Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼੍ਰੋਮਣੀ ਅਕਾਲੀ ਦਲ ਕੇਜਰੀਵਾਲ ਵੱਲੋਂ ਆਪਣੀ ਭੈਣ ਸਿੱਪੀ ਸ਼ਰਮਾ ਨਾਲ ਕੀਤਾ ਵਾਅਦਾ ਆਪ ਸਰਕਾਰ ਨੂੰ ਚੇਤੇ ਕਰਵਾਉਣ ਲਈ ਮੁੱਖ ਮੰਤਰੀ ਰਿਹਾਇਸ਼ ਤੱਕ ਰੋਸ ਮਾਰਚ ਕਰੇਗਾ

ਬਿਕਰਮ ਸਿੰਘ ਮਜੀਠੀਆ ਨੇ ਪਾਣੀ ਦੀ ਟੈਂਕੀ ’ਤੇ ਚੜ੍ਹੇ ਪੀ ਟੀ ਆਈ ਅਧਿਆਪਕਾਂ ਨਾਲ ਕੀਤੀ ਮੁਲਾਕਾਤ, ਮੰਗ ਕੀਤੀ ਕਿ ਕੀਤੇ ਵਾਅਦੇ ਮੁਤਾਬਕ ਉਹਨਾਂ ਨੂੰ ਰੈਗੂਲਰ ਕੀਤਾ ਜਾਵੇ

Bikram Singh Majithia, Shiromani Akali Dal, SAD, Akali Dal

Web Admin

Web Admin

5 Dariya News

ਮੁਹਾਲੀ , 09 Oct 2022

Last updated on: Oct 09, 2022, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਅਕਾਲੀ ਦਲ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਆਪਣੀ ਭੈਣ ਸਿੱਪੀ ਸ਼ਰਮਾ ਨਾਲ ਇਕ ਸਾਲ ਪਹਿਲਾਂ ਕੀਤਾ ਵਾਅਦਾ ਕਿ ਸੱਤਾ ਵਿਚ ਆਉਣ ’ਤੇ ਆਪ ਸਰਕਾਰ 646 ਪੀ ਟੀ ਆਈ ਅਧਿਆਪਕਾਂ ਨੂੰ ਰੈਗੂਲਰ ਕਰੇਗੀ, ਆਪ ਸਰਕਾਰ ਨੂੰ ਚੇਤੇ ਕਰਵਾਉਣ ਵਾਸਤੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਰਿਹਾਇਸ਼ ਤੱਕ ਰੋਸ ਮਾਰਚ ਕੱਢੇਗਾ।

ਸਰਦਾਰ ਮਜੀਠੀਆ ਨੇ ਭੈਣ ਅਤੇ ਭਰਾ ਦਰਮਿਆਨ ਪਵਿੱਤਰ ਰਿਸ਼ਤੇ ਦਾ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਮਖੌਲ ਉਡਾਉਣ ਦੇ ਤਰੀਕੇ ’ਤੇ ਹੈਰਾਨੀ ਪ੍ਰਗਟ ਕੀਤੀ ਅਤੇ ਕਿਹਾ ਕਿ ਸ੍ਰੀ ਕੇਜਰੀਵਾਲ 23 ਅਕਤੂਬਰ ਨੂੰ ਇਸ ਥਾਂ ’ਤੇ ਆਏ ਸਨ ਤੇ ਸਿੱਪੀ ਸ਼ਰਮਾ ਨੂੰ ਇਕ ਭਰਾ ਵਜੋਂ ਵਾਅਦਾ ਕੀਤਾ ਸੀ ਕਿ ਸੂਬੇ ਵਿਚ ਆਪ ਸਰਕਾਰ ਬਣਨ ’ਤੇ ਪੀ ਟੀ ਆਈ ਅਧਿਆਪਕ ਰੈਗੂਲਰ ਕੀਤੇ ਜਾਣਗੇ।  

ਉਹਨਾਂ ਕਿਹਾ ਕਿ ਇਹ ਬਹੁਤ ਤ੍ਰਾਸਦੀ ਵਾਲੀ ਗੱਲ ਹੈ ਕਿ ਸਿੱਪੀ ਸ਼ਰਮਾ ਨੂੰ ਇਕ ਵਾਰ ਫਿਰ ਤੋਂ ਪਾਣੀ ਦੀ ਟੈਂਕੀ ’ਤੇ ਚੜ੍ਹਨਾ ਪਿਆ ਹੈ ਜਿਥੇ ਉਹਨਾਂ ਦੇ ਭਰਾ ਨੇ 27 ਨਵੰਬਰ 2021 ਨੂੰ ਉਹਨਾਂ ਨੂੰ ਵਾਅਦਾ ਕੀਤਾ ਸੀ।ਸਰਦਾਰ ਬਿਕਰਮ ਸਿੰਘ ਮਜੀਠੀਆ ਜਿਹਨਾਂ ਨੇ ਸਿੱਪੀ ਸ਼ਰਮਾ ਨਾਲ ਵਿਸਥਾਰ ਵਿਚ ਗੱਲਬਾਤ ਕੀਤੀ ਤੇ ਉਹਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਟੈਂਕੀ ਦੇ ਉਪਰ ਮਾੜੇ ਹਾਲਾਤਾਂ ਨੂੰ ਵੇਖਦਿਆਂ ਉਹ ਹੇਠਾਂ ਉਤਰ ਆਉਣ, ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਆਪ ਸਰਕਾਰ ਨੇ ਇਹ ਕਹਿ ਕੇ ਆਪਣਾ ਪੱਲਾ ਝਾੜ ਲਿਆ ਹੈ ਕਿ ਉਸਨੂੰ 646 ਪੀ ਟੀ ਆਈ ਇੰਸਟ੍ਰਕਟਰਾਂ ਦੀ ਲੋੜ ਨਹੀਂ ਹੈ। 

ਉਹਨਾਂ ਨੇ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਸ੍ਰੀ ਕੇਜਰੀਵਾਲ ਨੂੰ ਭੱਜਣ ਨਹੀਂ ਦੇਵੇਗਾ। ਉਹਨਾਂ ਕਿਹਾ ਕਿ ਸ੍ਰੀ ਕੇਜਰੀਵਾਲ ਵੱਲੋਂ ਕੀਤੇ ਪਵਿੱਤਰ ਵਾਅਦੇ ਦੇ ਮੁੱਦੇ ਕਾਰਨ ਇਹ ਸ੍ਰੀ ਭਗਵੰਤ ਮਾਨ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪ ਦੇਕਨਵੀਨਰ  ਵੱਲੋਂ ਕੀਤਾ ਵਾਅਦਾ ਪੂਰਾ ਕਰਨ। 

ਉਹਨਾਂ ਕਿਹਾ ਕਿ ਸ੍ਰੀ ਕੇਜਰੀਵਾਲ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਅਧਿਆਪਕਾਂ ਨੂੰ ਪਾਣੀ ਦੀਆਂ ਟੈਂਕੀਆਂ ’ਤੇ ਚੜ੍ਹਨ ਵਾਸਤੇ ਮਜਬੂਰ ਕਰਦੀਹੈ  ਜਦੋਂ ਕਿ ਦਿੱਲੀ ਸਰਕਾਰ ਉਹਨਾਂ ਨੂੰ ਸਵੀਡਨ, ਇੰਗਲੈਂਡ ਤੇ ਨਿਊਜ਼ੀਲੈਂਡ ਭੇਜਦੀ ਹੈ। ਉਹਨਾਂ ਕਿਹਾ ਕਿ ਅਸੀਂ ਸ੍ਰੀ ਕੇਜਰੀਵਾਲ ਨੂੰ ਆਪਣੇ ਭੈਣ ਨਾਲ ਕੀਤਾ ਵਾਅਦਾ ਪੂਰਾ ਕਰਨ ਅਤੇ ਪੀ ਟੀ ਆਈ ਅਧਿਆਪਕਾਂ ਨੂੰ ਰੈਗੂਲਰ ਕਰਨ ਲਈ ਮਜਬੂਰ ਕਰਾਂਗੇ।

ਇਸ ਦੌਰਾਨ ਸ੍ਰੀਮਤੀ ਸਿੱਪੀ ਸ਼ਰਮਾ ਨੇ ਸਰਦਾਰ ਮਜੀਠੀਆ ਨੂੰ ਦੱਸਿਆ ਕਿ ਕੁਝ ਪੀ ਟੀ ਆਈ ਅਧਿਆਪਕ ਤਾਂ ਮੁੱਖ ਮੰਤਰੀਦੇ  ਪਿੰਡ ਸਤੋਜ ਤੋਂ ਹਨ ਜੋ ਨਿਆਂ ਵਾਸਤੇ ਸੰਘਰਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਉਹਨਾਂ ਨੂੰ ਭਰੋਸਾ ਦੁਆਇਆਸੀ  ਕਿ ਉਹਨਾਂ ਨੂੰ ਇਨਸਾਫ ਦਿੱਤਾ ਜਾਵੇਗਾ ਪਰ ਉਸਦਾ ਵੀ ਕੁਝ ਨਹੀਂ ਬਣਿਆ।

ਸਰਦਾਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਡਾ. ਗੁਰਪ੍ਰੀਤ ਕੌਰ ਸੱਚਮੁੱਚ ਪੀ ਟੀ ਆਈ ਮੁਲਾਜ਼ਮਾਂ ਲਈ ਨਿਆਂ ਚਾਹੁੰਦੇ ਹਨਤਾਂ  ਫਿਰ ਉਹਨਾਂ ਨੁੰ ਪੀ ਟੀ ਆਈ ਮੁਲਾਜ਼ਮਾਂ ਦੇ ਸੰਘਰਸ਼ ਵਿਚ ਸ਼ਾਮਲ ਹੋ ਜਾਣਾ ਚਾਹੀਦਾ ਹੈ। ਉਹਨਾਂ ਕਿਹਾਕਿ  ਇਹਨਾਂ ਅਧਿਆਪਕਾਂ ਨੂੰ ਵਾਅਦਾ ਕੀਤਾ ਗਿਆ ਸੀ ਕਿ ਆਉਂਦੇ ਕਰਵਾ ਚੌਥ ਤੋਂ ਪਹਿਲਾਂ ਇਹਨਾਂ ਦੀਆਂ ਸੇਵਾਵਾਂ ਰੈਗੂਲਰ ਕਰਦਿੱਤੀਆਂ  ਜਾਣਗੀਆਂ। ਡਾ. ਗੁਰਪ੍ਰੀਤ ਕੌਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਅਜਿਹਾ ਹੋਵੇ ਨਹੀਂ ਤਾਂ ਫਿਰ ਉਹਨਾਂ ਨੂੰ ਅਧਿਆਪਕਾਂ ਨਾਲ ਇਕਜੁੱਟਤਾ ਵਿਖਾਉਂਦਿਆਂ ਇਹਨਾਂ ਨਾਲ ਬੈਠਣਾ ਚਾਹੀਦਾ ਹੈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਆਪ ਨੇ ਪਹਿਲਾਂ ਪੰਜਾਬੀਆਂ ਨੁੰ ਮੂਰਖਬਣਾਇਆ  ਤੇ ਹੁਣ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਿਚ ਲੋਕਾਂ ਨੂੰ ਮੂਰਖ ਬਣਾਉਣ ’ਤੇ ਲੱਗੀ ਹੈ। ਉਹਨਾਂ ਕਿਹਾ ਕਿ ਗੁਜਰਾਤ  ਅਤੇ ਹਿਮਾਚਲ ਪ੍ਰਦੇਸ਼ ਦੇ ਵੋਟਰਾਂ ਨੂੰ ਆਖਿਆ ਜਾ ਰਿਹਾ ਹੈ ਕਿ ਪੰਜਾਬੀਆਂ ਨਾਲ ਕੀਤੇ ਸਾਰੇਵਾਅਦੇਪੂਰੇ   ਕਰ ਦਿੱਤੇ ਗਏ ਹਨ ਜਦੋਂ ਕਿ ਸੱਚਾਈ ਲੋਕਾਂ ਦੇ ਸਾਹਮਣੇ ਹੈ। ਉਹਨਾਂ ਕਿਹਾ ਕਿ  ਹਾਲਾਤ ਇਹ ਹੈ ਕਿ ਜੋ ਕੋਈ ਮੁੱਖ ਮੰਤਰੀਕੋਲ  ਨਿਆਂ ਲਈ ਪਹੁੰਚ ਕਰਦਾ ਹੈ, ਉਸਨੂੰ ਬੇਰਹਿਮੀ ਨਾਲ ਕੁੱਟਿਆ ਮਾਰਿਆ ਜਾਂਦਾ ਹੈ।

 

Tags: Bikram Singh Majithia , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD