Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਚੇਅਰਮੈਨ ਰਮਨ ਬਹਿਲ ਨੇ ਭੋਪੁਰ ਸੈਦਾਂ ਦੀ ਬਿਜਲੀ ਸਪਲਾਈ ਦੀ ਸਮੱਸਿਆ ਦਾ ਹੱਲ ਕਰਵਾਇਆ

4.50 ਲੱਖ ਰੁਪਏ ਦੀ ਲਾਗਤ ਨਾਲ ਲੱਗੇ ਨਵੇਂ ਟਰਾਂਸਫਾਰਮ ਦਾ ਕੀਤਾ ਉਦਘਾਟਨ

Raman Bahl, Gurdaspur, AAP, Aam Aadmi Party, Aam Aadmi Party Punjab, AAP Punjab, Jalandhar

Web Admin

Web Admin

5 Dariya News

ਗੁਰਦਾਸਪੁਰ , 03 Oct 2022

Last updated on: Oct 03, 2022, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਮਹੀਨੇ ਦੇ 300 ਰੁਪਏ ਯੂਨਿਟ ਮੁਆਫ਼ ਕਰਕੇ ਵੱਡਾ ਤੋਹਫ਼ਾ ਦਿੱਤਾ ਹੈ ਅਤੇ ਜਿਸਦੀ ਬਦੌਲਤ ਹੁਣ ਲੱਖਾਂ ਖਪਤਕਾਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਇਸ ਤੋਂ ਇਲਾਵਾ ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦੇ ਬਕਾਏ ਬਿੱਲ ਵੀ ਮੁਆਫ਼ ਕਰਕੇ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਇੱਕ ਹੋਰ ਵੱਡੀ ਰਾਹਤ ਦਿੱਤੀ ਹੈ।

ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਅੱਜ ਪਿੰਡ ਭੋਪੁਰ ਸੈਦਾਂ ਵਿਖੇ ਬਿਜਲੀ ਸਪਲਾਈ ਨੂੰ ਬੇਹਤਰ ਬਣਾਉਣ ਲਈ 4.50 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਗਏ ਨਵੇਂ 63 ਕੇ.ਵੀ. ਬਿਜਲੀ ਟਰਾਂਸਫਾਰਮ ਦਾ ਉਦਘਾਟਨ ਕਰਨ ਮੌਕੇ ਹਾਜ਼ਰ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ। 

ਉਨ੍ਹਾਂ ਕਿਹਾ ਕਿ ਪਿੰਡ ਭੋਪੁਰ ਸੈਦਾਂ ਦੇ ਲੋਕ ਲੰਮੇ ਸਮੇਂ ਤੋਂ ਨਿਰਵਿਘਨ ਬਿਜਲੀ ਸਪਲਾਈ ਨਾ ਹੋਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਸਨ ਅਤੇ ਪਿੰਡ ਵਾਲਿਆਂ ਦੇ ਇਸ ਸਮੱਸਿਆ ਦੇ ਹੱਲ ਲਈ ਉਨ੍ਹਾਂ ਨੂੰ ਕਿਹਾ ਸੀ। ਸ੍ਰੀ ਬਹਿਲ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਇਸ ਸਮੱਸਿਆ ਨੂੰ ਪਾਵਰਕਾਮ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਜਿਸ ਤੋਂ ਬਾਅਦ ਪਾਵਰਕਾਮ ਵੱਲੋਂ ਪਿੰਡ ਵਿੱਚ ਨਵਾਂ ਟਰਾਂਸਫਾਰਮ ਲਗਾਇਆ ਗਿਆ ਹੈ। 

ਉਨ੍ਹਾਂ ਕਿਹਾ ਕਿ ਟਰਾਂਸਫਾਰਮ ਲਗਾਉਣ ਲਈ ਪਿੰਡ ਵਾਸੀਆਂ ਕੋਲੋਂ ਇੱਕ ਨਵਾਂ ਪੈਸਾ ਵੀ ਨਹੀਂ ਲਿਆ ਗਿਆ ਅਤੇ 4.50 ਲੱਖ ਰੁਪਏ ਦੀ ਸਾਰੀ ਰਾਸ਼ੀ ਪਾਵਰਕਾਮ ਵੱਲੋਂ ਖਰਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਵਾਂ ਟਰਾਂਸਫਾਰਮ ਲੱਗਣ ਨਾਲ ਹੁਣ ਪਿੰਡ ਵਿੱਚ ਨਿਰਵਿਘਨ ਬਿਜਲੀ ਸਪਲਾਈ ਸੰਭਵ ਹੋ ਸਕੇਗੀ। ਉਨ੍ਹਾਂ ਕਿਹਾ ਕਿ ਪਿੰਡ ਦੇ ਕੁਝ ਘਰਾਂ ਉਪਰੋਂ ਹਾਈਵੋਲਟੇਜ ਤਾਰਾਂ ਲੰਘਦੀਆਂ ਹਨ, ਉਨ੍ਹਾਂ ਨੂੰ ਵੀ ਪਾਵਰਕਾਮ ਵੱਲੋਂ ਆਪਣੇ ਖਰਚੇ ’ਤੇ ਸ਼ਿਫ਼ਟ ਕੀਤਾ ਜਾਵੇਗਾ।

ਵਿਕਾਸ ਦੀ ਗੱਲ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਹਮਦਰਦ ਸਰਕਾਰ ਹੈ ਅਤੇ ਲੋਕਾਂ ਦੀ ਕੀ ਲੋੜਾਂ ਅਤੇ ਮੁਸ਼ਕਲਾਂ ਹਨ ਉਸਨੂੰ ਸਰਕਾਰ ਚੰਗੀ ਤਰ੍ਹਾਂ ਸਮਝਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਹਰ ਫੈਸਲਾ ਲੋਕਾਂ ਦੀ ਭਲਾਈ ਤੇ ਹਿੱਤ ਲਈ ਹੈ। 

ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਪਾਵਰਕਾਮ ਦੇ ਐਸ.ਈ. ਅਰਵਿੰਦਰਜੀਤ ਸਿੰਘ ਬੋਪਾਰਾਏ, ਐਕਸੀਅਨ ਬਾਜਵਾ, ਪਿੰਡ ਭੋਪੁਰ ਸੈਦਾਂ ਦੇ ਸਰਪੰਚ ਰਾਜ ਕੁਮਾਰ, ਸਤਿੰਦਰ ਸਿੰਘ, ਰਣਜੀਤ ਸਿੰਘ, ਰਮੇਸ਼ ਸਿੰਘ, ਜਸਬੀਰ ਸਿੰਘ, ਇੰਦਰਜੀਤ ਸਿੰਘ ਤੋਂ ਇਲਾਵਾ ਹੋਰ ਮੋਹਤਬਰ ਵੀ ਹਾਜ਼ਰ ਸਨ।

 

Tags: Raman Bahl , Gurdaspur , AAP , Aam Aadmi Party , Aam Aadmi Party Punjab , AAP Punjab , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD