Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ

 

ਗੁਜਰਾਤ ਵਿੱਚ ਬਦਲਾਅ ਦੀਆਂ ਹਵਾਵਾਂ ਚੱਲ ਰਹੀਆਂ ਹਨ ਤੇ ਲੋਕ ਸਫ਼ਲਤਾ ਦੀ ਨਵੀਂ ਇਬਾਰਤ ਲਿਖਣ ਲਈ ਕਾਹਲੇ : ਭਗਵੰਤ ਮਾਨ

ਪੰਜਾਬ ਵਿੱਚ ਕਰੀਬ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਜ਼ੀਰੋ ਬਿਜਲੀ ਬਿੱਲ ਆਇਆ: ਭਗਵੰਤ ਮਾਨ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Arvind Kejriwal, Rajkot, Gujarat

Web Admin

Web Admin

5 Dariya News

ਰਾਜਕੋਟ (ਗੁਜਰਾਤ) , 02 Oct 2022

Last updated on: Oct 02, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਗੁਜਰਾਤ ਵਿੱਚ ਬਦਲਾਅ ਦੀਆਂ ਹਵਾਵਾਂ ਚੱਲ ਰਹੀਆਂ ਹਨ ਅਤੇ ਸੂਬੇ ਦੇ ਲੋਕ ਚੋਣਾਂ ਮਗਰੋਂ ਸਫ਼ਲਤਾ ਦੀਆਂ ਨਵੀਆਂ ਕਹਾਣੀਆਂ ਲਿਖਣਗੇ।ਗਊਆਂ ਦੀ ਸੰਭਾਲ ਦੀ ਗਰੰਟੀ ਦਿੰਦਿਆਂ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕ ਵੀ ਉਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ, ਜਿਹੜੀਆਂ 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕ ਵੀ ਭੁਗਤ ਚੁੱਕੇ ਹਨ। 

ਉਨ੍ਹਾਂ ਕਿਹਾ ਕਿ ਗੁਜਰਾਤ ਬੇਹੱਦ ਗੰਭੀਰ ਖੇਤੀਬਾੜੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਸਕੂਲਾਂ ਤੇ ਹਸਪਤਾਲਾਂ ਦੀ ਹਾਲਤ ਖ਼ਰਾਬ ਹੈ ਅਤੇ ਸੜਕਾਂ ਬਦਤਰ ਹਾਲਤ ਵਿੱਚ ਹਨ। 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਵੀ ਇਹੋ ਹਾਲਾਤ ਸਨ। ਭਗਵੰਤ ਮਾਨ ਨੇ ਕਿਹਾ ਕਿ ਹਾਲਾਤ ਤਾਂ ਹੀ ਬਦਲ ਸਕਦੇ ਹਨ, ਜੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਸੱਤਾ ਵਿੱਚ ਆਏਗੀ।

ਕਾਂਗਰਸ ਤੇ ਭਾਜਪਾ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਉਨ੍ਹਾਂ ਕਿਹਾ ਕਿ ‘ਅਪਰੇਸ਼ਨ ਲੋਟਸ’ ਦੀ ਸਭ ਤੋਂ ਵੱਡੀ ਪੀੜਤ ਹੋਣ ਦੇ ਬਾਵਜੂਦ ਕਾਂਗਰਸ ਸੂਬਾਈ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਭਾਜਪਾ ਦੇ ਇਸ ਜਮਹੂਰੀਅਤ ਵਿਰੋਧੀ ਸਟੈਂਡ ਦੀ ਹਮਾਇਤ ਕਰ ਰਹੀ ਹੈ। 

ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਕਾਂਗਰਸ (ਆਈ) ਸੀ ਪਰ ਹੁਣ ਇਹ ਕਾਂਗਰਸ (ਭਾਜਪਾ) ਬਣ ਚੁੱਕੀ ਹੈ ਕਿਉਂਕਿ ਦੋਵਾਂ ਪਾਰਟੀਆਂ ਨੇ ਲੋਕਾਂ ਨੂੰ ਅਤੇ ਸੂਬੇ ਦੇ ਅਸਾਸਿਆਂ ਨੂੰ ਲੁੱਟਣ ਲਈ ਹੱਥ ਮਿਲਾ ਲਿਆ ਹੈ।ਪੰਜਾਬ ਵਿੱਚ ਆਮ ਆਦਮੀ ਸਰਕਾਰ ਦੀਆਂ ਮਿਸਾਲੀ ਪਹਿਲਕਦਮੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਜੁਲਾਈ ਤੋਂ ਪੰਜਾਬ ਸਰਕਾਰ ਹਰੇਕ ਬਿੱਲ ਉਤੇ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ ਦੇ ਰਹੀ ਹੈ। 

ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਕੁੱਲ 72.66 ਲੱਖ ਵਿੱਚੋਂ ਲਗਭਗ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਬਿਜਲੀ ਦਾ ਬਿੱਲ ਜ਼ੀਰੋ ਆਇਆ ਹੈ, ਜੋ ਕੁੱਲ ਗਿਣਤੀ ਦਾ 68.81 ਫੀਸਦੀ ਬਣਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਪਿਛਲੇ ਛੇ ਮਹੀਨਿਆਂ ਵਿੱਚ ਹੁਣ ਤੱਕ 17 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆਂ ਕੀਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ, ਨੌਕਰੀਆਂ ਵਿੱਚ ਦਮਨਕਾਰੀ ਠੇਕੇਦਾਰੀ ਪ੍ਰਣਾਲੀ ਵਿਰੁੱਧ ਹੈ, ਜਿਸ ਕਾਰਨ ਸੂਬੇ ਵਿੱਚ 30 ਹਜ਼ਾਰ ਤੋਂ ਵੱਧ ਠੇਕੇ ਉਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਦੀ ਸ਼ੁਰੂਆਤ ਕੀਤੀ ਹੈ, ਜਿਸ ਦੀ ਮਦਦ ਨਾਲ ਭ੍ਰਿਸ਼ਟ ਤੱਤਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਇਮਾਨਦਾਰ ਸਰਕਾਰ ਹੀ ਅਜਿਹੀਆਂ ਮਿਸਾਲੀ ਤੇ ਲੋਕ ਪੱਖੀ ਪਹਿਲਕਦਮੀਆਂ ਕਰ ਸਕਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨਾਲ ਵਧੀਆ ਤਰੀਕੇ ਨਾਲ ਸਿੱਝਣ ਲਈ ਸੂਬਾ ਸਰਕਾਰ ਨੇ ਗਊ ਸੇਵਾ ਕਮਿਸ਼ਨ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਜਿੱਥੇ ਇਕ ਪਾਸੇ ਬੇਸਹਾਰਾ ਪਸ਼ੂਆਂ ਦੀ ਹਾਦਸਿਆਂ ਵਿੱਚ ਜਾਂਦੀ ਜਾਨ ਬਚਾਉਣਾ ਹੈ, ਉਥੇ ਦੂਜੇ ਪਾਸੇ ਗਊਆਂ ਦੀ ਸਾਂਭ-ਸੰਭਾਲ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਗਊਆਂ ਦੀ ਭਲਾਈ ਲਈ ਗਊ ਸੈੱਸ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਹਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Arvind Kejriwal , Rajkot , Gujarat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD