Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਪ੍ਰੋ. ਮੀਨੂੰ ਮੁਸਕਾਨ ਦਾ ਨਾਵਲ 'ਰਸਮੀ ਵਿਤਕਰਾ' ਲੋਕ ਅਰਪਣ

Culture, Novel, Rasmi Vitkra, S. A. S. Nagar

Web Admin

Web Admin

5 Dariya News

ਐਸ.ਏ.ਐਸ.ਨਗਰ , 07 Oct 2022

Last updated on: Oct 07, 2022, 00:00 IST

ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ 07 ਅਕਤੂਬਰ 2022 ਨੂੰ ਮੀਨੂੰ ਮੁਸਕਾਨ ਦੇ ਨਾਵਲ 'ਰਸਮੀ ਵਿਤਕਰਾ' ਨੂੰ ਲੋਕ ਅਰਪਣ ਕੀਤਾ ਗਿਆ ਅਤੇ ਵਿਚਾਰ ਚਰਚਾ ਆਯੋਜਿਤ ਕੀਤੀ ਗਈ। ਸਮਾਗਮ ਦੀ ਪ੍ਰਧਾਨਗੀ ਡਾ. ਗੁਰਮੇਲ ਸਿੰਘ (ਡੀਨ, ਸਰਕਾਰੀ ਕਾਲਜ, ਸੈਕਟਰ 11, ਚੰਡੀਗੜ੍ਹ) ਵੱਲੋਂ ਕੀਤੀ ਗਈ। 

ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ ਪੰਜਾਬ ਦੀ ਵਿਭਾਗੀ ਧੁਨੀ 'ਧਨੁ ਲੇਖਾਰੀ ਨਾਨਕਾ' ਨਾਲ ਕੀਤੀ ਗਈ। ਉਪਰੰਤ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਮੁੱਖ ਮਹਿਮਾਨਾਂ, ਸਾਹਿਤਕਾਰਾਂ ਅਤੇ ਪਤਵੰਤੇ ਸੱਜਣਾਂ ਨੂੰ 'ਜੀ ਆਇਆਂ ਨੂੰ' ਕਹਿੰਦਿਆਂ ਸਮਾਗਮ ਦੀ ਰੂਪਰੇਖਾ ਤੋਂ ਜਾਣੂ ਕਰਵਾਇਆ ਗਿਆ ਅਤੇ ਨਾਵਲ 'ਰਸਮੀ ਵਿਤਕਰਾ' ਨੂੰ ਲੋਕ ਅਰਪਣ ਕੀਤਾ ਗਿਆ।

ਪ੍ਰੋ. ਰਮਨਿੰਦਰ ਸਿੰਘ ਵੱਲੋਂ ਨਾਵਲ ਬਾਰੇ ਬੜਾ ਖੋਜ ਭਰਪੂਰ ਪਰਚਾ ਪੜ੍ਹਿਆ ਗਿਆ। ਉਹਨਾਂ ਆਖਿਆ ਕਿ ਇਹ ਨਾਵਲ ਇਤਿਹਾਸਕ ਰੂਪ ਰੇਖਾ ਇੱਕ ਗੁਣਾਤਮਕ ਰਚਨਾ ਹੈ ਅਤੇ ਲੇਖਿਕਾ ਇਤਿਹਾਸਕ ਸੱਚ ਨਾਲ ਟੱਕਰ ਲੈਂਦੀ ਹੋਈ ਪ੍ਰਤਿਕੂਲ ਪਰਿਸਥਿਤੀਆਂ ਤੇ ਚੁਣੌਤੀਆਂ ਦੇ ਬਾਵਜੂਦ ਆਉਣ ਵਾਲੇ ਕੱਲ੍ਹ ਦੀ ਬਿਹਤਰੀ ਪ੍ਰਤੀ ਆਸਵੰਦ ਹੈ। ਪ੍ਰੋ. ਗੁਰਜੀਤ ਕੌਰ ਦੁਆਰਾ ਦਲਿਤ ਸਾਹਿਤ ਦੀ ਸਾਰਥਕਤਾ ਦੀ ਗੱਲ ਕਰਦਿਆਂ ਹੋਇਆਂ ਭਾਰਤੀ ਮਾਨਸਿਕਤਾ ਅਤੇ ਵਿਵਸਥਾ ਦੀਆਂ ਕਰੂਪ ਪਰਤਾਂ ਨੂੰ ਪੇਸ਼ ਕੀਤਾ ਗਿਆ। 

ਨਾਵਲ ਦੀ ਲੇਖਿਕਾ ਮੀਨੂੰ ਮੁਸਕਾਨ ਨੇ ਆਖਿਆ ਕਿ ਭਾਵੇਂ ਦੁਨੀਆ ਨੇ ਕਿੰਨੀ ਵੀ ਤਰੱਕੀ ਕਰ ਲਈ ਹੈ ਪਰ ਆਪਣੀ ਸੋਚ ਕਾਰਨ ਦਲਿਤ ਵਰਗ ਦੀ ਹੋਣੀ ਜਿਉਂ ਦੀ ਤਿਉਂ ਹੈ। ਇਸ ਲਈ ਉਸ ਨੇ ਆਪਣੇ ਨਾਵਲ ਰਾਹੀਂ ਸਮਾਜ ਦੀ ਸੌੜੀ ਮਾਨਸਿਕਤਾ ਨੂੰ ਝੰਜੋੜਣ ਦੀ ਕੋਸ਼ਿਸ਼ ਕੀਤੀ ਹੈ। ਸਮਾਗਮ ਦੀ ਪ੍ਰਧਾਨਗੀ ਕਰ ਰਹੇ ਡਾ. ਗੁਰਮੇਲ ਸਿੰਘ (ਡੀਨ, ਸਰਕਾਰੀ ਕਾਲਜ, ਸੈਕਟਰ 11, ਚੰਡੀਗੜ੍ਹ) ਜੀ ਨੇ ਰਸਮੀ 'ਵਿਤਕਰਾ' ਨਾਵਲ ਨੂੰ ਜਾਤ-ਪਾਤ ਦੇ ਕੋਹੜ 'ਤੇ ਕਟਾਖਸ਼ ਵਜੋਂ ਇੱਕ ਚੰਗੀ ਕੋਸ਼ਿਸ਼ ਮੰਨਦਿਆਂ ਖੁਸ਼ਾਮਦੀਦ ਕਿਹਾ। 

ਉਨ੍ਹਾਂ ਨੇ ਸਮੁੱਚੀ ਵਿਚਾਰ ਚਰਚਾ ਨੂੰ ਸਮੇਟਦਿਆਂ ਜਾਤੀ ਵਿਵਸਥਾ ਬਾਰੇ ਬੜੇ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ। ਇਹਨਾਂ ਤੋਂ ਇਲਾਵਾ ਮੌਜੂਦ ਸ੍ਰੋਤਿਆਂ ਜਿਵੇਂ ਸਰਦਾਰਾ ਸਿੰਘ ਚੀਮਾ ਅਤੇ ਪ੍ਰੀਤ ਕੰਵਲ ਵੱਲੋਂ ਵੀ ਵਿਚਾਰ ਚਰਚਾ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਗਿਆ। 

ਇਸ ਮੌਕੇ ਇੰਦਰਜੀਤ ਸਿੰਘ, ਗੁਰਿੰਦਰ ਸਿੰਘ, ਕਮਲਜੀਤ ਕੌਰ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ। ਸਮਾਗਮ ਦੇ ਅੰਤ ਵਿਚ ਜ਼ਿਲ੍ਹਾ ਭਾਸ਼ਾ ਅਫਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਮੁੱਖ ਮਹਿਮਾਨਾਂ ਨੂੰ ਯਾਦਗਾਰ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਹੋਰ ਪਤਵੰਤੇ ਸੱਜਣਾਂ ਦਾ ਇਸ ਸਮਾਗਮ ਵਿਚ ਪਹੁੰਚਣ ਲਈ ਧੰਨਵਾਦ ਕੀਤਾ। 

ਮੰਚ ਸੰਚਾਲਨ ਜ਼ਿਲ੍ਹਾ ਖੋਜ ਅਫ਼ਸਰ ਦਰਸ਼ਨ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

 

Tags: Culture , Novel , Rasmi Vitkra , S. A. S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD