Thursday, 16 May 2024

 

 

ਖ਼ਾਸ ਖਬਰਾਂ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ

 

ਨਿਤਿਨ ਗਡਕਰੀ ਨੇ ਆਟੋਮੋਬਾਇਲ ਉਦਯੋਗ ਵਿੱਚ ਬਦਲਾਅ ਲਿਆਉਣ ਵਾਲੇ ਈ-ਵਾਹਨਾਂ ਦੇ ਮਹੱਤਵ ’ਤੇ ਜ਼ੋਰ ਦਿੱਤਾ

Nitin Gadkari, BJP, Bharatiya Janata Party, Union Minister of Road Transport & Highways

Web Admin

Web Admin

5 Dariya News

ਨਵੀਂ ਦਿੱਲੀ , 30 Sep 2022

ਕੇਂਦਰੀ ਰੋਡ ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰੀ ਸ਼੍ਰੀ ਨਿਤਿਨ ਗਡਕਰੀ ਨੇ ਕਿਹਾ ਕਿ ਆਟੋਮੋਬਾਇਲ ਉਦਯੋਗ ਨੂੰ ਹੋਰ ਅਧਿਕ ਈ-ਵਾਹਨ ਬਣਾਉਣ ਦੇ ਕੰਮ ਵਿੱਚ ਲਗਾਇਆ ਜਾ ਰਿਹਾ ਹੈ। ਮਹਾਰਾਸ਼ਟਰ ਦੇ ਪੁਣੇ ਸਥਿਤ ਮਰਸਿਡੀਜ਼ ਕੰਪਨੀ ਦੇ ਚਾਕਨ ਪਲਾਂਟ ਵਿੱਚ ਭਾਰਤ ਵਿੱਚ ਨਿਰਮਿਤ ਪਹਿਲੀ ਮਰਸਿਡੀਜ਼-ਬੇਂਜ ਲਗਜ਼ਰੀ ਇਲੈਕਟ੍ਰਿਕ ਕਾਰ (580 4ਮਟਿਕ) ਨੂੰ ਲਾਂਚ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਵਿਕਲਪਕ ਈਂਧਣ ਦੇ ਅਧਾਰ ’ਤੇ ਆਟੋਮੋਬਾਇਲ ਉਦਯੋਗ ਵਿੱਚ ਬਦਲਾਅ ਲਿਆਉਣ  ਦੇ ਯਤਨ ਕੀਤੇ ਜਾ ਰਹੇ ਹਨ। 

ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਕੋਲ ਇੱਕ ਅਜਿਹੀ ਨੀਤੀ ਹੈ ਜਿਸ ਵਿੱਚ ਆਯਾਤ ਦਾ ਵਿਕਲਪ ਹੈ ਅਤੇ ਜੋ ਕਿਫ਼ਾਇਤੀ, ਪ੍ਰਦੂਸ਼ਣ ਮੁਕਤ ਅਤੇ ਸਵਦੇਸ਼ੀ ਹੈ। ਕੇਂਦਰੀ ਮੰਤਰੀ ਦੇ ਪੈਟ੍ਰੋਲ ਅਤੇ ਡੀਜਲ ਦੀ ਤੁਲਨਾ ਵਿੱਚ ਵਾਤਾਵਰਣ ਦੇ ਅਨੁਕੂਲ ਅਤੇ ਕਿਫ਼ਾਇਤੀ ਵਿਕਲਪ ਦੇ ਰੂਪ ਵਿੱਚ ਜੈਵ ਈਂਧਣ ਦੇ ਮਹੱਤਵ ਨੂੰ ਦੁਹਰਾਇਆ।ਕੇਂਦਰੀ ਮੰਤਰੀ ਨੇ ਕਿਹਾ ਕਿ ਸਾਡੇ ਕੋਲ ਸਭ ਤੋਂ ਅਧਿਕ ਸੰਖਿਆ ਵਿੱਚ ਕੁਸ਼ਲ ਅਤੇ ਪ੍ਰਤਿਭਾਸ਼ਾਲੀ ਯੁਵਾ ਇੰਜੀਨੀਅਰ ਉਪਲਬਧ ਹਨ, ਜੋ ਬੇਹੱਦ ਸਮਰੱਥ ਅਤੇ ਬੁੱਧੀਮਾਨ ਹਨ ਅਤੇ ਖੋਜ ਅਤੇ ਵਿਕਾਸ ਕਾਰਜਾਂ ਵਿੱਚ ਮਹੱਤਵਪੂਰਨ ਯੋਗਦਾਨ ਦੇਣਗੇ। 

ਉਨ੍ਹਾਂ ਨੇ ਕਿਹਾ ਕਿ ਆਟੋਮੋਬਾਇਲ ਉਦਯੋਗ ਜੀਐੱਸਟੀ ਦੇ ਰੂਪ ਵਿੱਚ ਰਾਜ ਅਤੇ ਕੇਂਦਰ ਸਰਕਾਰਾਂ ਦੇ ਜ਼ਿਆਦਾਤਰ ਰੈਵਨਿਊ ਦਾ ਯੋਗਦਾਨ ਦਿੰਦਾ ਹੈ।ਵਾਹਨ ਸਕ੍ਰੈਪਿੰਗ ਨੀਤੀ ਬਾਰੇ ਗੱਲ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਸਾਡੇ ਕੋਲ ਇੱਕ ਕਰੋੜ ਦੋ ਲੱਖ ਵਾਹਨ ਸਕ੍ਰੈਪਿੰਗ ਦੇ ਲਈ ਤਿਆਰ ਹਨ, ਲੇਕਿਨ ਵਰਤਮਾਨ ਵਿੱਚ ਕੇਵਲ 40 ਸਕ੍ਰੈਪਿੰਗ ਇਕਾਈਆਂ ਹੀ ਉਪਲਬਧ ਹਨ। ਕੇਂਦਰੀ ਮੰਤਰੀ ਨੇ ਦੇਸ਼ ਦੇ ਹਰੇਕ ਜ਼ਿਲ੍ਹੇ ਵਿੱਚ ਚਾਰ ਸਕ੍ਰੈਪਿੰਗ ਇਕਾਈ ਖੋਲ੍ਹਣ ਦਾ ਪ੍ਰਸਤਾਵ ਰੱਖਿਆ ਤਾਕਿ 2000 ਇਕਾਈਆਂ ਖੋਲ੍ਹੀਆਂ ਜਾ ਸਕਣ।

ਸ਼੍ਰੀ ਗਡਕਰੀ ਨੇ ਪੁਣੇ ਅਤੇ ਪਿੰਪਰੀ ਨਗਰ ਨਿਗਮ ਖੇਤਰ ਤੋਂ ਗੁਜ਼ਰਣ ਵਾਲੇ ਰਾਸ਼ਟਰੀ ਰਾਜਮਾਰਗ-48 ਦੇ ਐੱਨਡੀਏ (ਚਾਂਦਨੀ) ਚੌਂਕ ਤੋਂ ਰਾਵਤ/ਕਿਵਾਰੇ ਸੈਕਸ਼ਨ ਦਾ ਨਿਰੀਖਣ ਵੀ ਕੀਤਾ। ਇਸ ਨਿਰੀਖਣ ਦਾ ਮੁੱਖ ਉਦੇਸ਼, ਭੁਮਕਰ ਚੌਂਕ ਜੰਕਸ਼ਨ, ਰਾਵਤ ਜੰਕਸ਼ਨ ਨੂੰ ਬਿਹਤਰ ਬਣਾਉਣਾ ਸੀ।

 

Tags: Nitin Gadkari , BJP , Bharatiya Janata Party , Union Minister of Road Transport & Highways

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD