Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਲੰਬਿਤ ਪਏ ਤਕਸੀਮ, ਪੈਮਾਇਸ਼ ਤੇ ਹੋਰ ਕੇਸ ਤੈਅ ਸਮੇਂ 'ਚ ਨਿਪਟਾਏ ਜਾਣ ਦੇ ਆਦੇਸ਼

DC Patiala, Deputy Commissioner Patiala, Sakshi Sahni, Patiala

Web Admin

Web Admin

5 Dariya News

ਪਟਿਆਲਾ , 13 Oct 2022

Last updated on: Oct 13, 2022, 00:00 IST

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ਦੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਜ਼ਮੀਨਾਂ ਦੇ ਇੰਤਕਾਲ ਤੇ ਤਕਸੀਮਾਂ ਦੇ ਬਕਾਇਆ ਪਏ ਮਾਮਲਿਆਂ ਦਾ ਨਿਪਟਾਰਾ ਤੈਅ ਸਮੇਂ ਵਿੱਚ ਕਰਨ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਮਾਲ ਅਧਿਕਾਰੀਆਂ ਕੋਲ ਲੰਬਿਤ ਪਏ ਇੰਤਕਾਲ ਦੇ ਕੇਸਾਂ, ਜਮ੍ਹਾਂਬੰਦੀਆਂ ਦੀ ਵੈਲੀਡੇਸ਼ਨ, ਪੜਤਾਲਾਂ, ਸੀਨੀਅਰ ਸਿਟੀਜ਼ਨਜ਼ ਦੀਆਂ ਸ਼ਿਕਾਇਤਾਂ, ਪੈਮਾਇਸ਼ਾਂ, ਤਕਸੀਮਾਂ, ਭਾਰ-ਮੁਕਤ ਅਰਜ਼ੀਆਂ ਤੇ ਮਾਲੀਆ ਵਸੂਲੀਆਂ ਵੱਲ ਵਿਸ਼ੇਸ਼ ਧਿਆਨ ਦੇਣ ਲਈ ਆਖਿਆ। 

ਉਨ੍ਹਾਂ ਚੌਕੀਦਾਰ ਟੈਕਸ ਵਿੱਚ ਘਨੌਰ ਤੇ ਭਾਦਸੋਂ ਵੱਲੋਂ ਦਿਖਾਈ ਚੰਗੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਜਦਕਿ ਰਿਕਵਰੀ ਵਿਚ ਪਟਿਆਲਾ, ਰਾਜਪੁਰਾ, ਪਾਤੜਾਂ ਤੇ ਨਾਭਾ ਵੱਲੋਂ ਮਿੱਥੇ ਟੀਚੇ ਪੂਰੇ ਕਰਨ 'ਤੇ ਸਰਾਹਨਾ ਕਰਦਿਆਂ ਹੋਰਨਾਂ ਅਧਿਕਾਰੀਆਂ ਨੂੰ ਵੀ ਕਾਰਗੁਜ਼ਾਰੀ ਵਿੱਚ ਸੁਧਾਰ ਲਿਆਉਣ ਲਈ ਕਿਹਾ। ਇਸ ਮੌਕੇ ਸਬ ਰਜਿਸਟਰਾਰ ਪਟਿਆਲਾ ਕਰੁਣ ਗੁਪਤਾ ਵੱਲੋਂ ਸਤੰਬਰ ਮਹੀਨੇ ਰਿਕਵਰੀ ਕੇਸਾਂ ਵਿੱਚ ਦਿਖਾਈ ਬਿਹਤਰ ਕਾਰਗੁਜ਼ਾਰੀ ਲਈ ਡਿਪਟੀ ਕਮਿਸ਼ਨਰ ਵੱਲੋਂ ਪ੍ਰਸ਼ੰਸਾ ਪੱਤਰ ਸੌਪਿਆ ਗਿਆ।

ਡਿਪਟੀ ਕਮਿਸ਼ਨਰ ਨੇ ਜਮਾਂਬੰਦੀ ਦੇ ਕੰਮ ਵਿਚ ਹੋਰ ਤੇਜ਼ੀ ਲਿਆਉਣ ਤੇ ਪੰਚਾਇਤੀ ਜ਼ਮੀਨਾਂ ਉਤੇ ਨਜਾਇਜ਼ ਕਬਜ਼ਿਆਂ ਨੂੰ ਛੁਡਾਉਣ ਲਈ ਕਰਵਾਈ ਹੋਰ ਤੇਜ਼ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਅਧਿਕਾਰੀ ਤੈਅ ਸਮੇਂ ਵਿੱਚ ਕੰਮਾਂ ਨੂੰ ਨੇਪਰੇ ਚਾੜ੍ਹਨ, ਤਾਂ ਜੋ ਬਕਾਇਆ ਪਏ ਮਾਮਲਿਆਂ ਨੂੰ ਘੱਟ ਕੀਤਾ ਜਾ ਸਕੇ।ਮੀਟਿੰਗ ਵਿੱਚ ਐਸ.ਡੀ.ਐਮ ਪਟਿਆਲਾ ਡਾ. ਇਸਮਿਤ ਵਿਜੈ ਸਿੰਘ, ਐਸ.ਡੀ.ਐਮ ਸਮਾਣਾ ਚਰਨਜੀਤ ਸਿੰਘ, ਐਸ.ਡੀ.ਐਮ ਰਾਜਪੁਰਾ ਸੰਜੀਵ ਕੁਮਾਰ, ਐਸ.ਡੀ.ਐਮ ਨਾਭਾ ਕੰਨੂ ਗਰਗ, ਐਸ.ਡੀ.ਐਮ. ਪਾਤੜਾਂ ਨਵਦੀਪ ਕੁਮਾਰ, ਐਸ.ਡੀ.ਐਮ. ਦੁਧਨਸਾਧਾਂ ਕਿਰਪਾਲਵੀਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਵੀ ਮੌਜੂਦ ਸਨ।

 

Tags: DC Patiala , Deputy Commissioner Patiala , Sakshi Sahni , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD