Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਹੀ ਸਕੀਮ ਤਹਿਤ ਈ-ਆਟੋ ਉਤੇ ਹੁਣ ਮਿਲੇਗੀ 1.25 ਲੱਖ ਰੁਪਏ ਦੀ ਸਬਸਿਡੀ

ਜ਼ੀਰੋ ਡਾਊਨ ਪੇਮੈਂਟ ਤੇ ਪੁਰਾਣਾ ਡੀਜ਼ਲ ਆਟੋ ਦੇਕੇ ਲਿਤਾ ਜਾ ਸਕੇਗਾ ਨਵਾਂ ਈ-ਆਟੋ

RAAHI Scheme, Amritsar, RAAHI, Rejuvenation of Auto Rickshaws in Amritsar, Amritsar Smart City, Kumar Saurabh Raj, Municipal Corporation Amritsar

Web Admin

Web Admin

5 Dariya News

ਅੰਮ੍ਰਿਤਸਰ , 08 Oct 2022

Last updated on: Oct 08, 2022, 00:00 IST

ਸ਼ਹਿਰ ਦੀ ਜਨਤਕ ਆਵਾਜਾਈ ਨੂੰ ਬਿਹਤਰ ਬਣਾਉਣ ਅਤੇ ਪ੍ਰਦੂਸ਼ਣ ਘਟਾਉਣ ਲਈ ਪੁਰਾਣੇ ਡੀਜਲ ਆਟੋ ਨੂੰ ਈ-ਆਟੋ ਨਾਲ ਬਦਲਣ ਵਾਸਤੇ ਅੰਮ੍ਰਿਤਸਰ ਸਮਾਰਟ ਸਿਟੀ ਦੇ “ਰਾਹੀ”(ਰੀਜੁਵੀਨੇਸ਼ਨ ਆਫ਼ ਆਟੋ ਰਿਕਸ਼ਾ ਇਨ ਅੰਮ੍ਰਿਤਸਰ ਥਰੂ ਹੋਲਿਸਟਿਕ ਇੰਟਰਵੈਂਸ਼ਨ ) ਪ੍ਰੋਜੈਕਟ ਤਹਿਤ ਹੁਣ 75 ਹਜਾਰ ਰੁਪਏ ਦੀ ਥਾਂ 1.25 ਲੱਖ ਰੁਪਏ ਦੀ ਕੈਸ਼ ਸਬਸਿਡੀ ਮਿਲੇਗੀ । 

ਦੱਸਣਯੋਗ ਹੈ ਕਿ ਸਮਾਰਟ ਸਿਟੀ ਮਿਸ਼ਨ ਤਹਿਤ ਸ਼ਹਿਰ ਵਿੱਚ ਪੁਰਾਣੇ ਡੀਜ਼ਲ ਆਟੋ ਨੂੰ ਈ-ਆਟੋ ਦੇ ਨਾਲ ਬਦਲਣ ਲਈ ਸਰਕਾਰ ਦੁਆਰਾ  ਰਾਹੀ ਸਕੀਮ  ਦੀ ਸ਼ੁਰੂਆਤ ਕੀਤੀ ਗਈ ਸੀ । ਜਿਸਦੇ ਤਹਿਤ ਆਟੋ ਰਿਕਸ਼ਾ ਡਰਾਇਵਰਾਂ ਨੂੰ ਪਹਿਲਾਂ 75 ਹਜ਼ਾਰ ਰੁਪਏ ਦੀ ਸਬਸਿਡੀ ਅਤੇ ਆਸਾਨ ਦਰ ਤੇ ਕਰਜ਼ਾ ਦਿਤਾ ਜਾ ਰਿਹਾ ਸੀ।

ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਸਮਾਰਟ ਸਿਟੀ ਦੇ ਸੀ.ਈ.ਓ ਅਤੇ ਨਗਰ ਨਿਗਮ ਕੰਮਿਸ਼ਨਰ ਕੁਮਾਰ ਸੌਰਭ ਰਾਜ ਨੇ ਦਸਿਆ ਕਿ ਆਟੋ ਰਿਕਸ਼ਾ ਯੂਨੀਅਨਾਂ ਅਤੇ ਡਰਾਇਵਰਾਂ ਨਾਲ ਗੱਲ ਕਰਕੇ ਇਹ ਪਤਾ ਲੱਗਾ ਸੀ ਕਿ ਪਹਿਲਾਂ  ਆਟੋ ਰਿਕਸ਼ਾ ਡਰਾਇਵਰਾਂ ਨੂੰ ਈ-ਆਟੋ ਲੈਣ ਲਈ ਲੱਗ-ਭਗ 50 ਹਜ਼ਾਰ ਰੁਪਏ ਦੀ ਡਾਊਨ ਪੇਮੈਂਟ ਕਰਨੀ ਹੁੰਦੀ ਸੀ, ਪਰ ਉਨ੍ਹਾਂ ਦੀ ਆਰਥਿਕ ਹਾਲਤ ਇਸ ਤਰ੍ਹਾਂ ਦੀ ਨਹੀਂ ਹੈ ਕਿ ਉਹ ਡਾਊਨ ਪੇਮੈਂਟ ਕਰ ਸਕਣ। 

ਇਸਦੇ ਇਲਾਵਾ ਆਟੋ ਡਰਾਇਵਰਾਂ ਦੁਆਰਾ  ਸਬਸਿਡੀ ਵਧਾਉਣ ਦੀ ਵੀ ਮੰਗ ਕੀਤੀ ਗਈ ਸੀ। ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵਲੋਂ ਹੁਣ ਸਬਸਿਡੀ ਨੂੰ ਵਧਾਇਆ ਗਿਆ ਹੈ ਅਤੇ ਹੁਣ ਇਸ ਨੂੰ ਅਪਫਰੰਟ ਮੋਡ ਤੇ ਦਿਤਾ ਜਾਏਗਾ, ਤਾਕਿ ਆਟੋ ਰਿਕਸ਼ਾ ਡਰਾਇਵਰਾਂ ਤੋਂ ਬੋਝ ਨੂੰ ਘੱਟ ਕੀਤਾ ਜਾ ਸਕੇ। ਉਹਨਾਂ ਦਸਿਆ ਕਿ ਸਰਕਾਰ ਵਲੋਂ ਰਾਹੀ ਸਕੀਮ ਤਹਿਤ ਸਟੇਟ ਬੈਂਕ ਤੋਂ ਇਲਾਵਾ ਹੋਰ ਬੈਂਕਾਂ ਨੂੰ ਵੀ ਇੰਪੈਨੇਲਡ ਕੀਤਾ ਜਾ ਰਿਹਾ ਹੈ। 

ਜਿਸਦੇ ਤਹਿਤ ਕੇਨਰਾ ਬੈਂਕ, ਇੰਡੀਅਨ ਬੈਂਕ, ਯੂਨੀਅਨ ਬੈਂਕ, ਐਚ.ਡੀ.ਐਫ.ਸੀ ਬੈਂਕ ਅਤੇ ਪੰਜਾਬ ਗ੍ਰਾਮੀਣ ਬੈਂਕ ਤੋਂ ਪ੍ਰਸਤਾਵ ਮਿਲੇ ਚੁਕੇ ਹਨ। ਉਨ੍ਹਾਂ ਦਸਿਆ ਕਿ ਰਾਹੀ ਸਕੀਮ ਦਾ ਲਾਭ ਲੈਣ ਲਈ ਚਾਹਵਾਨ ਡਰਾਈਵਰ ਦਾ ਅੰਮ੍ਰਿਤਸਰ ਆਟੋ ਰਿਕਸ਼ਾ ਕਾਰਪੋਰੇਟਿਵ ਸੋਸਾਇਟੀ ਦਾ ਮੈਂਬਰ ਹੋਣਾ ਜਰੂਰੀ ਹੈ । ਇਸੇ ਤਰ੍ਹਾਂ ਈ-ਆਟੋ ਲੈਣ ਦੇ ਲਈ ਚਾਹਵਾਨ ਡਰਾਈਵਰ ਕੋਲ ਅਧਾਰ ਕਾਰਡ ਜਾਂ ਵੋਟਰ ਕਾਰਡ, ਆਟੋ ਦੀ ਆਰ.ਸੀ, ਡਰਾਈਵਿੰਗ ਲਾਇਸੈਂਸ ਅਤੇ ਅੰਮ੍ਰਿਤਸਰ ਆਟੋ ਰਿਕਸ਼ਾ ਕਾਰਪੋਰੇਟਿਵ ਸੋਸਾਇਟੀ ਦੀ ਮੈਂਬਰ ਸਲਿੱਪ ਹੋਣੀ ਜਰੂਰੀ ਹੈ । 

ਇਨਾ ਦਸਤਾਵੇਜ਼ਾਂ ਨੂੰ ਲੈਕੇ ਡਰਾਈਵਰ ਇੰਪੈਨੇਲਡ ਕੰਪਨੀਆਂ ਮਹਿੰਦਰਾ ਅਤੇ ਪਿਆਜਿਓ ਦੀ ਡੀਲਰਸ਼ਿਪ ਤੇ ਜਾਕੇ ਆਪਣੀ ਅਰਜੀ ਦੇ ਸਕਦਾ ਹੈ ।ਉਹਨਾਂ ਦਸਿਆ ਕਿ ਪ੍ਰੋਜੈਕਟ ਤੋਂ ਸ਼ਹਿਰ ਦਾ ਵਾਤਾਵਰਨ ਸਾਫ ਹੋਣ ਦੇ ਨਾਲ-ਨਾਲ ਆਟੋ ਰਿਕਸ਼ਾ ਡਰਾਇਵਰਾਂ ਦੀ ਕਮਾਈ ਵਿੱਚ ਵੀ ਵਾਧਾ ਹੋਵੇਗਾ। ਕਿਉਕਿ ਇਸ ਸਮੇਂ ਡੀਜ਼ਲ ਦੇ ਰੇਟ ਤੇ ਆਟੋ ਨੂੰ ਚਲਾਉਣ ਦੀ ਕੀਮਤ ਪ੍ਰਤੀ ਕਿ.ਮੀ 4 ਤੋਂ 5 ਰੁਪਏ ਹੈ ਅਤੇ ਈ-ਆਟੋ ਵਿੱਚ ਲੱਗਭਗ 0.68 ਪੈਸੇ ਪ੍ਰਤੀ ਕਿ.ਮੀ. ਹੈ । 

ਰਾਹੀ ਪ੍ਰੋਜੈਕਟ ਦੇ ਤਹਿਤ ਆਟੋ ਰਿਕਸ਼ਾ ਡਰਾਇਵਰਾਂ ਦੇ ਪਰਿਵਾਰ ਦੀਆਂ ਔਰਤਾਂ ਦੇ ਲਈ ਮੁਫ਼ਤ ਵਿੱਚ ਸਕਿਲ ਡਿਵੈਲਪਮੈਂਟ ਕੋਰਸ ਵੀ ਕਰਵਾਏ ਜਾ ਰਹੇ ਹਨ । ਜਿਸਦੇ ਤਹਿਤ ਕਟਿੰਗ ਐਂਡ ਟੇਲਰਿੰਗ, ਬਿਊਟੀ ਪਾਰਲਰ, ਕੰਪਿਊਟਰ ਓਪਰੇਟਰ ਅਤੇ ਫ਼ੂਡ ਐਂਡ ਫਰੂਟ ਪ੍ਰੇਜਰਵੇਸ਼ਨ ਦੇ ਕੋਰਸ ਆਲ ਇੰਡੀਆ ਵੂਮੈਨ ਕਾਨਫਰੰਸ ਦੀ ਬੱਸ ਸਟੈਂਡ ਦੇ ਨੇੜੇ ਦੀ ਸ਼ਾਖਾ ਤੋਂ ਕੀਤੇ ਜਾ ਸਕਦੇ ਹਨ।

 

Tags: RAAHI Scheme , Amritsar , RAAHI , Rejuvenation of Auto Rickshaws in Amritsar , Amritsar Smart City , Kumar Saurabh Raj , Municipal Corporation Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD