Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹੁਸ਼ਿਆਰਪੁਰ ਜ਼ਿਲ੍ਹੇ ’ਚ 19 ਥਾਵਾਂ ’ਤੇ ਪਟਾਖੇ ਵੇਚਣ ਲਈ 57 ਆਰਜ਼ੀ ਲਾਇਸੰਸ ਜਾਰੀ

ਡਿਪਟੀ ਕਮਿਸ਼ਨਰ ਨੇ ਡਰਾਅ ਕੱਢ ਕੇ ਜਾਰੀ ਕੀਤੇ ਲਾਇਸੰਸ

DC Hoshiarpur, Deputy Commissioner Hoshiarpur, Sandeep Hans, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 10 Oct 2022

Last updated on: Oct 10, 2022, 00:00 IST

ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਰਿਟੇਲ ਪਟਾਖੇ ਵੇਚਣ ਲਈ ਜ਼ਿਲ੍ਹੇ ਵਿਚ 19 ਥਾਵਾਂ ਲਈ 597 ਬਿਨੈ ਪੱਤਰ ਪ੍ਰਾਪਤ ਹੋਏ ਜਿਨ੍ਹਾਂ ਵਿਚੋਂ 57 ਨੂੰ ਪਾਰਦਰਸ਼ੀ ਢੰਗ ਨਾਲ ਡਰਾਅ ਰਾਹੀਂ ਆਰਜ਼ੀ ਲਾਇਸੰਸ ਜਾਰੀ ਕਰ ਦਿੱਤੇ ਗਏ ਹਨ। ਜਾਰੀ ਕੀਤੇ ਗਏ ਆਰਜ਼ੀ ਲਾਇਸੰਸ ਅਤੇ ਨਿਰਧਾਰਤ ਸਥਾਨਾਂ ਤੋਂ ਇਲਾਵਾ ਜੇਕਰ ਕੋਈ ਪਟਾਖਾ ਵਿਕਰੇਤਾ ਪਟਾਖੇ ਵੇਚਦਾ ਪਾਇਆ ਗਿਆ ਤਾਂ ਉਸ ਖਿਲਾਫ਼ ਨਿਯਮਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ। 

ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਡਰਾਅ ਦੁਆਰਾ ਪਟਾਖਿਆਂ ਦੇ ਲਾਇਸੰਸ ਜਾਰੀ ਕਰਨ ਦੌਰਾਨ ਇਹ ਜਾਣਕਾਰੀ ਦਿੱਤੀ।ਡਿਪਟੀ ਕਮਿਸ਼ਨਰ ਨੇ ਹੁਸ਼ਿਆਰਪੁਰ ਸਬ-ਡਵੀਜ਼ਨ ਵਿਚ ਦੁਸਹਿਰਾ ਗਰਾਉਂਡ (ਨਵੀਂ ਆਬਾਦੀ) ਹੁਸ਼ਿਆਰਪੁਰ ਲਈ 14, ਜ਼ਿਲ੍ਹਾ ਪ੍ਰੀਸ਼ਦ ਮਾਰਕੀਟ (ਅੱਡਾ ਮਾਹਿਲਪੁਰ ਹੁਸ਼ਿਆਰਪੁਰ) ਲਈ 6, ਰੌਸ਼ਨ ਗਰਾਊਂਡ ਹੁਸ਼ਿਆਰਪੁਰ ਲਈ 3, ਰਾਮ ਲੀਲਾ ਗਰਾਊਂਡ ਹਰਿਆਣਾ ਲਈ 3, ਬੁਲੋਵਾਲ ਖੁੱਲ੍ਹੇ ਸਥਾਨ ’ਤੇ ਇਕ ਲਾਇਸੰਸ ਜਾਰੀ ਕੀਤਾ। 

ਸਬ-ਡਵੀਜ਼ਨ ਗੜ੍ਹਸ਼ੰਕਰ ਲਈ ਮਿਲਟਰੀ ਗਰਾਊਂਡ ਗੜ੍ਹਸ਼ੰਕਰ ਲਈ 6, ਮਾਹਿਲਪੁਰ-ਫਗਵਾੜਾ ਰੋਡ ’ਤੇ ਸਥਿਤ ਨਗਰ ਪੰਚਾਇਤ ਮਾਹਿਲਪੁਰ ਦੀ ਮਾਲਕੀ ਵਾਲੀ ਜਗ੍ਹਾ ਲਈ 3 ਲਾਇਸੰਸ ਜਾਰੀ ਕੀਤੇ। ਦਸੂਹਾ ਸਬ-ਡਵੀਜ਼ਨ ਵਿਚ ਮਹਾਰਿਸ਼ੀ ਵਾਲਮੀਕਿ ਪਾਰਕ ਦਸੂਹਾ ਲਈ 1, ਦੁਸਹਿਰਾ ਗਰਾਊਂਡ ਗੜ੍ਹਦੀਵਾਲਾ ਲਈ 2, ਖਾਲਸਾ ਕਾਲਜ ਦੀ ਗਰਾਊਂਡ ਗੜ੍ਹਦੀਵਾਲਾ ਲਈ 2, ਸ਼ਿਮਲਾ ਪਹਾੜੀ ਪਾਰਕ ਉੜਮੁੜ (ਟਾਂਡਾ) ਲਈ 5, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਟਾਂਡਾ ਦੀ ਗਰਾਊਂਡ ਲਈ 4 ਲਾਇਸੰਸ ਜਾਰੀ ਕੀਤੇ। 

ਇਸ ਤਰ੍ਹਾਂ ਮੁਕੇਰੀਆਂ ਸਬ-ਡਵੀਜ਼ਨ ਵਿਚ ਦੁਸਹਿਰਾ ਗਰਾਊਂਡ ਮੁਕੇਰੀਆਂ ਲਈ 2, ਦੁਸਹਿਰਾ ਗਰਾਊਂਡ ਹਾਜੀਪੁਰ ਲਈ 3, ਨਰਸਰੀ ਗਰਾਊਂਡ ਸੈਕਟਰ-3 ਤਲਵਾੜਾ ਲਈ 1 ਅਤੇ ਦੁਸਹਿਰਾ ਗਰਾਊਂਡ ਦਾਤਾਰਪੁਰ ਲਈ 1 ਲਾਇਸੰਸ ਜਾਰੀ ਕੀਤੇ ਗਏ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੁਸਹਿਰਾ ਗਰਾਊਂਡ ਨਵੀਂ ਆਬਾਦੀ ਹੁਸ਼ਿਆਰਪੁਰ ਲਈ ਜਿਨ੍ਹਾਂ ਪ੍ਰਾਰਥੀਆਂ ਨੂੰ ਲਾਇਸੈਂਸ ਜਾਰੀ ਕੀਤਾ ਗਿਆ ਹੈ, ਉਨ੍ਹਾਂ ਵਿਚ ਅਸ਼ਵਨੀ ਸ਼ਰਮਾ, ਲਲਿਤ ਕਪੂਰ, ਮੋਨਿਕਾ ਜੈਨ, ਕਾਜਲ ਗੁਪਤਾ, ਸਰਿਤਾ ਜੈਨ, ਰਾਜਨ ਸੈਣੀ, ਅਮਿਤ ਕੁਮਾਰ, ਸਚਿਨ, ਵਿਨੋਦ ਕੁਮਾਰ, ਸਿਮਰਨ ਸੈਣੀ, ਤੇਜਪਾਲ, ਪਿੰਕੀ ਗੁਪਤਾ, ਵੰਦਨਾ ਭੱਲਾ ਅਤੇ ਅਭਿਮਨਿਊਂ ਕਪਿਲਾ ਸ਼ਾਮਲ ਹਨ।

ਇਸੇ ਤਰ੍ਹਾਂ ਜ਼ਿਲ੍ਹਾ ਪ੍ਰੀਸ਼ਦ ਮਾਰਕੀਟ (ਅੱਡਾ ਮਾਹਿਲਪੁਰ) ਹੁਸ਼ਿਆਰਪੁਰ ਲਈ ਪੂਨਮ ਨਈਅਰ, ਕਮਲ ਮਲਿਕ, ਸੰਦੀਪ ਸਿੰਘ, ਰਮਨਵੀਰ ਸਿੰਘ, ਨਵਨੀਨ ਕੁਮਾਰ ਅਤੇ ਗੁਰਜਿੰਦਰ ਸਿੰਘ ਨੂੰ ਆਰਜ਼ੀ ਲਾਇਸੰਸ ਜਾਰੀ ਕੀਤੇ ਗਏ।ਰਾਮ ਲੀਲਾ ਗਰਾਊਂਡ ਹਰਿਆਣਾ ਲਈ ਮੰਜੂ, ਬਲਬੀਰ ਚੰਦ ਅਤੇ ਗਗਨਦੀਪ ਸੈਣੀ ਨੂੰ ਆਰਜ਼ੀ ਲਾਇਸੰਸ ਮਿਲੇ। ਇਸ ਤੋਂ ਇਲਾਵਾ ਬੁਲੋਵਾਲ ਖੁੱਲ੍ਹੇ ਥਾਂ ’ਤੇ ਸੰਦੀਪ ਸਿੰਘ ਨੂੰ ਆਰਜ਼ੀ ਲਾਇਸੰਸ ਜਾਰੀ ਹੋਇਆ। 

ਸਬ-ਡਵੀਜ਼ਨ ਗੜ੍ਹਸ਼ੰਕਰ ਵਿਖੇ ਮਿਲਟਰੀ ਗਰਾਊਂਡ ਗੜ੍ਹਸ਼ੰਕਰ ਲਈ ਗੁਰਜਿੰਦਰ ਸਿੰਘ, ਰਾਮ ਜੀ, ਕਪਿਲ ਗੁਪਤਾ, ਰਾਜ ਕੁਮਾਰ, ਗੁਰਮੀਤ ਸਿੰਘ ਅਤੇ ਲਵਜੋਤ ਸਿੰਘ ਨੂੰ ਆਰਜ਼ੀ ਲਾਇਸੰਸ ਜਾਰੀ ਕੀਤੇ ਗਏ। ਮਾਹਿਲਪੁਰ-ਫਗਵਾੜਾ ਰੋਡ ’ਤੇ ਸਥਿਤ ਨਗਰ ਪੰਚਾਇਤ ਮਾਹਿਲਪੁਰ ਦੀ ਮਾਲਕੀ ਵਾਲੀ ਜਗ੍ਹਾ ਲਈ ਅਜੇ ਕੁਮਾਰ, ਵਰੁਣ ਸ਼ਰਮਾ ਅਤੇ ਮਨੀਸ਼ ਕੁਮਾਰ ਦਾ ਡਰਾਅ ਨਿਕਲਿਆ। 

ਸਬ-ਡਵੀਜ਼ਨ ਦਸੂਹਾ ਵਿਚ ਮਹਾਰਿਸ਼ੀ ਵਾਲਮੀਕਿ ਪਾਰਕ ਦਸੂਹਾ ਲਈ ਸ਼ਾਮ ਲਾਲ ਨੂੰ ਆਰਜ਼ੀ ਲਾਇਸੰਸ ਜਾਰੀ ਕੀਤਾ ਗਿਆ। ਦੁਸਹਿਰਾ ਗਰਾਊਂਡ ਗੜ੍ਹਦੀਵਾਲੀ ਲਈ ਕੁਲਵਿੰਦਰ ਸਿੰਘ ਅਤੇ ਸ਼ਾਂਤ ਸ਼ਰਮਾ ਨੂੰ ਆਰਜ਼ੀ ਲਾਇਸੰਸ ਜਾਰੀ ਹੋਏ। ਖਾਲਸਾ ਕਾਲਜ ਦੀ ਗਰਾਊਂਡ ਗੜ੍ਹਦੀਵਾਲਾ ਲਈ ਗੌਰਵ ਅਤੇ ਵਿਨੋਦ ਕੁਮਾਰ ਦਾ ਆਰਜ਼ੀ ਲਾਇਸੰਸ ਲਈ ਡਰਾਅ ਨਿਕਲਿਆ। 

ਸ਼ਿਮਲਾ ਪਹਾੜੀ ਪਾਰਕ, ਉੜਮੁੜ (ਟਾਂਡਾ) ਲਈ ਸੁਰਿੰਦਰ ਪਾਲ, ਭਾਰਤੀ, ਕੰਚਨ, ਰਵੀ ਭੂਸ਼ਨ ਅਤੇ ਗੁਰਪ੍ਰੀਤ ਸਿੰਘ ਨੂੰ ਆਰਜ਼ੀ ਲਾਇਸੰਸ ਜਾਰੀ ਹੋਏ। ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਟਾਂਡਾ ਦੀ ਗਰਾਊਂਡ ਲਈ ਮਲਕੀਤ ਸਿੰਘ, ਜਤਿੰਦਰ ਕੁਮਾਰ, ਪ੍ਰਦੀਪ ਕੁਮਾਰ ਅਤੇ ਕੁਲਦੀਪ ਸਿੰਘ ਨੂੰ ਆਰਜ਼ੀ ਲਾਇਸੰਸ ਜਾਰੀ ਕੀਤੇ ਗਏ।

ਸਬ-ਡਵੀਜ਼ਨ ਮੁਕੇਰੀਆਂ ਵਿਚ ਦੁਸਹਿਰਾ ਗਰਾਊਂਡ ਮੁਕੇਰੀਆਂ ਲਈ ਮੋਹਨ ਲਾਲ ਅਤੇ ਵਿਸ਼ਾਲ ਅਗਰਵਾਲ ਨੂੰ ਆਰਜ਼ੀ ਲਾਇਸੰਸ ਜਾਰੀ ਕੀਤੇ ਗਏ। ਇਸੇ ਤਰ੍ਹਾਂ ਦੁਸਹਿਰਾ ਗਰਾਊਂਡ ਹਾਜੀਪੁਰ ਲਈ ਨੀਰਜ ਸ਼ਰਮਾ, ਦਮਨ ਸ਼ਰਮਾ ਅਤੇ ਸਾਹਿਲ ਸ਼ਰਮਾ ਨੂੰ ਆਰਜ਼ੀ ਲਾਇਸੰਸ ਜਾਰੀ ਕੀਤੇ ਗਏ। ਨਰਸਰੀ ਗਰਾਊਂਡ ਸੈਕਟਰ-3 ਤਲਵਾੜਾ ਲਈ ਵਿਕਾਸ ਕੁਮਾਰ ਅਤੇ ਦੁਸਹਿਰਾ ਗਰਾਊਂਡ ਦਾਤਾਰਪੁਰ ਲਈ ਬ੍ਰਿਜ ਮੋਹਨ ਨੂੰ ਆਰਜ਼ੀ ਲਾਇਸੰਸ ਜਾਰੀ ਹੋਏ।

ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਉਕਤ ਥਾਵਾਂ ’ਤੇ ਆਰਜ਼ੀ ਲਾਇਸੰਸ ਤੋਂ ਬਿਨ੍ਹਾਂ ਕੋਈ ਵੀ ਦੁਕਾਨਦਾਰ ਪਟਾਖੇ ਨਹੀਂ ਵੇਚੇਗਾ ਅਤੇ ਜਾਰੀ ਕੀਤੇ ਗਏ ਇਕ ਲਾਇਸੰਸ ’ਤੇ ਕੇਵਲ ਨਿਰਧਾਰਤ ਕੀਤੇ ਗਏ ਇਕ ਸਥਾਨ ’ਤੇ ਹੀ ਪਟਾਖੇ ਵੇਚੇ ਜਾ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਨੂੰ ਪਹਿਲ ਦੇਣ, ਕਿਉਂਕਿ ਪਟਾਖਿਆਂ ਦਾ ਪ੍ਰਦੂਸ਼ਣ ਮਨੁੱਖੀ ਸਿਹਤ ਲਈ ਬਹੁਤ ਹਾਨੀਕਾਰਕ ਹੈ। ਉਨ੍ਹਾਂ ਪਟਾਖਾ ਵੇਚਣ ਵਾਲਿਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਉਹੀ ਪਟਾਖੇ ਵੇਚਣ ਜਿਨ੍ਹਾਂ ’ਤੇ ਉਤਪਾਦਕਾਂ ਦੁਆਰਾ ਆਵਾਜ਼ ਦੀ ਲਿਮਟ ਲਿਖੀ ਗਈ ਹੋਵੇ ਤਾਂ ਜੋ ਆਵਾਜ਼ੀ ਪ੍ਰਦੂਸ਼ਣ ਨਾ ਹੋਵੇ।

 

Tags: DC Hoshiarpur , Deputy Commissioner Hoshiarpur , Sandeep Hans , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD