Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਫਾਜਿ਼ਲਕਾ ਜਿ਼ਲ੍ਹੇ ਵਿਚ ਹਾਲੇ ਤੱਕ ਪਰਾਲੀ ਸਾੜਨ ਦਾ ਇਕ ਵੀ ਮਾਮਲਾ ਨਹੀਂ ਆਇਆ : ਡਾ: ਹਿਮਾਂਸੂ ਅਗਰਵਾਲ

ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਲਈ ਵੱਡਾ ਹੰਭਲਾ ਮਾਰਨ ਦੇ ਨਿਰਦੇਸ਼

DC Fazilka, Himanshu Aggarwal, Fazilka, Deputy Commissioner Fazilka

Web Admin

Web Admin

5 Dariya News

ਫਾਜਿ਼ਲਕਾ , 11 Oct 2022

Last updated on: Oct 11, 2022, 00:00 IST

ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਆਈਏਐਸ ਨੇ ਪਰਾਲੀ ਪ੍ਰਬੰਧਨ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਦੱਸਿਆ ਹੈ ਕਿ ਹਾਲੇ ਤੱਕ ਫਾਜਿ਼ਲਕਾ ਜਿ਼ਲ੍ਹੇ ਵਿਚ ਪਰਾਲੀ ਸਾੜਨ ਦਾ ਇਕ ਵੀ ਮਾਮਲਾ ਰਿਪੋਰਟ ਨਹੀਂ ਹੋਇਆ ਹੈ। ਉਨ੍ਹਾਂ ਨੇ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਸਮੇਤ ਦੂਜ਼ੇ ਵਿਭਾਗਾਂ ਨੂੰ ਵੱਡਾ ਹੰਭਲਾ ਮਾਰਨ ਦੇ ਨਿਰਦੇਸ਼ ਦਿੱਤੇ ਹਨ।

ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਨੇ ਇਸ ਮੌਕੇ ਕਿਸਾਨਾਂ ਵੱਲੋਂ ਮਿਲ ਰਹੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਅਪੀਲ ਕੀਤੀ ਕਿ ਪਰਾਲੀ ਸਾੜਨ ਦੀ ਮਾੜੀ ਪ੍ਰਥਾ ਨੂੰ ਬੰਦ ਕਰੀਏ ਕਿਉਂਕਿ ਇਸਦਾ ਸਭ ਤੋਂ ਵੱਧ ਸਿੱਧਾ ਅਸਿੱਧਾ ਅਸਰ ਕਿਸਾਨਾਂ ਤੇ ਹੀ ਪੈਂਦਾ ਹੈ। ਉਨ੍ਹਾਂ ਨੇ ਕਿਹਾ ਕਿ ਪਰਾਲੀ ਦਾ ਧੂੰਆ ਜਿੱਥੇ ਸਭ ਤੋਂ ਪਹਿਲਾਂ ਸਾਨੂੰ ਖੁਦ ਨੂੰ ਪ੍ਰਭਾਵਿਤ ਕਰਦਾ ਹੈ ਉਥੇ ਹੀ ਇਸ ਨਾਲ ਜਮੀਨ ਦੇ ਪੋਸ਼ਕ ਤੱਤ ਸੜ੍ਹ ਕੇ ਸੁਆਹ ਹੋ ਜਾਂਦੇ ਹਨ ਅਤੇ ਜਮੀਨਾਂ ਬੰਜਰ ਹੋਣ ਲੱਗਦੀਆਂ ਹਨ।

ਇਸ ਮੌਕੇ ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਨੋਡਲ ਅਫ਼ਸਰ ਹਰ ਕਿਸਾਨ ਦੇ ਘਰ ਘਰ ਜਾ ਕੇ ਉਸਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਸਨੂੰ ਪਰਾਲੀ ਪ੍ਰਬੰਧਨ ਲਈ ਪਿੰਡ ਵਿਚ ਉਪਲਬੱਧ ਮਸ਼ੀਨਾਂ ਦੀ ਜਾਣਕਾਰੀ, ਪਰਾਲੀ ਪ੍ਰਬੰਧਨ ਦੇ ਤਰੀਕੇ, ਪਰਾਲੀ ਨਾ ਸਾੜਨ ਦੇ ਫਾਇਦੇ ਆਦਿ ਦੀ ਜਾਣਕਾਰੀ ਦੇਣ। ਉਨ੍ਹਾਂ ਨੇ ਕਿਹਾ ਕਿ ਜ਼ੇਕਰ ਫਿਰ ਵੀ ਕੋਈ ਪਰਾਲੀ ਸਾੜੇਗਾ ਤਾਂ ਉਸ ਖਿਲਾਫ ਨਿਯਮਾਂ ਅਨੁਸਾਰ ਕਾਰਵਾਈ ਹੋਵੇਗੀ ਅਤੇ ਜਮੀਨ ਦੇ ਰਿਕਾਰਡ ਵਿਚ ਲਾਲ ਐਂਟਰੀ ਵੀ ਕੀਤੀ ਜਾਵੇਗੀ।

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਆਈਏਐਸ ਨੇ ਇਸ ਮੌਕੇ ਕਿਹਾ ਕਿ ਹਰੇਕ ਪਿੰਡ ਵਿਚ ਉਪਲਬੱਧ ਮਸ਼ੀਨਾਂ ਅਤੇ ਉਸ ਪਿੰਡ ਵਿਚ ਝੋਨੇ ਦੀ ਕਾਸਤ ਕਰਨ ਵਾਲੇ ਕਿਸਾਨਾਂ ਦੀਆਂ ਸੂਚੀਆਂ ਨੋਡਲ ਅਫ਼ਸਰਾਂ ਨੂੰ ਉਪਲਬੱਧ ਕਰਵਾ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਤੁਰੰਤ ਮੈਪਿੰਗ ਕਰਕੇ ਸਬੰਧਤ ਕਿਸਾਨ ਨੂੰ ਜਾਣਕਾਰੀ ਦਿੱਤੀ ਜਾਵੇ ਕਿ ਉਹ ਕਿੱਥੋਂ ਮਸ਼ੀਨ ਲੈ ਸਕਦਾ ਹੈ।

ਇਸੇ ਤਰਾਂ ਉਨ੍ਹਾਂ ਨੇ ਕਲਸਟਰ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਨੋਡਲ ਅਫ਼ਸਰਾਂ ਨੂੰ ਮੋਬਾਇਲ ਐਪ ਦੀ ਤੁਰੰਤ ਸਿਖਲਾਈ ਦਿੱਤੀ ਜਾਵੇ।ਬੈਠਕ ਵਿਚ ਐਸਡੀਐਮ ਸ੍ਰੀ ਅਕਾਸ਼ ਬਾਂਸਲ, ਸ੍ਰੀ ਰਵਿੰਦਰ ਸਿੰਘ ਅਰੋੜਾ, ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਰਾਜਿੰਦਰ ਕੰਬੋਜ਼ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

 

Tags: DC Fazilka , Himanshu Aggarwal , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD