Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੇਅਰਮੈਨ ਰਮਨ ਬਹਿਲ ਨੇ ਪਿੰਡ ਬਾਹੀਆਂ ਦੀ ਸੰਪਰਕ ਸੜਕ ਦਾ ਨੀਂਹ ਪੱਥਰ ਰੱਖਿਆ

ਮਾਨ ਸਰਕਾਰ ਨੇ ਸ਼ੁਰੂ ਵਿੱਚ ਹੀ ਵਿਕਾਸ ਕਾਰਜ ਸ਼ੁਰੂ ਕਰਕੇ ਸੂਬੇ ਨੂੰ ਤਰੱਕੀ ਦੀ ਰਾਹੇ ਤੋਰਿਆ - ਰਮਨ ਬਹਿਲ

Raman Bahl, Gurdaspur, AAP, Aam Aadmi Party, Aam Aadmi Party Punjab, AAP Punjab, Jalandhar

Web Admin

Web Admin

5 Dariya News

ਗੁਰਦਾਸਪੁਰ , 10 Oct 2022

Last updated on: Oct 10, 2022, 00:00 IST

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਗੁਰਦਾਸਪੁਰ ਦੇ ਨੇੜਲੇ ਪਿੰਡ ਬਾਹੀਆਂ ਵਿਖੇ ਸੰਪਰਕ ਸੜਕ ਨੂੰ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ। ਕਰੀਬ 700 ਮੀਟਰ ਲੰਬੀ ਇਸ ਸੰਪਰਕ ਸੜਕ ਨੂੰ ਬਣਾਉਣ ’ਤੇ ਪੰਜਾਬ ਸਰਕਾਰ ਵੱਲੋਂ 14 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਸੜਕ ਦਾ ਨਿਰਮਾਣ ਸ਼ੁਰੂ ਹੋਣ ਨਾਲ ਪਿੰਡ ਬਾਹੀਆਂ ਅਤੇ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਈ ਹੈ ਜਿਸ ਤੋਂ ਇਲਾਕਾ ਨਿਵਾਸੀ ਖੁਸ਼ ਹਨ।

ਸੜਕ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਣ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ ਜੋ ਕਿ ਰਿਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਅਖੀਰਲੇ 6 ਮਹੀਨੇ ਵਿੱਚ ਸ਼ੁਰੂ ਕਰਦੀਆਂ ਸਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸ਼ੁਰੂ ਵਿੱਚ ਹੀ ਵਿਕਾਸ ਕਾਰਜ ਸ਼ੁਰੂ ਕਰਕੇ ਸੂਬੇ ਨੂੰ ਤਰੱਕੀ ਦੀ ਰਾਹੇ ਤੋਰਿਆ ਹੈ। 

ਸ੍ਰੀ ਬਹਿਲ ਨੇ ਕਿਹਾ ਕਿ ਆਪ ਸਰਕਾਰ ਦੀ ਕਹਿਣੀ ਅਤੇ ਕਥਨੀ ਵਿੱਚ ਕੋਈ ਫਰਕ ਨਹੀਂ ਹੈ ਅਤੇ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ ਅਤੇ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਂਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ 300 ਯੂਨਿਟ ਪ੍ਰਤੀ ਮਹੀਨਾਂ ਮੁਫ਼ਤ ਬਿਜਲੀ ਦੀ ਸਹੂਲਤ ਨਾਲ ਲੱਖਾਂ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਇਆ ਹੈ ਅਤੇ ਉਹ ਪਰਿਵਾਰ ਇਸ ਬਚੀ ਹੋਈ ਰਾਸ਼ੀ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਪਰਿਵਾਰ ਦੀ ਬੇਹਤਰੀ ਲਈ ਖਰਚ ਸਕਣਗੇ।

ਗੁਰਦਾਸਪੁਰ ਵਿਧਾਨ ਸਭਾ ਹਲਕੇ ਦੇ ਵਿਕਾਸ ਦਾ ਜਿਕਰ ਕਰਦਿਆਂ ਚੇਅਰਮੈਨ ਸ੍ਰੀ ਬਹਿਲ ਨੇ ਕਿਹਾ ਕਿ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਿੱਚ ਮਿਆਰੀ ਸਿਹਤ ਸੇਵਾਵਾਂ ਲਈ ਉਪਰਾਲੇ ਜਾਰੀ ਹਨ ਅਤੇ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਫਸਟ ਕਲਾਸ ਸਿਹਤ ਸੇਵਾਵਾਂ ਮਿਲਣਗੀਆਂ।

    

 

Tags: Raman Bahl , Gurdaspur , AAP , Aam Aadmi Party , Aam Aadmi Party Punjab , AAP Punjab , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD