Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਪੁਲਿਸ ਰਾਸ਼ਟਰੀ ਸੰਪੱਤੀ ਤੇਲ ਅਤੇ ਗੈਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ

ਡੀਜੀਪੀ ਗੌਰਵ ਯਾਦਵ ਨੇ ਓ.ਐਸ.ਸੀ.ਸੀ. ਦੀ ਤੀਜੀ ਮੀਟਿੰਗ ਦੀ ਕੀਤੀ ਪ੍ਰਧਾਨਗੀ, ਪੰਜਾਬ ਵਿੱਚ ਤੇਲ ਅਤੇ ਗੈਸ ਬੁਨਿਆਦੀ ਢਾਂਚੇ ਦੀ ਸੁਰੱਖਿਆ ਦੀ ਕੀਤੀ ਸਮੀਖਿਆ

Gaurav Yadav, Punjab Police, Police, Punjab Admin, Director General of Police Punjab, DGP Punjab, Onshore Security Coordination Committee, OSCC, Border Security Force, Gas Authority of India Limited, GAIL

Web Admin

Web Admin

5 Dariya News

ਚੰਡੀਗੜ੍ਹ , 12 Oct 2022

Last updated on: Oct 12, 2022, 00:00 IST

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ, ਗੌਰਵ ਯਾਦਵ, ਜੋ ਓਨਸ਼ੋਰ ਸਕਿਉਰਿਟੀ ਕੋਆਰਡੀਨੇਸ਼ਨ ਕਮੇਟੀ (ਓ.ਐਸ.ਸੀ.ਸੀ.) ਦੇ ਚੇਅਰਮੈਨ ਵੀ ਹਨ, ਨੇ ਤੇਲ ਅਤੇ ਗੈਸ ਕੰਪਨੀਆਂ ਨੂੰ ਤੇਲ ਤੇ ਗੈਸ, ਜੋ ਮਹੱਤਵਪੂਰਨ ਰਾਸ਼ਟਰੀ ਸੰਪਤੀਆਂ ਹਨ, ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਹਰ ਸੰਭਵ ਸਹਾਇਤਾ ਅਤੇ ਸਮਰਥਨ ਦਾ ਭਰੋਸਾ ਦਿੱਤਾ।

ਡੀਜੀਪੀ ਅੱਜ ਚੰਡੀਗੜ੍ਹ ਵਿਖੇ ਸੂਬੇ ਵਿੱਚ ਤੇਲ-ਗੈਸ ਸਬੰਧੀ ਬੁਨਿਆਦੀ ਢਾਂਚੇ ਦੀ ਸੁਰੱਖਿਆ ਲਈ ਕੀਤੇ ਗਏ ਸੁਰੱਖਿਆ ਉਪਾਵਾਂ ਦੀ ਸਮੀਖਿਆ ਲਈ ਗੈਸ ਅਥਾਰਟੀ ਆਫ ਇੰਡੀਆ ਲਿਮਟਿਡ (ਜੀਏਆਈਐਲ) ਵੱਲੋਂ ਆਯੋਜਿਤ ਤੀਜੀ ਓ.ਐਸ.ਸੀ.ਸੀ. ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਏਡੀਜੀਪੀ ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ ਅਤੇ ਏਡੀਜੀਪੀ ਸੁਰੱਖਿਆ ਸੁਧਾਂਸ਼ੂ ਸ੍ਰੀਵਾਸਤਵ, ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਕੇਂਦਰੀ ਏਜੰਸੀਆਂ ਦੇ ਅਧਿਕਾਰੀਆਂ ਤੋਂ ਇਲਾਵਾ ਆਈਓਸੀਐਲ, ਐਚਪੀਸੀਐਲ, ਬੀਪੀਸੀਐਲ, ਐਚਐਮਈਐਲ ਅਤੇ ਟੋਰੈਂਟ ਗੈਸ ਸਮੇਤ ਸਾਰੀਆਂ ਤੇਲ ਅਤੇ ਗੈਸ ਕੰਪਨੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਕਈ ਮੁੱਦਿਆਂ ਜਿਵੇਂ ਸਟੈਂਡਰਡ ਓਪਰੇਟਿੰਗ ਪ੍ਰੋਸੀਜਰਜ਼ (ਐਸਓਪੀਜ਼), ਸੁਰੱਖਿਆ ਨੂੰ ਵਧਾਉਣਾ, ਸੀਸੀਟੀਵੀ ਅਤੇ ਡਰੋਨ ਨਿਗਰਾਨੀ ਰਾਹੀਂ ਚੌਕਸੀ ਰੱਖਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸਦਾ ਉਦੇਸ਼ ਭਾਈਵਾਲਾਂ ਦਰਮਿਆਨ ਬਿਹਤਰ ਤਾਲਮੇਲ ਬਣਾਉਣਾ ਸੀ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਭਾਵੇਂ ਪੰਜਾਬ ਹੁਣ ਤੱਕ ਸੁਰੱਖਿਅਤ ਹੈ ਪਰ ਪੁਲਿਸ ਅਤੇ ਤੇਲ-ਗੈਸ ਕੰਪਨੀਆਂ ਨੂੰ ਹਰ ਸਮੇਂ ਸੁਚੇਤ ਰਹਿਣ ਦੀ ਲੋੜ ਹੈ ਅਤੇ ਤੇਲ ਅਤੇ ਗੈਸ ਦੀ ਸੁਰੱਖਿਆ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ। 

ਉਨ੍ਹਾਂ ਤੇਲ-ਗੈਸ ਕੰਪਨੀਆਂ ਅਤੇ ਜ਼ਿਲ੍ਹਾ ਪੁਲਿਸ ਦਰਮਿਆਨ ਵਧੇਰੇ ਤਾਲਮੇਲ ਬਣਾਉਣ ਲਈ ਜ਼ਿਲ੍ਹਾ ਪੱਧਰੀ ਸਕਿਊਰਿਟੀ ਕੋਰਡੀਨੇਸ਼ਨ ਮੀਟਿੰਗਾਂ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ।ਉਨ੍ਹਾਂ ਨੇ ਵਿਸ਼ੇਸ਼ ਦਸਤੇ ਤਾਇਨਾਤ ਕਰਨ ਦਾ ਵੀ ਪ੍ਰਸਤਾਵ ਦਿੱਤਾ, ਜੋ ਵਿਸ਼ੇਸ਼ ਤੌਰ 'ਤੇ ਤੇਲ ਅਤੇ ਗੈਸ ਨਾਲ ਸਬੰਧਤ ਅਪਰਾਧਾਂ ਦੀ ਨਿਗਰਾਨੀ ਕਰਨਗੇ। 

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਤੁਰੰਤ ਕਾਰਵਾਈ ਲਈ ਪੈਰੀਮੀਟਰ ਇਨਟਰੂਜ਼ਨ ਡਿਟੈਕਸ਼ਨ ਸਿਸਟਮ (ਪੀਆਈਡੀਐਸ) ਜਾਂ ਐਮਰਜੈਂਸੀ ਰਿਸਪਾਂਸ ਸਿਸਟਮ ਨੂੰ ਸ਼ਾਮਲ ਕਰਨ ਦੀ ਸੰਭਾਵਨਾ ਦੀ ਵੀ ਪੜਚੋਣ ਕਰੇਗੀ।ਡੀਜੀਪੀ ਨੇ ਅਚਨਚੇਤੀ ਯੋਜਨਾਵਾਂ ਅਤੇ ਮੌਕ ਡਰਿੱਲਾਂ ਦੇ ਨਿਯਮਤ ਅਪਡੇਟ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ।ਉਨ੍ਹਾਂ ਨੇ ਸਾਰੀਆਂ ਤੇਲ ਅਤੇ ਗੈਸ ਕੰਪਨੀਆਂ ਨੂੰ ਹਰ ਸੰਭਵ ਸਹਾਇਤਾ ਲਈ ਪੰਜਾਬ ਪੁਲਿਸ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ।    

 

Tags: Gaurav Yadav , Punjab Police , Police , Punjab Admin , Director General of Police Punjab , DGP Punjab , Onshore Security Coordination Committee , OSCC , Border Security Force , Gas Authority of India Limited , GAIL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD