Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅੱਜ ਜਿਲ੍ਹਾ ਪਠਾਨਕੋਟ ਵਿੱਚ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਦਾਨਾ ਮੰਡੀਆਂ ਅੰਦਰ ਪਹਿਲੇ ਦਿਨ ਝੋਨਾਂ ਪਹੁੰਚਣ ਤੇ ਝੋਨਾਂ ਖਰੀਦ ਦਾ ਕੀਤਾ ਸੁਭਅਰੰਭ

ਜਿਲ੍ਹਾ ਪਠਾਨਕੋਟ ਵਿੱਚ ਵੀ ਕਿਸਾਨ ਦੇ ਮਿਹਨਤ ਦਾ ਪੈਦਾਵਾਰ ਕੀਤੇ ਝੋਨੇ ਦਾ ਇੱਕ-ਇੱਕ ਦਾਨੇ ਦੀ ਖਰੀਦ ਕੀਤੀ ਜਾਵੇਗੀ-ਕੈਬਨਿਟ ਮੰਤਰੀ ਪੰਜਾਬ

Lal Chand, Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government, DC Pathankot, Deputy Commissioner Pathankot, Harbir Singh, Pathankot

Web Admin

Web Admin

5 Dariya News

ਪਠਾਨਕੋਟ , 06 Oct 2022

Last updated on: Oct 06, 2022, 00:00 IST

ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਯੋਗ ਅਗਵਾਈ ਵਿੱਚ ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਸਾਰੇ ਪ੍ਰਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੂਰੇ ਪੰਜਾਬ ਅੰਦਰ 1 ਅਕਤੂਬਰ ਤੋਂ ਝੋਨੇ ਦੀ ਖਰੀਦ ਦਾ ਕੰਮ ਸੁਰੂ ਕਰ ਲਿਆ ਗਿਆ ਹੈ ਅੱਜ ਜਿਲ੍ਹਾ ਪਠਾਨਕੋਟ ਅੰਦਰ ਵੀ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਸੁਰੂ ਕੀਤਾ ਗਿਆ ਹੈ। ਇਹ ਪ੍ਰਗਟਾਵਾ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਸਰਨਾ ਨਜਦੀਕ ਸਥਿਤ ਰਾਜਨ ਦੀ ਮੰਡੀ ਵਿੱਚ ਝੋਨੇ ਦੀ ਖਰੀਦ ਦੀ ਸੁਰੂਆਤ ਕਰਨ ਮਗਰੋਂ ਕੀਤਾ। 

ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ, ਰਜਨੀਸ ਕੌਰ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਸੰਬੰਧਤ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜਰ ਸਨ। ਇਸ ਮੋਕੇ ਤੇ ਸੰਬੋਧਤ ਕਰਦਿਆਂ ਇਹ ਪ੍ਰਗਟਾਵਾ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਅਸੀਂ ਖੂਸੀ ਮਹਿਸੂਸ ਕਰ ਰਹੇ ਹਾਂ ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਤੋਂ ਪਹਿਲਾ ਹੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਇਸ ਦੇ ਨਾਲ ਹੋਰ ਵੀ ਜਿਆਦਾ ਖੁਸੀ ਦੀ ਗੱਲ ਇਹ ਹੈ ਕਿ ਜੇਕਰ ਕਿਸੇ ਕਿਸਾਨ ਦੇ ਝੋਨੇ ਦੀ ਖਰੀਦ ਇੱਕ ਵਜੇ ਹੋ ਰਹੀ ਹੈ ਤਾਂ ਚਾਰ ਵਜੇ ਤੱਕ ਕਿਸਾਨ ਦੇ ਖਾਤੇ ਵਿੱਚ ਝੋਨੇ ਦੀ ਖਰੀਦ ਦੀ ਰਾਸੀ ਪਾ ਦਿੱਤੀ ਜਾਂਦੀ ਹੈ। 

ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਵੀ ਕਿਸਾਨ ਦਾ ਇੱਕ-ਇੱਕ ਦਾਨੇ ਦੀ ਖਰੀਦ ਕੀਤੀ ਜਾਵੇਗੀ ਚਾਹੇ ਉਹ ਜਿਲ੍ਹਾ ਪਠਾਨਕੋਟ ਦੇ ਕਿਸੇ ਵੀ ਬਲਾਕ ਦੀ ਮੰਡੀ ਹੋਵੇ, ਕਿਸਾਨਾਂ ਨੂੰ ਮੁਸਕਿਲ ਨਹੀਂ ਆਉਂਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਕਿਸੇ ਤਰ੍ਹਾਂ ਦੀ ਚਿੰਤਾ ਨਾ ਕਰਨ ਅਤੇ ਚਿੰਤਾਂ ਮੁਕਤ ਹੋ ਕੇ ਮੰਡੀਆਂ ਅੰਦਰ ਝੋਨਾ ਲੈ ਕੇ ਆਉਂਣ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਅੰਦਰ ਝੋਨਾਂ ਪੂਰੀ ਤਰ੍ਹਾਂ ਸੁਕਾ ਕੇ ਲਿਆਂਦਾ ਜਾਵੇ ਤਾਂ ਜੋ ਝੋਨੇ ਵਿੱਚ ਨਮੀ ਦੀ ਮਾਤਰਾ ਜੋ ਕਿ 17 ਪ੍ਰਤੀਸਤ ਨਿਰਧਾਰਤ ਕੀਤੀ ਗਈ ਹੈ ਉਸ ਤੋਂ ਜਿਆਦਾ ਨਾ ਹੋਵੇ। 

ਉਨ੍ਹਾਂ ਦੱਸਿਆ ਕਿ ਮੰਡੀਆਂ ਅੰਦਰ ਸਾਰੇ ਪ੍ਰਖਤਾ ਪ੍ਰਬੰਧ ਕਰ ਲਏ ਗਏ ਹਨ ਅੱਜ ਰਾਜਨ ਦੀ ਮੰਡੀ ਸਰਨਾ ਵਿਖੇ ਕਿਸਾਨ ਦੋਲਤ ਰਾਮ ਸੈਣੀ ਪਿੰਡ ਪਠਾਨਚੱਕ ਵੱਲੋਂ ਲਿਆਂਦੇ ਝੋਨੇ ਦੀ ਢੇਰੀ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਸਾਨ ਦੋਲਤ ਰਾਮ ਸੈਣੀ ਨੂੰ ਵੀ ਝੋਨੇ ਦੀ ਪਹਿਲੀ ਖਰੀਦ ਹੋਣ ਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਸਬੰਧਤ ਵਿਭਾਗ ਦੇ ਜਿਲ੍ਹਾ ਅਧਿਕਾਰੀ ਅਤੇ ਬਲਾਕ ਅਧਿਕਾਰੀਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਅੰਦਰ ਕਿਸੇ ਕਿਸਮ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇੱਕ ਸਵਾਲ ਦੇ ਜਬਾਬ ਵਿੱਚ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਫਸਲ ਖਰਾਬ ਹੋਈ ਹੈ ਜਿਲ੍ਹਾ ਪੱਧਰ ਤੇ ਗਿਰਦਾਵਰੀ ਕਰਵਾਈ ਜਾ ਰਹੀ ਹੈ ਰਿਪੋਰਟ ਬਣਨ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਜੋ ਵੀ ਫੈਂਸਲਾ ਲੈਣਗੇ ਉਸ ਅਧਾਰ ਤੇ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਗਰ ਜਿਲ੍ਹੇ ਅੰਦਰ ਕੋਈ  ਵੀ ਕਮੀਆਂ ਹਨ ਤਾਂ ਉਨ੍ਹਾਂ ਨੂੰ ਵੀ ਦੂਰ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬਹੁਤ ਕੂਝ ਵਿਰਾਸਤ ਵਿੱਚ ਅਜਿਹਾ ਮਿਲਿਆ ਜੋ ਠੀਕ ਨਹੀਂ ਸੀ ਅਪਣੇ ਪੰਜ ਮਹੀਨਿਆਂ ਦੇ ਕਾਰਜ ਕਾਲ ਦੋਰਾਨ ਸਰਕਾਰ ਨੇ ਇਤਿਹਾਸਿਕ ਕੰਮ ਕੀਤੇ ਹਨ ਪਿਛਲੇ ਦਿਨ੍ਹਾਂ ਅੰਦਰ ਗੰਨੇ ਦੀਆਂ ਕੀਮਤਾਂ ਵਿੱਚ 20 ਰੁਪਏ ਵਾਧਾ ਕੀਤਾ ਗਿਆ ਜੋ ਕਿ ਇੱਕ ਰਿਕਾਰਡ ਹੈ । 

ਇਸ ਤੋਂ ਇਲਾਵਾ ਇਸ ਵਾਰ ਕਰੀਬ 47 ਹਜਾਰ ਲੋਕਾਂ ਦਾ ਬਿਜਲੀ ਬਿੱਲ ਜੀਰੋ ਆਇਆ ਹੈ। ਉਨ੍ਹਾਂ ਕਿਹਾ ਕਿ ਆਉਂਣ ਵਾਲੇ ਦਿਨ੍ਹਾਂ ਵਿੱਚ ਮੰਡੀਆਂ ਦੀ ਹਾਲਤ ਵਿੱਚ ਸੁਧਾਰ ਕਰਕੇ ਵਧੀਆਂ ਮੰਡੀਆਂ ਸਥਾਪਤ ਹੋਣਗੀਆਂ। ਉਨ੍ਹਾਂ ਅਮਰੀਕਾ ਅੰਦਰ ਪੰਜਾਬੀ ਪਰਿਵਾਰ ਤੇ ਹੋਏ ਕਤਲ ਤੇ ਬੋਲਦਿਆਂ ਕਿਹਾ ਕਿ ਇਹ ਮੰਦਭਾਗੀ ਘਟਨਾ ਹੈ ਅਤੇ ਮੈਂ ਇਸ ਦੀ ਨਿੰਦਾ ਕਰਦਾ ਹਾਂ। 

ਉਨ੍ਹਾਂ ਕਿਹਾ ਕਿ ਪੰਜਾਬੀ ਜਾਂ ਕਿਸੇ ਵੀ ਭਾਈਚਾਰੇ ਦਾ ਹੋਵੇ ਗੈਰਮਨੁੱਖੀ ਢੰਗ ਨਾਲ ਕਤਲ ਕਰਨਾ ਮਾਨਤਵਤਾ ਦੇ ਮੱਥੇ ਤੇ ਇੱਕ ਕਲੰਕ ਹੈ । ਮੈਂ ਉੱਥੋਂ ਦੀ ਸਰਕਾਰ ਅੱਗੇ ਅਪੀਲ ਕਰਦਾ ਹਾਂ ਕਿ ਦੋਸੀਆਂ ਨੂੰ ਫੜਿਆ ਜਾਵੇ ਅਤੇ ਉਨ੍ਹਾਂ ਤੇ ਬਣਦੀ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।

 

Tags: Lal Chand , Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government , DC Pathankot , Deputy Commissioner Pathankot , Harbir Singh , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD