Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਆਪਣੇ ਗੁਜਰਾਤ ਦੌਰੇ 'ਤੇ; ਸਾਬਰਮਤੀ ਆਸ਼ਰਮ ਦਾ ਦੌਰਾ ਕੀਤਾ

ਸਿਹਤ, ਸਿੰਚਾਈ, ਜਲ ਸਪਲਾਈ ਅਤੇ ਬੰਦਰਗਾਹ ਵਿਕਾਸ ਨਾਲ ਸਬੰਧਿਤ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ/ਨੀਂਹ ਪੱਥਰ ਰੱਖਿਆ

Droupadi Murmu, President of India, President, Indian President, Rashtrapati, Gandhinagar, Sabarmati Ashram

Web Admin

Web Admin

5 Dariya News

ਗਾਂਧੀਨਗਰ , 03 Oct 2022

Last updated on: Oct 03, 2022, 00:00 IST

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਸਿਹਤ, ਸਿੰਚਾਈ, ਜਲ ਸਪਲਾਈ ਨਾਲ ਸਬੰਧਿਤ ਗੁਜਰਾਤ ਸਰਕਾਰ ਦੇ ਵੱਖ-ਵੱਖ ਪ੍ਰੋਜੈਕਟਾਂ ਅਤੇ ਦੀਨਦਿਆਲ ਬੰਦਰਗਾਹ, ਕਾਂਡਲਾ ਦੇ ਅੱਪਗ੍ਰੇਡੇਸ਼ਨ ਨਾਲ ਸਬੰਧਿਤ ਬੰਦਰਗਾਹ, ਜਹਾਜ਼ਰਾਨੀ ਅਤੇ ਜਲ ਮਾਰਗ ਮੰਤਰਾਲੇ ਦੇ ਪ੍ਰੋਜੈਕਟਾਂ ਦਾ ਅੱਜ (3 ਅਕਤੂਬਰ, 2022) ਜੀਐੱਮਈਆਰਐੱਸ, ਗਾਂਧੀਨਗਰ ਤੋਂ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ।

ਇਸ ਮੌਕੇ 'ਤੇ ਬੋਲਦਿਆਂ ਰਾਸ਼ਟਰਪਤੀ ਨੇ ਕਿਹਾ ਕਿ ਗੁਜਰਾਤ ਦੇ ਲੋਕਾਂ ਵਿੱਚ ਉੱਦਮ ਅਤੇ ਨਵਾਚਾਰ ਦੀ ਸੰਸਕ੍ਰਿਤੀ ਹੈ। ਗੁਜਰਾਤ ਦੇ ਉੱਦਮੀਆਂ ਨੇ ਗੁਜਰਾਤ ਅਤੇ ਭਾਰਤ ਨੂੰ ਇੱਕ ਵਿਸ਼ੇਸ਼ ਪਹਿਚਾਣ ਦਿੱਤੀ ਹੈ। ਗੁਜਰਾਤ ਵਿਕਾਸ ਦੇ ਮਾਮਲੇ ਵਿੱਚ ਦੇਸ਼ ਦੇ ਮੋਹਰੀ ਰਾਜਾਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਨੇ ਉਦਯੋਗਿਕ ਤਰੱਕੀ ਦੇ ਨਾਲ-ਨਾਲ ਕੁਦਰਤੀ ਖੇਤੀ ਅਤੇ ਵਾਤਾਵਰਨ ਸੁਰੱਖਿਆ ਦੀ ਮਿਸਾਲ ਕਾਇਮ ਕੀਤੀ ਹੈ। 

ਉਨ੍ਹਾਂ ਕਿਹਾ ਕਿ ਜਿੱਥੇ ਦੇਸ਼ ਦੀ ਲਗਭਗ 5 ਫੀਸਦ ਆਬਾਦੀ ਗੁਜਰਾਤ ਵਿੱਚ ਰਹਿੰਦੀ ਹੈ, ਉਹ ਕੁੱਲ ਰਾਸ਼ਟਰੀ ਖੇਤੀ ਉਤਪਾਦਨ ਵਿੱਚ ਲਗਭਗ 20 ਫੀਸਦੀ ਯੋਗਦਾਨ ਪਾਉਂਦੀ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਦੇ ਖੇਤੀ ਵਿਕਾਸ ਦੇ ਸਫਲ ਅਨੁਭਵ ਪੂਰੇ ਦੇਸ਼ ਵਿੱਚ ਅਪਣਾਏ ਜਾ ਰਹੇ ਹਨ।ਰਾਸ਼ਟਰਪਤੀ ਨੇ ਕਿਹਾ ਕਿ ਲੰਬੇ ਸਮੇਂ ਤੋਂ ਗੁਜਰਾਤ ਦੀ ਭੂਗੋਲਿਕ ਸਥਿਤੀ ਖਾਸ ਕਰਕੇ ਉੱਤਰੀ ਗੁਜਰਾਤ, ਸੌਰਾਸ਼ਟਰ ਅਤੇ ਕੱਛ ਦੇ ਕੁਝ ਹਿੱਸਿਆਂ ਵਿੱਚ ਪਾਣੀ ਦੀ ਕਮੀ ਨੇ ਲੋਕਾਂ ਲਈ ਵੱਡੀਆਂ ਸਮੱਸਿਆਵਾਂ ਖੜ੍ਹੀਆਂ ਕੀਤੀਆਂ ਹਨ। 

ਪਰ ਅੱਜ ਉਹ ਸਥਿਤੀ ਪੂਰੀ ਤਰ੍ਹਾਂ ਬਦਲ ਚੁੱਕੀ ਹੈ। 'ਸਰਦਾਰ ਸਰੋਵਰ ਪ੍ਰੋਜੈਕਟ' ਤਹਿਤ ਇੱਕ ਵਿਸ਼ਾਲ ਨਹਿਰੀ ਨੈੱਟਵਰਕ ਰਾਹੀਂ ਲੋਕਾਂ ਨੂੰ ਸਿੰਚਾਈ ਦਾ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਨੇ ਲੱਖਾਂ ਲੋਕਾਂ ਦੀ ਜ਼ਿੰਦਗੀ ਬਦਲ ਦਿੱਤੀ ਹੈ। ਉਨ੍ਹਾਂ ਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ ਨੀਤੀ ਆਯੋਗ ਦੇ 'ਸਮੁੱਚੇ ਜਲ ਪ੍ਰਬੰਧਨ ਸੂਚਕਾਂਕ' ਦੇ ਅਨੁਸਾਰ, ਗੁਜਰਾਤ ਪਿਛਲੇ ਤਿੰਨ ਸਾਲਾਂ ਤੋਂ ਜਲ ਪ੍ਰਬੰਧਨ ਵਿੱਚ ਦੇਸ਼ ਭਰ ਵਿੱਚ ਪਹਿਲੇ ਸਥਾਨ 'ਤੇ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਗੁਜਰਾਤ ਨੇ ਸਿਹਤ ਸੰਭਾਲ਼ ਦੇ ਖੇਤਰ ਵਿੱਚ ਪ੍ਰਭਾਵਸ਼ਾਲੀ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਗਰਭਵਤੀ ਮਹਿਲਾਵਾਂ ਨੂੰ ਸਿਹਤ ਕਾਰਡ ਜਾਰੀ ਕਰਨ ਵਾਲਾ ਗੁਜਰਾਤ ਭਾਰਤ ਦਾ ਪਹਿਲਾ ਰਾਜ ਹੈ। ਉਨ੍ਹਾਂ ਨੂੰ ਇਹ ਜਾਣ ਕੇ ਵੀ ਖੁਸ਼ੀ ਹੋਈ ਕਿ ਨੀਤੀ ਆਯੋਗ ਦੀ 2020-21 ਵਿੱਚ ਜਾਰੀ ਕੀਤੀ ਗਈ ਇੱਕ ਰਿਪੋਰਟ ਦੇ ਅਨੁਸਾਰ, ਟਿਕਾਊ ਵਿਕਾਸ ਟੀਚਾ "ਚੰਗੀ ਸਿਹਤ ਅਤੇ ਕਲਿਆਣ" ਨੂੰ ਪ੍ਰਾਪਤ ਕਰਨ ਵਿੱਚ ਗੁਜਰਾਤ ਦੇਸ਼ ਵਿੱਚ ਪਹਿਲੇ ਸਥਾਨ 'ਤੇ ਹੈ।

ਰਾਸ਼ਟਰਪਤੀ ਨੇ ਭਰੋਸਾ ਪ੍ਰਗਟਾਇਆ ਕਿ ਅੱਜ ਜਿਨ੍ਹਾਂ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਗਿਆ ਹੈ, ਉਹ ਕਿਸਾਨਾਂ ਅਤੇ ਉੱਦਮੀਆਂ ਲਈ ਰੋਜ਼ਗਾਰ ਅਤੇ ਕਾਰੋਬਾਰ ਦੇ ਨਵੇਂ ਮੌਕੇ ਪੈਦਾ ਕਰਨਗੇ। ਉਨ੍ਹਾਂ ਨੂੰ ਇਹ ਵੀ ਭਰੋਸਾ ਸੀ ਕਿ ਸੁਪਰ ਸਪੈਸ਼ਲਿਟੀ ਹਸਪਤਾਲ ਅਤੇ ਮੈਡੀਕਲ ਕਾਲਜ, ਜਿਸ ਦਾ ਅੱਜ ਨੀਂਹ ਪੱਥਰ ਰੱਖਿਆ ਗਿਆ ਹੈ, ਨਰਮਦਾ ਜ਼ਿਲ੍ਹੇ ਦੀ ਆਦਿਵਾਸੀ ਆਬਾਦੀ ਦੀਆਂ ਲੋੜਾਂ ਪੂਰੀਆਂ ਕਰੇਗਾ।

ਇਸ ਤੋਂ ਪਹਿਲਾਂ ਅਹਿਮਦਾਬਾਦ ਪਹੁੰਚਣ ਤੋਂ ਬਾਅਦ ਰਾਸ਼ਟਰਪਤੀ ਸਾਬਰਮਤੀ ਆਸ਼ਰਮ ਗਏ, ਜਿੱਥੇ ਉਨ੍ਹਾਂ ਨੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ ਅਤੇ ਚਰਖਾ ਕੱਤਿਆ।

 

Tags: Droupadi Murmu , President of India , President , Indian President , Rashtrapati , Gandhinagar , Sabarmati Ashram

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD