Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਾਉਣਾ ਅਧਿਆਪਕਾਂ ਦਾ ਮੁੱਢਲਾ ਫਰਜ਼ : ਹਰਭਜਨ ਸਿੰਘ ਈ.ਟੀ.ਓ.

ਸਰਕਾਰੀ ਐਲੀਮੈਂਟਰੀ ਸਕੂਲ ਬੰਡਾਲਾ ਅਤੇ ਸਰਕਾਰੀ ਸੀ.ਸੈਕੰ. ਸਕੂਲ ਤਾਰਾਗੜ੍ਹ ਵਿਖੇ ਵਿਸ਼ੇਸ਼ ਰਿਪੇਅਰ ਦਾ ਕੀਤਾ ਉਦਘਾਟਨ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 11 Oct 2022

Last updated on: Oct 11, 2022, 00:00 IST

ਕਿਸੇ ਵੀ ਦੇਸ਼ ਦਾ ਵਿਕਾਸ ਉਸ ਦੇਸ਼ ਵਿੱਚ ਚੱਲ ਰਹੇ ਸਿਹਤ ਅਤੇ ਸਿੱਖਿਆ ਦੇ ਪ੍ਰਬੰਧਾਂ ਤੋਂ ਹੀ ਲਿਆ ਜਾ ਸਕਦਾ ਹੈ। ਜੇਕਰ ਕਿਸੇ ਬੱਚੇ ਦੀ ਸਿਹਤ ਠੀਕ ਹੋਵੇਗੀ ਤਾਂ ਹੀ ਉਹ ਚੰਗੀ ਸਿੱਖਿਆ ਪ੍ਰਾਪਤ ਕਰ ਸਕੇਗਾ। ਇਸਦੇ ਨਾਲ ਹੀ ਅਧਿਆਪਕਾਂ ਦਾ ਫਰਜ਼ ਬਣਦਾ ਹੈ ਕਿ ਉਹ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ। ਕਿਉਂਕਿ ਇਹੀ ਬੱਚੇ ਸਾਡੇ ਕੱਲ ਦਾ ਭਵਿੱਖ ਹਨ ਅਤੇ ਜਿਨ੍ਹਾਂ ਨੇ ਅੱਗੇ ਜਾ ਕੇ ਇਸ ਦੇਸ਼ ਨੂੰ ਇਕ ਨਵੀਂ ਸੇਧ ਦੇਣੀ ਹੈ।

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਸਰਕਾਰੀ ਸੀ.ਸੈਕੰ. ਸਕੂਲ ਤਾਰਾਗੜ੍ਹ ਵਿਖੇ 22.76 ਲੱਖ ਰੁਪਏ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਬੰਡਾਲਾ ਵਿਖੇ 12.54 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾਂ ਦੀ ਇਮਾਰਤਾਂ ਵਿੱਚ ਹੋਣ ਵਾਲੇ ਵਿਸ਼ੇਸ਼ ਰਿਪੇਅਰ ਦੇ ਕੰਮਾਂ ਦਾ ਉਦਘਾਟਨ ਕਰਨ ਉਪਰੰਤ ਕੀਤਾ। ਸ: ਈ.ਟੀ.ਓ. ਨੇ ਕਿਹਾ ਕਿ ਇਨਾਂ ਨਾਲ ਦੋਵਾਂ ਸਕੂਲਾਂ ਵਿੱਚ ਪੀਣ ਵਾਲਾ ਪਾਣੀ, ਟਾਇਲੈਟ ਅਤੇ ਕਮਰਿਆਂ ਦੀ ਮੁਰੰਮਤ ਦੇ ਨਾਲ ਨਾਲ ਇੰਟਰਲਾਕਿੰਗ ਟਾਈਲਾਂ ਵੀ ਲਗਾਈਆਂ ਜਾਣਗੀਆਂ।

ਸ: ਈ.ਟੀ.ਓ. ਨੇ ਕਿਹਾ ਕਿ ਬੜ੍ਹੇ ਦੁੱਖ ਦੀ ਗੱਲ ਹੈ ਕਿ ਕਾਫ਼ੀ ਲੰਮੇ ਸਮੇਂ ਤੋਂ ਇਨਾਂ ਸਕੂਲਾਂ ਦੀ ਹਾਲਤ ਖਸਤਾ ਸੀ, ਜਿਥੋਂ ਸਾਡਾ ਭਵਿੱਖ ਨਿਕਲਣਾ ਹੈ। ਉਨਾਂ ਕਿਹਾ ਕਿ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਦੀ ਵਿਸ਼ੇਸ ਤੌਰ ਤੇ ਮੁਰੰਮਤ ਕਰਵਾਈ ਜਾ ਰਹੀ ਹੈ। ਉਨਾਂ ਕਿਹਾ ਕਿ ਸਾਰੇ ਸਰਕਾਰੀ ਸਕੂਲਾਂ ਦੀ ਦਿਖ ਨੂੰ ਸੰਵਾਰਿਆ ਜਾਵੇਗਾ। ਉਨਾਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਜ਼ਮੀਨਾਂ ਤੇ ਸਰਕਾਰੀ ਪ੍ਰੋਜੈਕਟ ਲਗਵਾਉਣ ਤਾਂ ਜੋ ਪਿੰਡ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

ਸ: ਈ.ਟੀ.ਓ. ਨੇ ਦੱਸਿਆ ਕਿ ਸੂਬੇ ਦੇ 72.66 ਲੱਖ ਬਿਜਲੀ ਖਪਤਕਾਰਾਂ ਵਿਚੋਂ 50 ਲੱਖ ਖਪਤਕਾਰਾਂ ਦੇ ਬਿੱਲ ਜ਼ੀਰੋ ਆਏ ਹਨ। ਉਨਾਂ ਕਿਹਾ ਕਿ ਪਹਿਲੀ ਵਾਰ ਹੈ ਕਿ ਸੂਬੇ ਅੰਦਰ 14 ਹਜ਼ਾਰ ਮੈਗਾਵਾਟ ਤੋਂ ਵੱਧ ਬਿਜਲੀ ਮੁਹੱਈਆ ਕਰਵਾਈ ਗਈ ਹੈ। ਸ: ਈ.ਟੀ.ਓ. ਨੇ ਕਿਹਾ ਕਿ ਲੋਕਾਂ ਨੇ ਸਾਨੂੰ ਬਦਲਾਅ ਲਿਆਉਣ ਲਈ ਵੋਟ ਦਿੱਤਾ ਸੀ ਅਤੇ ਅਸੀਂ ਤੁਹਾਡੇ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਟਾ ਜਾਵੇਗਾ, ਜਿਥੇ ਰਾਜ ਦੇ ਸਾਰੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇ ਨਾਲ ਨਾਲ ਰੋਜ਼ਗਾਰ ਦੇਣ ਦਾ ਵੀ ਪ੍ਰਬੰਧ ਕੀਤਾ ਹੈ।

ਇਸ ਮੌਕੇ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਰਾਜੇਸ਼ ਸ਼ਰਮਾ, ਉਪ ਜਿਲ੍ਹਾ ਸਿੱਖਿਆ ਅਫ਼ਸਰ ਸ: ਬਲਰਾਜ ਸਿੰਘ ਢਿੱਲੋਂ , ਸ: ਮਨਜਿੰਦਰ ਸਿੰਘ, ਪ੍ਰਿੰਸੀਪਲ ਕੁਲਦੀਪ ਸਿੰਘ, ਹੈਡ ਟੀਚਰ ਜਗਦੀਪ ਸਿੰਘ, ਐਸ.ਈ. ਇੰਦਰਜੀਤ ਸਿੰਘ, ਐਕਸੀਐਨ ਸ: ਇੰਦਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD