Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ

ਜ਼ੀਰਾ ਸ਼ਰਾਬ ਫੈਕਟਰੀ ਦੇ ਧਰਨੇ ਸਬੰਧੀ ਕਰਵਾਇਆ ਗਿਆ ਜਾਣੂ

Web Admin

Web Admin

5 Dariya News

ਫਿਰੋਜ਼ਪੁਰ/ ਜ਼ੀਰਾ , 12 Oct 2022

Last updated on: Oct 12, 2022, 00:00 IST

ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਜਿਨ੍ਹਾਂ ਦੀ ਡਿਊਟੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਜ਼ੀਰੇ ਦੇ ਪਿੰਡ ਮਨਸੂਰ ਵਾਲ ਕਲਾਂ ਦੀ ਮਾਲਬਰੋਸ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਫੈਕਟਰੀ ਦੇ ਬਾਹਰ ਲੱਗੇ ਧਰਨੇ ਸਬੰਧੀ ਇਲਾਕੇ ਦੀਆਂ ਪੰਚਾਇਤਾਂ/ਧਰਨਾਕਾਰੀਆਂ ਨਾਲ ਗੱਲਬਾਤ ਕਰਨ ਦੀ ਲਗਾਈ ਗਈ ਸੀ, ਸਬੰਧੀ ਵਿਧਾਇਕ ਸ. ਭੁੱਲਰ ਨੇ ਅੱਜ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਾਰੀ ਸਥਿਤੀ ਤੋਂ ਜਾਣੂ ਕਰਵਾਇਆ ।

ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਜ਼ੀਰਾ ਹਲਕੇ ਦੇ ਪਿੰਡ ਮਨਸੂਰ ਵਾਲ ਕਲਾਂ, ਰਟੋਲ ਰੋਹੀ, ਬੰਡਾਲਾ ਪੁਰਾਣਾ, ਸੇਖਵਾਂ ਸਮੇਤ ਸ਼ਰਾਬ ਫੈਕਟਰੀ ਦੇ ਨਾਲ ਲੱਗਦੇ ਹੋਰ ਪਿੰਡਾਂ ਦੀਆਂ ਪੰਚਾਇਤਾਂ ਤੇ ਇਲਾਕਾ ਨਿਵਾਸੀਆਂ/ਪੰਚਾਇਤਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। 

ਉਨ੍ਹਾਂ ਕਿਹਾ ਕਿ ਇਸ ਉਪਰੰਤ ਉਨ੍ਹਾਂ ਵਲੋਂ ਇਲਾਕਾ ਨਿਵਾਸੀਆਂ ਦੇ ਨਾਲ ਹੀ ਸ਼ਰਾਬ ਫੈਕਟਰੀ ਦੇ ਬਾਹਰ ਲੱਗੇ ਧਰਨੇ ‘ਤੇ ਬੈਠੀਆਂ ਸੰਗਤਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਦੇ ਸਾਰਥਿਕ ਹੱਲ ਦਾ ਭਰੋਸਾ ਵੀ ਦਵਾਇਆ।ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਲਾਕੇ ਦੀਆਂ ਪੰਚਾਇਤਾਂ/ਇਲਾਕਾ ਨਿਵਾਸੀਆਂ, ਵੱਖ-ਵੱਖ ਜਥੇਬੰਦੀਆਂ ਨਾਲ ਹੋਈ ਗੱਲਬਾਤ ਸਬੰਧੀ ਮੁੱਖ ਮੰਤਰੀ ਨੂੰ ਅੱਜ ਜਾਣੂ ਕਰਵਾਇਆ ਗਿਆ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਜਿੱਥੇ ਰਾਜ ਦੀ ਤਰੱਕੀ ਤੇ ਵਿਕਾਸ ਲਈ ਵਚਨਬੱਧ ਹਨ ਉੱਥੇ ਹੀ ਉਨ੍ਹਾਂ ਵੱਲੋਂ ਰਾਜ ਨਾਲ ਸਬੰਧਤ ਹਰ ਤਰ੍ਹਾਂ ਦੇ ਮਸਲੇ ਸਬੰਧੀ ਸਬੰਧਿਤ ਧਿਰਾਂ ਨਾਲ ਬੈਠ ਕੇ ਉਨ੍ਹਾਂ ਦਾ ਸਾਰਥਿਕ ਹੱਲ ਕੱਢਣ ਦੇ ਯਤਨ ਕੀਤੇ ਜਾ ਰਹੇ ਹਨ।ਇਸੇ ਕੜੀ ਤਹਿਤ ਹੀ ਮੁੱਖ ਮੰਤਰੀ ਵਲੋਂ ਇਲਾਕੇ ਦੀਆਂ ਪੰਚਾਇਤਾਂ/ਆਮ ਲੋਕਾਂ ਦੀ ਰਾਇ ਜਾਨਣ ਲਈ ਉਨ੍ਹਾਂ ਦੀ ਡਿਊਟੀ ਲਗਾਈ ਗਈ ਸੀ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਸ ਮਸਲੇ ਦੇ ਸਾਰਥਿਕ ਹੱਲ ਲਈ ਪੂਰੀ ਤਰ੍ਹਾਂ ਸਹਿਯੋਗ ਦੇ ਰਹੇ ਹਨ, ਜਦਕਿ ਇਸ ਸਬੰਧੀ ਮਾਣਯੋਗ ਅਦਾਲਤ ਦੇ ਆਦੇਸ਼ਾਂ ਦਾ ਵੀ ਸਾਰੀਆਂ ਧਿਰਾਂ ਨੂੰ ਸਨਮਾਨ ਕਰਨਾ ਚਾਹੀਦਾ ਹੈ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Ranbir Singh Bhullar , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD