Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਕਾਰ ਨੂੰ ਚਾਰੇ ਦੀ ਕਮੀ ਅਤੇ ਦੁੱਧ ਦੀਆਂ ਕੀਮਤਾਂ 'ਤੇ ਇਸਦੇ ਅਸਰ ਦਾ ਪਤਾ ਸੀ, ਫਿਰ ਵੀ ਸਰਕਾਰ ਨੇ ਕੁਝ ਨਹੀਂ ਕੀਤਾ, ਕਿਉਂ? : ਸਾਂਸਦ ਰਾਘਵ ਚੱਢਾ

ਚਾਰੇ ਦੀਆਂ ਵੱਧ ਰਹੀਆਂ ਕੀਮਤਾਂ ਸੰਬੰਧੀ ਸਰਕਾਰ ਦੀ ਬੇਰੁਖ਼ੀ ਅਤੇ ਲੰਪੀ ਸਕਿਨ ਵਾਇਰਸ ਪ੍ਰਤੀ ਅਣਗਹਿਲੀ ਨੇ ਸਥਿਤੀ ਨੂੰ ਵਿਗੜਿਆ: ਚੱਢਾ

Raghav Chadha, AAP, Aam Aadmi Party, Aam Aadmi Party Punjab, AAP Punjab, Rajya Sabha MP

Web Admin

Web Admin

5 Dariya News

ਚੰਡੀਗੜ੍ਹ , 06 Oct 2022

Last updated on: Oct 06, 2022, 00:00 IST

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ 'ਤੇ ਦੁੱਧ ਦੀਆਂ ਵਧਦੀਆਂ ਕੀਮਤਾਂ ਨਾਲ ਨਜਿੱਠਣ ਵਿੱਚ ਅਸਫਲ ਰਹਿਣ ਲਈ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਦੁੱਧ ਦੀਆਂ ਵਧਦੀਆਂ ਕੀਮਤਾਂ ਦਾ ਸਿੱਧਾ ਸਬੰਧ ਚਾਰੇ ਦੀ ਕਮੀ ਨਾਲ ਹੈ। ਟਵੀਟਾਂ ਦੀ ਇੱਕ ਲੜੀ ਵਿੱਚ ਉਨ੍ਹਾਂ ਭਵਿੱਖਬਾਣੀ ਕੀਤੀ ਕਿ ਦੁੱਧ ਦੀਆਂ ਕੀਮਤਾਂ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ ਕਿਉਂਕਿ ਕੇਂਦਰ ਨੂੰ ਦੋ ਸਾਲ ਤੋਂ ਚਾਰੇ ਦੀ ਕਮੀ ਬਾਰੇ ਜਾਣਕਾਰੀ ਹੋਣ ਦੇ ਬਾਵਜੂਦ ਉਹ ਇਸ ਸਮੱਸਿਆ ਨੂੰ ਹੱਲ ਕਰਨ ਵਿੱਚ ਅਸਮਰੱਥ ਹੈ।

ਟਵਿੱਟਰ 'ਤੇ ਸਾਂਸਦ ਰਾਘਵ ਚੱਢਾ ਨੇ ਕਿਹਾ, "ਦੁੱਧ ਦੀਆਂ ਕੀਮਤਾਂ ਫਿਰ ਤੋਂ ਵਧਣ ਲਈ ਤਿਆਰ ਹਨ?! ਕਾਰਨ? 1. ਚਾਰੇ ਦੀਆਂ ਕੀਮਤਾਂ ਵਿੱਚ ਬੇਰੋਕ ਵਾਧਾ 2. ਲੰਪੀ ਸਕਿਨ ਵਾਇਰਸ ਫੈਲਣਾ। ਕੁਝ ਸਾਲਾਂ ਤੋਂ ਕਿਸਾਨਾਂ ਨੇ ਚਾਰੇ ਦੀ ਬਜਾਏ ਹੋਰ ਫ਼ਸਲਾਂ ਬੀਜਣ ਨੂੰ ਤਰਜੀਹ ਦਿੱਤੀ ਹੈ। ਚਾਰੇ ਦੀਆਂ ਕੀਮਤਾਂ ਹੁਣ ਅਗਸਤ ਵਿੱਚ 9 ਸਾਲ 'ਚ ਸਭ ਤੋਂ ਉੱਚੇ ਪੱਧਰ 'ਤੇ ਹਨ ਅਤੇ ਅਗਸਤ 'ਚ ਇਹ ਵਾਧਾ 25.54% ਤੱਕ ਪਹੁੰਚਿਆ। ਇਕੱਲੇ ਗੁਜਰਾਤ ਵਿੱਚ, ਜੋ ਦੁੱਧ ਦਾ ਸਭ ਤੋਂ ਵੱਡਾ ਉਤਪਾਦਕ ਹੈ, ਪਿਛਲੇ ਦੋ ਸਾਲਾਂ ਵਿੱਚ ਚਾਰੇ ਦੀਆਂ ਫਸਲਾਂ ਹੇਠ ਰਕਬਾ 1.36 ਲੱਖ ਹੈਕਟੇਅਰ ਘੱਟ ਗਿਆ ਹੈ।"

ਉਨ੍ਹਾਂ ਦੱਸਿਆ ਕਿ ਸਰਕਾਰ ਨੇ ਦੋ ਸਾਲ ਪਹਿਲਾਂ ਚਾਰੇ ਦੇ ਸੰਕਟ ਅਤੇ ਖੇਤੀਬਾੜੀ ਨਾਲ ਜੁੜੇ ਪਰਿਵਾਰਾਂ 'ਤੇ ਇਸ ਦਾ ਅਸਰ ਦੇਖਿਆ ਸੀ। ਇਸ ਲਈ, ਕੇਂਦਰੀ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲੇ ਦੁਆਰਾ ਸਤੰਬਰ 2020 ਵਿੱਚ ਵਿਸ਼ੇਸ਼ ਤੌਰ 'ਤੇ ਚਾਰੇ ਲਈ 100 ਕਿਸਾਨ ਉਤਪਾਦਕ ਸੰਗਠਨ (ਐੱਫ.ਪੀ.ਓ) ਸਥਾਪਤ ਕਰਨ ਦਾ ਪ੍ਰਸਤਾਵ ਤਿਆਰ ਕੀਤਾ ਗਿਆ ਸੀ। ਉਨ੍ਹਾਂ ਅੱਗੇ ਕਿਹਾ, ਪਰ ਸੰਕਟ ਦੇ ਵਧਣ ਦੇ ਬਾਵਜੂਦ ਵੀ ਅਜੇ ਤੱਕ ਇੱਕ ਵੀ ਐਫਪੀਓ ਰਜਿਸਟਰਡ ਨਹੀਂ ਹੋਇਆ। 

ਸਰਕਾਰ ਨੂੰ ਕਾਫੀ ਸਮੇਂ ਤੋਂ ਇਸ ਸੰਭਾਵੀ ਸੰਕਟ ਦੀ ਜਾਣਕਾਰੀ ਸੀ, ਪਰ ਫਿਰ ਵੀ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਨਤੀਜਨ, ਸਿਰਫ ਇੱਕ ਸਾਲ ਵਿੱਚ ਚਾਰੇ ਦੀਆਂ ਕੀਮਤਾਂ ਅਤੇ ਮੰਗ ਦੋਵੇਂ ਤਿੰਨ ਗੁਣਾ ਵਧ ਗਏ। ਉਦਾਹਰਨ ਲਈ ਇਕੱਲੇ ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ, ਚਾਰੇ (ਤੂੜੀ) ਦੀਆਂ ਕੀਮਤਾਂ 400-600 ਪ੍ਰਤੀ ਕੁਇੰਟਲ ਤੋਂ ਰੁਪਏ ਤੋਂ ਵੱਧ ਕੇ 1100-1700 ਰੁ.ਪ੍ਰਤੀ ਕੁਇੰਟਲ ਹੋ ਗਈਆਂ ਹਨ।  

ਆਪ ਆਗੂ ਦੇ ਟਵੀਟ ਅਨੁਸਾਰ, “ਲੰਪੀ ਵਾਇਰਸ ਫੈਲਣ ਦੇ ਬਾਵਜੂਦ ਅਤੇ ਚਾਰੇ ਦੀ ਕਮੀ ਅਤੇ ਕੀਮਤਾਂ 'ਚ ਬੇਰੋਕ ਵਾਧੇ ਦੇ ਬਾਵਜੂਦ, ਸਰਕਾਰ ਨੇ ਇਨ੍ਹਾਂ ਮੁੱਦਿਆਂ ਦੇ ਹੱਲ ਲਈ ਕੁਝ ਵੀ ਨਹੀਂ ਕੀਤਾ। ਨਤੀਜਾ: ਕਿਸਾਨਾਂ ਅਤੇ ਔਸਤ ਭਾਰਤੀ ਪਰਿਵਾਰਾਂ ਦੀਆਂ ਵਧਦੀਆਂ ਮੁਸ਼ਕਿਲਾਂ।"

 

Tags: Raghav Chadha , AAP , Aam Aadmi Party , Aam Aadmi Party Punjab , AAP Punjab , Rajya Sabha MP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD