Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪਰਾਲੀ ਸਾੜਨ ਤੋਂ ਰੋਕਣ ਲਈ ਹੁਸ਼ਿਆਰਪੁਰ ਜ਼ਿਲ੍ਹੇ ਵਿਚ 81 ਕਲੱਸਟਰ ਅਫ਼ਸਰ ਤਾਇਨਾਤ : ਸੰਦੀਪ ਹੰਸ

ਜ਼ਿਲ੍ਹੇ ’ਚ ਪਰਾਲੀ ਨੂੰ ਸਾੜਨ ਖਿਲਾਫ਼ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ, ਅੱਗ ਲੱਗਣ ਦੀਆਂ ਘਟਨਾਵਾਂ ’ਤੇ ਵੀ ਪ੍ਰਸ਼ਾਸਨ ਦੀ ਸਖਤ ਨਜ਼ਰ

DC Hoshiarpur, Deputy Commissioner Hoshiarpur, Sandeep Hans, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 06 Oct 2022

Last updated on: Oct 06, 2022, 00:00 IST

ਪਰਾਲੀ ਸਾੜਨ ਨੂੰ ਰੋਕਣ ਲਈ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਨਵੇਂ ਤਰੀਕਿਆਂ ਤੋਂ ਜਾਣੂ ਕਰਵਾਉਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਵਿਚ 81 ਕਲੱਸਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ। ਇਹ ਜਾਣਕਾਰੀ ਇਸ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦਿੰਦਿਆਂ ਦੱਸਿਆ ਕਿ ਇਨ੍ਹਾਂ ਹਰੇਕ ਕਲੱਸਟਰ ਅਫ਼ਸਰ ਅਧੀਨ 15 ਤੋਂ 20 ਨੋਡਲ ਅਫ਼ਸਰ ਵੀ ਲਗਾਏ ਗਏ ਹਨ, ਜਿਹੜੇ ਕਿ ਕਿਸਾਨ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ, ਉਨ੍ਹਾਂ ਨੂੰ ਮਸ਼ੀਨਾਂ ਦੀ ਉਪਲਬੱਧਤਾ ਵਿਚ ਸਹਾਇਤਾ ਕਰਨ ਅਤੇ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਤੋਂ ਜਾਣੂ ਕਰਵਾਉਣ ਦਾ ਕੰਮ ਕਰਨਗੇ।

ਉਨ੍ਹਾਂ ਕਿਹਾ ਕਿ ਜਿਥੇ ਕਿਤੇ ਵੀ ਰਿਮੋਟ ਸੈਂਸਿੰਗ ਰਾਹੀਂ ਪਰਾਲੀ ਸਾੜਨ ਦੀ ਘਟਨਾ ਦਾ ਪਤਾ ਚੱਲੇਗਾ, ਉਥੇ ਇਹ ਨੋਡਲ ਅਫ਼ਸਰ ਮੌਕੇ ’ਤੇ ਜਾ ਕੇ ਰਿਪੋਰਟ ਕਰੇਗਾ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 76500 ਹੈਕਟੇਅਰ ਰਕਬੇ ਵਿਚ ਝੋਨੇ ਦੀ ਬੀਜਾਈ ਕੀਤੀ ਗਈ ਹੈ, ਜਿਸ ਤੋਂ 5 ਲੱਖ ਟਨ ਪਰਾਲੀ ਪੈਦਾ ਹੋਣ ਦਾ ਅਨੁਮਾਨ ਹੈ। 

ਉਨ੍ਹਾਂ ਕਿਹਾ ਕਿ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜ਼ਿਲ੍ਹੇ ਵਿਚ ਇਨ ਸੀਟੂ ਅਤੇ ਐਕਸ ਸੀਟੂ ਨੂੰ ਲੋਕ ਪ੍ਰਿਆ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਦੀਆਂ ਮਸ਼ੀਨਾਂ ਦੀ ਉਪਲਬੱਧਤਾ ਲਈ ਪਿੰਡ ਪੱਧਰ ’ਤੇ ਮੈਪਿੰਗ ਪ੍ਰਕਿਰਿਆ ਅਪਣਾਈ ਜਾ ਰਹੀ ਹੈ ਅਤੇ ‘ਆਈ ਖੇਤ’ ਅਪਲੀਕੇਸ਼ਨ ’ਤੇ ਕਿਸਾਨ ਸਮੂਹਾਂ, ਸਹਿਕਾਰੀ ਸਭਾਵਾਂ ਅਤੇ ਕਸਟਮਰ ਹਾਇਰਿੰਗ ਸੈਂਟਰਾਂ ਵਿਚ ਮਸ਼ੀਨਰੀ ਦੀ ਉਪਲੱਧਤਾ ਬਾਰੇ ਜਾਣਕਾਰੀ ਆਨਲਾਈਨ ਕੀਤੀ ਗਈ ਹੈ, ਜਿਨ੍ਹਾਂ ਨੂੰ ਕਿਸਾਨ ਇਸ ਐਪ ਰਾਹੀਂ ਪ੍ਰਾਪਤ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਮਸ਼ੀਨਰੀ ਦੀ ਵਰਤੋਂ ਨਿਯਮਤ ਸਮੀਖਿਆ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ, ਤਾਂ ਜੋ ਕੋਈ ਵੀ ਸੰਦ ਜਾਂ ਮਸ਼ੀਨ ਅਣ-ਵਰਤੀ ਨਾ ਰਹੇ। ਉਨ੍ਹਾਂ ਕਿਹਾ ਕਿ ਪਰਾਲੀ ਦੇ ਐਕਸ ਸੀਟੂ ਪ੍ਰਬੰਧਨ ਰਾਹੀਂ ਕਿਸਾਨ ਪਰਾਲੀ ਦੀਆਂ ਗੱਠਾਂ ਬਣਾ ਕੇ ਆਪਣੀ ਆਮਦਨ ਵਿਚ ਵਾਧਾ ਕਰ ਸਕਦੇ ਹਨ। ਇਸ ਸਬੰਧੀ ਜ਼ਿਲ੍ਹੇ ਵਿਚ ਬੇਲਰ ਮਸ਼ੀਨਾਂ ਵੀ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦੀ ਮਦਦ ਨਾਲ ਵਧੇਰੇ ਰਕਬੇ ਵਿਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਇਆ ਜਾ ਸਕੇਗਾ।

ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਿੰਡਾਂ ਵਿਚ ਵੱਡੇ ਪੱਧਰ ’ਤੇ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ ਅਤੇ ਇਸ ਤਹਿਤ ਕੈਂਪ ਲਗਾਉਣ ਤੋਂ ਇਲਾਵਾ ਜਾਗਰੂਕਤਾ ਵੈਨਾਂ ਰਾਹੀਂ ਪਰਾਲੀ ਨਾ ਸਾੜ ਕੇ ਇਸ ਦੇ ਸੁਚੱਜੇ ਪ੍ਰਬੰਧਨ ਦਾ ਸੁਨੇਹਾ ਘਰ-ਘਰ ਪਹੁੰਚਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪਰਾਲੀ ਨੂੰ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦੀਆਂ 350 ਵਾਲ ਪੇਟਿੰਗ ਵੀ ਬਣਾਈਆਂ ਗਈਆਂ ਹਨ।

ਉਨ੍ਹਾਂ ਦੱਸਿਆ ਪ੍ਰਸ਼ਾਸਨ ਵਲੋਂ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਸਖਤ ਨਜ਼ਰ ਰੱਖੀ ਜਾ ਰਹੀ ਹੈ ਅਤੇ ਜਿਹੜੇ ਪਿੰਡਾਂ ਵਿਚ ਪਿਛਲੇ ਸਾਲ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਸਨ, ਉਥੇ ਵਧੇਰੇ ਚੌਕਸੀ ਵਰਤੀ ਜਾ ਰਹੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਸਖਤ ਨਿਗਰਾਨੀ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਅਤੇ ਉਲੰਘਣਾ ਕਰਨ ’ਤੇ ਏ.ਟੀ.ਆਰ ਐਪ ਜ਼ਰੀਏ ਬਣਦੀ ਕਾਰਵਾਈ ਅਮਲ ਵਿਚ ਲਿਆਉਣ ਦੇ ਨਿਰਦੇਸ਼ ਦਿੱਤੇ। 

ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨ ਕਾਰਨ ਵਾਤਾਵਰਣ ਦੇ ਹੋ ਰਹੇ ਨੁਕਸਾਨ ਦੇ ਮੱਦੇਨਜ਼ਰ ਮਾਣਯੋਗ ਸੁਪਰੀਮ ਕੋਰਟ, ਕੌਮੀ ਗਰੀਨ ਟ੍ਰਿਬਿਊਨਲ ਅਤੇ ਏਅਰ ਕੁਆਲਟੀ ਮੈਨੇਜਮੈਂਟ ਕਮਿਸ਼ਨ ਵਲੋਂ ਬੇਹੱਦ ਸਖਤ ਰੁਖ ਅਖਤਿਆਰ ਕੀਤਾ ਗਿਆ ਹੈ। ਇਸ ਲਈ ਇਸ ਸਬੰਧੀ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਜਾਗਰੂਕਤਾ ਮੁਹਿੰਮ ਵਿਚ ਹੋਰ ਤੇਜ਼ੀ ਲਿਆਉਂਦਿਆਂ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਦੀ ਹਦਾਇਤ ਕੀਤੀ।

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਕੰਮ ਨੂੰ ਉਹ ਆਪਣੀ ਕੇਵਲ ਦਫ਼ਤਰੀ ਡਿਊਟੀ ਨਾ ਸਮਝਣ, ਬਲਕਿ ਆਪਣਾ ਇਖਲਾਕੀ ਫਰਜ਼ ਵੀ ਸਮਝਣ। ਇਸ ਮੌਕੇ ਐਸ.ਡੀ.ਐਮ. ਪ੍ਰੀਤਇੰਦਰ ਸਿੰਘ ਤੇ ਕੰਵਲਜੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਗੁਰਦੇਵ ਸਿੰਘ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਸ.ਡੀ.ਓ. ਜਤਿੰਦਰ ਤੋਂ ਇਲਾਵਾ ਸਮੂਹ ਕਲੱਸਟਰ ਅਫ਼ਸਰ ਹਾਜ਼ਰ ਸਨ।

 

Tags: DC Hoshiarpur , Deputy Commissioner Hoshiarpur , Sandeep Hans , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD