Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਲੈਰੀਕਲ ਸਟਾਫ ਦੀ ਹੜਤਾਲ ਕਾਰਨ ਤੀਜੇ ਦਿਨ ਵੀ ਸਰਕਾਰੀ ਕੰਮ ਕਾਜ ਠੱਪ ਰਿਹਾ

ਮੰਗਾਂ ਦੀ ਪੂਰਤੀ ਤੱਕ ਹੜਤਾਲ ਜਾਰੀ ਰੱਖਣ ਦਾ ਐਲਾਨ, ਕੱਲ ਖੜਕਾਏ ਜਾਣਗੇ ਪੀਪੇ

Protest, Agitation, Demonstration, Strike, Ferozpur

Web Admin

Web Admin

5 Dariya News

ਫਿਰੋਜ਼ਪੁਰ , 12 Oct 2022

Last updated on: Oct 12, 2022, 00:00 IST

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਸੂਬਾ ਬਾਡੀ ਵੱਲੋ ਲਏ ਗਏ ਫੈਸਲੇ ਮੁਤਾਬਿਕ ਜਿ਼ਲ੍ਹਾ ਫਿਰੋਜ਼ਪੁਰ ਦਾ ਸਮੂਹ ਕਲੈਰੀਕਲ ਅਮਲਾ ਅੱਜ ਤੀਜੇ ਦਿਨ ਵੀ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਤੇ ਰਿਹਾ ਜਿਸ ਕਾਰਨ ਸਮੁੱਚਾ ਸਰਕਾਰੀ ਕੰਮ ਕਾਜ ਮੁਕੰਮਲ ਬੰਦ ਰਿਹਾ । ਅੱਜ ਦੀ ਕਲਮ ਛੋੜ ਹੜਤਾਲ ਦੌਰਾਨ ਪੀ.ਐਸ.ਐਮ.ਐਸ.ਯੂ. ਦੀ ਜਿ਼ਲ੍ਹਾ ਇਕਾਈ ਦੇ ਪ੍ਰਧਾਨ ਮਨੋਹਰ ਲਾਲ, ਪਿੱਪਲ ਸਿੰਘ ਸਿੱਧੂ ਜਿ਼ਲ੍ਹਾ ਜਨਰਲ ਸਕੱਤਰ, ਪ੍ਰਦੀਪ ਵਿਨਾਇਕ ਜਿ਼ਲ੍ਹਾ ਖਜ਼ਾਨਚੀ, ਜਗਸੀਰ ਸਿੰਘ ਭਾਂਗਰ ਐਡੀਸ਼ਨਲ ਜਨਰਲ ਸਕੱਤਰ, ਦੀਦਾਰ ਸਿੰਘ ਸੂਬਾ ਪ੍ਰਧਾਨ ਭੂਮੀ ਰੱਖਿਆ ਵਿਭਾਗ, ਸੋਨੂੰ ਕਸ਼ਅਪ ਪ੍ਰਧਾਨ ਡੀ.ਸੀ. ਦਫਤਰ ਕਰਮਚਾਰੀ ਯੂਨੀਅਨਠ, ਦੀਪਕ ਲੂੰਬਾ ਪ੍ਰਧਾਨ ਕਮਿਸ਼ਨਰ ਦਫਤਰ, ਯਾਦਵਿੰਦਰ ਸਿੰਘ ਸੂਬਾ ਜਨਰਲ ਸਕੱਤਰ ਕਮਿ਼ਸਨਰ ਦਫਤਰ ਕਰਮਚਾਰੀ ਯੂਨੀਅਨ, ਸਮੇਤ ਮੁਲਾਜ਼ਮਾਂ ਦੇ ਵੱਡੇ ਇਕੱਠ ਸਮੇਤ ਵੱਖ ਵੱਖ ਦਫਤਰਾਂ ਦਾ ਦੌਰਾ ਕਰਕੇ ਹੜਤਾਲੀ ਕਰਮਚਾਰੀਆਂ ਨਾਲ ਮਿਲਕੇ ਪੰਜਾਬ ਸਰਕਾਰ ਖਿਲਾਫ ਜੰਮਕੇ ਨਾਹਰੇਬਾਜ਼ੀ ਕੀਤੀ । 

ਅੱਜ ਦੀ ਕਲਮ ਛੋੜ ਹੜਤਾਲ ਦੌਰਾਨ ਲੋਕ ਨਿਰਮਾਣ ਵਿਭਾਗ, ਜਿ਼ਲ੍ਹਾ ਸਿੱਖਿਆ ਦਫਤਰ, ਜਿ਼ਲ੍ਹਾ ਖਜ਼ਾਨਾ ਦਫਤਰ, ਡੀ.ਸੀ. ਦਫਤਰ, ਐਸ.ਡੀ.ਐਮ ਦਫਤਰ, ਸਿਵਲ ਸਰਜਨ ਦਫਤਰ, ਫੂਡ ਸਪਲਾਈ ਦਫਤਰ, ਤਹਿਸੀਲ ਦਫਤਰ, ਰੋਜ਼ਗਾਰ ਦਫਤਰ, ਭਾਸ਼ਾ ਵਿਭਾਗ,  ਕਮਿਸ਼ਨਰ ਦਫਤਰ, ਫਿਰੋਜਪੁਰ, ਜਲ ਸਰੋਤ ਵਿਭਾਗ, ਜਲ ਸਪਲਾਈ ਅਤੇ ਸੈਨੀਟੈਸ਼ਨ ਵਿਭਾਗ, ਕਰ ਅਤੇ ਆਬਕਾਰ ਵਿਭਾਗ, ਪੰਜਾਬ ਰੋਡਵੇਜ਼, ਜੰਗਲਾਤ ਵਿਭਾਗ, ਭੁਮੀ ਰੱਖਿਆ ਵਿਭਾਗ, ਆਈ.ਟੀ.ਆਈ.,ਆਦਿ ਦਫਤਰਾਂ ਵਿਚ ਸੰਪਰੂਨ ਕਲਮ ਛੋੜ ਹੜਤਾਲ ਰਹੀ। ਡੀ.ਸੀ. ਦਫਤਰ ਫਿਰੋਜ਼ਪੁਰ ਮੂਹਰੇ ਹੜਤਾਲੀ ਕਰਮਚਾਰੀਆਂ ਵੱਲੋ ਵਿਸ਼ਾਲ ਗੇਟ ਰੈਲੀ ਕੀਤੀ ਗਈ ਜਿਸ ਵਿਚ ਵੱਖ ਵੱਖ ਵਿਭਾਗਾਂ ਦੇ ਸੈਕੜੇ ਕਰਮਚਾਰੀਆਂ ਨੇ ਭਾਗ ਲਿਆ । 

ਇਸ ਮੌਕੇ ਜਸਮੀਤ ਸਿੰਘ ਸੈਡੀ ਪ੍ਰਧਾਨ ਜਲ ਸਰੋਤ ਵਿਭਾਗ, ਵਿਕਰਮ ਅਛੂਤ, ਗੌਰਵ ਦੁੱਗਲ, ਇੰਦਰਜੀਤ ਸਿੰਘ ਢਿੱਲੋ ਜਲ ਸਪਲਾਈ ਵਿਭਾਗ, ਵਿਕਰਾਂਤ ਖੁਰਾਣਾ ਪ੍ਰਧਾਨ ਕਮਿ਼ਸਨਰ ਦਫਤਰ, ਵਰੁਣ ਕੁਮਾਰ ਪ੍ਰਧਾਨ ਸਿੱਖਿਆ ਵਿਭਾਗ, ਗੁਰਤੇਜ ਸਿੰਘ ਬਰਾੜ ਪੰਜਾਬ ਰੋਡਵੇਜ਼, ਅਮਨਦੀਪ ਖਜ਼ਾਨਾ ਦਫਤਰ, ਸੁਖਚੈਨ ਸਿੰਘ ਖੇਤੀਬਾੜੀ ਵਿਭਾਗ, ਗੋਵਿੰਦ ਮੁਟਨੇਜਾ ਫੂਡ ਸਪਲਾਈ, ਜੁਗਲ ਕਿਸ਼ੋਰ ਲੋਕ ਨਿਰਮਾਣ ਵਿਭਾਗ ਓਮ ਪ੍ਰਕਾਸ਼ ਰਾਣਾ, ਸ੍ਰੀਮਤੀ ਰੀਤੂ ਅਰੋੜਾ, ਸੁਖਵਿੰਦਰ ਕੌਰ ਡੀ.ਸੀ. ਦਫਤਰ, ਵੀਰਪਾਲ ਕੌਰ ਸੀ.ਪੀ.ਐਫ. ਆਗੂ ਨੇ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਸਰਕਾਰ ਵੱਲੋ ਮੁਲਾਜ਼ਮ ਮੰਗਾਂ ਵੱਲ ਧਿਆਨ ਨਾ ਦੇਣ ਅਤੇ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕਰਨ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਦੀ ਕੀਤੀ । 

ਉਕਤ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਪੁਰਾਣੀ ਪੈਨ਼ਸਨ ਸਕੀਮ ਜਲਦੀ ਬਹਾਲ ਕੀਤੀ ਜਾਵੇ, ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਲਦੀ ਜਾਰੀ ਕੀਤੀਆਂ ਜਾਣ, ਪਰਖ ਕਾਲ ਸਮੇ ਦੌਰਾਨ ਪੂਰੀ ਤਨਖਾਹ ਦਿੱਤੀ ਜਾਵੇ, ਸੂਬੇ ਦੇ ਮੁਲਾਜ਼ਮਾਂ ਤੇ ਕੇਦਰੀ ਸਕੇਲ ਨਾ ਥੋਪੇ ਜਾਣ । ਉਕਤ ਮੁਲਾਜ਼ਮ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮ ਮੰਗਾਂ ਦੀ ਪੂਰਤੀ ਜਲਦੀ ਨਾ ਕੀਤੀ ਤਾਂ ਇਹ ਸੰਘਰਸ਼ ਇਸੇ ਤਰ੍ਹਾਂ ਬਾਦਸਤੂਰ ਜਾਰੀ ਰਹੇਗਾ । ਉਕਤ ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਜੇਕਰ ਸਰਕਾਰ ਨੇ ਜਥੇਬੰਦੀ ਆਗੂਆਂ ਨਾਲ ਮੀਟਿੰਗ ਕਰਕੇ ਮੰਗਾਂ ਨਾ ਮੰਨੀਆਂ ਤਾਂ 14 ਅਕਤੂਬਰ ਨੂੰ ਸਰਕਾਰ ਖਿਲਾਫ ਪੀਪੇ ਖੜਕਾ ਕੇ ਰੋਸ ਮਾਰਚ ਕੀਤਾ ਜਾਵੇਗਾ ।  

 

Tags: Protest , Agitation , Demonstration , Strike , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD