Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਜ਼ਿਲ੍ਹੇ ਦੀਆਂ 142 ਖੇਤੀਬਾੜੀ ਸਹਿਕਾਰੀ ਸਭਾਵਾਂ ਨੂੰ ਨਾਬਾਰਡ ਦੀ ਸਹਾਇਤਾ ਨਾਲ ਕੰਪਿਊਟ੍ਰਾਈਜ਼ਡ ਕੀਤਾ ਜਾਵੇਗਾ : ਨਵਜੋਤ ਪਾਲ ਸਿੰਘ ਰੰਧਾਵਾ

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਹੋਈ

DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 11 Oct 2022

Last updated on: Oct 11, 2022, 00:00 IST

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਬੈਂਕਾਂ ਦੀ ਤਰਜ਼ ’ਤੇ ਪਿੰਡਾਂ ’ਚ ਚੱਲ ਰਹੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ (ਪ੍ਰਾਇਮਰੀ ਖੇਤੀਬਾੜੀ ਕ੍ਰੈਡਿਟ ਸੁਸਾਇਟੀਜ਼) ਨੂੰ ਕੰਪਿਊਟ੍ਰਾਈਜ਼ ਕਰਨ ਲਈ ਭਾਰਤ ਸਰਕਾਰ ਅਤੇ ਨਾਬਾਰਡ ਦੀ ਸਹਾਇਤਾ ਨਾਲ ਬਣਾਏ ਗਏ ‘ਸੈਂਟਰਲੀ ਸਪਾਂਸਰਡ ਪ੍ਰੋਜੈਕਟ ਫ਼ਾਰ ਕੰਪਿਊਟ੍ਰਾਈਜ਼ੇਸ਼ਨ ਆਫ਼ ਪ੍ਰਾਇਮਰੀ ਐਗਰੀਕਲਚਰਲ ਕ੍ਰੈਡਿਟ ਸੁਸਾਇਟੀਜ਼ ਤਹਿਤ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਵੀ 142 ਸਹਿਕਾਰੀ ਸਭਾਵਾਂ ਦਾ ਕੰਪਿਊਟ੍ਰੀਕਰਣ ਹੋਵੇਗਾ।

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਜੋ ਕਿ ਇਸ ਮੰਤਵ ਲਈ ਬਣਾਈ ਗਈ ਜ਼ਿਲ੍ਹਾ ਪੱਧਰੀ ਲਾਗੂਕਰਨ ਅਤੇ ਨਿਗਰਾਨੀ ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਕਮੇਟੀ ਦੀ ਮੀਟਿੰਗ ਉਪਰੰਤ ਕੀਤਾ। ਕਮੇਟੀ ਦੇ ਬਾਕੀ ਮੈਂਬਰਾਂ ’ਚ ਜ਼ਿਲ੍ਹਾ ਵਿਕਾਸ ਮੈਨੇਜਰ (ਡੀ ਡੀ ਐਮ) ਨਾਬਾਰਡ ਸੰਜੀਵ ਕੁਮਾਰ, ਡੀ ਆਰ ਸਹਿਕਾਰੀ ਸਭਾਵਾਂ ਹਰਪ੍ਰੀਤ ਸਿੰਘ, ਐਮ ਡੀ ਜ਼ਿਲ੍ਹਾ ਸਹਿਕਾਰੀ ਬੈਂਕ ਹਰਵਿੰਦਰ ਸਿੰਘ ਢਿੱਲੋਂ (ਕਨਵੀਨਰ), ਸਹਿਕਾਰੀ ਸਭਾਵਾਂ ਦੇ ਪ੍ਰਧਾਨ ਨੁਮਾਇੰਦਿਆਂ ਵਜੋਂ ਹਰਦੀਪ ਸਿੰਘ ਪ੍ਰਧਾਨ ਕਰਿਆਮ, ਸੁਖਵਿੰਦਰ ਸਿੰਘ ਪ੍ਰਧਾਨ ਚੱਕ ਦਾਨਾ, ਸੁਖਵਿੰਦਰ ਸਿੰਘ ਧਾਵਾ ਪ੍ਰਧਾਨ ਉੜਾਪੜ ਅਤੇ ਸਕੱਤਰ ਨੁਮਾਇੰਦਿਆਂ ਵਜੋਂ ਪਰਮਿੰਦਰ ਸਿੰਘ ਕਲੇਰਾਂ ਅਤੇ ਸ਼ਿੰਗਾਰਾ ਸਿੰਘ ਲੰਗੇਰੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਕੰਮ-ਕਾਰ ਵਿੱਚ ਪਾਰਦਰਸ਼ਤਾ, ਜੁਆਬਦੇਹੀ, ਸੁਧਾਰ ਅਤੇ ਇਕਸਾਰਤਾ ਆਉਣ ਦੇ ਨਾਲ-ਨਾਲ ਸਭਾਵਾਂ ਵੱਲੋਂ ਆਪਣਣੇ ਮੈਂਬਰਾਂ ਨੂੰ ਹਰ ਤਰ੍ਹਾਂ ਦੀਆਂ ਵਿੱਤੀ ਸੇਵਾਵਾਂ ਬੇਹਤਰ ਢੰਗ ਨਾਲ ਪ੍ਰਦਾਨ ਕਰਨ ਦੇ ਸਮਰੱਥ ਬਣਾਉਣ, ਨਕਦੀ ਰਹਿਤ ਲੈਣ ਦੇਣ ਨੂੰ ਉਤਸ਼ਾਹਿਤ ਕਰਨ, ਸਰਕਾਰ ਦੁਆਰਾ ਯੋਗ ਮੈਂਬਰਾਂ ਦੇ ਖਾਤਿਆਂ ’ਚ ਸਬਸਿਡੀ ਰਕਮ /ਅਦਾਇਗੀਆਂ ਆਦਿ ਸਹੀ ਤੇ ਪਾਰਦਰਸ਼ੀ ਢੰਗ ਨਾਲ ਜਮ੍ਹਾਂ ਕਰਵਾਉਣ ਅਤੇ ਸਭਾਵਾਂ ਨੂੰ ਵਿੱਤੀ ਮਜ਼ਬੂਤੀ ਪ੍ਰਦਾਨ ਕੀਤੀ ਜਾਵੇਗੀ। 

ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਅਤੇ ਨਾਬਾਰਡ ਵੱਲੋਂ ਇਸ ਮੰਤਵ ਲਈ 70 ਫ਼ੀਸਦੀ ਵਿੱਤੀ ਯੋਗਦਾਨ ਬਤੌਰ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ ਜਦਕਿ ਬਾਕੀ ਪੰਜਾਬ ਸਰਕਾਰ ਅਤੇ ਸਹਿਕਾਰਤਾ ਮਹਿਕਮੇ ਵੱਲੋਂ ਦਿੱਤੀ ਜਾਵੇਗੀ।ਨਾਬਾਰਡ ਦੇ ਡੀ ਡੀ ਐਮ ਸੰਜੀਵ ਕੁਮਾਰ ਅਨੁਸਾਰ ਇਸ ਮੰਤਵ ਲਈ ਮੁਢਲੇ ਤੌਰ ’ਤੇ 4 ਲੱਖ ਰੁਪਏ ਦੀ ਰਾਸ਼ੀ ਹਾਰਡਵੇਅਰ ਖਰੀਦ ਕਰਨ ਅਤੇ ਸਿਖਲਾਈ ਆਦਿ ’ਤੇ ਪ੍ਰਤੀ ਸਭਾ ਖਰਚ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ’ਚ ਇਸ ਪ੍ਰਾਜੈਕਟ ਨੂੰ ਸ਼ੁਰੂ ਕਰਨ ਦੀ ਹਰੀ ਝੰਡੀ ਦਿੰਦਿਆਂ ਇਸ ਸਬੰਧੀ ਜ਼ਿਲ੍ਹਾ ਕਮੇਟੀ ਦੀ ਪ੍ਰਵਾਨਗੀ ਕਮ ਸਿਫ਼ਾਰਸ਼ ਅੱਜ ਹੀ ਸੂਬਾ ਪੱਧਰੀ ਕਮੇਟੀ ਨੂੰ ਭਿਜਵਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਭਾਵਾਂ ’ਚ ਇੱਕੋ ਜਿਹਾ ਕੰਪਿਊਟ੍ਰੀਕਰਣ ਸਾਫ਼ਟਵੇਅਰ ਆਉਣ ਨਾਲ ਜਿੱਥੇ ਇਹ ਸਭਾਵਾਂ ਸਹਿਕਾਰੀ ਬੈਂਕਾਂ ਨਾਲ ਮੁਕੰਮਲ ਤਾਲਮੇਲ ’ਚ ਕੰਮ ਕਰਨਗੀਆਂ ਉੱਥੇ ਮੈਂਬਰ/ਗਾਹਕ ਨੂੰ ਆਪਣੇ ਖਾਤੇ ਬਾਰੇ ਤਾਜ਼ਾ ਸਥਿਤੀ ਵੀ ਪਤਾ ਲੱਗਦੀ ਰਹੇਗੀ। ਉਨ੍ਹਾਂ ਕਿਹਾ ਕਿ ਇਸ ਕਾਰਜ ਦੇ ਸੰਪੂਰਣ ਹੋਣ ’ਤੇ ਸਭਾਵਾਂ ’ਚ ਗਬਨ ਆਦਿ ਦੀਆਂ ਸੰਭਾਵਨਾਵਾਂ ’ਤੇ ਵੀ ਵਿਰਾਮ ਲੱਗੇਗਾ।

ਜ਼ਿਲ੍ਹਾ ਕਮੇਟੀ ਦੇ ਕਨਵੀਨਰ ਐਮ ਡੀ ਜ਼ਿਲ੍ਹਾ ਸਹਿਕਾਰੀ ਬੈਂਕ ਹਰਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਤਹਿਤ ਲਈਆਂ ਜਾਣ ਵਾਲੀਆਂ ਸਾਰੀਆਂ ਖੇਤੀਬਾੜੀ ਸਭਾਵਾਂ ਦਾ ਆਡਿਟ ਹੋਇਆ ਹੋਣਾ ਜ਼ਰੂਰੀ ਹੈ, ਜਿਸ ਦੇ ਆਧਾਰ ’ਤ ਸਾਰਾ ਡਾਟਾ ਨਾਬਾਰਡ ਦੇ ਪੋਰਟਲ ’ਤੇ ਅਪਲੋਡ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਤਿੰਨ ਪੜਾਵਾਂ ’ਚ 2026-27 ਤੱਕ ਮੁਕੰਮਲ ਹੋਣ ਵਾਲੇ ਇਸ ਪ੍ਰਾਜੈਕਟ ’ਚ ਪਹਿਲੇ ਪੜਾਅ ’ਚ 20 ਫ਼ੀਸਦੀ, ਦੂਜੇ ਪੜਾਅ ’ਚ ਅਗਲੀਆਂ 32 ਫ਼ੀਸਦੀ ਤੇ ਤੀਜੇ ਪੜਾਅ ’ਚ ਬਾਕੀ ਰਹਿੰਦੀਆਂ 48 ਫ਼ੀਸਦੀ ਦਾ  ਕੰਪਿਊਟ੍ਰੀਕਰਣ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਕਿਹਾ ਕਿ ਅਪਣਾਏ ਜਾਣ ਵਾਲੇ ਸਾਫ਼ਟਵੇਅਰ ’ਚ ਖੇਤੀਬਾੜੀ ਸਭਾਵਾਂ ਨਾਲ ਸਬੰਧਤ ਹਰੇਕ ਕੰਮ ਅਤੇ ਕਾਲਮ ਨੂੰ ਸ਼ਾਮਿਲ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਮੈਂਬਰਾਂ ਨੂੰ ਪੂਰਣ ਪਾਰਦਰਸ਼ਤਾ ਦਾ ਯਕੀਨ ਦਿਵਾਉਣ ਲਈ ਉਨ੍ਹਾਂ ਨੂੰ ਬਾਕੀ ਵਿੱਤੀ ਸੰਸਥਾਂਵਾਂ ਵਾਂਗ ਹਰ ਮਹੀਨੇ ਖਾਤਾ ਸਟੇਟਮੈਂਟ ਜਾਣ ਦਾ ਪ੍ਰਬੰਧ ਵੀ ਰੱਖਿਆ ਜਾਵੇ।

 

Tags: DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD