Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ’ਚ ਪਹਿਲੀ ਵਾਰ ਕਿਸਾਨਾਂ ਨੂੰ ਖ਼ਰੀਦ ਉਪਰੰਤ ਕੁਝ ਹੀ ਘੰਟਿਆਂ ’ਚ ਅਦਾਇਗੀਆਂ : ਲਾਲ ਚੰਦ ਕਟਾਰੂਚੱਕ

ਮੰਡੀਆਂ ’ਚ 13.25 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ, 12.50 ਲੱਖ ਮੀਟ੍ਰਿਕ ਟਨ ਫ਼ਸਲ ਦੀ ਹੋਈ ਖ਼ਰੀਦ, ਕਿਸਾਨਾਂ ਨੂੰ 1325 ਕਰੋੜ ਤੋਂ ਵੱਧ ਦੀ ਕੀਤੀ ਅਦਾਇਗੀ

Lal Chand, Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਫਿਲੌਰ (ਜਲੰਧਰ) , 12 Oct 2022

Last updated on: Oct 12, 2022, 00:00 IST

ਪੰਜਾਬ ਦੇ ਖੁਰਾਕ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਖ਼ਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਇਹ ਪਹਿਲੀ ਵਾਰ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਝੋਨਾ ਖ਼ਰੀਦ ਹੋਣ ਤੋਂ ਕੁਝ ਘੰਟਿਆਂ ਬਾਅਦ ਹੀ ਅਦਾਇਗੀਆਂ ਉਨ੍ਹਾਂ ਦੇ ਖਾਤਿਆਂ ਵਿੱਚ ਹੋ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 13.25 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਮੰਡੀਆਂ ਵਿੱਚ ਹੋ ਚੁੱਕੀ ਹੈ, ਜਿਸ ਵਿੱਚੋਂ 12.50 ਲੱਖ ਮੀਟ੍ਰਿਕ ਟਨ ਫ਼ਸਲ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ 1325 ਕਰੋੜ ਰੁਪਏ ਦੀਆਂ ਅਦਾਇਗੀਆਂ ਕਿਸਾਨਾਂ ਦੇ ਖਾਤਿਆਂ ਵਿੱਚ ਹੋ ਚੁੱਕੀਆਂ ਹਨ।

ਸਥਾਨਕ ਅਨਾਜ ਮੰਡੀ ਵਿੱਚ ਪਿੰਡ ਤੇਹਿੰਗ ਦੇ ਕਿਸਾਨ ਗੁਰਦੇਵ ਸਿੰਘ ਅਤੇ ਪਿੰਡ ਮੋਤੀਪੁਰ ਦੇ ਕਿਸਾਨ ਮਨਿੰਦਰ ਸਿੰਘ ਦੀਆਂ ਢੇਰੀਆਂ ਦੀ ਖ਼ਰੀਦ ਕਰਵਾਉਂਦਿਆਂ ਖੁਰਾਕ ਸਪਲਾਈਜ਼ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਫ਼ਸਲਾਂ ਦੀ ਖ਼ਰੀਦ ਨੂੰ ਪੂਰੀ ਤਵਜੋਂ ਦੇ ਕੇ ਕਿਸਾਨਾਂ ਦੀ ਫ਼ਸਲ ਨਾਲੋ ਨਾਲ ਖ਼ਰੀਦ ਰਹੀ ਹੈ। 

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਕਿਸਾਨਾਂ ਨੂੰ ਫ਼ਸਲ ਵੇਚਣ ਅਤੇ ਅਦਾਇਗੀਆਂ ਲਈ ਕਾਫੀ ਜੱਦੋ-ਜਹਿਦ ਕਰਨੀ ਪੈਂਦੀ ਸੀ ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਫ਼ਸਲ ਖ਼ਰੀਦ ਹੋਣ ਦੇ ਕੁਝ ਘੰਟਿਆਂ ਬਾਅਦ ਹੀ ਅਦਾਇਗੀਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ, ਜਿਹੜਾ ਕਿ ਪੰਜਾਬ ਵਿੱਚ ਪਹਿਲੀ ਵਾਰ ਹੋਇਆ ਹੈ। 

ਕਟਾਰੂਚੱਕ ਨੇ ਮੰਡੀ ਦਾ ਦੌਰਾ ਕਰਦਿਆਂ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਨਿਜੀ ਤੌਰ ’ਤੇ ਗੱਲਬਾਤ ਕਰਕੇ ਕਿਸੇ ਕਿਸਮ ਦੀ ਦਰਪੇਸ਼ ਮੁਸ਼ਕਲ ਬਾਰੇ ਪੁੱਛਿਆ, ਜਿਸ ’ਤੇ ਦੋਵਾਂ ਧਿਰਾਂ ਵੱਲੋਂ ਪ੍ਰਬੰਧਾਂ ਅਤੇ ਖ਼ਰੀਦ ਨੂੰ ਲੈ ਕੇ ਪੂਰਨ ਤਸੱਲੀ ਪ੍ਰਗਟਾਈ ਗਈ। ਉਨ੍ਹਾਂ ਨੇ ਵੱਖ-ਵੱਖ ਕਿਸਾਨਾਂ ਦੀਆਂ ਢੇਰੀਆਂ ਦਾ ਨਿਰੀਖਣ ਕਰਦਿਆਂ ਨਮੀ ਦੀ ਮਾਤਰਾ ਬਾਰੇ ਵੀ ਜਾਣਕਾਰੀ ਹਾਸਲ ਕੀਤੀ।

ਪੱਤਰਕਾਰਾਂ ਵੱਲੋਂ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਦੇ ਖ਼ਰਾਬੇ ਦੀ ਗਿਰਦਾਵਰੀ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿਵੇਂ ਹੀ ਗਿਰਦਾਵਰੀ ਦੀਆਂ ਰਿਪੋਰਟਾਂ ਮੁਕੰਮਲ ਹੋ ਜਾਣਗੀਆਂ, ਪੰਜਾਬ ਸਰਕਾਰ ਵੱਲੋਂ ਬਣਦਾ ਮੁਆਵਜ਼ਾ ਕਿਸਾਨਾਂ ਨੂੰ ਮੁਹੱਈਆ ਕਰਵਾਇਆ ਜਾਵੇਗਾ।  

ਇਕ ਹੋਰ ਸਵਾਲ ਦੇ ਜਵਾਬ ਵਿੱਚ ਖੁਰਾਕ ਸਪਲਾਈ ਮੰਤਰੀ ਨੇ ਕਿਹਾ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਇਕ ਕਥਿਤ ਘੋਟਾਲੇ ਵਿੱਚ ਜਾਂਚ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਘੋਟਾਲੇ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਸਲ ਵਿੱਚ ‘ਜ਼ੀਰੋ ਟੋਲਰੈਂਸ’ ਦੀ ਨੀਤੀ ਤਹਿਤ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਗੰਨੇ ਦੀ ਫ਼ਸਲ ਖਰੀਦ ਸਬੰਧੀ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਿੱਲਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਗੰਨਾ ਕਾਸ਼ਤਕਾਰਾਂ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਛੇ ਮਹੀਨਿਆਂ ਦੌਰਾਨ ਲਏ ਗਏ ਅਹਿਮ ਫੈਸਲਿਆਂ ਦੀ ਗੱਲ ਕਰਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ 18 ਹਜ਼ਾਰ ਨੌਕਰੀਆਂ ਦੇਣ ਦੇ ਨਾਲ-ਨਾਲ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਕਾਰਵਾਈ ਉਲੀਕੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ 8700 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 600 ਯੂਨਿਟ ਬਿਜਲੀ ਮੁਆਫੀ ਦਾ ਆਮ ਲੋਕਾਂ ਨੂੰ ਵੱਡਾ ਲਾਭ ਮਿਲਿਆ ਹੈ ਅਤੇ ਸਰਕਾਰ ਦੇ ਇਸ ਫੈਸਲੇ ਨਾਲ ਕਰੀਬ 47 ਲੱਖ ਪਰਿਵਾਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਇਆ ਹੈ।

 

Tags: Lal Chand , Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD