Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੁਸਹਿਰਾ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਕਿਹਾ, ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ ਦੁਸਹਿਰੇ ਦਾ ਤਿਉਹਾਰ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur, Deputy Commissioner Hoshiarpur, Sandeep Hans

Web Admin

Web Admin

5 Dariya News

ਹੁਸ਼ਿਆਰਪੁਰ , 04 Oct 2022

Last updated on: Oct 04, 2022, 00:00 IST

ਪੂਰੇ ਉੱਤਰੀ ਭਾਰਤ ਵਿਚ ਪ੍ਰਸਿੱਧ ਹੁਸ਼ਿਆਰਪੁਰ ਵਿਖੇ ਮਨਾਇਆ ਜਾਣ ਵਾਲਾ ਦੁਸਹਿਰੇ ਦਾ ਤਿਉਹਾਰ ਇਸ ਵਾਰ ਵੀ ਭਲਕੇ 5 ਅਕਤੂਬਰ ਨੂੰ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ ਅਤੇ ਇਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 

ਇਹ ਪ੍ਰਗਟਾਵਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਡਿਪਟੀ ਕਮਿਸ਼ਨਰ ਸੰਦੀਪ ਹੰਸ, ਐਸ.ਐਸ.ਪੀ. ਸਰਤਾਜ ਸਿੰਘ ਚਾਹਲ, ਰਾਮ ਲੀਲਾ ਕਮੇਟੀ ਦੇ ਅਹੁਦੇਦਾਰਾਂ ਤੇ ਹੋਰਨਾਂ ਅਧਿਕਾਰੀਆਂ ਸਮੇਤ ਦੁਸਹਿਰਾ ਗਰਾਊਂਡ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਦੌਰਾਨ ਉਨ੍ਹਾਂ ਸਟੇਜ, ਸਫ਼ਾਈ, ਟ੍ਰੈਫਿਕ ਵਿਵਸਥਾ, ਸੀ.ਸੀ.ਟੀ.ਵੀ. ਕੈਮਰਿਆਂ, ਸੁਖਾਵੀਂ ਐਂਟਰੀ, ਸੁਰੱਖਿਆ ਵਿਵਸਥਾ, ਮੈਡੀਕਲ ਕੈਂਪ, ਐਂਬੂਲੈਂਸਾਂ, ਫਾਇਰ ਬ੍ਰਿਗੇਡ, ਆਦਿ ਦਾ ਬਾਰੀਕੀ ਨਾਲ ਜਾਇਜ਼ਾ ਲਿਆ। 

ਇਸ ਮੌਕੇ ਉਨ੍ਹਾਂ ਸਮੁਚੀ ਗਰਾਊਂਡ ਦਾ ਦੌਰਾ ਕਰਦਿਆਂ ਉਥੇ ਲੱਗੇ ਸਟਾਲਾਂ ਅਤੇ ਝੂਲਿਆਂ ਆਦਿ ਦਾ ਵੀ ਨਿਰੀਖਣ ਕੀਤਾ।  ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਗਰਾਊਂਡ ਵਿਚ ਪਾਣੀ ਦੇ ਛਿੜਕਾਅ ਅਤੇ ਫੌਗਿੰਗ ਕਰਨ ਦੇ ਨਿਰਦੇਸ਼ ਵੀ ਦਿੱਤੇ ਅਤੇ ਕਿਹਾ ਕਿ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦਾ ਦੁਸਹਿਰਾ ਬਹੁਤ ਪ੍ਰਸਿੱਧ ਹੈ ਅਤੇ ਹਜ਼ਾਰਾਂ ਲੋਕ ਦੂਰੋਂ-ਨੇੜਿਓਂ ਇਸ ਨੂੰ ਦੇਖਣ ਲਈ ਪਹੁੰਚਦੇ ਹਨ। 

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਇਸ ਦੁਸਹਿਰਾ ਸਮਾਗਮ ਵਿਚ ਸ਼ਮੂਲੀਅਤ ਕਰਨ। ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਇਸ ਮੌਕੇ ਕਿਹਾ ਕਿ ਸਮਾਗਮ ਦੌਰਾਨ ਲੋਕਾਂ ਦੀ ਭਰਵੀਂ ਸ਼ਮੂਲੀਅਤ ਨੂੰ ਦੇਖਦਿਆਂ ਵੱਡੇ ਪੱਧਰ ’ਤੇ ਇੰਤਜ਼ਾਮ ਕੀਤੇ ਗਏ ਹਨ ਅਤੇ ਸਮਾਗਮ ਨੂੰ ਵਧੀਆ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। 

ਐਸ.ਐਸ.ਪੀ. ਸ਼੍ਰੀ ਸਰਤਾਜ ਸਿੰਘ ਚਾਹਲ ਨੇ ਇਸ ਮੌਕੇ ਦੱਸਿਆ ਕਿ ਸਮਾਗਮ ਦੌਰਾਨ ਸੁਰੱਖਿਆ, ਬੈਰੀਕੇਡਿੰਗ ਅਤੇ ਸੁਚਾਰੂ ਟ੍ਰੈਫਿਕ ਵਿਵਸਥਾ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਐਸ.ਪੀ. ਮਨਜੀਤ ਕੌਰ, ਸਹਾਇਕ ਕਮਿਸ਼ਨਰ ਨਗਰ ਨਿਗਮ ਸ਼੍ਰੀ ਸੰਦੀਪ ਤਿਵਾੜੀ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਚੇਅਰਮੈਨ ਸ੍ਰੀ ਰਾਮ ਲੀਲਾ ਕਮੇਟੀ ਸ਼੍ਰੀ ਸ਼ਿਵ ਸੂਦ, ਪ੍ਰਧਾਨ ਗੋਪੀ ਚੰਦ ਕਪੂਰ, ਜਨਰਲ ਸਕੱਤਰ ਪ੍ਰਦੀਪ ਹਾਂਡਾ ਤੇ ਬਿੰਦੂਸਾਰ ਸ਼ੁਕਲਾ ਮੌਜੂਦ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , Deputy Commissioner Hoshiarpur , Sandeep Hans

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD