Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਿਪਟੀ ਕਮਿਸ਼ਨਰ ਨੇ ਆਤਮਾ ਕਿਸਾਨ ਹੱਟ ਨੂੰ ਪ੍ਰਾਪਤ ਹੋਈਆਂ ਨਵੀਆਂ ਮਸ਼ੀਨਾਂ ਦਾ ਕੀਤਾ ਉਦਘਾਟਨ

ਕਿਹਾ, ਕਿਸਾਨਾਂ ਦੀ ਸਮੱਸਿਆਵਾਂ ਤੇ ਵਾਜਿਬ ਮੰਗਾਂ ਦਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਹੱਲ

DC Hoshiarpur, Deputy Commissioner Hoshiarpur, Sandeep Hans, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 10 Oct 2022

Last updated on: Oct 10, 2022, 00:00 IST

ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਵਲੋਂ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਹੁਸ਼ਿਆਰਪੁਰ ਦੇ ਮੇਨ ਗੇਟ ਵਿਖੇ ਸਥਾਪਿਤ ਆਤਮਾ ਕਿਸਾਨ ਹੱਟ ਨੂੰ ਪ੍ਰਾਪਤ ਹੋਈਆਂ ਨਵੀਆਂ ਮਸ਼ੀਨਾਂ ਦਾ  ਉਦਘਾਟਨ ਕੀਤਾ ਗਿਆ। ਡਿਪਟੀ ਕਮਿਸ਼ਨਰ ਵਲੋਂ ਉਦਘਾਟਨ ਕਰਦੇ ਸਮੇਂ ਇਹ ਆਤਮਾ ਕਿਸਾਨ ਹੱਟ ਮੌਜੂਦ ਸੈਲਫ ਹੈਲਪ ਗਰੁੱਪਾਂ ਵਲੋਂ ਤਿਆਰ ਉਤਪਾਦਾਂ ਦੀ ਪ੍ਰਸ਼ੰਸਾ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਆਏ ਕਿਸਾਨ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਵਾਜਿਬ ਮੰਗਾਂ ਨੂੰ ਪਹਿਲ ਦੇ ਆਧਾਰ ਹੱਲ ਕੀਤਾ ਜਾਵੇਗਾ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਤਮਾ ਕਿਸਾਨ ਹੱਟ ਨੂੰ ਇਕ ਵੱਡਾ ਫਰਿਜ, ਫਲਾਂ ਦਾ ਜੂਸਰ ਅਤੇ ਗੰਨੇ ਦਾ ਰਸ ਕੱਢਣ ਵਾਲਾ ਜੂਸਰ ਖਰੀਦਣ ਲਈ ਫੰਡਜ ਮੁਹੱਈਆ ਕਰਵਾਏ ਹਨ।ਮੁੱਖ ਖੇਤੀਬਾੜੀ ਅਫ਼ਸਰ ਗੁਰਦੇਵ ਸਿੰਘ ਵਲੋਂ ਡਿਪਟੀ ਕਮਿਸ਼ਨਰ ਦਾ ਆਤਮਾ ਕਿਸਾਨ ਹੱਟ ਵਿਚ ਪਹੁੰਚਣ ’ਤੇ ਸਵਾਗਤ ਕੀਤਾ ਗਿਆ ਅਤੇ ਦੱਸਿਆ ਕਿ ਇਸ ਉਪਰਾਲੇ ਨਾਲ ਉਪਭੋਗਤਾਵਾਂ ਨੂੰ ਵਾਜਿਬ ਕੀਮਤ ’ਤੇ ਮਿਆਰੀ ਖੇਤੀ ਵਸਤੂਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। 

ਉਨ੍ਹਾਂ ਦੱਸਿਆ ਕਿ ਇਹ ਆਤਮਾ ਕਿਸਾਨ ਹੱਟ ਜਿਲ੍ਹਾ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਚਲ ਰਹੇ ਇਨੋਵੇਟਿਵ ਫਾਰਮਰ ਐਸੋਸੀਏਸ਼ਨ ਦੇ ਕਿਸਾਨਾਂ ਦੇ ਸਮੂਹ ਨੂੰ ਸਵੈ ਮੰਡੀਕਰਨ ਦੀ ਸਮੱਸਿਆ ਦੇ ਹੱਲ ਲਈ ਅਤੇ ਕਿਸਾਨਾਂ ਦੇ ਉਤਪਾਦਾਂ ਦੀ ਵੈਲਯੂ ਐਡੀਸ਼ਨ ਲਈ ਸਿੱਧੇ ਮੰਡੀਕਰਨ ਦੀ ਸੁਵਿਧਾ ਪ੍ਰਦਾਨ ਕਰਨ ਲਈ 5 ਸਤੰਬਰ 2014 ਨੂੰ ਸ਼ੁਰੂ ਕਰਵਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਦਾ ਉਦੇਸ਼ ਕਿਸਾਨ, ਉਪਭੋਗਤਾਵਾਂ ਦੀ ਜ਼ਰੂਰਤ ਅਨੁਸਾਰ ਉਤਪਾਦ ਪੈਦਾ ਕਰ ਸਕੇ ਅਤੇ ਉਤਪਾਦਕਾਂ ਤੇ ਉਪਭੋਗਤਾਵਾਂ ਦਾ ਸਿੱਧਾ ਸਬੰਧ ਬਣ ਸਕੇ।

ਇਸ ਦੌਰਾਨ ਆਤਮਾ ਕਿਸਾਨ ਹੱਟ ਦੇ ਮੈਂਬਰ ਸੁਨੀਲ ਕੁਮਾਰ ਠਾਕੁਰ ਵਲੋਂ ਦੁੱਧ ਨਾਲ ਤਿਆਰ ਉਤਪਾਦ, ਖੀਰ, ਦਹੀ ਭੱਲੇ, ਪਨੀਰ ਤੇ ਸਾਹੀਵਾਲ ਗਾਂ ਦਾ ਦੇਸੀ ਘਿਊ ਉਪਭੋਗਤਾਵਾਂ ਨੂੰ ਵਾਜਿਬ ਭਾਅ ’ਤੇ ਮੁਹੱਈਆ ਕਰਵਾਉਣ ਬਾਰੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਗਿਆ। ਇਨੋਵੇਟਿਵ ਫਾਰਮਰ ਐਸੋਸੀਏਸ਼ਨ ਦੇ ਸਰਪ੍ਰਸਤ ਅਸ਼ੋਕ ਕੁਮਾਰ ਵਲੋਂ ਹੱਟ ਵਿਚ ਮੌਜੂਦ ਆਪਣਾ ਸੈਲਫ ਹੈਲਪ ਗਰੁੱਪ ਨੰਦਨ, ਕਰਨ ਸੈਲਫ ਹੈਲਪ ਗਰੁੱਭ ਬਜਵਾੜਾ, ਸੰਧਿਆ ਸੈਲਫ ਹੈਲਪ ਗਰੁੱਪ ਮੈਲੀ, ਫੈਪਰੋ ਭੁੰਗਾ ਤੇ ਕੈਫਰੋ ਤਲਵਾੜਾ ਦੀਆਂ ਸਜਾਵਟੀ ਪਲੇਟਾਂ, ਨਮਕੀਨ, ਪੈਕਡ ਜੂਸ, ਹਲਦੀ, ਸ਼ਹਿਦ, ਆਟਾ, ਆਰਗੈਨਿਕ ਸਬਜ਼ੀਆਂ ਆਦਿ ਵਸਤੂਆਂ ਬਾਰੇ ਕਿਸਾਨ ਮੈਂਬਰਾਂ ਦੇ ਲਾਭ ਮਾਰਜਨ ਬਾਰੇ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ।

ਇਸ ਮੌਕੇ ਸ੍ਰੀ ਰਮਨ ਸਰਮਾ ਡਿਪਟੀ ਪ੍ਰੋਜੈਕਟ ਡਾਇਰੈਕਟਰ (ਆਤਮਾ), ਸ੍ਰੀ ਰਾਜੀਵ ਰੰਜਨ ਕੁਮਾਰ ਡਿਪਟੀ ਪ੍ਰੋਜੈਕਟ ਡਾਇਰੈਕਟਰ (ਆਤਮਾ), ਸ੍ਰੀ ਦੀਪਕ ਪੂਰੀ ਖੇਤੀਬਾੜੀ ਅਫਸਰ, ਸ੍ਰੀ ਦਪਿੰਦਰ ਸਿੰਘ ਖੇਤੀਬਾੜੀ ਅਫਸਰ (ਜ), ਸ੍ਰੀ ਹਰਮਨਦੀਪ ਸਿੰਘ ਖੇਤੀਬਾੜੀ ਅਫਸਰ, ਸ੍ਰੀ ਕਿਰਨਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ, ਸ੍ਰੀ ਹਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ, ਸ੍ਰੀ ਲਵਜੀਤ ਸਿੰਘ, ਸ੍ਰੀ ਗੁਰਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ, ਇਨੋਵੇਟਿਵ ਫਾਰਮਰ ਐਸੋਸੀਏਸ਼ਨ (ਜ਼ਂ) ਦੇ ਪ੍ਰਧਾਨ ਸ੍ਰੀ ਨਰਿੰਦਰ ਸਿੰਘ, ਰਿਟਾ: ਪ੍ਰਿੰਸੀਪਲ ਤਰਸੇਮ ਸਿੰਘ, ਰੇਸ਼ਮ ਸਿੰਘ, ਕਰਨੈਲ ਸਿੰਘ ਅਤੇ ਰਿਟਾ: ਜਿਲਾ ਸਿਖਲਾਈ ਅਫਸਰ ਖੇਤੀਬਾੜੀ ਵਿਭਾਗ ਸ੍ਰੀ ਚਮਨ ਲਾਲ ਵਸ਼ਿਸਟ ਮੋਜੂਦ ਸਨ।

 

Tags: DC Hoshiarpur , Deputy Commissioner Hoshiarpur , Sandeep Hans , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD