Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

‘ਅਤੁਲਯ ਭਾਰਤ’ ਰੋਲਰ ਸਕੈਟਿੰਗ ਯਾਤਰਾ ਦਾ ਦੀਨਾਨਗਰ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ

ਬਨਾਰਸ ਦੇ ਲੜਕੇ-ਲੜਕੀਆਂ ਕਸ਼ਮੀਰ ਤੋਂ ਕੰਨਿਆ ਕੁਮਾਰੀ ਤੱਕ ਦਾ ਸਫ਼ਰ ਰੋਲਰ ਸਕੇਟਸ ’ਤੇ ਪੂਰਾ ਕਰਨਗੇ

Atulaya Bhārat, Roller Skating Trip, Dinanagar, Gurdaspur

Web Admin

Web Admin

5 Dariya News

ਦੀਨਾਨਗਰ/ਗੁਰਦਾਸਪੁਰ , 04 Oct 2022

Last updated on: Oct 04, 2022, 00:00 IST

ਕਸ਼ਮੀਰ ਤੋਂ ਕੰਨਿਆ ਕੁਮਾਰੀ ਤੱਕ ਹੋ ਰਹੀ ‘ਅਤੁਲਯ ਭਾਰਤ’ ਰੋਲਰ ਸਕੈਟਿੰਗ ਯਾਤਰਾ ਦਾ ਅੱਜ ਜ਼ਿਲ਼੍ਹਾ ਗੁਰਦਾਸਪੁਰ ਵਿੱਚ ਦਾਖਲ ਹੋਣ ’ਤੇ ਦੀਨਾਨਗਰ ਵਿਖੇ ਨਿੱਘਾ ਸਵਾਗਤ ਕੀਤਾ ਗਿਆ। ਇਸ ਰੋਲਰ ਸਕੈਟਿੰਗ ਯਾਤਰਾ ਵਿੱਚ 10 ਲੜਕੀਆਂ ਅਤੇ 10 ਲੜਕੇ ਭਾਗ ਲੈ ਰਹੇ ਹਨ ਜੋ ਕਸ਼ਮੀਰ ਤੋਂ ਕੰਨਿਆ ਕੁਮਾਰੀ ਤੱਕ ਦਾ ਸਫ਼ਰ ਰੋਲਰ ਸਕੇਟਸ ’ਤੇ ਕਰਨਗੇ। 

ਇਹ ਯਾਤਰਾ 27 ਸਤੰਬਰ 2022 ਨੂੰ ਸ੍ਰੀਨਗਰ ਦੇ ਲਾਲ ਚੌਂਕ (ਕਸ਼ਮੀਰ) ਤੋਂ ਸ਼ੁਰੂ ਹੋਈ ਸੀ ਜੋ 25 ਦਸੰਬਰ 2022 ਨੂੰ ਕੰਨਿਆ ਕੁਮਾਰੀ ਦੇ ਵਿਵੇਕਾਨੰਦ ਟੈਂਪਲ ਵਿਖੇ ਪਹੁੰਚ ਕੇ ਸਮਾਪਤ ਹੋਵੇਗੀ। ਇਸ ਯਾਤਰਾ ਦਾ ਮੁੱਖ ਮੰਤਵ ਗ੍ਰਾਹਕ ਹਿੱਤ ਸੁਰੱਖਿਆ, ਨਾਰੀ ਸਸ਼ਕਤੀਕਰਨ, ਪੌਦੇ ਲਗਾਉਣਾ, ਵਾਤਾਵਰਨ ਸੁਰੱਖਿਆ, ਦੇਖੋ ਆਪਣਾ ਦੇਸ਼ ਅਤੇ ਫਿੱਟ ਇੰਡੀਆ ਮੁਹਿੰਮ ਹੈ। ਇਹ ਟੀਮ 100 ਦਿਨ ਦੀ ਯਾਤਰਾ ਦੌਰਾਨ ਤਕਰੀਬਨ 5000 ਕਿਲੋਮੀਟਰ ਦਾ ਸਫ਼ਰ ਤਹਿ ਕਰੇਗੀ ਅਤੇ 13 ਰਾਜਾਂ ਦੇ ਤਕਰੀਬਨ 100 ਸ਼ਹਿਰਾਂ ਵਿਚੋਂ ਲੰਘੇਗੀ।

ਇਸ ਯਾਤਰਾ ਦਾ ਅੱਜ ਰਾਤ ਦਾ ਪੜਾਅ ਦੀਨਾਨਗਰ ਸ਼ਹਿਰ ਦੇ ਐੱਸ.ਐੱਸ.ਐੱਮ ਕਾਲਜ ਵਿਖੇ ਹੋਇਆ ਹੈ ਜਿਥੋਂ ਇਹ ਅੱਗੇ ਬਟਾਲਾ ਤੇ ਅੰਮ੍ਰਿਤਸਰ ਨੂੰ ਰਵਾਨਾ ਹੋਵੇਗੀ। ਇਸ ਟੀਮ ਦੇ ਗੁਰੱਪ ਲੀਡਰ ਰਾਜੇਸ਼ ਡੋਗਰਾ ਨੇ ਦੱਸਿਆ ਕਿ ਰੋਲਰ ਸਕੈਟਿੰਗ ਯਾਤਰਾ ਦੇ ਸਾਰੇ ਮੈਂਬਰ ਉੱਤਰ ਪ੍ਰਦੇਸ਼ ਦੇ ਸ਼ਹਿਰ ਬਨਾਰਸ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਨੇ 27 ਸਤੰਬਰ 2022 ਨੂੰ ਸ੍ਰੀਨਗਰ ਦੇ ਲਾਲ ਚੌਂਕ (ਕਸ਼ਮੀਰ) ਤੋਂ ‘ਅਤੁਲਯ ਭਾਰਤ’ ਰੋਲਰ ਸਕੈਟਿੰਗ ਯਾਤਰਾ ਸ਼ੁਰੂ ਕੀਤੀ ਸੀ। ਉਨ੍ਹਾਂ ਦੱਸਿਆ ਕਿ 25 ਦਸੰਬਰ 2022 ਨੂੰ ਕੰਨਿਆ ਕੁਮਾਰੀ ਦੇ ਵਿਵੇਕਾਨੰਦ ਟੈਂਪਲ ਵਿਖੇ ਪਹੁੰਚ ਕੇ ਇਹ ਯਾਤਰਾ ਸਮਾਪਤ ਹੋਵੇਗੀ। 

ਗੁਰਦਾਸਪੁਰੀਆਂ ਦੀ ਮਹਿਮਾਨ ਨਿਵਾਜੀ ਅਤੇ ਖੁਲ-ਦਿਲੇ ਸੁਭਾਅ ਦਾ ਜਿਕਰ ਕਰਦਿਆਂ ਰੋਲਰ ਸਕੈਟਿੰਗ ਟੀਮ ਦੇ ਮੈਂਬਰਾਂ ਨੇ ਕਿਹਾ ਕਿ ਗੁਰਦਾਸਪੁਰੀਆਂ ਦੀ ਮਹਿਮਾਨ ਨਿਵਾਜੀ ਉਹ ਕਦੀ ਨਹੀਂ ਭੁੱਲਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰੇ-ਭਰੇ ਖੇਤਾਂ ਅਤੇ ਇਥੋਂ ਦੇ ਮਿਲਣਸਾਰ ਲੋਕਾਂ ਨੇ ਉਨ੍ਹਾਂ ਨੂੰ ਬਹੁਤ ਪ੍ਰਭਾਵਤ ਕੀਤਾ ਹੈ ਅਤੇ ਗੁਰਦਾਸਪੁਰ ਦੀ ਯਾਤਰਾ ਹਮੇਸ਼ਾਂ ਉਨ੍ਹਾਂ ਨੂੰ ਯਾਦ ਰਹੇਗੀ।

ਓਧਰ ਤਹਿਸੀਲਦਾਰ ਪਰਮਜੀਤ ਸਿੰਘ ਗੁਰਾਇਆ ਅਤੇ ਹੋਰ ਅਧਿਕਾਰੀਆਂ ਨੇ ਦੀਨਾਨਗਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਟੀਮ ਮੈਂਬਰਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਦੀ ਅਗਲੇਰੀ ਯਾਤਰਾ ਲਈ ਸ਼ੁਭ ਕਾਮਨਾਵਾਂ ਦਿੱਤੀਆਂ।

 

Tags: Atulaya Bhārat , Roller Skating Trip , Dinanagar , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD