Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਟੀ ਐਨ ਸੀ ਦੀ ਜਾਗਰੂਕਤਾ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਕਿਸਾਨਾਂ ਨੂੰ ਬਿਨਾਂ ਸਾੜਨ ਵਾਲੀ ਖੇਤੀ ਲਈ ਪ੍ਰੇਰਿਤ ਕਰੇਗਾ ਟੀ ਐਨ ਸੀ ਦਾ ਪ੍ਰਾਜੈਕਟ ਪ੍ਰਾਣਾ

DC Tarntaran, Monish Kumar, Tarntaran, Deputy Commissioner Tarntaran

Web Admin

Web Admin

5 Dariya News

ਤਰਨਤਾਰਨ , 03 Oct 2022

Last updated on: Oct 03, 2022, 00:00 IST

ਡਿਪਟੀ ਕਮਿਸ਼ਨਰ ਤਰਨ ਤਾਰਨ ਮੋਨੀਸ਼ ਕੁਮਾਰ ਨੇ ਅੱਜ  ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਤੋੰ ਦਾ ਕੰਜ਼ਰਵੈਂਸੀ (ਟੀ ਐਨ ਸੀ) ਵੱਲੋਂ ਪੰਜਾਬ ਵਿੱਚ ਚਲਾਏ ਜਾ ਰਹੇ ਪ੍ਰਾਜੈਕਟ ਪ੍ਰਮੋਟਿੰਗ ਰੀਜੈਨਰੇਟਿਵ ਐਡ ਨੋ ਬਰਨ ਐਗਰੀਕਲਚਰ (ਪ੍ਰਾਣਾ) ਤਹਿਤ ਜਿਲ੍ਹੇ ਵਿੱਚ ਸ਼ੁਰੂ ਕੀਤੀ ਗਈ ਜਾਗਰੂਕਤਾ ਮੋਬਾਇਲ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਜਿਲ੍ਹੇ ਦੇ ਪਿੰਡਾਂ ਵਿਚ ਚੱਲਣ ਵਾਲੀ ਜਾਗਰੂਕਤਾ ਵੈਨ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਬਿਨਾਂ ਸਾੜਨ ਵਾਲੀ ਖੇਤੀ ਲਈ ਪ੍ਰੇਰਿਤ ਕਰੇਗੀ। ਡਿਪਟੀ ਕਮਿਸ਼ਨਰ ਨੇ ਟੀ ਐਨ ਸੀ ਵੱਲੋਂ ਸ਼ੁਰੂ ਕੀਤੇ ਗਏ ਪ੍ਰਾਜੈਕਟ ਵਿਚ ਜ਼ਿਲ੍ਹਾ ਪ੍ਰਸ਼ਾਸਨ ਤਰਫੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਜਾਗਰੂਕਤਾ ਵੈਨ ਨੂੰ ਵੱਧ ਤੋਂ ਵੱਧ ਪਿੰਡਾਂ ਤੱਕ ਪਹੁੰਚਾਇਆ ਜਾਵੇ ਜਿਸ ਨਾਲ ਕਿਸਾਨਾਂ ਨੂੰ ਖੇਤੀਬਾੜੀ ਦੇ ਆਧੁਨਿਕ ਢੰਗਾਂ ਬਾਰੇ ਜਾਣਕਾਰੀ ਮਿਲ ਸਕੇ।

ਇਸ ਮੌਕੇ ਟੀਐੱਨਸੀ ਦੇ ਪ੍ਰੋਜੈਕਟ ਨਿਰਦੇਸ਼ਕ ਡਾ. ਗੁਰੂ ਕੋਪਾ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਟਿਕਾਊ ਤੇ ਲਾਭਕਾਰੀ ਖੇਤੀ ਵੱਲ ਸਾਨੂੰ ਕਦਮ ਵਧਾਉਣੇ ਹੋਣਗੇ। ਫ਼ਸਲੀ ਰਹਿੰਦ ਖੂੰਹਦ ਪ੍ਰਬੰਧਨ ਬਹੁਤ ਜ਼ਰੂਰੀ ਹੈ ਅਤੇ ਇਸ ਨੂੰ ਜਲਾਉਣ ਨਾਲ ਬਹੁਤ ਨੁਕਸਾਨ ਹੁੰਦਾ ਹੈ। ਸਾਨੂੰ ਦੇ ਅਗਾਮੀ ਨਤੀਜਿਆਂ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਅਤੇ ਫਸਲੀ ਰਹਿੰਦ ਖੂੰਹਦ ਨੂੰ ਮਿੱਟੀ ਵਿੱਚ ਮਿਲਾ ਕੇ ਕਈ ਲਾਭ ਮਿਲਦੇ ਹਨ ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵੀ ਵੱਧਦੀ ਹੈ।

ਪ੍ਰਾਣਾ ਦਾ ਮੁੱਖ ਉਦੇਸ਼ ਕਿਸਾਨਾਂ ਵੀ ਬਿਨਾਂ ਸਾੜਨ ਵਾਲੀ ਖੇਤੀ ਨਾਲ ਜੋੜਨਾ ਤੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾਉਂਦੇ ਹੋਏ ਘੱਟ ਪਾਣੀ ਵਾਲੀਆਂ ਫ਼ਸਲਾਂ ਦੀ ਪੈਦਾਵਾਰ ਵਧਾਉਣਾ ਹੈ। ਦਾ ਨੇਚਰ ਕੰਜ਼ਰਵੈਂਸੀ ਨੇ ਪੰਜਾਬ ਵਿੱਚ ਪ੍ਰਾਜੈਕਟ ਪ੍ਰਾਣਾ ਲਾਂਚ ਕੀਤਾ ਹੈ ਅਤੇ ਪ੍ਰਾਣਾ ਫਸਲ ਦੀ ਰਹਿੰਦ ਖੂੰਹਦ ਨੂੰ ਜਲਾਉਣ ਤੋਂ ਰੋਕਣ ਲਈ ਚਾਰ ਸਾਲਾ ਇਕ ਮਹੱਤਵਪੂਰਨ ਯੋਜਨਾ ਹੈ।

ਇਸ ਯੋਜਨਾ ਦੇ ਜ਼ਰੀਏ ਟੀਐੱਨਸੀ ਸੀ ਆਰ ਐਮ ਉਦਯੋਗ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਕਿਸਾਨਾਂ ਨਾਲ ਮਿਲ ਕੇ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਚਾਰ ਮੋਬਾਇਲ ਲਈ ਜਾਗਰੂਕਤਾ ਵੈਨਾਂ ਚਲਾਈਆਂ ਜਾਣਗੀਆਂ ਇਹ ਵੈਨ ਜ਼ਿਲੇ ਦੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਆਧੁਨਿਕ ਖੇਤੀ ਦੇ ਨਾਲ ਜੁੜਨ ਅਤੇ ਬਿਨਾਂ ਸਾੜਨ ਵਾਲੀ ਖੇਤੀ ਅਪਣਾਉਣ ਲਈ ਜਾਗਰੂਕ ਕਰਨਗੀਆਂ।

 

Tags: DC Tarntaran , Monish Kumar , Tarntaran , Deputy Commissioner Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD