Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦੋਰਾਹਾ ਵਿੱਚ ਮਨਾਏ ਗਏ ਦੁਸਹਿਰਾ ਸਮਾਗਮ ਵਿੱਚ ਮੁੱਖ ਮਹਿਮਾਨ ਵੱਜੋਂ ਹੋਏ ਸ਼ਾਮਲ

ਦੁਸਹਿਰੇ ਦਾ ਤਿਉਹਾਰ ਸਾਨੂੰ ਬੁਰਾਈ ਤਿਆਗਣ ਦੀ ਪ੍ਰੇਰਨਾ ਦਿੰਦਾ ਹੈ : ਡਾ. ਗੁਰਪ੍ਰੀਤ ਕੌਰ

AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਦੋਰਾਹਾ (ਲੁਧਿਆਣਾ) , 05 Oct 2022

Last updated on: Oct 05, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਨੇ ਸ੍ਰੀ ਰਾਮ ਨਾਟਕ ਕਲੱਬ ਦੋਰਾਹਾ ਵੱਲੋਂ ਪੁਰਾਣੀ ਅਨਾਜ ਮੰਡੀ ਦੋਰਾਹਾ ਵਿੱਚ ਮਨਾਏ ਗਏ ਦੁਸਹਿਰਾ ਸਮਾਗਮ ਵਿੱਚ ਮੁੱਖ ਮਹਿਮਾਨ ਵੱਜੋਂ ਪਹੁੰਚ ਕੇ ਸਿ਼ਰਕਤ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਵਿਧਾਨ ਸਭਾ ਹਲਕਾ ਪਾਇਲ ਦੇ ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵੀ ਸ਼ਾਮਲ ਸਨ।

ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਦੁਸਹਿਰੇ ਦੇ ਤਿਉਹਾਰ ਦਾ ਇਤਿਹਾਸ ਭਗਵਾਨ ਰਾਮ ਜੀ ਨਾਲ ਜੁੜਿਆ ਹੋਇਆ ਹੈ, ਕਿਉਂਕਿ ਭਗਵਾਨ ਰਾਮ ਜੀ ਨੇ ਇਸ ਦਿਨ ਰਾਵਣ ਦਾ ਵਧ ਕੀਤਾ ਸੀ। ਦੁਸਹਿਰੇ ਦੇ ਤਿਉਹਾਰ ਨੂੰ ਬੁਰਾਈ ਦੇ ਉੱਤੇ ਸਚਾਈ ਦੀ ਜਿੱਤ ਦੇ ਰੂਪ ਵੱਜੋਂ ਵੀ ਦੇਖਿਆ ਜਾਂਦਾ ਹੈ। ਉਹਨਾਂ ਕਿਹਾ ਕਿ ਅਸੀਂ ਰਾਵਣ ਆਦਿ ਦੇ ਪੁਤਲੇ ਸਾੜਨ ਦੇ ਨਾਲ-ਨਾਲ ਆਪਣੇ ਅੰਦਰ ਬੈਠੀ ਬੁਰਾਈ ਦਾ ਅੰਤ ਕਰਨ ਦੀ ਕੋਸਿ਼ਸ਼ ਕਰੀਏ ਕਿਉਂਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਬੁਰਾਈ ਤਿਆਗਣ ਦੀ ਪ੍ਰੇਰਨਾ ਵੀ ਦਿੰਦਾ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਅਸੀਂ ਭਗਵਾਨ ਰਾਮ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਗ੍ਰਹਿਣ ਕਰੀਏ ਤੇ ਬਿਨਾਂ ਕਿਸੇ ਵੈਰ ਵਿਰੋਧ ਤੋਂ ਸਮਾਜ ਦਾ ਭਲਾ ਕਰਨ ਦਾ ਅਹਿਦ ਕਰੀਏ।

ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਸਾਡਾ ਦੇਸ਼ ਤਿਉਂਹਾਰਾਂ ਤੇ ਮੇਲਿਆਂ ਦਾ ਦੇਸ਼ ਹੈ। ਇਹਨਾਂ ਦਾ ਸਬੰਧ ਸਾਡੇ ਧਾਰਮਿਕ, ਇਤਿਹਾਸਕ ਅਤੇ ਸਭਿਆਚਾਰਕ ਵਿਰਸੇ ਨਾਲ ਹੈ। ਉਹਨਾਂ ਕਿਹਾ ਸੱਚ ਭਾਵੇ ਕਿੰਨਾਂ ਵੀ ਕੌੜਾ ਕਿਉਂ ਨਾ ਹੋਵੇ ਇਸ ਦਾ ਹਮੇਸ਼ਾਂ ਪਾਲਣ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਇਹ ਇੱਕ ਸਦੀਂਵੀ ਸੱਚ ਹੈ ਕਿ ਚੰਗੇ ਕੰਮ ਹਮੇਸ਼ਾਂ ਜਿੱਤ ਦੇ ਹਨ। 

ਇਸੇ ਕਰਕੇ ਦੁਸਹਿਰੇ ਦਾ ਤਿਉਹਾਰ ਬੁਰਾਈ ਦੇ ਅੰਤ ਵਜੋਂ ਮਨਾਇਆ ਜਾਂਦਾ ਹੈ। ਇਹ ਤਿਉਹਾਰ ਝੂਠ ਉੱਤੇ ਸੱਚ ਦੀ ਜਿੱਤ, ਅਨਿਆਂ ਉੱਤੇ ਨਿਆਂ ਦੀ ਜਿੱਤ, ਅਧਰਮ ਉੱਤੇ ਧਾਰਮਿਕਤਾਂ ਦੀ ਜਿੱਤ, ਗਲਤ ਕੰਮਾਂ ਉੱਤੇ ਚੰਗੇ ਕੰਮਾਂ ਦੀ ਜਿੱਤ ਨੂੰ ਦਰਸਾਉਂਦਾ ਹੈ। ਉਹਨਾਂ ਕਿਹਾ ਕਿ ਇਹ ਤਿਉਹਾਰ ਸਾਨੂੰ ਸੱਚ ਦੇ ਮਾਰਗ ਤੇ ਚੱਲਣ ਲਈ ਵੀ ਪੇ੍ਰਰਿਤ ਕਰਦਾ ਹੈ। ਉਹਨਾਂ ਕਿਹਾ ਦੁਸਹਿਰਾ ਵਿਜੇਦਸ਼ਮੀ ਦਾ ਵੀ ਦੂਜਾ ਨਾਮ ਹੈ। 

ਉਹਨਾਂ ਕਿਹਾ ਕਿ ਸਾਨੂੰ ਦੁਸਹਿਰੇ ਦਾ ਤਿਉਹਾਰ ਬੁਰਾਈਆਂ ਤਿਆਗ ਕੇ ਆਪਸ ਵਿੱਚ ਮਿਲ ਕੇ ਭਾਈਚਾਰਕ ਸਾਂਝ ਨੂੰ ਵਧਾਉਣ ਦੀ ਪ੍ਰੇਰਨਾ ਵੀ ਦਿੰਦਾ ਹੈ।ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਜੀ ਦਾ ਸੁਪਨਾ ਹੈ ਕਿ ਸਾਡਾ ਪੰਜਾਬ ਪੁਰਾਣਾ ਰੰਗਲਾ ਪੰਜਾਬ ਬਣੇ ਜਿੱਥੇ ਸਾਰੇ ਲੋਕ ਇੱਕਠੇ ਹੋ ਕੇ ਇਹਨਾਂ ਤਿਉਂਹਾਰਾਂ ਅਤੇ ਮੇਲਿਆਂ ਆਦਿ ਵਿੱਚ ਆ ਕੇ ਆਪਣੀਆਂ ਖੁਸ਼ੀਆਂ ਮਨਾਉਣ ਜਿਸ ਨਾਲ ਸਾਡੇ ਪੰਜਾਬੀਆਂ ਦੀ ਆਪਸੀ ਭਾਈਚਾਰਕ ਸਾਂਝ ਹੋਰ ਵੀ ਵਧੇਗੀ। 

ਅੰਤ ਵਿੱਚ ਉਹਨਾਂ ਨੇ ਇਸ ਦੁਸਹਿਰੇ ਸਮਾਗਮ ਵਿੱਚ ਇੱਕਠੇ ਹੋਏ ਇਲਾਕਾ ਨਿਵਾਸੀਆਂ ਨੂੰ ਦੁਸਹਿਰੇ ਦੀ ਵਧਾਈ ਵੀ ਦਿੱਤੀ। ਇਸ ਮੌਕੇ ਡਾ. ਗੁਰਪ੍ਰੀਤ ਕੌਰ ਨੇ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਵੀ ਸਾੜਨ ਲਈ ਬਟਨ ਦਬਾ ਕੇ ਅਗਨੀ ਵੀ ਦਿੱਤੀ ਅਤੇ ਦ੍ਰਿਸ਼ ਵੀ ਵੇਖਿਆ।ਹਲਕਾ ਪਾਇਲ ਦੇ ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਡਾ. ਗੁਰਪ੍ਰੀਤ ਕੌਰ ਨੂੰ ਦੋਰਾਹਾ ਦੁਸਹਿਰਾ ਸਮਾਗਮ ਵਿੱਚ ਪੁੱਜਣ ਤੇ ਜੀ ਆਇਆ ਕਿਹਾ ਗਿਆ ਅਤੇ ਉਹਨਾਂ ਦਾ ਵੱਖ-ਵੱਖ ਸਨਮਾਨ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਐਸ.ਪੀ. ਖੰਨਾ ਸ੍ਰੀ ਦਾਮਿਆ ਹਰੀਸ਼ ਕੁਮਾਰ ਓਮ ਪ੍ਰਕਾਸ਼, ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਸ, ਉਪ ਮੰਡਲ ਮੈਜਿਸਟੇ੍ਰਟ ਸ੍ਰੀਮਤੀ ਜਸਲੀਨ ਕੌਰ ਭੁੱਲਰ, ਨਗਰ ਕੌਂਸਲ ਦੋਰਾਹਾ ਦੇ ਪ੍ਰਧਾਨ ਸੁਦਰਸ਼ਨ ਸ਼ਰਮਾ ਪੱਪੂ, ਪ੍ਰਧਾਨ ਸ੍ਰੀ ਮੋਹਣ ਲਾਲ ਪਾਂਡੇ, ਚੇਅਰਮੈਨ ਸ੍ਰੀ ਚੰਦਰ ਸ਼ੇਖਰ, ਸਰਪ੍ਰਸਤ ਬੋਬੀ ਤਿਵਾੜੀ, ਸਰਪ੍ਰਸਤ ਓਮ ਪ੍ਰਕਾਸ਼ ਭਨੋਟ, ਸਰਪ੍ਰਸਤ ਰਜਨੀਸ਼ ਭੱਲਾ ਤੋਂ ਇਲਾਵਾ ਕਲੱਬ ਦੇ ਵੱਖ-ਵੱਖ ਪ੍ਰਮੁੱਖ ਆਗੂ ਹਾਜ਼ਰ ਸਨ।

 

Tags: AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD