Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਗੈਂਗਸਟਰ ਟੀਨੂੰ ਨੂੰ ਪੁਲਿਸ ਹਿਰਾਸਤ ਵਿੱਚੋਂ ਭੱਜਣ ਵਿੱਚ ਮਦਦ ਕਰਨ ਦੇ ਦੋਸ਼ ਹੇਠ ਲੁਧਿਆਣੇ ਦੇ ਜਿੰਮ ਮਾਲਕ ਅਤੇ ਦੋ ਹੋਰਨਾਂ ਨੂੰ ਕੀਤਾ ਗ੍ਰਿਫਤਾਰ

ਅਪਰਾਧ ਵਿੱਚ ਵਰਤੀ ਗਈ ਕਾਲੀ ਸਕੋਡਾ ਕਾਰ ਬਰਾਮਦ, ਵਿਸ਼ੇਸ਼ ਜਾਂਚ ਟੀਮ ਦਿਨ-ਰਾਤ ਕਰ ਰਹੀ ਜਾਂਚ, ਸਾਰੇ ਦੋਸ਼ੀਆਂ ਨੂੰ ਜਲਦ ਹੀ ਕੀਤਾ ਜਾਵੇਗਾ ਗ੍ਰਿਫ਼ਤਾਰ

Crime News Punjab, Punjab Police, Police, Crime News, Anti Gangster Task Force, AGTF, Special Investigation Team, SIT

Web Admin

Web Admin

5 Dariya News

ਚੰਡੀਗੜ੍ਹ , 11 Oct 2022

Last updated on: Oct 11, 2022, 00:00 IST

ਪੰਜਾਬ ਪੁਲਿਸ ਵੱਲੋਂ ਚੱਲ ਰਹੀ ਜਾਂਚ ਦੌਰਾਨ ਅੱਜ ਮਾਨਸਾ ਵਿੱਚ ਪੁਲਿਸ ਹਿਰਾਸਤ ਵਿੱਚੋਂ ਗੈਂਗਸਟਰ ਦੀਪਕ ਟੀਨੂੰ ਨੂੰ ਭੱਜਣ ਵਿੱਚ ਮਦਦ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਵਾਰਦਾਤ 'ਚ ਵਰਤੀ ਗਈ ਕਾਲੇ ਰੰਗ ਦੀ ਸਕੋਡਾ ਕਾਰ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ.ਬੀ.11 ਸੀ.ਜੇ.1563 ਹੈ, ਵੀ ਬਰਾਮਦ ਕੀਤੀ ਹੈ।ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਕੋਹਲੀ, ਰਾਜਵੀਰ ਸਿੰਘ ਉਰਫ਼ ਕਾਜ਼ਮਾ ਅਤੇ ਰਜਿੰਦਰ ਸਿੰਘ ਉਰਫ਼ ਗੋਰਾ ਵਾਸੀ ਲੁਧਿਆਣਾ ਵਜੋਂ ਹੋਈ ਹੈ। 

ਕੁਲਦੀਪ ਕੋਹਲੀ ਜਿੰਮ ਦਾ ਮਾਲਕ ਹੈ ਅਤੇ ਜਿੰਮ ਚਲਾਉਣ ਦੀ ਆੜ ਵਿੱਚ ਨਸ਼ਿਆਂ ਦਾ ਕਾਰੋਬਾਰ ਕਰਦਾ ਸੀ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਚੱਲ ਰਹੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਤਿੰਨੋਂ ਮੁਲਜ਼ਮ ਟੀਨੂੰ ਦੇ ਨਜ਼ਦੀਕੀ ਸਾਥੀ ਸਨ ਅਤੇ ਉਨ੍ਹਾਂ ਨੇ ਟੀਨੂੰ ਨੂੰ ਪੁਲਿਸ ਹਿਰਾਸਤ ਵਿੱਚੋਂ ਭੱਜਣ ਵਿੱਚ ਮਦਦ ਕੀਤੀ ਸੀ, ਜਿਸ ਉਪਰੰਤ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਅਤੇ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਇਨ੍ਹਾਂ ਨੂੰ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ 1 ਅਕਤੂਬਰ ਨੂੰ ਦੀਪਕ ਟੀਨੂੰ ਨੇ ਕੋਹਲੀ ਨੂੰ ਮਹਿਲਾ ਸਾਥੀ ਭੇਜਣ ਲਈ ਕਿਹਾ ਸੀ, ਜਿਸ ਨੇ ਸੀਆਈਏ ਮਾਨਸਾ ਵਿਖੇ ਆਪਣੇ ਸਾਥੀਆਂ ਸਮੇਤ ਟੀਨੂੰ ਦੇ ਭੱਜਣ ਵਿਚ ਮਦਦ ਕੀਤੀ ਸੀ। ਉਨ੍ਹਾਂ ਦੱਸਿਆ ਕਿ ਰਾਜਵੀਰ ਸਿੰਘ ਨੇ ਆਪਣੇ ਸਾਥੀ ਗਗਨਦੀਪ ਖਹਿਰਾ ਵਾਸੀ ਲੁਧਿਆਣਾ ਨਾਲ ਮਿਲ ਕੇ ਜ਼ੀਰਕਪੁਰ ਤੋਂ ਮਹਿਲਾ ਸਾਥੀ ਨੂੰ ਆਪਣੇ ਨਾਲ ਲਿਆ ਅਤੇ ਕੋਹਲੀ ਵੱਲੋਂ ਦਿੱਤੇ ਕੱਪੜਿਆਂ ਦੇ ਬੈਗ ਸਮੇਤ ਸੀਆਈਏ ਮਾਨਸਾ ਨੇੜੇ ਛੱਡ ਦਿੱਤਾ। 

ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਗਗਨਦੀਪ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ।ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਕੁਲਦੀਪ ਕੋਹਲੀ ਪਿਛਲੇ ਦੋ ਸਾਲਾਂ ਤੋਂ ਦੀਪਕ ਟੀਨੂੰ ਦੇ ਸੰਪਰਕ ਵਿੱਚ ਸੀ, ਜਦੋਂ ਉਹ ਦੋਵੇਂ ਕਪੂਰਥਲਾ ਜੇਲ੍ਹ ਵਿੱਚ ਬੰਦ ਸਨ। ਉਹਨਾਂ ਕਿਹਾ ਕਿ ਕੋਹਲੀ ਨੂੰ ਸਾਲ 2021 ਵਿੱਚ ਜ਼ਮਾਨਤ 'ਤੇ ਰਿਹਾਅ ਕੀਤਾ ਗਿਆ ਸੀ, ਜਿਸ ਉਪਰੰਤ ਉਹ ਟੀਨੂੰ ਦੇ ਹਰਿਆਣਾ ਅਧਾਰਤ ਸਾਥੀਆਂ ਨਾਲ ਮਿਲ ਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਹੋ ਗਿਆ।

ਜ਼ਿਕਰਯੋਗ ਹੈ ਕਿ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਪਟਿਆਲਾ ਰੇਂਜ ਐਮ.ਐਸ. ਛੀਨਾ ਦੀ ਅਗਵਾਈ ਵਾਲੀ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਇਸ ਮਾਮਲੇ ਦੀ ਦਿਨ-ਰਾਤ ਜਾਂਚ ਕਰ ਰਹੀ ਹੈ ਅਤੇ ਇਸ ਅਪਰਾਧ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।     

 

Tags: Crime News Punjab , Punjab Police , Police , Crime News , Anti Gangster Task Force , AGTF , Special Investigation Team , SIT

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD