Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ’ਚ ਪਹਿਲੀ ਵਾਰ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਅਦਾਇਗੀ ਬਣਾਈ ਜਾ ਰਹੀ ਹੈ ਯਕੀਨੀ : ਲਾਲ ਚੰਦ ਕਟਾਰੂਚੱਕ

ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਲਈ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੰਗਰੂਰ ਮੰਡੀ ਦਾ ਦੌਰਾ

Lal Chand, Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਸੰਗਰੂਰ , 11 Oct 2022

Last updated on: Oct 11, 2022, 00:00 IST

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਝੋਨੇ ਦੀ ਫ਼ਸਲ ਦੀ ਸਰਕਾਰੀ ਖਰੀਦ ਲਈ ਸੰਗਰੂਰ ਜ਼ਿਲੇ ’ਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਥਾਨਕ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਨੇੜਲੇ ਪਿੰਡ ਚੰਗਾਲ ਦੇ ਕਿਸਾਨ ਹਰਦਿਆਲ ਸਿੰਘ ਵੱਲੋਂ ਲਿਆਂਦੀ ਗਈ ਫ਼ਸਲ ਦੀ ਖਰੀਦ ਕਰਵਾਈ ਗਈ ਅਤੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਝੋਨੇ ਦੀ ਚੰਗੀ ਤਰਾਂ ਪੱਕੀ ਫ਼ਸਲ ਦੀ ਹੀ ਵਾਢੀ ਕੀਤੀ ਜਾਵੇ ਤਾਂ ਜੋ ਇਸ ’ਚ ਨਮੀਂ ਦੀ ਮਾਤਰਾ ਜ਼ਿਆਦਾ ਨਾ ਹੋਵੇ ਤੇ ਖਰੀਦ ਏਜੰਸੀਆਂ ਵੱਲੋਂ ਇਸਨੂੰ ਬਿਨਾਂ ਕਿਸੇ ਦੇਰੀ ਤੋਂ ਖਰੀਦਿਆ ਜਾ ਸਕੇ। ਇਸ ਮੌਕੇ 

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਫ਼ਸਲਾਂ ਖਰੀਦਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੂਬੇ ’ਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਫ਼ਸਲ ਦੀ ਖਰੀਦ ਤੋਂ ਕੁਝ ਹੀ ਘੰਟਿਆਂ ਅੰਦਰ ਇਸਦੀ ਅਦਾਇਗੀ ਵੀ ਯਕੀਨੀ ਬਣਾਈ ਜਾ ਰਹੀ ਹੈ। 

ਉਨਾਂ ਕਿਹਾ ਇਸਦੇ ਨਾਲ ਹੀ ਝੋਨੇ ਦੀ ਲਿਫ਼ਟਿੰਗ ਨੂੰ ਵੀ ਤੁਰੰਤ ਹੀ ਕਰਵਾਈ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ’ਚ ਜਗਾ ਦੀ ਘਾਟ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਕਿਹਾ ਕਿ ਪੂਰੇ ਪੰਜਾਬ ’ਚ ਲਗਭਗ 11 ਲੱਖ 50 ਹਜ਼ਾਰ ਮੀਟਿ੍ਰਕ ਟਨ ਝੋਨੇ ਦੀ ਫ਼ਸਲ ਦੀ ਆਮਦ ਹੋਈ ਹੈ ਜਿਸ ’ਚੋਂ ਤਕਰੀਬਨ 10 ਲੱਖ 50 ਹਜ਼ਾਰ ਮੀਟਿ੍ਰਕ ਟਨ ਫ਼ਸਲ ਖਰੀਦੀ ਵੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਤੁਰੰਤ ਅਦਾਇਗੀ ਨੂੰ ਯਕੀਨੀ ਬਣਾਉਦਿਆਂ ਕਿਸਾਨਾਂ ਦੇ ਬੈਂਕ ਖਾਤਿਆਂ ’ਚ 800 ਕਰੋੜ ਰੁਪਏ ਤੋਂ ਵੱਧ ਦੀ ਰਕਮ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।

ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਉਨਾਂ ਦੀ ਸਰਕਾਰ ਵੱਲੋਂ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸਾਨਾਂ ਦੇ ਨਾਲ-ਨਾਲ ਖਰੀਦ ਪ੍ਰਕਿਰਿਆ ਨਾਲ ਜੁੜੇ ਹਰ ਵਰਗ ਜਿਨਾਂ ’ਚ ਆੜਤੀ, ਮਜ਼ਦੂਰ, ਟਰਾਂਸਪੋਰਟਰ ਆਦਿ ਵੀ ਸ਼ਾਮਲ ਹਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦਾ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਹਰ ਯਤਨ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਬਣਾਉਣ ਦੇ ਸਿਰਫ਼ 6 ਮਹੀਨਿਆਂ ਦੇ ਅੰਦਰ ਹੀ ਉਨਾਂ ਦੀ ਸਰਕਾਰ ਵੱਲੋਂ ਫ਼ਸਲਾਂ ਦੀ ਸੁਚੱਜੀ ਖਰੀਦ ਦੇ ਨਾਲ-ਨਾਲ ਪੱਕੀਆਂ ਭਰਤੀਆਂ, ਹਰ ਵਰਗ ਦੇ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਵਰਗੇ ਫੈਸਲੇ ਲਾਗੂ ਕਰਕੇ ਰੰਗਲਾ ਪੰਜਾਬ ਬਣਾਉਣ ਵੱਲ ਅਹਿਮ ਕਦਮ ਪੁੱਟੇ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਵਣ ਮੰਡਲ ਅਫ਼ਸਰ ਮੋਨਿਕਾ ਯਾਦਵ, ਐਸ.ਡੀ.ਐਮ. ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਪੀ. ਮਨਪ੍ਰੀਤ ਸਿੰਘ, ਡੀ.ਐਫ਼.ਐਸ.ਸੀ. ਨਰਿੰਦਰ ਸਿੰਘ, ਜ਼ਿਲਾ ਮੰਡੀ ਅਫ਼ਸਰ ਜਸਪਾਲ ਸਿੰਘ ਵੀ ਹਾਜ਼ਰ ਸਨ।

 

Tags: Lal Chand , Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD