Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੂੰਗੀ ਅਤੇ ਮੱਕੀ ਦੀਆਂ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਜਗਰਾਉਂ 'ਚ ਲੱਗਣਗੇ ਪ੍ਰੋਸੈਸਿੰਗ ਅਤੇ ਡਰਾਇਰ ਪਲਾਂਟ : ਕੁਲਦੀਪ ਸਿੰਘ ਧਾਲੀਵਾਲ

ਕੈਬਨਿਟ ਮੰਤਰੀ ਵੱਲੋਂ ਫ਼ਸਲੀ ਵਿਭਿੰਨਤਾ 'ਤੇ ਜ਼ੋਰ, ਝੋਨੇ ਦੇ ਕਣਕ ਦੇ ਚੱਕਰ 'ਚੋਂ ਬਾਹਰ ਆਉਣ ਦੀ ਲੋੜ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sarvjit Kaur Manuke, Surabhi Malik, Jagraon, Ludhiana

Web Admin

Web Admin

5 Dariya News

ਜਗਰਾਉਂ (ਲੁਧਿਆਣਾ) , 04 Oct 2022

Last updated on: Oct 04, 2022, 00:00 IST

ਫਸਲੀ ਵਿਭਿੰਨਤਾ ਨੂੰ ਪ੍ਰਫੁੱਲਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜ਼ਿਲ੍ਹੇ ਦੀ ਜਗਰਾਉਂ ਸਬ-ਡਵੀਜ਼ਨ ਵਿੱਚ ਮੂੰਗੀ ਅਤੇ ਮੱਕੀ ਦੀਆਂ ਫ਼ਸਲਾਂ ਲਈ ਪ੍ਰੋਸੈਸਿੰਗ ਅਤੇ ਡਰਾਇਰ ਪਲਾਂਟ ਸਥਾਪਤ ਕਰੇਗੀ।

ਪੰਜਾਬ ਵਿੱਚ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਧਾਲੀਵਾਲ ਨੇ ਕਿਹਾ ਕਿ ਇਹ ਫਸਲਾਂ ਕਿਸਾਨਾਂ ਦੇ ਮੁਨਾਫੇ ਵਿੱਚ ਵਾਧਾ ਕਰਨਗੀਆਂ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਬੰਧੀ ਵੱਖਰੀ ਤਜਵੀਜ਼ ਬਣਾਉਣ ਤਾਂ ਜੋ ਜਲਦ ਤੋਂ ਜਲਦ ਕੰਮ ਸ਼ੁਰੂ ਕੀਤਾ ਜਾ ਸਕੇ ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ।

ਧਾਲੀਵਾਲ ਨੇ ਉਮੀਦ ਜ਼ਾਹਰ ਕੀਤੀ ਕਿ ਡਰਾਇਰ ਪਲਾਂਟ ਵਧੇਰੇ ਕਿਸਾਨਾਂ ਨੂੰ ਮੂੰਗੀ ਅਤੇ ਮੱਕੀ ਦੀ ਚੋਣ ਕਰਨ ਲਈ ਉਤਸ਼ਾਹਿਤ ਕਰਨਗੇ ਅਤੇ ਝੋਨੇ ਅਤੇ ਕਣਕ ਦੀਆਂ ਫਸਲਾਂ ਦੇ ਰਕਬੇ ਨੂੰ ਘੱਟ ਕਰਨਗੇ। ਇਸ ਤੋਂ ਇਲਾਵਾ ਇਨ੍ਹਾਂ ਦੋਵਾਂ ਫ਼ਸਲਾਂ ਦੀ ਕਾਸ਼ਤ ਨਾਲ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਉੱਪਰ ਆਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮੂੰਗੀ, ਮੱਕੀ, ਕਪਾਹ ਅਤੇ ਗੰਨੇ ਦੀ ਫ਼ਸਲ ਦਾ ਰਕਬਾ ਵਧਾਉਣ 'ਤੇ ਜ਼ੋਰ ਦੇ ਰਹੀ ਹੈ ਅਤੇ ਚੌਲ ਪੰਜਾਬ ਦੀ ਖੁਰਾਕ ਨਹੀਂ ਹੈ, ਇਸ ਲਈ ਕਿਸਾਨਾਂ ਨੂੰ ਨਵੀਆਂ ਫ਼ਸਲਾਂ ਦੀ ਚੋਣ ਕਰਨੀ ਚਾਹੀਦੀ ਹੈ।ਜਗਰਾਓਂ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਲਈ ਪ੍ਰੇਰਿਤ ਕੀਤਾ, ਜਿਸ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਮਿੱਟੀ ਦੀ ਸਿਹਤ 'ਤੇ ਮਾੜਾ ਅਸਰ ਪੈਂਦਾ ਹੈ।

ਕੈਂਪ ਵਿੱਚ ਵਿਧਾਇਕ ਜਗਰਾਉਂ ਸਰਵਜੀਤ ਕੌਰ ਮਾਣੂੰਕੇ ਅਤੇ ਏ.ਸੀ.ਐਸ. (ਖੇਤੀਬਾੜੀ ਅਤੇ ਕਿਸਾਨ ਭਲਾਈ) ਸਰਵਜੀਤ ਸਿੰਘ ਨੇ ਵੀ ਸੰਬੋਧਨ ਕੀਤਾ। ਬਾਅਦ ਵਿੱਚ ਧਾਲੀਵਾਲ ਨੇ ਵਿਧਾਇਕ ਅਤੇ ਹੋਰ ਅਧਿਕਾਰੀਆਂ ਨਾਲ ਜਗਰਾਉਂ ਅਨਾਜ ਮੰਡੀ ਦਾ ਦੌਰਾ ਕਰਕੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਅਨਾਜ ਮੰਡੀਆਂ ਵਿੱਚ ਨਿਰਵਿਘਨ ਕਾਰੋਬਾਰ ਨੂੰ ਯਕੀਨੀ ਬਣਾਇਆ ਜਾ ਸਕੇ।

ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੀ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਸੂਬੇ ਦੀਆਂ ਸਾਰੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਅਨਾਜ ਦੀ ਤੁਰੰਤ ਲਿਫਟਿੰਗ ਤੋਂ ਇਲਾਵਾ ਸਮੇਂ ਸਿਰ ਖਰੀਦ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਵਿਸਤ੍ਰਿਤ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। 

ਉਨ੍ਹਾਂ ਕਿਹਾ ਕਿ ਸਾਰੇ ਖਰੀਦ ਕੇਂਦਰਾਂ ਵਿੱਚ ਲਿਫਟਿੰਗ ਅਤੇ ਅਦਾਇਗੀ ਦੇ ਪੁਖਤਾ ਪ੍ਰਬੰਧ ਕਰਨ ਤੋਂ ਇਲਾਵਾ ਬਾਰਦਾਨੇ ਦੀ ਵੀ ਲੋੜੀਂਦੀ ਉਪਲਬਧਤਾ ਹੈ, ਜਿੱਥੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਨਿਰਧਾਰਿਤ ਸਮਾਂ ਸੀਮਾ ਵਿੱਚ ਕੀਤੀ ਜਾਵੇਗੀ। 

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਕਿਉਂਕਿ ਇਸ ਨਾਲ ਵਾਤਾਵਰਨ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਦਾ ਵੀ ਨੁਕਸਾਨ ਹੁੰਦਾ ਹੈ। ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਕੇ.ਐਨ.ਐਸ. ਕੰਗ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਹੋਰ ਵੀ ਹਾਜ਼ਰ ਸਨ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sarvjit Kaur Manuke , Surabhi Malik , Jagraon , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD