Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਕਿਸਾਨ : ਅੰਮ੍ਰਿਤ ਸਿੰਘ ਆਈ.ਏ.ਐਸ.

ਪਰਾਲੀ ਪ੍ਰਬੰਧਨ, ਵਾਤਾਵਰਨ ਦੀ ਸੰਭਾਲ, ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਮਨੁੱਖੀ ਸਿਹਤ ਦੀ ਸੰਭਾਲ ਦਾ ਸੱਦਾ

DC Ferozepur, Deputy Commissioner Ferozepur, Ferozepur, Amrit Singh

Web Admin

Web Admin

5 Dariya News

ਫਿਰੋਜ਼ਪੁਰ , 04 Oct 2022

Last updated on: Oct 04, 2022, 00:00 IST

ਪਰਾਲੀ ਸਾੜਨ ਅਤੇ ਪ੍ਰਦੂਸ਼ਣ ਦੇ ਮੁੱਦੇ 'ਤੇ ਵਿਚਾਰ ਕਰਨ ਲਈ ਮੰਗਲਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਅੰਮ੍ਰਿਤ ਸਿੰਘ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਰਕਾਰ ਵੱਲੋਂ ਪਰਾਲੀ ਸਾੜਨ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਸਖ਼ਤ ਚੇਤਾਵਨੀ ਦਿੱਤੀ। 

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਐਸ.ਡੀ.ਐਮਜ਼ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਸਬ ਡਵੀਜ਼ਨਾਂ ਦੇ ਨੋਡਲ ਅਫ਼ਸਰ ਹੋਣ ਦੇ ਨਾਤੇ ਉਨ੍ਹਾਂ ਦਾ ਮੁੱਢਲਾ ਫਰਜ਼ ਬਣਦਾ ਹੈ ਕਿ ਉਹ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਨਜ਼ਰ ਰੱਖਣ। ਐਸ.ਡੀ.ਐਮਜ਼ ਨੂੰ ਐਫ.ਆਈ.ਆਰ. ਦਰਜ ਕਰਨ ਦੇ ਨਾਲ-ਨਾਲ ਉਲੰਘਣਾ ਕਰਨ ਵਾਲਿਆਂ ਦੇ ਰਿਕਾਰਡ ਵਿੱਚ ਰੈਡ ਐਂਟਰੀ ਕਰਨ ਦੇ ਆਦੇਸ਼ ਦਿੱਤੇ। 

ਉਨ੍ਹਾਂ ਨੇ ਵਧੀਕ ਡਿਪਟੀ ਕਮਿਸ਼ਨਰ (ਜ.) ਨੂੰ ਪਰਾਲੀ ਸਾੜਨ ਸਬੰਧੀ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ ਅਸਲਾ ਲਾਇਸੈਂਸ ਜਾਰੀ ਨਾ ਕਰਨ ਦੇ ਵੀ ਨਿਰਦੇਸ਼ ਦਿੱਤੇ। ਐਸ.ਡੀ.ਐਮਜ਼ ਦੀ ਰਿਪੋਰਟ ਅਨੁਸਾਰ ਉਲੰਘਣਾ ਕਰਨ ਵਾਲਿਆਂ ਦੇ ਲਾਇਸੈਂਸ ਰੱਦ ਕਰਨ ਦੇ ਆਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਏ.ਡੀ.ਸੀ.(ਡੀ) ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ ਵਿਭਾਗ ਅਤੇ ਮਾਲ ਵਿਭਾਗ ਦਰਮਿਆਨ ਸਹੀ ਤਾਲਮੇਲ ਰੱਖਣ ਦੇ ਨਿਰਦੇਸ਼ ਦਿੱਤੇ।

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਉਲੰਘਣਾ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਐਸ.ਐਸ.ਪੀ, ਫਿਰੋਜ਼ਪੁਰ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ, ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਅਤੇ ਮਨੁੱਖੀ ਸਿਹਤ ਤੇ ਮਿੱਤਰ ਕੀੜਿਆਂ ਨੂੰ ਪਰਾਲੀ ਦੇ ਧੂੰਏ ਤੋਂ ਹੋਣ ਵਾਲੇ ਨੁਕਸਾਨ ਆਦਿ ਤੋਂ ਬਚਾਉਣ ਲਈ ਜਿੱਥੇ ਪੰਜਾਬ ਸਰਕਾਰ ਵੱਲੋਂ ਵੱਧ ਤੋਂ ਵੱਧ ਕਿਸਾਨਾਂ ਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਉੱਥੇ ਹੀ ਕਿਸਾਨਾਂ, ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਖਰੀਦਣ ਵਾਸਤੇ ਵੱਡੇ ਪੱਧਰ 'ਤੇ ਸਬਸਿਡੀ ਮੁਹੱਈਆਂ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆਂ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ  ਫਸਲਾਂ ਸਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਤੇ ਪਰਾਲੀ ਨੂੰ ਅੱਗ ਨਾ ਲਾਉਣ ਸੰਬੰਧੀ ਜਾਗਰੂਕ  ਕੀਤਾ ਜਾ ਰਿਹਾ ਹੈ ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਤੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਕਾਇਮ ਰੱਖਣ ਲਈ ਪਰਾਲੀ ਜਾਂ ਹੋਰ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ ਤੇ ਪਰਾਲੀ ਦੇ ਖੇਤਾਂ ਵਿੱਚ ਹੀ ਪ੍ਰਬੰਧਨ ਜਾਂ ਨਿਪਟਾਰੇ ਲਈ ਸੁਪਰ ਸੀਡਰ, ਹੈਪੀਸੀਡਰ, ਸੁਪਰ ਐਸ.ਐਮ.ਐਸ., ਸਟਰਾਅ ਚੋਪਰ, ਮਲਚਰ, ਕਰੋਪ ਰੀਪਰ ਅਤੇ ਬੇਲਰ ਆਦਿ ਸੰਦਾਂ/ਮਸ਼ੀਨਾਂ ਦੀ ਵਰਤੋਂ ਕਰ ਕੇ ਇਸ ਦਾ ਨਿਪਟਾਰਾ ਕਰਨ । ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਦੇ ਸੁਚੱਜੇ ਪ੍ਰਬੰਧਨ,ਵਾਤਾਵਰਨ ਦੀ ਸੰਭਾਲ ਅਤੇ ਮਨੁੱਖਤਾ ਦੀ ਭਲਾਈ ਹਿੱਤ ਪਰਾਲੀ ਨਾ ਸਾੜਨ ਦਾ ਅਹਿਦ ਕਰਨ।

 

Tags: DC Ferozepur , Deputy Commissioner Ferozepur , Ferozepur , Amrit Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD