Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅਨਾਜ ਮੰਡੀ ਖੰਨਾ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪੰਜਾਬ ਦੇ ਪਾਣੀ, ਹਵਾ ਤੇ ਧਰਤੀ ਨੂੰ ਪ੍ਰਦੂਸਿ਼ਤ ਹੋਣ ਤੋ ਬਚਾਉਣ ਲਈ ਕਿਸਾਨ ਪਰਾਲੀ ਨਾ ਸਾੜਨ : ਕੁਲਦੀਪ ਸਿੰਘ ਧਾਲੀਵਾਲ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਖੰਨਾ (ਲੁਧਿਆਣਾ) , 04 Oct 2022

Last updated on: Oct 04, 2022, 00:00 IST

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਤੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਪਹੁੰਚ ਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਖਰੀਦ ਪ੍ਰਬੰਧਾਂ ਤੇ ਸੰਤੁਸ਼ਟੀ ਜ਼ਾਹਰ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਦ ਵੀ ਸ਼ਾਮਲ ਸਨ।

ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਜੀ ਵੱਲੋਂ ਦਿੱਤੇ ਨਿਰਦੇਸ਼ਾਂ ਦੇ ਮੁਤਾਬਕ ਪੰਜਾਬ ਦੀਆਂ ਸਾਰੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਉੱਥੇ ਚੱਲ ਰਹੇ ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਚੈਕ ਕਰ ਰਹੇ ਹਨ। ਉਹਨਾਂ ਕਿਹਾ ਕਿ ਉਹਨਾਂ ਦੀ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ। 

ਉਹਨਾਂ ਕਿਹਾ ਕਿਸਾਨਾਂ ਦੇ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 48 ਘੰਟਿਆਂ ਦੇ ਅੰਦਰ-ਅੰਦਰ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮੰਡੀ ਵਿੱਚ ਝੋਨਾ ਲੈ ਕੇ ਆ ਰਹੇ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਤੁਰੰਤ ਖਰੀਦ ਹੋ ਸਕੇ।

ਪੱਤਰਕਾਰਾਂ ਵੱਲੋਂ ਕੈਬਨਿਟ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਪਰਾਲੀ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆ ਕਿਹਾ ਕਿ ਸਾਡੀ ਸਰਕਾਰ ਨੇ 1 ਲੱਖ, 22 ਹਜ਼ਾਰ ਤੋਂ ਵੱਧ ਪਰਾਲੀ ਸਾਂਭਣ ਵਾਲੀਆਂ ਮਸ਼ੀਨਾਂ ਸਬਸਿਡੀ ਉੱਤੇ ਦਿੱਤੀਆ ਹਨ ਅਤੇ ਛੋਟੇ ਕਿਸਾਨਾਂ ਲਈ ਵੀ ਪ੍ਰਬੰਧ ਕੀਤੇ ਗਏ ਹਨ। ਉਹਨਾਂ ਕਿਹਾ ਅਸੀ ਪੰਜਾਬ ਦੀਆਂ ਤਿੰਨ ਵੱਡੀਆਂ ਯੂਨੀਵਰਸਿਟੀਆਂ ਜਿਨ੍ਹਾਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਐਨ.ਐਸ.ਐਸ ਗਰੁੱਪ ਦੇ ਵਿਦਿਆਰਥੀਆਂ ਨੂੰ ਨਾਲ ਲੈ ਕੇ ਪੰਜਾਬ ਵਿੱਚ ਵਾਤਾਵਰਣ ਬਚਾਉਣ ਸਬੰਧੀ ਜਾਗਰੂਕ ਮੁਹਿੰਮ ਵੀ ਚਲਾ ਰਹੇ ਹਨ। 

ਉਹਨਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਕਿਸਾਨ ਪਾਰਲੀ ਨਹੀਂ ਸਾੜਨਗੇ ਅਤੇ ਸਾਨੂੰ ਪੰਜਾਬ ਦਾ ਵਾਤਾਵਰਣ ਬਚਾਉਣ ਵਿੱਚ ਵੱਡੀ ਕਾਮਯਾਬੀ ਮਿਲੇਗੀ। ਉਹਨਾਂ ਕਿਹਾ ਕਿ ਪੰਜਾਬ ਦੇ ਪਾਣੀ, ਹਵਾ ਤੇ ਧਰਤੀ ਨੂੰ ਪ੍ਰਦੂਸ਼ਿਤ ਹੋਣ ਤੋ ਬਚਾਉਣਾ ਸਾਡਾ ਪਹਿਲਾ ਫਰਜ ਹੈ, ਉਹਨਾਂ ਕਿਹਾ ਜੋ ਸੱਚਾ ਪੰਜਾਬੀ ਹੈ ਉਹ ਇਹਨਾਂ ਤਿੰਨ ਚੀਜ਼ਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਹਰ ਕੁਰਬਾਨੀ ਕਰੇਗਾ। 

ਪੱਤਰਕਾਰਾਂ ਵੱਲੋਂ ਲੇਬਰ ਯੂਨੀਅਨ ਦੇ ਮਸਲਿਆਂ ਬਾਰੇ ਇੱਕ ਹੋਰ ਪੁੱਛੇ ਸਵਾਲ ਦਾ ਜਵਾਬ ਦਿੰਦਿਆ ਕੈਬਨਿਟ ਮੰਤਰੀ ਨੇ ਕਿਹਾ ਕਿ ਲੇਬਰ ਯੂਨੀਅਨ ਵਾਲੇ ਸਾਡੇ ਹੀ ਭਰਾ ਹਨ ਇਹਨਾਂ ਦੇ ਮਸਲਿਆਂ ਦੇ ਹੱਲ ਲਈ 6 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਜੀ ਨਾਲ ਬੈਠ ਕੇ ਮਸਲੇ ਹੱਲ ਕਰ ਲਏ ਜਾਣਗੇ। 

ਇਸ ਤੋਂ ਬਾਅਦ ਕੈਬਨਿਟ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਮਾਰਕੀਟ ਕਮੇਟੀ ਖੰਨਾ ਦੇ ਮੀਟਿੰਗ ਹਾਲ ਵਿੱਚ ਖੰਨਾ ਦੇ ਆੜ੍ਹਤੀਆ ਐਸੋਸੀਏਸ਼ਨ ਨਾਲ ਮੀਟਿੰਗ ਵੀ ਕੀਤੀ ਅਤੇ ਉਹਨਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਜਦੋਂ ਦੀ ਸਰਕਾਰ ਬਣੀ ਹੈ ਕਿਸਾਨ ਮੰਡੀਆਂ ਵਿੱਚ ਜਦ ਵੀ ਫਸਲ ਲੈ ਕੇ ਆਉਂਦੇ ਹਨ ਤਾਂ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਵੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਗਈ ਅਤੇ ਇਸ ਝੋਨੇ ਦੇ ਸੀਜ਼ਨ ਵਿੱਚ ਵੀ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। 

ਉਹਨਾਂ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਕਿ ਝੋਨੇ ਦੀ ਢੋਆ ਢੋਆਈ ਅਤੇ ਸਟੋਰੇਜ਼ ਵਿੱਚ ਵੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ ਜਿਥੇ ਵੱਖ-ਵੱਖ ਸਿਆਸੀ ਆਗੂਆਂ ਵਲੋਂ ਉਨ੍ਹਾਂ ਦਾ ਸਵਾਗਤ ਵੀ ਕੀਤਾ ਗਿਆ।  

ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਐਸ.ਪੀ. ਖੰਨਾ ਸ੍ਰੀ ਦਾਮਿਆ ਹਰੀਸ਼ ਕੁਮਾਰ ਓਮ ਪ੍ਰਕਾਸ਼, ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਸ, ਉਪ ਮੰਡਲ ਮੈਜਿਸਟੇ੍ਰਟ ਸ੍ਰੀਮਤੀ ਮਨਜੀਤ ਕੌਰ, ਜਿ਼ਲ੍ਹਾ ਖੁਰਾਕ ਸਪਲਾਈ ਕੰਟਰੋਲਰ (ਪੂਰਬੀ) ਸ੍ਰੀਮਤੀ ਸਿਫਾਲੀ ਚੋਪੜਾ,ਪ੍ਰਧਾਨ ਆੜਤੀਆ ਐਸੋਸੀਏਸ਼ਨ ਖੰਨਾ ਸ੍ਰ. ਹਰਬੰਸ ਸਿੰਘ ਰੋਸ਼ਾ, ਪ੍ਰਧਾਨ ਸ਼ੈਲਰ ਐਸੋਸੀਏਸ਼ਨ ਖੰਨਾ ਸ੍ਰੀ ਗੁਰਦਿਆਲ ਸਿੰਘ, ਜਿ਼ਲ੍ਹਾ ਮੰਡੀ ਅਫਸਰ ਲੁਧਿਆਣਾ ਸ੍ਰੀ ਬੀਰ ਇੰਦਰ ਸਿੰਘ ਸਿੱਧੂ, ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD