Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਐਸ.ਸੀ. ਉਮੀਦਵਾਰਾਂ ਵਾਸਤੇ ਮੁਫ਼ਤ ਡੇਅਰੀ ਸਿਖਲਾਈ ਸ਼ੁਰੂ ਦੋ ਹਫ਼ਤੇ ਦੀ ਸਿਖਲਾਈ ਨਾਲ 3500 ਰੁਪਏ ਦਾ ਵਜੀਫ਼ਾ ਵੀ ਮਿਲੇਗਾ

ਸਿਖਲਾਈ ਉਪਰੰਤ ਡੇਅਰੀ ਯੂਨਿਟ ਲਾਉਣ ਲਈ 33 ਫ਼ੀਸਦੀ ਸਬਸਿਡੀ ਅਧਾਰਿਤ ਕਰਜ਼ੇ ਦੀ ਵਿਵਸਥਾ ਵੀ

DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

5 Dariya News

5 Dariya News

5 Dariya News

ਨਵਾਂਸ਼ਹਿਰ , 04 Oct 2022

Last updated on: Oct 04, 2022, 00:00 IST

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਖੇਤੀ ਖੇਤਰ ਵਿੱਚ ਵਿੰਭਨਤਾ ਲਿਆਉਣ ਦੇ ਮਕਸਦ ਨਾਲ, ਅਨਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦਿਆਂ ਵੱਲ ਪ੍ਰੇਰਿਤ ਕਰਨ ਲਈ ‘ਸਕੀਮ ਫਾਰ ਪ੍ਰਮੋਸ਼ਨ ਆਫ ਡੇਅਰੀ ਫਾਰਮਿੰਗ ਐਜ਼ ਲਿਵਲੀਹੁੱਡ ਫਾਰ ਐਸ.ਸੀ.ਬੈਨੀਫਿਸ਼ਰੀਜ਼’ ਤਹਿਤ 2 ਹਫਤੇ ਦੀ ਮੁਫ਼ਤ ਡੇਅਰੀ ਸਿਖਲਾਈ ਦਿੱਤੀ ਜਾਵੇਗੀ, ਜਿਸ ਨਾਲ 3500 ਰੁਪਏ ਦਾ ਵਜੀਫ਼ਾ ਵੀ ਦਿੱਤਾ ਜਾਵੇਗਾ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਅਨਸੂਚਿਤ ਜਾਤੀ ਨਾਲ ਸਬੰਧਿਤ ਚਾਹਵਾਨ ਲਾਭਪਾਤਰੀ ਦਫ਼ਤਰ, ਡੇਅਰੀ ਵਿਕਾਸ ਅਫ਼ਸਰ ,ਵੈਟਰਨਰੀ ਪੋਲੀਕਲੀਨਿਕ, ਬੰਗਾ ਰੋਡ ਮਹਾਲੋਂ ਵਿਖੇ 7 ਅਕਤੂਬਰ 2022 ਤੱਕ ਆਪਣੇ ਫਾਰਮ ਜਮ੍ਹਾਂ ਕਰਵਾ ਸਕਦੇ ਹਨ।

ਡੇਅਰੀ ਵਿਕਾਸ ਅਫਸਰ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਜੋ ਅਨਸੂਚਿਤ ਜਾਤੀ ਨਾਲ ਸਬੰਧਤ ਉਮੀਦਵਾਰ ਡੇਅਰੀ ਦਾ ਕਿੱਤਾ ਕਰਨਾ ਚਾਹੁੰਦੇ ਹਨ, ਉਹ ਪੰਜਾਬ ਦੇ ਵਸਨੀਕ ਹੋਣ ਅਤੇ ਪੇਂਡੂ ਪਿਛੋਕੜ ਦੇ ਹੋਣ, ਘੱਟ ਤੋਂ ਘੱਟ ਪੰਜਵੀਂ ਪਾਸ, ਉਮਰ 18-50 ਸਾਲ ਅਤੇ ਘੱਟੋ-ਘੱਟ 2 ਦਧਾਰੂ ਪਸ਼ੂ ਰੱਖਣ ਦਾ ਯੋਗ ਪ੍ਰਬੰਧ ਹੋਵੇ, ਉਹ ਉਦਮੀ ਟ੍ਰੇਨਿੰਗ ਕਰਨ ਉਪਰੰਤ 2, 5 ਤੇ 10 ਪਸ਼ੂਆਂ ਦਾ ਡੇਅਰੀ ਯੂਨਿਟ ਸਥਾਪਤ ਕਰਨ ਲਈ ਕਰਜ਼ੇ ਦੀ ਸਹੂਲਤ ਪ੍ਰਾਪਤ ਕਰ ਸਕਦੇ ਹਨ।

ਉਨ੍ਹਾਂ ਨੂੰ ਕਰਜ਼ੇ ’ਤੇ 33 ਫ਼ੀਸਦੀ ਸਬਸਿਡੀ ਦਾ ਲਾਭ ਵੀ ਮਿਲੇਗਾ। ਚਾਹਵਾਨ ਉਮੀਦਵਾਰ ਉਪਰੋਕਤ ਮਿਤੀ ਤੋਂ ਪਹਿਲਾਂ-ਪਹਿਲਾਂ  ਪੜ੍ਹਾਈ ਸਬੰਧੀ ਸਰਟੀਫਿਕੇਟ, ਅਧਾਰ ਕਾਰਡ, ਤਾਜ਼ਾ ਪਾਸਪੋਰਟ ਸਾਈਜ਼ ਫੋਟੋ, ਅਨਸੂਚਿਤ ਜਾਤੀ ਦਾ ਸਰਟੀਫਿਕੇਟ ਨਾਲ ਲੈ ਕੇ ਟ੍ਰੇਨਿੰਗ ਸਬੰਧੀ ਕਾਗਜ਼ਾਤ ਜਮ੍ਹਾ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ 01823-225050 ’ਤੇ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।  

 

Tags: DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD