Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਮੁੱਖ ਮੰਤਰੀ Bhagwant Mann ਨੇ ਮਜ਼ਦੂਰਾਂ ਅਤੇ ਉਸਾਰੀ ਮਜ਼ਦੂਰਾਂ ਦੀਆਂ ਘੱਟੋ-ਘੱਟ ਉਜਰਤਾਂ ਵਿੱਚ ਵਾਧੇ ਨੂੰ ਦਿੱਤੀ ਮਨਜ਼ੂਰੀ

ਕਿਰਤੀਆਂ ਤੇ ਨਿਰਮਾਣ ਕਾਮਿਆਂ ਦੀ ਸਹੂਲਤ ਲਈ ‘ਪੰਜਾਬ ਕਿਰਤੀ ਸਹਾਇਕ ਐਪ’ ਲਾਂਚ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 10 Oct 2022

Last updated on: Oct 10, 2022, 00:00 IST

ਉਸਾਰੀ ਅਤੇ ਗੈਰ-ਹੁਨਰਮੰਦ ਕਾਮਿਆਂ ਨੂੰ ਦੀਵਾਲੀ ਦਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਨ੍ਹਾਂ ਮਜ਼ਦੂਰਾਂ ਦੀ ਘੱਟੋ-ਘੱਟ ਉਜਰਤ ਵਿੱਚ ਵਾਧੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਸ ਸਬੰਧੀ ਫੈਸਲਾ ਮੁੱਖ ਮੰਤਰੀ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ।

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਗੈਰ-ਹੁਨਰਮੰਦ ਕਾਮਿਆਂ ਦੀ ਘੱਟੋ-ਘੱਟ ਉਜਰਤ ਮੌਜੂਦਾ 9192 ਰੁਪਏ ਤੋਂ ਵਧਾ ਕੇ 9907 ਰੁਪਏ ਕਰ ਦਿੱਤੀ ਗਈ ਹੈ, ਜਦਕਿ ਅਰਧ ਹੁਨਰਮੰਦਾਂ ਦੀ ਘੱਟੋ-ਘੱਟ ਉਜਰਤ 9972 ਰੁਪਏ ਤੋਂ ਵਧਾ ਕੇ 10687 ਰੁਪਏ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਨਰਮੰਦ ਕਾਮਿਆਂ ਦੀ ਉਜਰਤ 10869 ਰੁਪਏ ਤੋਂ ਵਧਾ ਕੇ 11584 ਰੁਪਏ ਅਤੇ ਉੱਚ ਹੁਨਰਮੰਦ ਕਾਮਿਆਂ ਦੀ ਉਜਰਤ 11901 ਰੁਪਏ ਤੋਂ ਵਧਾ ਕੇ 12616 ਰੁਪਏ ਕਰ ਦਿੱਤੀ ਗਈ ਹੈ। 

ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ।ਇਕ ਹੋਰ ਅਹਿਮ ਫੈਸਲੇ ਵਿੱਚ ਮੁੱਖ ਮੰਤਰੀ ਨੇ ਕਾਮਿਆਂ ਦੀ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਕੋਲ ਰਜਿਸਟਰੇਸ਼ਨ ਕਰਨ ਲਈ ਵੱਡੇ ਪੱਧਰ ਉਤੇ ਮੁਹਿੰਮ ਸ਼ੁਰੂ ਕਰਨ ਦੀ ਸਹਿਮਤੀ ਵੀ ਦੇ ਦਿੱਤੀ। 

ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਬੋਰਡ ਕੋਲ 5.30 ਲੱਖ ਕਾਮੇ ਰਜਿਸਟਰਡ ਹਨ, ਜਿਨ੍ਹਾਂ ਦੀ ਗਿਣਤੀ ਵਧਾ ਕੇ ਘੱਟੋ-ਘੱਟ 15 ਲੱਖ ਕਰਨ ਦੀ ਲੋੜ ਹੈ। ਭਗਵੰਤ ਮਾਨ ਨੇ ਬੋਰਡ ਨੂੰ ਕਿਹਾ ਕਿ ਪਿੰਡਾਂ, ਸ਼ਹਿਰਾਂ, ਲੇਬਰ ਚੌਂਕਾਂ ਤੇ ਨਿਰਮਾਣ ਕਾਰਜਾਂ ਵਾਲੀਆਂ ਥਾਵਾਂ ਉਤੇ ਟੀਮਾਂ ਭੇਜ ਕੇ ਕਾਮਿਆਂ ਦੀ ਰਜਿਸਟਰੇਸ਼ਨ ਮੁਹਿੰਮ ਨੂੰ ਤੇਜ਼ ਕੀਤਾ ਜਾਵੇ।

ਬੋਰਡ ਦੀ ਕਾਰਜਪ੍ਰਣਾਲੀ ਨੂੰ ਸਮਾਰਟ ਬਣਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਪੁੱਟਦਿਆਂ ਮੁੱਖ ਮੰਤਰੀ ਨੇ ਕਿਰਤੀਆਂ ਤੇ ਨਿਰਮਾਣ ਕਾਮਿਆਂ ਦੀ ਸਹੂਲਤ ਲਈ ‘ਪੰਜਾਬ ਕਿਰਤੀ ਸਹਾਇਕ ਐਪ’ ਵੀ ਲਾਂਚ ਕੀਤਾ ਤਾਂ ਕਿ ਸਿਰਫ਼ ਇਕ ਬਟਨ ਦਬਾਉਣ ਨਾਲ ਕਾਮਿਆਂ ਦੀ ਸਾਰੀ ਜਾਣਕਾਰੀ ਹਾਸਲ ਹੋ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਐਪ ਨਾਲ ਬੋਰਡ ਦੀ ਕਾਰਜਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਆਵੇਗੀ ਅਤੇ ਇਸ ਨਾਲ ਨਿਰਮਾਣ ਕਾਮਿਆਂ ਨੂੰ ਜਿੱਥੇ ਬੋਰਡ ਵੱਲੋਂ ਮਿਲਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਮਿਲੇਗਾ, ਉਥੇ ਨਿਰਮਾਣ ਕਾਮਿਆਂ ਦੀ ਰਜਿਸਟਰੇਸ਼ਨ ਵਿੱਚ ਵੀ ਵਧੇਰੇ ਕਾਰਜਕੁਸ਼ਲਤਾ ਯਕੀਨੀ ਬਣੇਗੀ। 

ਭਗਵੰਤ ਮਾਨ ਨੇ ਕਿਹਾ ਕਿ ਇਸ ਐਪ ਰਾਹੀਂ ਨਿਰਮਾਣ ਕਾਮੇ ਹੁਣ ਕਿਸੇ ਵੀ ਥਾਂ ਤੋਂ ਕਿਸੇ ਵੀ ਸਮੇਂ ਬੋਰਡ ਕੋਲ ਰਜਿਸਟਰੇਸ਼ਨ ਕਰਵਾ ਸਕਦੇ ਹਨ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਐਪ ਦੋ ਭਾਸ਼ਾਵਾਂ (ਪੰਜਾਬੀ ਤੇ ਅੰਗਰੇਜ਼ੀ) ਵਿੱਚ ਹੈ, ਜਿਸ ਨਾਲ ਵਰਤੋਂਕਾਰ ਪੱਖੀ ਇਸ ਐਪ ਨੂੰ ਚਲਾਉਣ ਵਿੱਚ ਪੰਜਾਬੀ ਨਿਰਮਾਣ ਕਾਮਿਆਂ ਨੂੰ ਭਾਸ਼ਾ ਸਬੰਧੀ ਕਿਸੇ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। 

ਉਨ੍ਹਾਂ ਦੱਸਿਆ ਕਿ ਬੋਰਡ ਕੋਲ ਰਜਿਸਟਰੇਸ਼ਨ ਕਰਨ ਅਤੇ ਵੱਖ-ਵੱਖ ਭਲਾਈ ਸਕੀਮਾਂ ਲਈ ਬਿਨੈ ਕਰਨ ਤੋਂ ਇਲਾਵਾ ਇਸ ਐਪ ਰਾਹੀਂ ਨਿਰਮਾਣ ਕਾਮੇ ਆਪਣੀ ਰਜਿਸਟਰੇਸ਼ਨ ਨਵਿਆਉਣ ਲਈ ਬਿਨੈ ਕਰਨ ਦੇ ਨਾਲ-ਨਾਲ ਆਪਣੀਆਂ ਅਰਜ਼ੀਆਂ ਦੀ ਮੌਜੂਦਾ ਸਥਿਤੀ ਅਤੇ ਤੇਜ਼ੀ ਨਾਲ ਲੋੜੀਂਦੇ ਦਸਤਾਵੇਜ਼ਾਂ ਦੀਆਂ ਤਰੁੱਟੀਆਂ ਵੀ ਦੂਰ ਕਰ ਸਕਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਐਪ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਹੁਨਰ ਵਿਕਾਸ ਕੇਂਦਰਾਂ ਨੂੰ ਨਿਰਮਾਣ ਕਾਮਿਆਂ ਲਈ ਆਰਜ਼ੀ ਰਿਹਾਇਸ਼ ਵਿੱਚ ਬਦਲਣ ਦੀ ਪ੍ਰਵਾਨਗੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਕਈ ਲੋਕ ਭਲਾਈ ਸਕੀਮਾਂ ਦਾ ਲਾਭ ਵੀ ਮਜ਼ਦੂਰਾਂ ਤੱਕ ਪਹੁੰਚਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਬੋਰਡ ਵੱਲੋਂ ਉਸਾਰੀ ਕਿਰਤੀਆਂ ਲਈ 17 ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ।    

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD