Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ ਲਘੂ ਉਦਯੋਗਾਂ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਪ੍ਰਵਾਨਗੀ ਲੈਣ ਲਈ ਸਵੈ-ਇੱਛੁਕ ਖੁਲਾਸਾ ਯੋਜਨਾ ਦਾ ਐਲਾਨ

ਸਕੀਮ ਦੀ ਚੋਣ ਕਰਨ ਵਾਲੀਆਂ ਉਦਯੋਗਿਕ ਇਕਾਈਆਂ ਨੂੰ ਥੋੜ੍ਹੀ ਜਿਹੀ ਫੀਸ ਜਮ੍ਹਾਂ ਕਰਨੀ ਪਵੇਗੀ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Voluntary Disclosure Scheme, VDS, Punjab Pollution Control Board, PPCB

Web Admin

Web Admin

5 Dariya News

ਚੰਡੀਗੜ੍ਹ , 11 Oct 2022

Last updated on: Oct 11, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸਾਰੇ ਲਘੂ ਉਦਯੋਗਾਂ ਜਾਂ ਸੰਸਥਾਵਾਂ/ਹੋਰ ਅਦਾਰਿਆਂ (10 ਕਰੋੜ ਤੋਂ ਘੱਟ ਪੂੰਜੀ ਨਿਵੇਸ਼ ਵਾਲੇ) ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੀ ਪ੍ਰਵਾਨਗੀ ਲੈਣ ਲਈ ਇੱਕ ਸਵੈ-ਇੱਛੁਕ ਖੁਲਾਸਾ ਯੋਜਨਾ (ਵੀਡੀਐਸ) ਦਾ ਐਲਾਨ ਕੀਤਾ।

ਮੁੱਖ ਮੰਤਰੀ ਨੇ ਲੁਧਿਆਣਾ ਦੇ ਉਦਯੋਗਪਤੀਆਂ ਦੇ ਵਫ਼ਦ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਜਲ (ਪ੍ਰਦੂਸ਼ਣ ਦੀ ਰੋਕਥਾਮ ਅਤੇ ਕੰਟਰੋਲ) ਐਕਟ, 1974 ਅਤੇ ਹਵਾ (ਪ੍ਰਦੂਸ਼ਣ ਦੀ ਰੋਕਥਾਮ ਅਤੇ ਕੰਟਰੋਲ) ਐਕਟ, 1981 ਦੇ ਉਪਬੰਧਾਂ ਤਹਿਤ ਸਾਰੇ ਉਦਯੋਗਾਂ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਸਥਾਪਨਾ/ਸੰਚਾਲਨ ਲਈ ਪ੍ਰਵਾਨਗੀ ਪ੍ਰਾਪਤ ਕਰਨ ਦੀ ਲੋੜ ਹੈ। 

ਉਨ੍ਹਾਂ ਕਿਹਾ ਕਿ ਕੁਝ ਉਦਯੋਗਾਂ ਨੇ ਕਦੇ ਵੀ ਬੋਰਡ ਤੋਂ ਸੰਚਾਲਨ ਲਈ ਸਹਿਮਤੀ ਨਹੀਂ ਲਈ ਅਤੇ ਉਨ੍ਹਾਂ ਨੂੰ 1992 ਤੋਂ ਬਾਅਦ ਜਾਂ ਉਦਯੋਗ ਚਾਲੂ ਹੋਣ ਦੀ ਮਿਤੀ ਤੋਂ, ਜੋ ਵੀ ਬਾਅਦ ਵਿੱਚ ਹੋਵੇ, ਪ੍ਰਵਾਨਗੀ ਫੀਸ ਅਦਾ ਕਰਨ ਦੀ ਲੋੜ ਹੈ।ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਅਤੇ ਉਦਯੋਗਾਂ ਨੂੰ ਵਾਤਾਵਰਨ ਨਿਯਮਾਂ ਦੀ ਪਾਲਣਾ ਦੇ ਦਾਇਰੇ ਵਿੱਚ ਲਿਆਉਣ ਲਈ ਸੂਬਾ ਸਰਕਾਰ ਵੱਲੋਂ ਸਾਰੇ ਛੋਟੇ ਉਦਯੋਗਾਂ ਜਾਂ ਸੰਸਥਾਵਾਂ/ਹੋਰ ਅਦਾਰਿਆਂ (10 ਕਰੋੜ ਤੋਂ ਘੱਟ ਪੂੰਜੀ ਨਿਵੇਸ਼) ਲਈ ਸਵੈ-ਇੱਛੁਕ ਖੁਲਾਸਾ ਸਕੀਮ (ਵੀ.ਡੀ.ਐਸ.) ਅਧੀਨ ਲਿਆਉਣ ਦਾ ਫੈਸਲਾ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਨਅਤਾਂ ਨਿਰਧਾਰਤ ਖੇਤਰਾਂ ਵਿੱਚ ਚੱਲ ਰਹੀਆਂ ਹੋਣ ਜਾਂ ਬੋਰਡ ਨੂੰ ਚਲਾਉਣ ਲਈ ਕਦੇ ਵੀ ਸਹਿਮਤੀ ਨਹੀਂ ਲਈ ਹੋਵੇ ਜਾਂ ਬੋਰਡ ਦੀਆਂ ਪਿਛਲੀਆਂ ਸਵੈ-ਇੱਛੁਕ ਖੁਲਾਸਾ ਸਕੀਮਾਂ ਤਹਿਤ ਕਦੇ ਵੀ ਸਹਿਮਤੀ ਫੀਸ ਨਹੀਂ ਭਰੀ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਉਦਯੋਗਾਂ ਜਾਂ ਸੰਸਥਾਵਾਂ/ਹੋਰ ਅਦਾਰਿਆਂ ਨੂੰ ਸਿਵਾਏ ਪੰਜ ਹਜ਼ਾਰ ਰੁਪਏ ਦੀ ਥੋੜ੍ਹੀ ਜਿਹੀ ਫੀਸ ਤੋਂ ਇਲਾਵਾ ਸਾਲ 1992 ਤੋਂ 31 ਅਕਤੂਬਰ, 2018 ਤੱਕ ਕੋਈ ਵੀ ਫੀਸ ਨਹੀਂ ਦੇਣੀ ਪਵੇਗੀ। 

ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਉਦਯੋਗਾਂ ਨੂੰ ਪਹਿਲੀ ਨਵੰਬਰ 2018 ਤੋਂ ਬਾਅਦ ਹੀ ਸਹਿਮਤੀ ਫੀਸ ਜਮ੍ਹਾਂ ਕਰਵਾਉਣੀ ਪਵੇਗੀ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਸਕੀਮ ਤਹਿਤ ਉਦਯੋਗਾਂ ਵੱਲੋਂ ਆਨਲਾਈਨ ਅਰਜ਼ੀਆਂ ਦਾਖਲ ਕਰਨ ਦੀ ਆਖਰੀ ਮਿਤੀ 31 ਮਾਰਚ, 2023 ਤੱਕ ਹੈ। ਉਨ੍ਹਾਂ ਕਿਹਾ ਕਿ ਵਧੇਰੇ ਵੇਰਵਿਆਂ ਲਈ ਉਦਯੋਗਪਤੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਵੈੱਬਸਾਈਟ www.ppcb.punjab.gov.in ਦੇਖ ਸਕਦੇ ਹਨ। 

ਭਗਵੰਤ ਮਾਨ ਨੇ ਉਦਯੋਗਪਤੀਆਂ ਨੂੰ ਫੋਕਲ ਪੁਆਇੰਟਾਂ, ਬਿਜਲੀ ਸਪਲਾਈ, ਸੀ.ਐਲ.ਯੂ., ਲੁਧਿਆਣਾ ਵਿਖੇ ਪ੍ਰਦਰਸ਼ਨੀ ਕੇਂਦਰ ਦੇ ਕੰਮ ਵਿੱਚ ਤੇਜ਼ੀ ਲਿਆਉਣ, ਠੋਸ ਰਹਿੰਦ-ਖੂੰਹਦ ਪ੍ਰਬੰਧਨ, ਖੋਜ ਅਤੇ ਵਿਕਾਸ, ਹੁਨਰ ਵਿਕਾਸ ਅਤੇ ਨੌਜਵਾਨਾਂ ਦੇ ਰੋਜ਼ਗਾਰ ਅਤੇ ਹੋਰਾਂ ਸਬੰਧੀ ਉਨ੍ਹਾਂ ਦੇ ਸਾਰੇ ਬਕਾਇਆ ਮੁੱਦਿਆਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਉਦਯੋਗਾਂ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਉਦਯੋਗਪਤੀਆਂ ਨੂੰ ਪੂਰਨ ਤਾਲਮੇਲ ਅਤੇ ਸਹਿਯੋਗ ਦਾ ਭਰੋਸਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਜਲਦੀ ਹੀ ਦੇਸ਼ ਦਾ ਮੋਹਰੀ ਉਦਯੋਗਿਕ ਸੂਬਾ ਬਣ ਕੇ ਉੱਭਰੇਗਾ।   

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Voluntary Disclosure Scheme , VDS , Punjab Pollution Control Board , PPCB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD