Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਹਾਤਮਾ ਗਾਂਧੀ ਜੀ ਨੂੰ ਸਮਰਪਿਤ ਮੇਰਾ ਝੋਲਾ ਮੇਰੀ ਪਹਿਚਾਣ ਸਵੱਛ ਭਾਰਤ ਮਿਸ਼ਨ ਤਹਿਤ ਨਗਰ ਨਿਗਮ ਲੁਧਿਆਣਾ ਵਲੋਂ ਪ੍ਰੋਗਰਾਮ

ਪਲਾਸਟਿਕ ਦੀ ਰੋਕਥਾਮ ਲਈ ਅਵੇਅਰਨੇਸ ਅਤੇ ਕੱਪੜੇ ਤੋਂ ਬਣੇ ਥੈਲਿਆ ਦੀ ਪ੍ਰਦਰਸ਼ਨੀ ਲਗਾਈ ਗਈ

Punjab Admin, Dr. Shena Aggarwal , Shena Aggarwal, Ludhiana

Web Admin

Web Admin

5 Dariya News

ਲੁਧਿਆਣਾ , 02 Oct 2022

Last updated on: Oct 02, 2022, 00:00 IST

ਅੱਜ ਗਾਂਧੀ ਜਯੰਤੀ ਵਾਲੇ ਦਿਨ ਮਹਾਤਮਾ ਗਾਂਧੀ ਜੀ ਨੂੰ ਸਮਰਪਿਤ ਮੇਰਾ ਝੋਲਾ ਮੇਰੀ ਪਹਿਚਾਣ  ਸਵੱਛ ਭਾਰਤ ਮਿਸ਼ਨ ਦੇ ਤਹਿਤ ਨਗਰ ਨਿਗਮ ਲੁਧਿਆਣਾ ਵਲੋਂ  ਪ੍ਰੋਗਰਾਮ ਕਰਵਾਇਆ ਗਿਆ । ਇਸ ਪ੍ਰੋਗਰਾਮ ਵਿੱਚ ਪਲਾਸਟਿਕ ਦੀ ਰੋਕਥਾਮ ਲਈ ਅਵੇਅਰਨੇਸ ਅਤੇ ਕੱਪੜੇ ਤੋਂ ਬਣੇ ਥੈਲਿਆ ਦੀ  ਪ੍ਰਦਰਸ਼ਨੀ ਲਗਾਈ ਗਈ ।ਇਸ ਵਿੱਚ DAY- NULM, ਸਿਹਤ ਸ਼ਾਖਾ ਅਤੇ ਸਵੱਛ ਭਾਰਤ ਮਿਸ਼ਨ ਦੀ ਟੀਮ ਨੇ ਮੁੱਖ ਰੂਪ ਵਿੱਚ ਭਾਗ ਲਿਆ ਇਸ ਪ੍ਰੋਗਰਾਮ ਦਾ ਉਦਘਾਟਨ ਮਾਨਯੋਗ ਕਮਿਸ਼ਨਰ ਸ੍ਰੀ ਮਤੀ ਸ਼ੇਨਾ ਅਗਰਵਾਲ ਨਗਰ ਨਿਗਮ ਲੁਧਿਆਣਾ ਜੀ ਵੱਲੋਂ ਕੀਤਾ ਗਿਆ। 

ਇਸ ਵਿੱਚ ਲੱਗਭੱਗ 10 ਦੇ ਕਰੀਬ ਸੈਲਫ ਹੈਲਪ ਗਰੁੱਪਾ (, ਸ਼ਬਦ ਗਰੁੱਪ, ਦੁਰਗਾ ਗਰੁੱਪ, ਗਣਪਤੀ ਗਰੁੱਪ ਅਤੇ ਖੁਆਜਾ ਗਰੁੱਪ ) ਨੇ ਭਾਗ ਲਿਆ ਅਤੇ ਮਾਨਯੋਗ ਕਮਿਸ਼ਨਰ ਜੀ ਨੇ ਸੈਲਫ ਹੈਲਪ ਗਰੁੱਪ ਦੇ ਨੁਮਾਇੰਦਿਆ ਨੂੰ ਹੋਰ ਵੀ ਵੇਸਟ ਕੱਪੜੇ ਦੇ ਥੈਲੇ ਬਣਾ ਕੇ ਮੰਡੀ ਵਿੱਚ ਅਤੇ ਆਲ਼ੇ ਦੁਆਲ਼ੇ ਦੇ ਲੋਕਾਂ ਨੂੰ ਦੇਣ ਲਈ ਕਿਹਾ ਗਿਆ। 

ਇਸ ਤੋਂ ਇਲਾਵਾ ਹੈਲਥ ਸ਼ਾਖਾ ਦੇ ਇੰਚਾਰਜ  ਜੁਆਇੰਟ ਕਮਿਸ਼ਨਰ ਡਾ. ਪੂਨਮਪ੍ਰੀਤ ਕੌਰ ਨਗਰ ਨਿਗਮ ਲਧਿਆਣਾ ਜੀ ਵਲੋਂ ਪੂਰੀ ਮੰਡੀ ਵਿੱਚ ਸਿਹਤ ਸ਼ਾਖਾ ਦੀ ਟੀਮ ਦੇ  ਨਾਲ ਪਲਾਸਟਿਕ ਦੀ ਰੋਕਥਾਮ ਅਤੇ ਕੱਪੜੇ ਦੇ ਥੈਲਿਆਂ ਦੀ ਵਰਤੋਂ ਲਈ ਲਈ ਢੋਲ ਦੇ ਨਾਲ ਮੁਨਿਆਦੀ ਕਰਵਾਈ ਗਈ।  ਮੰਡੀ ਵਿੱਚ ਜਾ ਕੇ ਦੁਕਾਨਾਦਾਰਾਂ/ਰੇਹੜੀਆ/  ਫਹੜੀਆਂ ਵਾਲਿਆ ਨੂੰ ਬੇਨਤੀ ਕੀਤੀ ਗਈ ਕਿ ਪਲਾਸਟਿਕ ਦੇ ਕੈਰੀਬੈਗ ਦੀ ਵਰਤੋਂ ਬੰਦ ਕੀਤੀ ਜਾਵੇ।  

ਮੰਡੀ ਆਉਣ ਵਾਲੇ ਲੋਕਾਂ ਨੂੰ  ਕੱਪੜੇ ਤੋਂ ਬਣੇ  ਥੈਲੇ ਨਾਲ ਲੈ ਕੇ ਆਉਣ ਦੀ ਬੇਨਤੀ ਕੀਤੀ ਗਈ।ਇਸ ਤੋਂ ਇਲਾਵਾ ਸਿਹਤ ਸ਼ਾਖਾ ਨੋਡਲ ਅਫਸਰ ਸਵੱਛ ਭਾਰਤ  ਮਿਸ਼ਨ ਅਸ਼ਵਨੀ ਸਹੋਤਾ ਜੀ ਵਲੋਂ ਸਿਹਤ ਸ਼ਾਖਾ ਦੀ ਟੀਮ ਸੀ. ਐੱਸ. ਆਈ ਰਵੀ ਡੋਗਰਾ, ਅਮੀਰ ਬਾਜਵਾ,ਰਾਜਿੰਦਰ ਕੁਮਾਰ, ਸੁਰਿੰਦਰ ਡੋਗਰਾ, ਐੱਸ.ਆਈ ਜੋਨ- ਏ, ਬੀ, ਸੀ ਅਤੇ ਡੀ , ਸੀ. ਡੀ. ਓ,  ਸੀ.ਐੱਫ, ਜਸਪ੍ਰੀਤ ਕੌਰ ਅਤੇ ਰਾਜਿੰਦਰ ਕੌਰ ਨੇ ਮੁੱਖ ਰੂਪ ਵਿੱਚ ਭਾਗ ਲਿਆ। 

ਇੱਸ ਤੋਂ ਇਲਾਵਾ ਸ਼੍ਰੀ ਅਸ਼ਵਨੀ ਸਹੋਤਾ ਜੀ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਪਲਾਸਟਿਕ ਕੈਰੀਬੈਗ ਦੀ ਰੋਕਥਾਮ ਦੀ ਜਾਗਰੂਕਤਾ ਲਈ ਸ਼ਹਿਰ ਵਿਚ ਅਲੱਗ-ਅਲੱਗ ਉਪਰਾਲੇ ਕੀਤੇ ਜਾ ਰਹੇ ਹਨ , ਜਿਸ ਸਦਕਾ ਅੱਜ ਮੇਨ ਸਬਜ਼ੀ ਮੰਡੀ ਬਹਾਦਰਕੇ ਰੋਡ ਇਹ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਪਲਾਸਟਿਕ ਕੈਰੀਬੈਗ ਅਤੇ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਬੰਦ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਮੰਡੀ ਦੇ ਪ੍ਰਧਾਨ ਸਮੂਹ ਦੁਕਾਨਾਦਾਰਾਂ/ ਸਮੂਹ ਰੇਹੜੀਆ / ਫਹੜੀਆਂ  ਵਾਲਿਆ ਨੂੰ ਬੇਨਤੀ ਹੈ ਕਿ ਉਹ ਆਪਣੀਆ ਦੁਕਾਨਾਂ ਤੇ ਕਿਸੇ ਵੀ ਤਰਾ ਦੇ ਪਲਾਸਟਿਕ ਕੈਰੀਬੈਗ ਨਾ ਰੱਖਣ। 4 ਅਕਤੂਬਰ 2022 ਤੋਂ ਮੰਡੀ ਵਿਚ ਪਲਾਸਟਿਕ ਕੈਰੀਬੈਗ ਰੱਖਣ ਵਾਲਿਆਂ ਦੇ ਚਲਾਨ ਕੀਤੇ ਜਾਣਗੇ। 

ਇਹ ਚਲਾਨ 5000 ਤੋਂ 25000 ਤੱਕ ਦਾ ਵੀ ਹੋ ਸਕਦਾ ਹੈ। ਇਸ ਲਈ ਸੰਬੰਧਿਤ ਅਧਿਕਾਰੀਆਂ , ਪ੍ਰਧਾਨ, ਦੁਕਾਨਦਾਰਾਂ, ਰੇਹੜੀਆਂ ਵਾਲਿਆਂ ਨੂੰ ਪਲਾਸਟਿਕ ਕੈਰੀ- ਬੈਗ ਨਾ ਰੱਖਣ ਦੀ ਅਪੀਲ ਕੀਤੀ ਜਾਂਦੀ ਹੈ । ਇਸ ਮੌਕੇ ਤੇ ਬ੍ਰਾਂਡ ਅੰਬੈਸਡਰ ਸਵੱਛ ਭਾਰਤ ਮਿਸ਼ਨ ਅਭੈ ਸਹੋਤਾ ( ਯੂਥ ਪ੍ਰਧਾਨ) ਵਲੋਂ ਆਪਣੀ ਟੀਮ ਦੇ ਨਾਲ ਮੁੱਖ ਰੂਪ ਵਿੱਚ ਲੋਕਾਂ ਨੂੰ plastic ਕੈਰੀ ਬੈਗ ਨਾ ਵਰਤਣ ਸਬੰਧੀ  ਜਾਗਰੂਕ ਕੀਤਾ।

 

Tags: Punjab Admin , Dr. Shena Aggarwal , Shena Aggarwal , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD