Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਕੇਂਦਰੀ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਪ੍ਰਯਾਗਰਾਜ ਤੋਂ ਮਹੀਨਾ ਭਰ ਚੱਲਣ ਵਾਲੀ ਦੇਸ਼ ਵਿਆਪੀ ਸਵੱਛ ਭਾਰਤ 2022 ਮੁਹਿੰਮ ਦੀ ਸ਼ੁਰੂਆਤ ਕੀਤੀ

ਸਵੱਛ ਭਾਰਤ ਤੋਂ ਬਿਨਾਂ ਅਸੀਂ ਇੱਕ ਵਿਕਸਿਤ ਭਾਰਤ ਦਾ ਸੁਪਨਾ ਪੂਰਾ ਨਹੀਂ ਕਰ ਸਕਦੇ: ਸ਼੍ਰੀ ਅਨੁਰਾਗ ਸਿੰਘ ਠਾਕੁਰ

Anurag Thakur, Anurag Singh Thakur, BJP, Bharatiya Janata Party, Minister of Information and Broadcasting

Web Admin

Web Admin

5 Dariya News

ਪ੍ਰਯਾਗਰਾਜ , 01 Oct 2022

Last updated on: Oct 01, 2022, 00:00 IST

ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਯੂਪੀ ਦੇ ਪ੍ਰਯਾਗਰਾਜ ਤੋਂ ਮਹੀਨਾ ਭਰ ਚੱਲਣ ਵਾਲੀ ਦੇਸ਼ ਵਿਆਪੀ ਮੁਹਿੰਮ ਸਵੱਛ ਭਾਰਤ 2022 ਦੀ ਸ਼ੁਰੂਆਤ ਕੀਤੀ। ਸ਼੍ਰੀ ਠਾਕੁਰ ਨੇ ਨਹਿਰੂ ਯੁਵਾ ਕੇਂਦਰ, ਨੈਸ਼ਨਲ ਸਰਵਿਸ ਸਕੀਮ ਦੇ ਵਲੰਟੀਅਰਾਂ ਅਤੇ ਵੱਡੀ ਗਿਣਤੀ ਵਿੱਚ ਹੋਰ ਲੋਕਾਂ ਦੇ ਨਾਲ ਪ੍ਰਯਾਗਰਾਜ ਵਿੱਚ ਸੰਗਮ ਬੀਚ 'ਤੇ ਸਫਾਈ ਮੁਹਿੰਮ ਵਿੱਚ ਹਿੱਸਾ ਲਿਆ। ਇਸ ਮੌਕੇ ਸਵੱਛਤਾ ਦਾ ਪ੍ਰਣ ਵੀ ਲਿਆ ਗਿਆ। 

ਇਸ ਮੌਕੇ 'ਤੇ ਯੁਵਾ ਮਾਮਲੇ ਅਤੇ ਖੇਡ ਵਿਭਾਗ ਦੇ ਸਕੱਤਰ ਸ਼੍ਰੀ ਸੰਜੇ ਕੁਮਾਰ ਅਤੇ ਮੰਤਰਾਲੇ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ 'ਤੇ ਬੋਲਦਿਆਂ ਸ਼੍ਰੀ ਠਾਕੁਰ ਨੇ ਦੱਸਿਆ ਕਿ ਪਿਛਲੇ ਸਾਲ ਵੀ ਇਸੇ ਤਰ੍ਹਾਂ ਦੀ ਮੁਹਿੰਮ ਚਲਾਈ ਗਈ ਸੀ ਜਿਸ ਵਿੱਚ 75 ਲੱਖ ਕਿਲੋ ਪਲਾਸਟਿਕ ਦੇ ਕਚਰੇ ਨੂੰ ਇਕੱਠਾ ਕਰਨ ਅਤੇ ਨਿਪਟਾਰੇ ਦੇ ਆਪਣੇ ਟੀਚੇ ਤੋਂ ਕਿਤੇ ਵੱਧ ਕਚਰਾ ਇਕੱਠਾ ਕੀਤਾ ਗਿਆ ਅਤੇ ਨਿਪਟਾਰਾ ਕੀਤਾ ਗਿਆ ਸੀ ਅਤੇ ਇਸ ਲਈ ਯੁਵਾ ਮਾਮਲੇ ਵਿਭਾਗ ਨੇ ਇਸ ਸਾਲ ਸਵੱਛ ਭਾਰਤ 2022 ਮੁਹਿੰਮ ਰਾਹੀਂ ਇੱਕ ਕਰੋੜ ਕਿਲੋ ਪਲਾਸਟਿਕ ਦਾ ਕਚਰਾ ਇਕੱਠਾ ਕਰਨ ਅਤੇ ਨਿਪਟਾਰੇ ਦਾ ਟੀਚਾ ਰੱਖਿਆ ਹੈ। 

 ਸ਼੍ਰੀ ਠਾਕੁਰ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਇਸ ਸਾਲ ਸੁਤੰਤਰਤਾ ਦਿਵਸ ਦੇ ਭਾਸ਼ਣ ਦੌਰਾਨ ਐਲਾਨੇ ਗਏ ‘ਪਾਂਚ ਪ੍ਰਣ’ (‘Panch Pran’) ਵਿੱਚੋਂ ਇੱਕ, ਇੱਕ ਵਿਕਸਿਤ ਭਾਰਤ ਦਾ ਲਕਸ਼ ਸੀ, ਇਸ ਲਈ ਸਵੱਛ ਭਾਰਤ ਤੋਂ ਬਿਨਾਂ ਅਸੀਂ ਇੱਕ ਵਿਕਸਿਤ ਭਾਰਤ ਦਾ ਸੁਪਨਾ ਪੂਰਾ ਨਹੀਂ ਕਰ ਸਕਦੇ। ਕੇਂਦਰੀ ਮੰਤਰੀ ਨੇ ਕਿਹਾ ਕਿ ਪਲਾਸਟਿਕ ਸੜਦਾ-ਗਲਦਾ ਨਹੀਂ, ਜਿਸ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਅਤੇ ਸਮੱਸਿਆਵਾਂ ਪੈਦਾ ਹੁੰਦੀਆਂ ਹਨ। 

ਉਨ੍ਹਾਂ ਕਿਹਾ ਕਿ ਦੇਸ਼ ਨੂੰ ਪਲਾਸਟਿਕ ਤੋਂ ਬਚਾਉਣਾ ਹੈ ਅਤੇ ਸਾਰਿਆਂ ਨੂੰ ਮਿਲ ਕੇ ਧਰਤੀ ਮਾਤਾ ਨੂੰ ਬਚਾਉਣ ਦੀ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਾਫ਼-ਸਫ਼ਾਈ ਨੂੰ ਜੀਵਨ ਜਾਚ ਵਜੋਂ ਅਪਣਾ ਕੇ ਬਿਮਾਰੀਆਂ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ।  ਸ਼੍ਰੀ ਠਾਕੁਰ ਨੇ ਕਿਹਾ ਕਿ ਸਵੱਛ ਭਾਰਤ 2022 ਪ੍ਰੋਗਰਾਮ ਦੇਸ਼ ਭਰ ਦੇ 744 ਜ਼ਿਲ੍ਹਿਆਂ ਦੇ 6 ਲੱਖ ਪਿੰਡਾਂ ਵਿੱਚ ਨਹਿਰੂ ਯੁਵਾ ਕੇਂਦਰ ਸੰਗਠਨ (ਐੱਨਵਾਈਕੇਐੱਸ) ਨਾਲ ਸਬੰਧਤ ਯੂਥ ਕਲੱਬਾਂ ਅਤੇ ਨੈਸ਼ਨਲ ਸਰਵਿਸ ਸਕੀਮ ਨਾਲ ਜੁੜੀਆਂ ਸੰਸਥਾਵਾਂ ਦੇ ਨੈੱਟਵਰਕ ਰਾਹੀਂ ਆਯੋਜਿਤ ਕੀਤਾ ਜਾ ਰਿਹਾ ਹੈ।ਇਹ ਸਿਰਫ਼ ਇੱਕ ਪ੍ਰੋਗਰਾਮ ਨਹੀਂ ਹੈ ਬਲਕਿ ਲੋਕਾਂ ਨੂੰ ਸਵੱਛਤਾ ਦੀ ਮਹੱਤਤਾ ਦਾ ਅਹਿਸਾਸ ਕਰਵਾਉਣ ਦਾ ਇੱਕ ਗੰਭੀਰ ਪ੍ਰਯਤਨ ਹੈ। 

ਸਵੱਛ ਭਾਰਤ 2022 ਪ੍ਰੋਗਰਾਮ ਦਾ ਉਦੇਸ਼ 1 ਅਕਤੂਬਰ ਤੋਂ 31 ਅਕਤੂਬਰ 2022 ਤੱਕ ਦੇਸ਼ ਦੇ ਸਾਰੇ ਜ਼ਿਲ੍ਹਿਆਂ ਵਿੱਚ ਜਨਤਕ ਸਥਾਨਾਂ ਅਤੇ ਘਰਾਂ ਦੀ ਸਫਾਈ ਦਾ ਆਯੋਜਨ ਕਰਨਾ ਹੈ, ਜਿਸ ਵਿੱਚ ਸਮਾਜ ਦੇ ਸਾਰੇ ਵਰਗਾਂ, ਪੰਚਾਇਤੀ ਰਾਜ ਸੰਸਥਾਵਾਂ (ਪੀਆਰਆਈ’ਸ) ਅਤੇ ਗੈਰ-ਸਰਕਾਰੀ ਸੰਸਥਾਵਾਂ ਸਮੇਤ ਸਰਕਾਰੀ ਸੰਸਥਾਵਾਂ ਨੂੰ ਸ਼ਾਮਲ ਕਰਕੇ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਅਤੇ ਕਚਰੇ ਤੋਂ ਮੁਕਤ ਰੱਖਣ ਲਈ ਨਾਗਰਿਕਾਂ ਵਿੱਚ ਜਾਗਰੂਕਤਾ ਅਤੇ ਮਾਣ ਦੀ ਭਾਵਨਾ ਪੈਦਾ ਕਰਨਾ ਹੈ।ਇਸ ਮੁਹਿੰਮ ਦੇ ਨਾਲ-ਨਾਲ “ਸਵੱਛ ਕਾਲ: ਅੰਮ੍ਰਿਤ ਕਾਲ” ਦਾ ਮੰਤਰ ਦਿੱਤਾ ਜਾਵੇਗਾ ਅਤੇ ਜਨ ਭਾਗੀਦਾਰੀ ਰਾਹੀਂ ਇਸ ਪ੍ਰੋਗਰਾਮ ਨੂੰ ਲੋਕ ਲਹਿਰ ਬਣਾਇਆ ਜਾਵੇਗਾ।

 

Tags: Anurag Thakur , Anurag Singh Thakur , BJP , Bharatiya Janata Party , Minister of Information and Broadcasting

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD