਲਾਲ ਅਗਰਵਾਲ ਅਤੇ ਪ੍ਰਿੰਸੀਪਲ ਡਾ. ਰਜਿੰਦਰ ਕੌਰ ਨੇ ਆਏ ਮੁੱਖ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ।

 

Tags: Rattan Group , Rattan Group of Institutions , Sangeeta Aggarwal , Sunder Lal Aggarwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD