Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਰਕਾਰ ਵੱਲੋਂ ਦੁਸ਼ਮਣੀ ਦੀ ਰਾਜਨੀਤੀ ਕਰਨ ਅਤੇ ਝੂਠੇ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ

Amrinder Singh Raja Warring, Congress, Punjab Congress, Punjab Transport Minister, Transport Minister of Punjab, Amarinder Singh Raja Warring

Web Admin

Web Admin

5 Dariya News

ਚੰਡੀਗੜ੍ਹ , 06 Oct 2022

Last updated on: Oct 06, 2022, 00:00 IST

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕਾਂਗਰਸ ਪਾਰਟੀ ਦੇ ਆਗੂਆਂ ਵਿਰੁੱਧ ਦੁਸ਼ਮਣੀ ਦੀ ਰਾਜਨੀਤੀ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਇਸ ਲੜਾਈ ਦਾ ਜਵਾਬ ਲੋਕਾਂ ਦੀ ਕਚਹਿਰੀ ਵਿੱਚ ਦੇਵੇਗੀ। ਉਨ੍ਹਾਂ ਠੇਕੇਦਾਰ ਤੋਂ ਪੈਸੇ ਵਸੂਲਣ ਦੀ ਸਾਜ਼ਿਸ਼ ਰਚਣ ਦੇ ਪੁਖਤਾ ਸਬੂਤ ਹੋਣ ਦੇ ਬਾਵਜੂਦ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਦਿੱਤੀ ਜਾ ਰਹੀ ਸ਼ੈਅ ਵਿਰੁੱਧ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦਾ ਐਲਾਨ ਵੀ ਕੀਤਾ।

ਉਨ੍ਹਾਂ ‘ਆਪ’ ਸਰਕਾਰ ਨੂੰ ਕਿਹਾ ਕਿ ਬਹੁਤ ਹੋ ਗਿਆ।  ਅਸੀਂ ਬਿਨਾਂ ਕਿਸੇ ਸਬੂਤ ਦੇ ਤੁਹਾਡੇ ਦੁਆਰਾ ਚੁਣ ਚੁਣ ਕੇ ਲੋਕਾਂ ਨੂੰ  ਪਰੇਸ਼ਾਨ ਕਰਨ ਅਤੇ ਡਰਾਉਣ ਦੀ ਹੋਰ ਇਜਾਜ਼ਤ ਨਹੀਂ ਦੇ ਸਕਦੇ। ਸੂਬਾ ਕਾਂਗਰਸ ਪ੍ਰਧਾਨ ਨੇ ਸਰਕਾਰ ਦੇ ਦੋਹਰੇ ਮਾਪਦੰਡਾਂ ਦਾ ਜਿਕਰ ਕਰਦਿਆਂ ਕਿਹਾ ਕਿ ਇੱਕ ਪਾਸੇ ‘ਆਪ’ ਨੇ ਆਪਣੇ ਦੋ ਮੰਤਰੀਆਂ ਵਿਜੇ ਸਿੰਗਲਾ ਅਤੇ ਫੌਜਾ ਸਿੰਘ ਸਰਾਰੀ ਨੂੰ ਖੁੱਲ੍ਹੇਆਮ ਘੁੰਮਣ ਦੀ ਇਜਾਜ਼ਤ ਦੇ ਦਿੱਤੀ ਹੈ।  

ਸਿੰਗਲਾ ਦੇ ਸਬੰਧ ਵਿੱਚ ਤੁਸੀਂ ਡਰਾਮਾ ਕੀਤਾ ਅਤੇ ਬਾਅਦ ਵਿੱਚ ਅਦਾਲਤ ਵਿੱਚ ਕੇਸ ਨੂੰ ਚੰਗੀ ਤਰ੍ਹਾਂ ਪੇਸ਼ ਨਹੀਂ ਕੀਤਾ, ਜੋ ਕਿ ਵੱਡੇ-ਵੱਡੇ ਦਾਅਵਿਆਂ ਦੇ ਉਲਟ ਜਾਂ ਤਾਂ ਇਨ੍ਹਾਂ ਕੋਲ ਸਬੂਤ ਨਹੀਂ ਹਨ ਜਾਂ ਉਸਨੂੰ ਬਚਾਉਣ ਲਈ ਅਦਾਲਤ ਤੋਂ ਸਬੂਤ ਛੁਪਾਏ ਗਏ ਹਨ। ਇਸੇ ਤਰ੍ਹਾਂ ਸਰਾਰੀ ਖ਼ਿਲਾਫ਼ ਵੀ ਸਪੱਸ਼ਟ ਤੌਰ ’ਤੇ ਖੁੱਲ੍ਹਾ ਕੇਸ ਹੈ, ਜਿਸਦੇ ਆਪਣੇ ਓਐਸਡੀ ਨੇ ਆਡੀਓ ਰਿਕਾਰਡਿੰਗ ਸਹੀ ਹੋਣ ਦੀ ਗੱਲ ਮੰਨੀ ਹੈ।  ਉਸ ਵਿਰੁੱਧ ਕੋਈ ਕਾਰਵਾਈ ਕਰਨੀ ਤਾਂ ਦੂਰ, ਤੁਸੀਂ ਜਾਂਚ ਵੀ ਸ਼ੁਰੂ ਨਹੀਂ ਕੀਤੀ।

ਉਥੇ ਹੀ ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜੀਆਂ, ਭਾਰਤ ਭੂਸ਼ਣ ਆਸ਼ੂ ਅਤੇ ਹੁਣ ਕੈਪਟਨ ਸੰਦੀਪ ਸੰਧੂ ਵਰਗੇ ਕਾਂਗਰਸੀ ਨੇਤਾਵਾਂ 'ਤੇ ਕੇਸ ਦਰਜ ਕਰਨ 'ਤੇ ਵੜਿੰਗ ਨੇ ਕਿਹਾ ਕਿ ਸਿਰਫ ਇਸ ਲਈ ਕਿ ਕਿਸੇ ਨੇ ਦੋਸ਼ ਲਗਾਇਆ ਕਿ ਉਸਨੇ ਕਿਸੇ ਨੂੰ ਪੈਸੇ ਦਿੱਤੇ ਜਾਂ ਕੋਈ ਕੰਮ ਕਰਨ ਲਈ ਉਸ ਨੂੰ ਕਿਹਾ ਗਿਆ, ਤੁਸੀਂ ਮਾਮਲਾ ਦਰਜ ਕਰਕੇ ਇਕ ਸਾਬਕਾ ਮੰਤਰੀ ਨੂੰ ਜੇਲ੍ਹ ਭੇਜ ਦਿੱਤਾ ਸੀ।

ਉਨ੍ਹਾਂ ਖ਼ੁਲਾਸਾ ਕੀਤਾ ਕਿ ਵੱਡੀ ਗਿਣਤੀ ਵਿੱਚ ਕਾਂਗਰਸੀ ਸਰਪੰਚਾਂ ਅਤੇ ਹੇਠਲੇ ਪੱਧਰ ਦੇ ਵਰਕਰਾਂ ਨੂੰ ਦੁਸ਼ਮਣੀ ਦੀ ਰਾਜਨੀਤੀ ਤਹਿਤ ਤੰਗ ਪ੍ਰੇਸ਼ਾਨ ਕੀਤਾ ਗਿਆ ਹੈ।  ਇਹ ਤਾਨਾਸ਼ਾਹੀ ਅਤੇ ਅਸਵੀਕਾਰਨਯੋਗ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਚੇਤਾਵਨੀ ਦਿੱਤੀ ਕਿ ‘ਆਪ’ ਇੱਕ ਖ਼ਤਰਨਾਕ ਵਰਤਾਰਾ ਪੈਦਾ ਕਰ ਰਹੀ ਹੈ ਅਤੇ ਜੇਕਰ ਇਸਨੂੰ ਇੱਥੇ ਤੇ ਹੁਣ ਨਾ ਰੋਕਿਆ ਗਿਆ ਤਾਂ ਇਸਦਾ ਕੋਈ ਅੰਤ ਨਹੀਂ ਹੋਵੇਗਾ।  

ਤੁਸੀਂ ਸਦਾ ਲਈ ਸੱਤਾ ਵਿਚ ਨਹੀਂ ਰਹਿਣ ਵਾਲੇ ਅਤੇ ਤੁਸੀਂ ਕਿਤੇ ਜਾਣ ਵਾਲੇ ਨਹੀਂ ਹੋ, ਤੁਹਾਨੂੰ ਇੱਥੇ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ 'ਆਪ' ਸਰਕਾਰ ਦੇ ਹੁਕਮਾਂ ਦੀ ਅੰਨ੍ਹੇਵਾਹ ਪਾਲਣਾ ਨਾ ਕਰਨ ਦੀ ਚੇਤਾਵਨੀ ਦਿੱਤੀ।  ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਦਿਮਾਗ ਦੀ ਵਰਤੋਂ ਕਰਨ ਅਤੇ ਸਬੂਤਾਂ ਦੇ ਆਧਾਰ 'ਤੇ ਕਾਰਵਾਈ ਕਰਨ ਅਤੇ ਉਨ੍ਹਾਂ ਦੀਆਂ ਵਿਰੋਧੀ ਹਦਾਇਤਾਂ ਦੀ ਅੰਨ੍ਹੇਵਾਹ ਪਾਲਣਾ ਨਾ ਕਰਨ।  

ਹੋ ਸਕਦਾ ਹੈ ਕਿ ਆਪ ਨੇ ਸਾਡੇ ਵਿਰੁੱਧ ਕੋਈ ਸਿਆਸੀ ਬਦਲਾਖੋਰੀ ਕਰਨੀ ਹੋਵੇ, ਪਰ ਤੁਸੀਂ ਇਸ ਵਿੱਚ ਧਿਰ ਕਿਉਂ ਬਣ ਰਹੇ ਹੋ। ਵੜਿੰਗ ਨੇ ਕਿਹਾ ਕਿ ਕਾਂਗਰਸੀ ਆਗੂਆਂ ਖਿਲਾਫ ਦੁਸ਼ਮਣੀ ਅਤੇ ਧੱਕੇਸ਼ਾਹੀ ਦੀ ਰਾਜਨੀਤੀ ਖਤਮ ਹੋਣੀ ਚਾਹੀਦੀ ਹੈ।  ਅਸੀਂ ਪ੍ਰਦਰਸ਼ਨਾਂ ਨੂੰ ਸੜਕਾਂ 'ਤੇ ਲੈ ਕੇ ਜਾਵਾਂਗੇ ਅਤੇ ਹੋਰ ਬਰਦਾਸ਼ਤ ਨਹੀਂ ਕਰਾਂਗੇ।  ਉਨ੍ਹਾਂ ਸਰਕਾਰ ਤੋਂ ਦੁਸ਼ਮਣੀ ਦੀ ਰਾਜਨੀਤੀ ਤਹਿਤ ਦਰਜ ਕੀਤੇ ਝੂਠੇ ਕੇਸਾਂ ਵਿੱਚ ਸਬੂਤ ਪੇਸ਼ ਕਰਨ ਲਈ ਕਿਹਾ।

ਉਨ੍ਹਾਂ 'ਆਪ' ਸਰਕਾਰ ਨੂੰ ਕਿਹਾ ਕਿ ਸਾਵਧਾਨ ਰਹੋ, ਕਿਉਂਕਿ ਪੰਜਾਬ ਦੇ ਲੋਕ ਤੁਹਾਨੂੰ ਦੇਖ ਰਹੇ ਹਨ ਅਤੇ ਉਨ੍ਹਾਂ ਨੇ ਤੁਹਾਨੂੰ ਆਪਣੇ ਸਿਆਸੀ ਵਿਰੋਧੀਆਂ ਨਾਲ ਦੁਸ਼ਮਣੀ ਦੀ ਰਾਜਨੀਤੀ ਕਰਨ ਲਈ ਨਹੀਂ ਚੁਣਿਆ ਸੀ, ਲੋਕਾਂ ਨੇ ਤੁਹਾਨੂੰ ਸ਼ਾਸਨ ਚਲਾਉਣ ਲਈ ਚੁਣਿਆ ਹੈ, ਜਿਸ ਸੰਦਰਭ 'ਚ ਤੁਸੀਂ ਜਾਂ ਨਹੀਂ ਜਾਣਦੇ ਪ੍ਰਸ਼ਾਸਨ ਕਿਵੇਂ ਚਲਾਇਆ ਜਾਵੇ ਜਾਂ ਫਿਰ ਤੁਹਾਡੀ ਇਸਨੂੰ ਸਿੱਖਣ ਦੀ ਸੋਚ ਨਹੀਂ ਹੈ।

 

Tags: Amrinder Singh Raja Warring , Congress , Punjab Congress , Punjab Transport Minister , Transport Minister of Punjab , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD