Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਸੰਜੀਵ ਅਰੋੜਾ, ਐਮਪੀ ਵੱਲੋਂ ਚਲਾਏ ਜਾ ਰਹੇ ਚੈਰੀਟੇਬਲ ਟਰੱਸਟ ਵੱਲੋਂ ਲੁਧਿਆਣਾ ਪੁਲਿਸ ਲਾਈਨਜ਼ ਵਿਖੇ ਲਗਾਇਆ ਗਿਆ 'ਬ੍ਰੈਸਟ ਕੈਂਸਰ ਜਾਗਰੂਕਤਾ ਅਤੇ ਸਕਰੀਨਿੰਗ ਕੈਂਪ'

Sanjeev Arora, AAP, Aam Aadmi Party, Aam Aadmi Party Punjab, AAP Punjab, Breast Cancer Awareness and Check-up Camp, Krishna Breast Cancer Charitable Trust, Kaustubh Sharma

Web Admin

Web Admin

5 Dariya News

ਲੁਧਿਆਣਾ , 12 Oct 2022

Last updated on: Oct 12, 2022, 00:00 IST

ਪੀੜਤ ਮਨੁੱਖਤਾ ਦੀ ਨਿਰਸਵਾਰਥ ਸੇਵਾ ਕਰਨ ਲਈ ਜਾਣੇ ਜਾਂਦੇ ਕ੍ਰਿਸ਼ਨਾ ਬ੍ਰੈਸਟ ਕੈਂਸਰ ਚੈਰੀਟੇਬਲ ਟਰੱਸਟ ਨੇ ਬੁੱਧਵਾਰ ਨੂੰ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ, ਪੁਲਿਸ ਕਮਿਸ਼ਨਰੇਟ ਲੁਧਿਆਣਾ ਅਤੇ ਅਮਰੀਕਨ ਓਨਕੋਲੋਜੀ ਇੰਸਟੀਚਿਊਟ (ਏ.ਓ.ਆਈ.) ਦੇ ਸਹਿਯੋਗ ਨਾਲ ਕਾਨਫਰੰਸ ਹਾਲ, ਪੁਲਿਸ ਲਾਈਨਜ਼, ਲੁਧਿਆਣਾ ਵਿਖੇ 'ਬ੍ਰੈਸਟ ਕੈਂਸਰ ਜਾਗਰੂਕਤਾ ਅਤੇ ਸਕਰੀਨਿੰਗ ਕੈਂਪ' ਲਗਾਇਆ ਗਿਆ।

ਹਰ ਸਾਲ ਅਕਤੂਬਰ ਦੇ ਮਹੀਨੇ ਦੁਨੀਆ ਭਰ ਵਿੱਚ ਛਾਤੀ ਦੇ ਕੈਂਸਰ ਬਾਰੇ ਜਾਗਰੂਕਤਾ ਮੁਹਿੰਮ ਚਲਾਈ ਜਾਂਦੀ ਹੈ। ਕ੍ਰਿਸ਼ਨਾ ਬ੍ਰੈਸਟ ਕੈਂਸਰ ਚੈਰੀਟੇਬਲ ਟਰੱਸਟ ਵੱਲੋਂ ਹਰ ਸਾਲ ਅਕਤੂਬਰ ਮਹੀਨੇ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਅੱਜ ਦਾ ਇਹ ਕੈਂਪ ਛਾਤੀ ਦੇ ਕੈਂਸਰ ਸਬੰਧੀ ਟਰੱਸਟ ਵੱਲੋਂ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਦੀ ਲੜੀ ਦਾ ਹਿੱਸਾ ਸੀ। ਇਸ ਵਿੱਚ ਸੰਜੀਵ ਅਰੋੜਾ ਐਮ.ਪੀ (ਰਾਜਸਭਾ), ਕੌਸਤੁਭ ਸ਼ਰਮਾ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ ਸੌਮਿਆ ਮਿਸ਼ਰਾ, ਜੇ.ਸੀ.ਪੀ. ਲੁਧਿਆਣਾ ਨੇ ਸ਼ਿਰਕਤ ਕੀਤੀ ਅਤੇ ਸੰਬੋਧਨ ਕੀਤਾ।

ਡਾ: ਸੰਦੀਪ ਪੁਰੀ (ਪ੍ਰਿੰਸੀਪਲ, ਡੀਐਮਸੀਐਚ, ਲੁਧਿਆਣਾ), ਡਾ: ਗੁਰਪ੍ਰੀਤ ਸਿੰਘ ਬਰਾੜ (ਪ੍ਰੋਫੈਸਰ ਅਤੇ ਮੁਖੀ, ਸਰਜੀਕਲ ਓਨਕੋਲੋਜੀ, ਡੀਐਮਸੀਐਚ, ਲੁਧਿਆਣਾ), ਡਾ: ਸੁਮਨ ਪੁਰੀ (ਪ੍ਰੋਫੈਸਰ ਅਤੇ ਮੁਖੀ, ਡੀਐਮਸੀਐਚ ਪ੍ਰਸੂਤੀ ਅਤੇ ਗਾਇਨੀਕੋਲੋਜੀ ਯੂਨਿਟ), ਡਾ: ਸੰਧਿਆ ਸੂਦ (ਸੀਨੀਅਰ ਕੰਸਲਟੈਂਟ, ਰੇਡੀਏਸ਼ਨ ਓਨਕੋਲੋਜੀ, ਡੀਐਮਸੀਐਚ, ਲੁਧਿਆਣਾ) ਨੇ ਛਾਤੀ ਦੇ ਕੈਂਸਰ ਦੇ ਵੱਖ-ਵੱਖ ਪਹਿਲੂਆਂ 'ਤੇ ਗੱਲ ਕੀਤੀ। ਉਨ੍ਹਾਂ ਸਪੱਸ਼ਟ ਕਿਹਾ ਕਿ ਛਾਤੀ ਦਾ ਕੈਂਸਰ ਇਲਾਜਯੋਗ ਹੈ ਪਰ ਇਹ ਤਾਂ ਹੀ ਸੰਭਵ ਹੈ ਜੇਕਰ ਇਸ ਦਾ ਸ਼ੁਰੂਆਤੀ ਪੜਾਅ 'ਤੇ ਪਤਾ ਲੱਗ ਜਾਵੇ।

ਉਨ੍ਹਾਂ ਛਾਤੀ ਦੇ ਕੈਂਸਰ ਦੀ ਸਵੈ ਖੋਜ ਲਈ ਸੁਝਾਅ ਦਿੱਤੇ। ਉਨ੍ਹਾਂ ਲੋਕਾਂ ਨੂੰ ਇਸ ਬਿਮਾਰੀ ਤੋਂ ਡਰਨ ਦੀ ਲੋੜ ਨਹੀਂ ਸਗੋਂ ਜਾਗਰੂਕ ਕਰਨ ਲਈ ਕਿਹਾ।  ਉਨ੍ਹਾਂ  ਔਰਤਾਂ ਨੂੰ ਸਵੈ-ਪਛਾਣ ਤੋਂ ਇਲਾਵਾ ਸਕ੍ਰੀਨਿੰਗ ਲਈ ਨਿਯਮਤ ਤੌਰ 'ਤੇ ਡਾਕਟਰ ਕੋਲ ਜਾਣ ਦੀ ਵੀ ਸਲਾਹ ਦਿੱਤੀ। ਮਾਹਿਰਾਂ ਦਾ ਕਹਿਣਾ ਸੀ ਕਿ ਜਿਨ੍ਹਾਂ ਔਰਤਾਂ ਦਾ ਬ੍ਰੈਸਟ ਕੈਂਸਰ ਦਾ ਪਰਿਵਾਰਕ ਇਤਿਹਾਸ ਹੈ, ਉਨ੍ਹਾਂ ਨੂੰ ਇਸ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ, ਇਸ ਲਈ ਇਨ੍ਹਾਂ ਔਰਤਾਂ ਨੂੰ ਆਪਣੀ ਸਿਹਤ ਪ੍ਰਤੀ ਹਮੇਸ਼ਾ ਚੌਕਸ ਰਹਿਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਦੇਰੀ ਹੋਣ ਦੀ ਸੂਰਤ ਵਿਚ ਛਾਤੀ ਦੇ ਕੈਂਸਰ ਦਾ ਇਲਾਜ ਕਰਨਾ ਬਹੁਤ ਮੁਸ਼ਕਲ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਜੇਕਰ ਉਹ ਕੈਂਸਰ ਦੇ ਖਤਰੇ ਤੋਂ ਬਚਣਾ ਚਾਹੁੰਦੇ ਹਨ ਤਾਂ ਆਪਣੀ ਜੀਵਨ ਸ਼ੈਲੀ ਵਿੱਚ ਬਦਲਾਅ ਕਰਨ। ਉਨ੍ਹਾਂ ਸੁਝਾਅ ਦਿੱਤਾ ਕਿ ਲੋਕਾਂ ਨੂੰ ਸੰਤੁਲਿਤ ਖੁਰਾਕ ਲੈਣੀ ਚਾਹੀਦੀ ਹੈ ਅਤੇ ਫਾਸਟ ਫੂਡ ਤੋਂ ਪਰਹੇਜ਼ ਕਰਨਾ ਚਾਹੀਦਾ ਹੈ, ਭਾਰ ਘਟਾਉਣਾ ਚਾਹੀਦਾ ਹੈ, ਨਿਯਮਤ ਯੋਗਾ ਅਤੇ ਕਸਰਤ ਕਰਨੀ ਚਾਹੀਦੀ ਹੈ।

ਸੰਜੀਵ ਅਰੋੜਾ, ਸਾਂਸਦ (ਰਾਜ ਸਭਾ) ਨੇ ਆਪਣੇ ਸੰਬੋਧਨ ਵਿੱਚ ਆਪਣੇ ਮਾਤਾ-ਪਿਤਾ ਦੀ ਯਾਦ ਵਿੱਚ 2005 ਵਿੱਚ ਬਣੇ ਕ੍ਰਿਸ਼ਨਾ ਬ੍ਰੈਸਟ ਕੈਂਸਰ ਚੈਰੀਟੇਬਲ ਟਰੱਸਟ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮਾਤਾ ਕ੍ਰਿਸ਼ਨਾ ਅਰੋੜਾ ਇਸ ਜਾਨਲੇਵਾ ਬਿਮਾਰੀ ਦਾ ਦੇਰ ਨਾਲ ਪਤਾ ਲੱਗਣ ਕਾਰਨ ਛੋਟੀ ਉਮਰ ਵਿੱਚ ਹੀ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ। 

ਟਰੱਸਟ ਦੇ ਗਠਨ ਦਾ ਮੁੱਖ ਉਦੇਸ਼ ਵੱਧ ਤੋਂ ਵੱਧ ਲੋਕਾਂ ਨੂੰ ਇਸ ਮਾਰੂ ਬਿਮਾਰੀ ਬਾਰੇ ਜਾਗਰੂਕ ਕਰਨਾ ਅਤੇ ਇਸ ਬਿਮਾਰੀ ਤੋਂ ਪੀੜਤ ਗਰੀਬ ਮਰੀਜ਼ਾਂ ਦਾ ਮੁਫ਼ਤ ਇਲਾਜ ਕਰਨਾ ਸੀ। ਉਨ੍ਹਾਂ ਕਿਹਾ ਕਿ ਜੇਕਰ ਛਾਤੀ ਦੇ ਕੈਂਸਰ ਦਾ ਸ਼ੁਰੂਆਤੀ ਪੜਾਅ 'ਤੇ ਪਤਾ ਲੱਗ ਜਾਵੇ ਤਾਂ ਇਸ ਦਾ ਪੂਰੀ ਤਰ੍ਹਾਂ ਇਲਾਜ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਬ੍ਰੈਸਟ ਸਵੈ-ਪ੍ਰੀਖਿਆ (ਬੀ.ਐਸ.ਈ.) ਛੇਤੀ ਪਤਾ ਲਗਾਉਣ ਦਾ ਸਭ ਤੋਂ ਵਧੀਆ ਤਰੀਕਾ ਹੈ। 

ਅਰੋੜਾ ਨੇ ਦੱਸਿਆ ਕਿ ਕ੍ਰਿਸ਼ਨਾ ਬ੍ਰੈਸਟ ਕੈਂਸਰ ਚੈਰੀਟੇਬਲ ਟਰੱਸਟ ਵੱਲੋਂ ਹੁਣ ਤੱਕ ਵੱਖ-ਵੱਖ ਥਾਵਾਂ 'ਤੇ ਕੈਂਪ ਲਗਾ ਕੇ 178 ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾ ਚੁੱਕਾ ਹੈ। ਮੁਫ਼ਤ ਇਲਾਜ ਵਿੱਚ ਸਰਜਰੀ ਅਤੇ ਲੋੜ ਪੈਣ 'ਤੇ ਸਾਰੀਆਂ ਦਵਾਈਆਂ ਵੀ ਸ਼ਾਮਲ ਹਨ। ਉਨ੍ਹਾਂ ਸਮਾਗਮ ਵਿੱਚ ਹਾਜ਼ਰ ਸਮੂਹ ਲੋਕਾਂ ਅਤੇ ਮੀਡੀਆ ਨੂੰ ਇਸ ਬਿਮਾਰੀ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਦੂਜਿਆਂ ਦੀ ਜਾਨ ਬਚਾਉਣ ਲਈ ਜਾਗਰੂਕਤਾ ਪੈਦਾ ਕਰਨੀ ਚਾਹੀਦੀ ਹੈ

 

Tags: Sanjeev Arora , AAP , Aam Aadmi Party , Aam Aadmi Party Punjab , AAP Punjab , Breast Cancer Awareness and Check-up Camp , Krishna Breast Cancer Charitable Trust , Kaustubh Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD