Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗ੍ਰਾਮ ਪੰਚਾਇਤ ਕੱਲ੍ਹਾ ਜ਼ਿਲ੍ਹਾ ਤਰਨ ਤਾਰਨ ਨੂੰ “ਮੇਰਾ ਪਿੰਡ, ਮੇਰੀ ਜਿੰਮੇਵਾਰੀ” ਤਹਿਤ ਜ਼ਿਲ੍ਹੇ ਦੇ ਸਭ ਤੋਂ ਸਾਫ਼-ਸੁਥਰੇ ਪਿੰਡ ਵੱਜੋਂ 1 ਲੱਖ ਰੁਪਏ ਦੀ ਨਗਦ ਰਾਸ਼ੀ ਨਾਲ ਕੀਤਾ ਗਿਆ ਸਨਮਾਨਿਤ

ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼-2 ਤਹਿਤ ਜ਼ਿਲ੍ਹੇ ਭਰ ਦੇ ਪਿੰਡਾਂ ਦੇ ਕਰਵਾਏ ਗਏ ਸਨ ਸਵੱਛਤਾ ਮੁਕਾਬਲੇ

DC Tarntaran, Monish Kumar, Tarntaran, Deputy Commissioner Tarntaran

Web Admin

Web Admin

5 Dariya News

ਤਰਨ ਤਾਰਨ , 03 Oct 2022

Last updated on: Oct 03, 2022, 00:00 IST

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤਰਨ ਤਾਰਨ ਵੱਲੋ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼-2 ਤਹਿਤ ਜ਼ਿਲ੍ਹੇ ਭਰ ਦੇ ਪਿੰਡਾਂ ਦੇ ਸਵੱਛਤਾ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਨੇ ਭਾਗ ਲਿਆ, ਜਿਹਨਾਂ ਵਿੱਚੋ ਪਿੰਡ ਕੱਲ੍ਹਾ ਦੀ ਗ੍ਰਾਮ ਪੰਚਾਇਤ ਨੇ “ਮੇਰਾ ਪਿੰਡ ਮੇਰੀ ਜ਼ਿੰਮੇਵਾਰੀ” ਮੁਹਿੰਮ ਤਹਿਤ ਜ਼ਿਲ੍ਹੇ ਦਾ ਸਭ ਤੋ ਸਾਫ ਸੁਥਰਾ ਪਿੰਡ ਹੋਣ ‘ਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਮੋਨੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਗਠਿਤ ਕਮੇਟੀ ਦੇ ਨਿਰੀਖਣ ਦੇ ਨਤੀਜੇ ਵਿੱਚ ਪਹਿਲਾ ਦਰਜਾ ਪ੍ਰਾਪਤ ਕੀਤਾ ।

ਜਿਕਰਯੋਗ ਹੈ ਕਿ ਸ੍ਰ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵਲੋ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾ ਅਨੁਸਾਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਨੂੰ ਸਮਰਪਿਤ ਰਾਜ ਪੱਧਰੀ ਸਵੱਛ ਭਾਰਤ ਦਿਵਸ ਮਨਾਇਆ ਗਿਆ, ਜਿਸ ਵਿੱਚ ਵੱਖ ਵੱਖ ਜ਼ਿਲ੍ਹਿਆ ਦੀਆਂ ਗ੍ਰਾਮ ਪੰਚਾਇਤਾਂ ਵੱਲੋ ਭਾਗ ਲਿਆ ਗਿਆ।

ਇਸ ਮੌਕੇ ‘ਤੇ ਮੁੱਖ ਮਹਿਮਾਨ ਬ੍ਰਹਮ ਸ਼ੰਕਰ ਜਿੰਪਾਂ ਕੈਬਨਿਟ ਮੰਤਰੀ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵੱਲੋਂ ਗ੍ਰਾਮ ਪੰਚਾਇਤ ਕੱਲ੍ਹਾ ਬਲਾਕ ਖਡੂਰ ਜ਼ਿਲ੍ਹਾ ਤਰਨ ਤਾਰਨ ਨੂੰ “ਮੇਰਾ ਪਿੰਡ, ਮੇਰੀ ਜਿੰਮੇਵਾਰੀ ਤਹਿਤ ਜਿਲ੍ਹੇ ਦੇ ਸਭ ਤੋਂ ਸਾਫ਼ ਸੁਥਰੇ ਪਿੰਡ ਵੱਜੋਂ 1 ਲੱਖ ਰੁਪਏ ਦੀ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਮਾਨਯੋਗ ਜੈ ਕ੍ਰਿਸ਼ਨ ਸਿੰਘ ਰੋੜੀ ਡਿਪਟੀ ਸਪੀਕਰ ਵਿਧਾਨ ਸਭਾ ਪੰਜਾਬ ਵਲੋ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਨੇ ਦੱਸਿਆ ਕਿ ਓ. ਡੀ. ਐੱਫ ਪਲੱਸ (ਅਸਪਾਈਰਿੰਗ ਕੈਟਾਗਰੀ) ਵਿੱਚ “ਮੇਰਾ ਪਿੰਡ ਮੇਰੀ ਜ਼ਿੰਮੇਵਾਰੀ ” ਮੁਹਿੰਮ ਤਹਿਤ ਜ਼ਿਲ੍ਹੇ ਦਾ ਸਭ ਤੋਂ ਸਾਫ਼ ਸੁਥਰਾ ਪਿੰਡ ਚੁਣਿਆ ਗਿਆ ਹੈ। ਪਿੰਡ ਵਿੱਚ ਸਮੁਦਾਇਕ ਪਖਾਨਾ ਬਣਿਆ ਹੋਇਆ ਹੈ, ਜਿਸ ਦੀ ਵਰਤੋਂ ਪਿੰਡ ਦੀਆਂ ਔਰਤਾਂ, ਬੱਚੇ, ਮਰਦ, ਅੰਗਹੀਣ, ਰਾਹਗੀਰ ਤੇ ਪ੍ਰਵਾਸੀ ਮਜ਼ਦੂਰ ਕਰਦੇ ਹਨ।

ਪਿੰਡ ਵਿੱਚ ਤਰਲ ਕੂੜੇ ਦੇ ਪ੍ਰਬੰਧਨ ਲਈ ਸੀਚੇਵਾਲ ਮਾਡਲ ਛੱਪੜ ਤਿਆਰ ਕੀਤਾ ਗਿਆ ਹੈ, ਜਿਸ ਵਿੱਚ ਬੱਚਿਆ ਦਾ ਪਾਰਕ ਓਪਨ ਜਿੰਮ ਅਤੇ ਇੱਕ ਹਰਿਆਵਲ ਝੀਲ ਬਣਾਈ ਗਈ ਹੈ । ਛੱਪੜ ਦੀ ਸੁੰਦਰ ਦਿੱਖ ਨੂੰ ਦੇਖਣ ਲਈ ਵੱਖ-ਵੱਖ ਪਿੰਡਾ ਅਤੇ ਜ਼ਿਲ੍ਹਿਆ ਤੋਂ ਲੋਕ ਇਥੇ ਦੌਰਾ ਕਰਦੇ ਹਨ । ਇਸ ਤੋ ਇਲਾਵਾ ਵੱਖ-ਵੱਖ ਪਿੰਡਾ ਦਾ ਯੂਥ ਇਥੋ ਦੀ ਸੁੰਦਰਤਾ ਨਾਲ ਸੈਲਫ਼ੀਆ ਕਰਵਾਉਦੇ ਹਨ ਅਤੇ ਨਵ ਵਿਆਹੇ ਜੋੜਿਆ ਵੱਲੋ ਵੀ ਇਥੇ ਪ੍ਰੀ-ਵੈਡਿੰਗ ਸ਼ੂਟ ਲਈ ਵੀ ਦਿਲਚਪਸੀ ਲਈ ਜਾਂਦੀ ਹੈ।

ਉਹਨਾਂ ਦੱਸਿਆ ਕਿ ਗ੍ਰਾਮ ਪੰਚਾਇਤ ਵੱਲੋ ਇਸ ਸਥਾਨ ‘ਤੇ ਬੇੜੀ ਦਾ ਵੀ ਪ੍ਰਬੰਧ ਕੀਤਾ ਗਿਆ ਹੈ, ਜਿਸ ਦਾ ਅਨੰਦ ਹਰੇਕ ਵਰਗ ਦੇ ਅਤੇ ਉਮਰ ਦੇ ਵਿਅਕਤੀ ਪ੍ਰਾਪਤ ਕਰਦੇ ਹਨ । ਇਸ ਛੱਪੜ ਵਿੱਚ ਗ੍ਰਾਮ ਪੰਚਾਇਤ ਵੱਲੋ ਮੱਛੀ ਪਾਲਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ, ਜਿਸ ਤੋਂ ਪੰਚਾਇਤ ਨੂੰ ਸਲਾਨਾ 1 ਲੱਖ 10 ਹਜ਼ਾਰ ਰੁਪਏ ਆਮਦਨ ਪ੍ਰਾਪਤ ਹੁੰਦੀ ਹੈ । 

ਗ੍ਰਾਮ ਪੰਚਾਇਤ ਵੱਲੋਂ ਬਲਾਕ ਪੱਧਰ ‘ਤੇ ਬਣਾਏ ਜਾਣ ਵਾਲੇ ਪਲਾਸਟਿਕ ਵੇਸਟ ਮੈਨੇਜਮੈਂਟ ਯੂਨਿਟ ਸਬੰਧੀ ਮਤਾ ਪਾਸ ਕੀਤਾ ਗਿਆ ਹੈ, ਜੋ ਕਿ ਬਹੁਤ ਜਲਦ ਪਿੰਡ ਵਿੱਚ ਲਗਾਇਆ ਜਾਵੇਗਾ । ਇਸ ਤੋਂ ਇਲਾਵਾ ਗ੍ਰਾਮ ਪੰਚਾਇਤ ਵੱਲੋਂ ਹੀ ਜਲਦ ਹੀ ਗਿੱਲੇ ਕੂੜਾ ਅਤੇ ਸੂਕੇ ਕੂੜੇ ਦਾ ਪ੍ਰਬੰਧਨ ਲਈ ਪ੍ਰੋਜੈਕਟ ਲਗਾ ਰਹੀ ਹੈ, ਉਪਰੋਕਤ ਰਹਿੰਦੇ ਕੰਮਾਂ ਨੂੰ ਪੂਰਾ ਕਰਨ ਤੋ ਬਾਅਦ ਇਹ ਪਿੰਡ ਇੱਕ ਮਾਡਲ ਸ੍ਰੇਣੀ ਦੇ ਪਿੰਡ ਵਿੱਚ ਸ਼ਾਮਲ ਹੋ ਜਾਵੇਗਾ, ਜੋ ਕਿ ਦੂਸਰੇ ਪਿੰਡਾਂ ਲਈ ਇੱਕ ਚਾਨਣ ਸਰੋਤ ਹੈ ।

 

Tags: DC Tarntaran , Monish Kumar , Tarntaran , Deputy Commissioner Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD