Monday, 20 May 2024

 

 

ਖ਼ਾਸ ਖਬਰਾਂ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ

 

Kharar Dussehra : ਖਰੜ ‘ਚ ਦੁਸਹਿਰੇ ਦੇ ਤਿਉਹਾਰ ‘ਚ ਕਰੀਬ 1 ਲੱਖ ਲੋਕਾਂ ਨੇ ਹਿੱਸਾ ਲਿਆ

ਲਲਿਤ ਜੈਨ (ਆਈ.ਏ.ਐਸ.) ਨੇ ਮੁੱਖ ਮਹਿਮਾਨ ਦੇ ਤੌਰ ਤੇ ਕੀਤੀ ਸ਼ਿਰਕਤ

Kharar Dussehra 2022, Kharar Dussehra, Dussehra 2022, Kharar News, Kharar
ਮੁੱਖ ਮਹਿਮਾਨ ਸ੍ਰੀ ਲਲਿਤ ਜੈਨ (ਆਈ.ਏ.ਐਸ.) ਰੀਵਨ ਕੱਟ ਕੇ ਦੁਸ਼ਹਿਰੇ ਸਮਾਗਮ ਦੀ ਸ਼ੁਰੂਆਤ ਕਰਦੇ ਹੋਏ।

Web Admin

Web Admin

5 Dariya News

ਖਰੜ , 06 Oct 2022

ਬੁਰਾਈ ‘ਤੇ ਅਛਾਈ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਮਹਾਰਾਜਾ ਅਜ ਸਰੋਵਰ ਦੇ ਪਵਿੱਤਰ ਅਸਥਾਨ ‘ਤੇ ਦੁਸਹਿਰਾ ਕਮੇਟੀ ਖਰੜ ਵਲੋਂ ਵੱਡੀ ਹੀ ਸ਼ਰਧਾ ਅਤੇ ਧੂਮਧਾਮ ਮਨਾਇਆ ਗਿਆ।ਇਸ ਮੌਕੇ ਮੁੱਖ ਮਹਿਮਾਨ ਸ੍ਰੀ ਲਲਿਤ ਜੈਨ (ਆਈ.ਏ.ਐਸ.) ਨੇ ਰਿਬਨ ਕੱਟ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ । ਜਿਸ ਤੋਂ ਬਾਅਦ ਕਮੇਟੀ ਵੱਲੋਂ ਕੱਢਿਆ ਗਈਆਂ ਸੋਭਾ ਯਾਤਰਾਵਾਂ ਮੈਦਾਨ ਵਿੱਚ ਪਹੁੰਚੀਆ। 

ਇਸ ਮੌਕੇ ਹੋਰਨਾ ਤੋਂ ਇਲਾਵਾ ਆਈ.ਪੀ.ਐਸ.ਅਧਿਕਾਰੀ ਚਰਨਜੀਤ ਸਿੰਘ, ਐਸ.ਡੀ.ਐਮ ਰਾਜਪੁਰਾ ਡਾ: ਸੰਜੀਵ ਸਰਮਾ, ਸ੍ਰੀ ਕਰਨ ਗੌਤਮ, ਅਧਿਕਾਰੀ (ਗ੍ਰਹਿ ਮੰਤਰਾਲਾ), ਖਰੜ ਨਗਰ ਕੌਸਲ ਦੀ ਪ੍ਰਧਾਨ ਸ੍ਰੀਮਤੀ ਜਸਪ੍ਰੀਤ ਕੌਰ ਲੌਂਗੀਆ ਅਤੇ ਨਗਰ ਕੌਸਲ ਦੇ ਸਮੂਹ ਮੈਂਬਰ, ਵੱਖ-ਵੱਖ ਰਾਜਨੀਤਿਕ ਅਤੇ ਸਮਾਜ ਸੇਵੀ ਸੰਸਥਾਵਾਂ, ਪੱਤਰਕਾਰ, ਦੁਸਹਿਰਾ ਕਮੇਟੀ ਦੇ ਪ੍ਰਧਾਨ ਕਮਲ ਕਿਸੋਰ ਸਰਮਾ ਅਤੇ ਬੁਲਾਰੇ ਰਾਜੇਸ ਕੋਸ਼ਿਕ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜਰ ਸਨ।

ਇਸ ਮੌਕੇ ਆਕਰਸਕ ਝਾਕੀਆਂ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸ੍ਰੀ ਗਣੇਸ ਜੀ, ਭਗਵਾਨ ਸ੍ਰੀ ਰਾਮ ਨਾਲ ਸੰਬੰਧਿਤ ਝਾਕੀ, ਦੇਸ ਭਗਤੀ ਨਾਲ ਸਬੰਧਤ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਸਹਾਦਤ ਨੂੰ ਦਰਸਾਉਂਦੀ ਝਾਕੀਆ ਪੇਸ਼ ਕੀਤੀਆ ਗਈਆਂ ਜੋ ਕਿ ਲੋਕਾਂ ਨੂੰ ਬਹੁੰਤ ਪਸੰਦ ਆਈਆ। ਮੁੱਖ ਮਹਿਮਾਨ ਲਲਿਤ ਜੈਨ ਨੇ ਆਪਣੇ ਸੰਬੋਧਨ ਵਿਚ ਖਰੜ ਨਗਰ ਨਿਵਾਸੀਆਂ ਨੂੰ ਦੁਸਹਿਰੇ ਦੇ ਸੁਭ ਅਵਸਰ ‘ਤੇ ਸੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਸਾਨੂੰ ਆਪਣੇ ਜੀਵਨ ਵਿਚ ਭਗਵਾਨ ਰਾਮ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ।

ਗਰਾਊਂਡ ਵਿੱਚ ਸਥਾਪਿਤ ਕੀਤੇ ਵਿਸਾਲ ਪੁਤਲਿਆਂ ਲੰਕਾਪਤੀ ਰਾਵਨ, ਕੰੁਭਕਰਨ, ਮੇਘਨਾਥ ਨੂੰ ਮੁੱਖ ਮਹਿਮਾਨ ਸ੍ਰੀ ਲਲਿਤ ਜੈਨ (ਆਈ.ਏ.ਐਸ.) ਵੱਲੋਂ ਅਗਨੀ ਭੇਟ ਕੀਤਾ ਗਿਆ। ਕਮੇਟੀ ਪ੍ਰਧਾਨ ਕਮਲ ਕਿਸੋਰ ਸਰਮਾ ਨੇ ਦੱਸਿਆ ਕਿ 6 ਦਿਨ ਪਹਿਲਾਂ ਜਮੀਨ ਵਿੱਚ ਪਿੱਛਲੀ ਦਿਨੀ ਆਈ ਬਾਰਿਸ਼ ਕਾਰਨ ਕਾਫੀ ਮਾਤਰਾ ਵਿੱਚ  ਪਾਣੀ ਖੜਾ ਸੀ ਜਿਸ ਨਾਲ ਪੁਰੇ ਮੈਦਾਨ ਵਿੱਚ ਚੀਕੜ ਹੋ ਗਿਆ ਸੀ ਪਰ ਮਹਾਰਾਜਾ ਅੱਜ ਸਰੋਵਰ ਵਿਕਾਸ ਪਰਿਸ਼ਦ ਰਜਿ  ਅਤੇ ਨਗਰ ਕੌਂਸਲ ਖਰੜ ਦੀ ਮਿਹਨਤ ਸਦਕਾ ਮੈਦਾਨ ਵਿੱਚ ਮਿੱਟੀ ਪਾ ਕੇ ਇਸ ਨੂੰ ਪੱਧਰਾ ਕੀਤਾ ਗਿਆ ਜਿਸ ਲਾਲ ਦੁਸਹਿਰੇ ਦਾ ਤਿਉਹਾਰ ਬਹੁਤ ਹੀ ਸੁੱਚਜੇ ਅਤੇ ਸੇਵਾ ਭਾਵ ਨਾਲ ਨੇਪਰੇ ਚੜਿਆ। ਉਨਾਂ ਸਮੂਹ ਨਗਰ ਨਿਵਾਸੀਆਂ ਦਾ ਦੁਸਹਿਰੇ ਮੌਕੇ ਸਮੂਲੀਅਤ ਕਰਨ ਲਈ ਧੰਨਵਾਦ ਕੀਤਾ।

 

Tags: Kharar Dussehra 2022 , Kharar Dussehra , Dussehra 2022 , Kharar News , Kharar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD