Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪਟਾਕਿਆਂ ਦੀ ਵਿਕਰੀ ਵਾਸਤੇ ਆਰਜ਼ੀ ਲਾਇੰਸਸ ਲਈ ਦਰਖਾਸਤਾਂ ਮਿਤੀ 7 ਤੋਂ 12 ਅਕਤੂਬਰ ਤੱਕ ਲਈਆਂ ਜਾਣਗੀਆਂ

ਦਰਖਾਸਤ ਦੇ ਨਾਲ 35000 ਰੁਪਏ ਸਿਕਓਰਟੀ ਅਤੇ 2.50 ਲੱਖ ਰੁਪਏ ਤੱਕ ਦੀ ਤਿੰਨ ਸਾਲ ਦੀ ਇਨਕਮ ਟੈਕਸ ਰਿਟਰਨ ਲਗਾਉਣੀ ਲਾਜ਼ਮੀ

DC Gurdaspur, Mohammad Ishfaq, Gurdaspur, Deputy Commissioner Gurdaspur

Web Admin

Web Admin

5 Dariya News

ਗੁਰਦਾਸਪੁਰ , 06 Oct 2022

Last updated on: Oct 06, 2022, 00:00 IST

ਦੀਵਾਲੀ ਸਮੇਤ ਹੋਰ ਤਿਓਹਾਰਾਂ ਮੌਕੇ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸ ਪ੍ਰਾਪਤ ਕਰਨ ਦੇ ਚਾਹਵਾਨ ਆਪਣੀਆਂ ਅਰਜ਼ੀਆਂ 7 ਅਕਤੂਬਰ ਤੋਂ 12 ਅਕਤੂਬਰ 2022 ਤੱਕ ਜਮ੍ਹਾਂ ਕਰਵਾ ਸਕਦੇ ਹਨ। ਆਰਜ਼ੀ ਲਾਈਸੈਂਸ ਦੀ ਦਰਖਾਸਤ ਬਟਾਲਾ ਸ਼ਹਿਰ ਦੇ ਜ਼ਿਲ੍ਹਾ ਉਦਯੋਗ ਕੇਂਦਰ ਸਥਿਤ ਸੇਵਾ ਕੇਂਦਰ, ਡੀ.ਸੀ. ਦਫ਼ਤਰ ਗੁਰਦਾਸਪੁਰ ਦੇ ਸੇਵਾ ਕੇਂਦਰ ਅਤੇ ਰਣਜੀਤ ਬਾਗ ਦੀਨਾਨਗਰ ਦੇ ਸੇਵਾ ਕੇਂਦਰ ਰਾਹੀਂ 12 ਅਕਤੂਬਰ ਸ਼ਾਮ 6:00 ਵਜੇ ਤੱਕ ਜਮ੍ਹਾਂ ਕਰਵਾਈ ਜਾ ਸਕਦੀ ਹੈ

 ਇਸ ਤੋਂ ਬਾਅਦ ਪ੍ਰਾਪਤ ਹੋਣ ਵਾਲੀਆਂ ਦਰਖਾਸਤਾਂ ਵਿਚਾਰੀਆਂ ਨਹੀਂ ਜਾਣਗੀਆਂ। ਜਮ੍ਹਾਂ ਹੋਈਆਂ  ਦਰਖਾਸਤਾਂ ਵਿਚੋਂ 15 ਸਟਾਲਾਂ ਲਈ ਲੱਕੀ ਡਰਾਅ 14 ਅਕਤੂਬਰ 2022 ਨੂੰ ਗੁਰਦਾਸਪੁਰ ਵਿਖੇ ਕੱਢਿਆ ਜਾਵੇਗਾ। ਪਟਾਕਿਆਂ ਦੀ ਵਿਕਰੀ ਸਬੰਧੀ ਦਰਖਾਸਤਾਂ ਲੈਣ ਸਬੰਧੀ ਅੱਜ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵੱਲੋਂ ਜ਼ਿਲ੍ਹੇ ਦੇ ਪਟਾਕਾ ਵਿਕਰੇਤਾਵਾਂ ਨਾਲ ਮੀਟਿੰਗ ਕੀਤੀ ਗਈ। 

ਮੀਟਿੰਗ ਦੌਰਾਨ ਸਾਰੇ ਪਟਾਕਾ ਵਿਕਰੇਤਾਵਾਂ ਵੱਲੋਂ ਸਰਬਸੰਮਤੀ ਨਾਲ ਇਹ ਮਤਾ ਪਾਸ ਕੀਤਾ ਗਿਆ ਲੱਕੀ ਡਰਾਅ ਵਿੱਚ ਹਿੱਸਾ ਲੈਣ ਵਾਲੇ ਵਿਅਕਤੀ ਕੋਲੋਂ 35000 ਰੁਪਏ ਸਕਿਓਰਿਟੀ ਜਮ੍ਹਾਂ ਕਰਵਾਈ ਜਾਵੇ ਅਤੇ  ਨਾਲ ਹੀ ਘੱਟੋ-ਘੱਟ 2.50 ਲੱਖ ਰੁਪਏ ਦੀਆਂ ਤਿੰਨ ਸਾਲਾਂ ਦੀਆਂ ਇਨਕਮ ਟੈਕਸ ਰਿਟਰਨਾਂ ਜਮ੍ਹਾਂ ਕਰਾਵਾਈਆਂ ਜਾਣ। ਇੱਕ ਪਰਿਵਾਰ ਵਿੱਚੋਂ ਕੇਵਲ ਇੱਕ ਵਿਅਕਤੀ ਹੀ ਅਪਲਾਈ ਕਰ ਸਕੇਗਾ। ਅਜਿਹਾ ਹੋਣ ਨਾਲ ਫਰਜੀ ਵਿਅਕਤੀ ਡਰਾਅ ਵਿੱਚ ਹਿੱਸਾ ਨਹੀਂ ਲੈ ਸਕਣਗੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਦੁਕਾਨਦਾਰਾਂ ਦਾ ਡਰਾਅ ਨਹੀਂ ਨਿਕਲੇਗਾ ਉਨ੍ਹਾਂ ਨੂੰ ਸਕਿਓਰਟੀ ਫੀਸ ਅਗਲੇ ਦਿਨ ਹੀ ਵਾਪਸ ਕਰ ਦਿੱਤੀ ਜਾਵੇਗੀ ਅਤੇ ਜਿਨ੍ਹਾਂ ਦਾ ਵਿਅਕਤੀਆਂ ਦਾ ਡਰਾਅ ਨਿਕਲ ਜਾਵੇਗਾ ਓਨਾਂ ਦੀ ਸਕਿਓਰਟੀ ਫੀਸ ਦੀਵਾਲੀ ਤੋਂ ਬਾਅਦ ਵਾਪਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਡਰਾਅ ਨਿਕਲਣ ਵਾਲੇ ਦੁਕਾਨਦਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਧਾਰਤ ਥਾਂ ’ਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਅੱਗ ਨਾ ਲੱਗਣ ਵਾਲੇ ਮਟੀਰੀਅਲ (ਲੋਹੇ ਦੀ ਟੀਨਾਂ ਆਦਿ) ਦੇ ਸਟਾਲ ਬਣਾਉਣਗੇ ਅਤੇ ਸਾਰੇ ਸੁਰੱਖਿਆ ਪ੍ਰੋਟੋਕਾਲ ਦੀ ਪਾਲਣਾ ਕਰਨਗੇ। 

ਮੀਟਿੰਗ ਦੌਰਾਨ ਸਾਰੇ ਪਟਾਕਾ ਵਿਕਰੇਤਾਵਾਂ ਨੇ ਭਰੋਸਾ ਦਿੱਤਾ ਕਿ ਉਹ ਕਾਨੂੰਨ ਦੀ ਇੰਨ-ਬਿੰਨ ਪਾਲਣਾ ਕਰਨਗੇ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮਦ ਬੰਬਾ, ਐੱਸ.ਡੀ.ਐੱਮ. ਦੀਨਾਨਗਰ ਵਿਕਰਮਜੀਤ ਸਿੰਘ, ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਹੋਰ ਅਧਿਕਾਰੀਆਂ ਸਮੇਤ ਜ਼ਿਲ੍ਹੇ ਦੇ ਪਟਾਕਾ ਵਿਕਰੇਤਾ ਵੀ ਮੌਜੂਦ ਸਨ।

 

Tags: DC Gurdaspur , Mohammad Ishfaq , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD