Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਇਟਲੀ ਵਿੱਚ ਪੰਜਾਬੀ ਤੇ ਇਤਾਲਵੀ ਭਾਸ਼ਾ ਦਾ ਸਾਂਝਾ ਸੰਮੇਲਨ ਸਫ਼ਲਤਾ ਪੂਰਵਕ ਸੰਪਨ

Culture, Italy, Sahitya Sur Sangam Sabha, Medical University Parma

Web Admin

Web Admin

5 Dariya News

ਇਟਲੀ , 08 Oct 2022

Last updated on: Oct 08, 2022, 00:00 IST

ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਮੈਡੀਕਲ ਯੂਨੀਵਰਸਿਟੀ ਪਾਰਮਾ (ਇਟਲੀ) ਨਾਲ ਮਿਲ ਕੇ ਸਾਹਿਤ, ਭਾਸ਼ਾ, ਸੰਵਾਦ, ਸੱਭਿਆਚਾਰਕ ਸੁਮੇਲ ਤੇ ਅਜੋਕੀ ਪੀੜੀ ਅਤੇ ਪੰਜਾਬੀ ਤੇ ਇਟਾਲੀਅਨ ਭਾਸ਼ਾਵਾਂ ਨੂੰ ਮੁੱਖ ਰੱਖ ਕੇ ਬਲਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਗੁਰਦਵਾਰਾ ਸਿੰਘ ਸਭਾ ਪਾਰਮਾ ਦਾ ਵੀ ਖਾਸ ਸਹਿਯੋਗ ਰਿਹਾ। 

ਇਸ ਸੈਮੀਨਾਰ ਵਿੱਚ ਡਾਇ, ਜਨਰਲ ਮਾਸੀਮੋ ਫਾਬੀ, ਡਾ ਦੋਲੋਰੇਸ ਰੋਲੋ, ਪ੍ਰੋ ਐਲੇਨਾ ਬਿਨਯਾਮੀ, ਡਾ ੲੈਲੀਸਾ ਵੈਤੀ, ਪ੍ਰੋ ਸਾਂਦਰੀਨੋ ਮਾਰਾ, ਪ੍ਰੋ ਚਿੰਸੀਆ ਮੇਰਲੀਨੀ, ਡਾ ਮਾਰੀਉਨ ਗਾਜਦਾ, ਕੁਲਵੰਤ ਕੌਰ ਢਿੱਲੋਂ, ਮਨਜੀਤ ਕੌਰ ਪੱਡਾ, ਕੌਂਸਲਰ ਹਰਪ੍ਰੀਤ ਸਿੰਘ, ਸਫਲ ਕਿਸਾਨ ਤੇ ਡੈਅਰੀ ਮਾਲਕ ਭੁਪਿੰਦਰ ਸਿੰਘ ਕੰਗ, ਪ੍ਰੋ ਜਸਪਾਲ ਸਿੰਘ, ਪ੍ਰੇਮਪਾਲ ਸਿੰਘ, ਦਲਜਿੰਦਰ ਰਹਿਲ, ਗੁਰਮੀਤ ਸਿੰਘ, ਵਿਦਿਆਰਥੀਆਂ ਵਿੱਚ ਰਵਨੀਤ ਕੌਰ, ਅਮੋਲਕ ਕੌਰ, ਅਮਿਤੋਜ ਸਿੰਘ, ਹਰਪ੍ਰੀਤ ਸਿੰਘ,  ਵਿਵੀਆਨਾ, ਹਰਕੀਰਤ ਸਿੰਘ ਖੱਖ ਆਦਿ ਨੇ ਸਾਹਿਤ, ਭਾਸ਼ਾ, ਸੱਭਿਆਚਾਰ, ਅਜੋਕੀ ਪੀੜੀ, ਸਾਂਝੇ ਸਮਾਜ ਅਤੇ ਆਵਾਸ ਪ੍ਰਵਾਸ ਉੱਪਰ ਖੁੱਲ ਕੇ ਆਪਣੇ ਵਿਚਾਰ ਪੇਸ਼ ਕੀਤੇ। 

ਇਹ ਸੈਮੀਨਾਰ ਇਸ ਗੱਲੋਂ ਵੀ ਖਾਸ ਰਿਹਾ ਕਿ ਇਸ ਵਿੱਚ ਜਿੱਥੇ ਇਟਾਲੀਅਨ, ਭਾਰਤੀ, ਬ੍ਰਿਟਿਸ਼ ਤੇ ਅਲਬਾਨੀਆ ਦੇ ਵੱਖ ਵੱਖ ਬੁਲਾਰੇ ਸ਼ਾਮਲ ਹੋਏ ਉੱਥੇ ਮੈਡੀਕਲ ਯੂਨੀਵਰਸਿਟੀ ਪਾਰਮਾ ਦੇ ਨਰਸਿੰਗ ਵਿਭਾਗ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਵੀ ਭਾਗ ਲਿਆ। ਇਸ ਸਮੇਂ ਪੰਜਾਬੀ ਅਤੇ ਇਟਾਲੀਅਨ ਭਾਸ਼ਾ ਦੀਆਂ ਕਵਿਤਾਵਾਂ ਵੀ ਸਾਂਝੀਆਂ ਕੀਤੀਆਂ ਗਈਆ। ਇਸ ਸਮਾਗਮ ਦਾ ਸੰਚਾਲਨ ਪ੍ਰੋ ਸਾਂਦਰੋ ਮਾਰਾ ਤੇ ਹਰਜਸਪ੍ਰੀਤ ਕੌਰ ਨੇ ਸਾਂਝੇ ਤੌਰ ਤੇ ਕੀਤਾ।

 

Tags: Culture , Italy , Sahitya Sur Sangam Sabha , Medical University Parma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD