Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਝੋਨੇ ਦੀ ਪਰਾਲੀ ਦੀ ਅੱਗ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਸ਼ਿਸ਼ਾਂ ਤੇਜ਼

ਜ਼ਿਲ੍ਹਾ ਪ੍ਰਸ਼ਾਸਨ ਨੇ ਪਰਾਲੀ ਦੇ ਨਿਪਟਾਰੇ ਦਾ ਇੱਕ ਹੋਰ ਹੱਲ ਕਿਸਾਨਾਂ ਅੱਗੇ ਰੱਖਿਆ

DC Gurdaspur, Mohammad Ishfaq, Gurdaspur, Deputy Commissioner Gurdaspur

Web Admin

Web Admin

5 Dariya News

ਗੁਰਦਾਸਪੁਰ , 05 Oct 2022

Last updated on: Oct 05, 2022, 00:00 IST

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ ਕਿਉਂਕਿ ਇਹ ਵਰਤਾਰਾ ਜ਼ਮੀਨ ਦੀ ਉਪਜਾਊ ਸ਼ਕਤੀ, ਵਾਤਾਵਰਨ ਅਤੇ ਮਨੁੱਖ ਸਮੇਤ ਸਾਰੇ ਜੀਵ-ਜੰਤੂਆਂ ਲਈ ਬੇਹੱਦ ਖਤਰਨਾਕ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸੰਭਾਲ ਲਈ ਜ਼ਿਲ੍ਹੇ ਕੁਝ ਨੌਜਵਾਨ ਅੱਗੇ ਆਏ ਹਨ ਜੋ ਕਿਸਾਨਾਂ ਦੇ ਖੇਤਾਂ ਵਿਚੋਂ ਬੇਲਰ ਦੀ ਮਦਦ ਨਾਲ ਪਰਾਲੀ ਦੀਆਂ ਗੱਠਾਂ ਬਣਾ ਕੇ ਉਸਨੂੰ ਇਕੱਠਾ ਕਰ ਲੈਣਗੇ। 

ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਆਪਣੇ ਪੱਧਰ ’ਤੇ ਪਰਾਲੀ ਦਾ ਨਿਪਟਾਰਾ ਨਹੀਂ ਕਰ ਸਕਦੇ ਉਹ ਇਨ੍ਹਾਂ ਨੌਜਵਾਨਾਂ ਦੀ ਸਹਾਇਤਾ ਲੈ ਸਕਦੇ ਹਨ। ਇਹ ਅਪੀਲ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ, ਵੱਖ-ਵੱਖ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਮੌਕੇ ਕੀਤੀ। 

ਪਰਾਲੀ ਦੀ ਸਮੱਸਿਆ ਦਾ ਇੱਕ ਹੋਰ ਹੱਲ ਪੇਸ਼ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਧਾਰੀਵਾਲ ਦੇ ਨੌਜਵਾਨ ਤੇਜ਼ਬੀਰ ਸਿੰਘ ਅਤੇ ਉਸਦੇ ਹੋਰ ਸਾਥੀਆਂ ਨੇ ਮਿਲ ਕੇ ਇੱਕ ਗਰੁੱਪ ਬਣਾਇਆ ਹੈ ਜੋ ਖੇਤਾਂ ਵਿੱਚੋਂ ਪਰਾਲੀ ਨੂੰ ਬੇਲਰ ਰਾਹੀਂ ਗੱਠਾਂ ਬਣਾ ਕੇ ਚੁੱਕਣਗੇ। ਉਨ੍ਹਾਂ ਦੱਸਿਆ ਕਿ ਪਰਾਲੀ ਇਕੱਠੀ ਕਰਨ ਦਾ ਕਿਸਾਨਾਂ ਕੋਲੋਂ ਕੋਈ ਖਰਚਾ ਨਹੀਂ ਲਿਆ ਜਾਵੇਗਾ ਅਤੇ ਇਹ ਬਿਲਕੁਲ ਮੁਫ਼ਤ ਸੇਵਾ ਹੋਵੇਗੀ। 

ਇਸਤੋਂ ਇਲਾਵਾ ਕਿਸਾਨ ਖੁਦ ਵੀ ਆਪਣੇ ਖੇਤਾਂ ਦੀ ਪਰਾਲੀ ਨੂੰ ਬੇਲਰ ਰਾਹੀਂ ਗੱਠਾਂ ਬਣਾ ਕੇ ਨਿੱਜੀ ਕੰਪਨੀਆਂ/ਫੈਕਟਰੀਆਂ ਨੂੰ ਬਾਲਣ ਵਜੋਂ ਵੇਚ ਸਕਦੇ ਹਨ। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਤੇਜਬੀਰ ਸਿੰਘ ਅਤੇ ਉਸਦੇ ਸਾਥੀਆਂ ਵੱਲੋਂ ਕੀਤੀ ਜਾ ਰਹੀ ਇਸ ਪਹਿਲ ਕਦਮੀ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਜਿਹੇ ਯਤਨ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਸਹਾਈ ਹੋਣਗੇ। 

ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਵਿੱਚੋਂ ਪਰਾਲੀ ਦੇ ਨਿਪਟਾਰੇ ਲਈ ਤੇਜਬੀਰ ਸਿੰਘ ਅਤੇ ਉਨਾਂ ਦੇ ਸਾਥੀਆਂ ਨਾਲ ਸੰਪਰਕ ਕਰ ਸਕਦੇ ਹਨ। ਉਨਾਂ ਨਾਲ ਹੀ ਖੇਤੀਬਾੜੀ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਇਨਾਂ ਅਗਾਂਹਵਧੂ ਨੌਜਵਾਨਾਂ ਦਾ ਪੂਰਾ ਸਹਿਯੋਗ ਕੀਤਾ ਜਾਵੇ ਤਾਂ ਜੋ ਸਾਂਝੇ ਯਤਨਾਂ ਨਾਲ ਪਰਾਲੀ ਨੂੰ ਅੱਗ ਲੱਗਣ ਦੀ ਸਮੱਸਿਆ ਤੋਂ ਨਿਜਾਤ ਪਾ ਸਕੀਏ।

ਨੌਜਵਾਨ ਤੇਜਬੀਰ ਸਿੰਘ ਨੇ ਦੱਸਿਆ ਕਿ ਉਹ ਪਹਿਲਾਂ ਖੇਤਾਂ ਵਿਚ ਬੇਲਰ ਨਾਲ ਪਰਾਲੀ ਦੀਆਂ ਗੱਠਾਂ ਬਣਾ ਲੈਣਗੇ ਅਤੇ ਫਿਰ ਖੇਤਾਂ ਵਿਚੋਂ ਇਨਾਂ ਗੱਠਾਂ ਨੂੰ ਇਕੱਠਾ ਕਰਕੇ ਪਿੰਡ ਵਿੱਚ ਇੱਕ ਥਾਂ ’ਤੇ ਡੰਪ ਕਰ ਲੈਣਗੇ। ਇਸ ਤੋਂ ਬਾਅਦ ਸਾਰੀਆਂ ਗੱਠਾਂ ਦੀ ਅੱਗੇ ਸਪਲਾਈ ਫੈਕਟਰੀਆਂ ਵਿੱਚ ਬਾਇਓ-ਬਾਲਣ ਅਤੇ ਹੋਰ ਵਰਤੋਂ ਲਈ ਸਪਲਾਈ ਕਰਨਗੇ। ਉਨ੍ਹਾਂ ਕਿਹਾ ਕਿ ਪਰਾਲੀ ਇਕੱਠਾ ਕਰਨ ਦਾ ਕਿਸਾਨਾਂ ਕੋਲੋਂ ਕੋਈ ਪੈਸਾ ਨਹੀਂ ਲਿਆ ਜਾਵੇਗਾ।

ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਧਿਕਾਰੀ ਡਾ. ਕੰਵਲਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਿਸਾਨਾਂ ਕੋਲ ਖੇਤੀ ਰਹਿੰਦ-ਖੂੰਹਦ ਨੇ ਨਿਪਟਾਰੇ ਲਈ 3376 ਖੇਤੀ ਸੰਦ ਹਨ ਅਤੇ ਇਸ ਤੋਂ ਇਲਾਵਾ ਇਨ੍ਹਾਂ ਨੌਜਵਾਨਾਂ ਅਤੇ ਕੁਝ ਨਿੱਜੀ ਕੰਪਨੀਆਂ ਵੱਲੋਂ ਵੀ ਖੇਤਾਂ ਵਿੱਚੋਂ ਬੇਲਰ ਰਾਹੀਂ ਪਰਾਲੀ ਨੂੰ ਇਕੱਠਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਤਾਂ ਆਪਣੇ ਪੱਧਰ ’ਤੇ ਪਰਾਲੀ ਨੂੰ ਕਿਸੇ ਨਾ ਕਿਸੇ ਰੂਪ ਵਿੱਚ ਵਰਤੋਂ ਲਿਆਉਣ ਲਈ ਉਸਦੀ ਸੰਭਾਲ ਕਰਨ ਜਾਂ ਉਸਨੂੰ ਵੇਚ ਦੇਣ। 

ਜੇਕਰ ਕੋਈ ਹੱਲ ਨਹੀਂ ਹੁੰਦਾ ਤਾਂ ਉਹ ਖੇਤੀਬਾੜੀ ਵਿਭਾਗ ਜਾਂ ਬੇਲਰ ਵਾਲੇ ਨੌਜਵਾਨਾਂ ਨਾਲ ਸੰਪਰਕ ਕਰਕੇ ਪਰਾਲੀ ਨੂੰ ਆਪਣੇ ਖੇਤਾਂ ਵਿਚੋਂ ਚੁਕਵਾ ਲੈਣ। ਉਨ੍ਹਾਂ ਕਿਹਾ ਕਿ ਉਪਰਕੋਤ ਵਿਚੋਂ ਕੋਈ ਵੀ ਹੱਲ ਵਰਤਿਆ ਜਾ ਸਕਦਾ ਹੈ ਪਰ ਪਰਾਲੀ ਨੂੰ ਅੱਗ ਕਿਸੇ ਵੀ ਸੂਰਤ ਵਿੱਚ ਨਾ ਲਗਾਈ ਜਾਵੇ। ਮੀਟਿੰਗ ਵਿੱਚ ਹਾਜ਼ਰ ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਪਹਿਲਕਦਮੀ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਹ ਪਰਾਲੀ ਨੂੰ ਅੱਗ ਬਿਲਕੁਲ ਨਹੀਂ ਲਗਾਉਣਗੇ ਅਤੇ ਪਰਾਲੀ ਦਾ ਨਿਪਟਾਰਾ ਵਿਗਿਆਨਿਕ ਢੰਗ ਨਾਲ ਕਰਨਗੇ।

 

Tags: DC Gurdaspur , Mohammad Ishfaq , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD