Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਪੁਲਿਸ ਵੱਲੋਂ ਆਰਪੀਜੀ ਹਮਲੇ ਦਾ ਮੁੱਖ ਦੋਸ਼ੀ ਮੁੰਬਈ ਤੋਂ ਗ੍ਰਿਫਤਾਰ

ਗ੍ਰਿਫਤਾਰ ਮੁਲਜ਼ਮ ਚੜ੍ਹਤ ਸਿੰਘ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਲੰਡਾ ਦਾ ਕਰੀਬੀ ਸਾਥੀ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Rocket Propelled Grenade, Babbar Khalsa International, Lakhbir Singh alias Landa, Harwinder Singh alias Rinda, Sukhchain Singh Gill

Web Admin

Web Admin

5 Dariya News

ਚੰਡੀਗੜ੍ਹ , 13 Oct 2022

Last updated on: Oct 13, 2022, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਜੰਗ 'ਚ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਨੇ ਕੇਂਦਰੀ ਏਜੰਸੀ ਅਤੇ ਏ.ਟੀ.ਐੱਸ. ਮਹਾਰਾਸ਼ਟਰ ਦੇ ਨਾਲ ਸਾਂਝੇ ਆਪ੍ਰੇਸ਼ਨ 'ਚ ਰਾਕੇਟ ਪ੍ਰੋਪੈਲਡ ਗ੍ਰੇਨੇਡ(ਆਰ.ਪੀ.ਜੀ.) ਹਮਲੇ ਦੇ ਮੁੱਖ ਦੋਸ਼ੀ ਚੜ੍ਹਤ ਸਿੰਘ ਨੂੰ ਅੱਜ ਸਵੇਰੇ ਮੁੰਬਈ ਤੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਇਕ ਹੋਰ ਵੱਡੀ ਸਫ਼ਲਤਾ ਹਾਸਲ ਕੀਤੀ। ਇਹ  ਆਰਪੀਜੀ ਹਮਲਾ 9 ਮਈ, 2022 ਨੂੰ ਮੋਹਾਲੀ ਵਿੱਚ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਲਗਭਗ 19:45 ਵਜੇ ਕੀਤਾ ਗਿਆ ਸੀ।

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਇਸ ਹਮਲੇ ਦਾ ਮੁੱਖ ਸੰਚਾਲਕ ਹੈ ਅਤੇ ਕੈਨੇਡਾ ਸਥਿਤ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਦਾ ਸਹਿਯੋਗੀ ਹੈ।ਉਨ੍ਹਾਂ ਕਿਹਾ ਕਿ ਮੁਲਜ਼ਮ ਚੜ੍ਹਤ ਨੇ ਲੰਡਾ ਦੀ ਮਦਦ ਨਾਲ ਸੂਬੇ ਭਰ ਵਿੱਚ ਇੱਕ ਮਜ਼ਬੂਤ ਅਪਰਾਧ ਨੈੱਟਵਰਕ ਬਣਾਇਆ ਹੋਇਆ ਸੀ ਅਤੇ ਆਰਪੀਜੀ ਹਮਲੇ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਲੌਜਿਸਟਿਕ ਸਹਾਇਤਾ ਅਤੇ ਪਨਾਹ ਪ੍ਰਦਾਨ ਕਰ ਰਿਹਾ ਸੀ। 

ਚੜ੍ਹਤ ਨੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਰਾਹੀਂ ਪਾਕਿਸਤਾਨ ਆਈਐਸਆਈ ਦੇ ਸਰਗਰਮ ਸਮਰਥਨ ਨਾਲ ਸਰਹੱਦ ਪਾਰੋਂ ਇੱਕ ਆਰਪੀਜੀ, ਏਕੇ-47 ਅਤੇ ਹੋਰ ਹਥਿਆਰ ਵੀ ਮੰਗਵਾਏ ਸਨ।ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੁਲਜ਼ਮ ਚੜ੍ਹਤ ਸਿੰਘ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ, ਜਦੋਂ ਕਿ ਹਮਲੇ ਵਿੱਚ ਸ਼ਾਮਲ ਇੱਕ ਹੋਰ ਨਾਬਾਲਗ ਮੁਲਜ਼ਮ ਦੀ ਦਿੱਲੀ ਪੁਲਿਸ ਵੱਲੋਂ ਹਾਲ ਹੀ ਵਿੱਚ ਕੀਤੀ ਗਈ ਗ੍ਰਿਫਤਾਰੀ ਨਾਲ ਇਸ ਮਾਮਲੇ ਵਿੱਚ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ ਨੌਂ ਹੋ ਗਈ ਹੈ।

ਇਸ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਨਿਸ਼ਾਨ ਸਿੰਘ, ਜਗਦੀਪ ਸਿੰਘ, ਬਲਜਿੰਦਰ ਸਿੰਘ ਰੈਂਬੋ, ਕੰਵਰਜੀਤ ਸਿੰਘ ਬਾਠ, ਅਨੰਤਦੀਪ ਸਿੰਘ ਸੋਨੂੰ, ਬਲਜੀਤ ਕੌਰ ਸੁੱਖੀ, ਲਵਪ੍ਰੀਤ ਸਿੰਘ ਵਿੱਕੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਇਸ ਮਾਮਲੇ ਦੇ ਆਖ਼ਰੀ ਦੋਸ਼ੀ ਦੀਪਕ ਕੁਮਾਰ ਵਾਸੀ ਝੱਜਰ, ਹਰਿਆਣਾ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀਆਂ ਹਨ, ਜਿਸ ਨੇ ਆਰਪੀਜੀ ਹਮਲਾ ਕੀਤਾ ਸੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਆਈਜੀਪੀ ਸੁਖਚੈਨ ਗਿੱਲ ਨੇ ਦੱਸਿਆ ਕਿ ਮੁਲਜ਼ਮ ਚੜ੍ਹਤ ਇੱਕ ਆਦਤਨ ਅਪਰਾਧੀ ਹੈ ਅਤੇ ਉਹ ਪੰਜਾਬ ਵਿੱਚ ਕਤਲ, ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਤਹਿਤ ਕਈ ਘਿਨਾਉਣੇ ਅਪਰਾਧਾਂ ਦੇ ਕੇਸਾਂ ਦਾ ਸਾਹਮਣਾ ਕਰ ਰਿਹਾ ਹੈ। ਮੁਲਜ਼ਮ ਇੱਕ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਸੀ ਅਤੇ ਆਰਪੀਜੀ ਹਮਲੇ ਸਮੇਂ ਉਹ ਪੈਰੋਲ ’ਤੇ ਬਾਹਰ ਸੀ। ਉਹਨਾਂ ਅੱਗੇ ਦੱਸਿਆ ਕਿ ਚੜ੍ਹਤ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਮਾਰਚ 2015 ਵਿੱਚ ਤਰਨਤਾਰਨ ਦੇ ਖੇਮਕਰਨ ਵਿੱਚ ਇੱਕ ਦੁਕਾਨਦਾਰ ਸ਼ਸ਼ੀ ਕਪੂਰ ਦਾ ਕਤਲ ਕਰ ਦਿੱਤਾ ਸੀ।

ਆਈਜੀਪੀ ਨੇ ਕਿਹਾ ਕਿ ਚੜਤ ਨੇ ਆਪਣੀ ਪੈਰੋਲ ਦੌਰਾਨ, ਆਰਪੀਜੀ ਹਮਲਾ ਜਿਸਦਾ ਉਦੇਸ਼ ਸੂਬੇ ਵਿੱਚ ਫਿਰਕੂ ਸਦਭਾਵਨਾ ਅਤੇ ਸ਼ਾਂਤੀ ਨੂੰ ਭੰਗ ਕਰਨਾ ਸੀ, ਨੂੰ ਅੰਜਾਮ ਦੇਣ ਲਈ ਤਰਨਤਾਰਨ ਖੇਤਰ ਤੋਂ ਨਿਸ਼ਾਨ ਕੁੱਲਾ ਅਤੇ ਹੋਰਨਾਂ ਸਮੇਤ ਆਪਣੇ ਸਾਥੀਆਂ ਨੂੰ ਦੁਬਾਰਾ ਇਕੱਠਾ ਕੀਤਾ।ਜਿਕਰਯੋਗ ਹੈ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਅਪਰਾਧ ਮੁਕਤ ਬਣਾਉਣ ਲਈ ਯਤਨਸ਼ੀਲ ਹੈ।     

 

Tags: Crime News Punjab , Punjab Police , Police , Crime News , Rocket Propelled Grenade , Babbar Khalsa International , Lakhbir Singh alias Landa , Harwinder Singh alias Rinda , Sukhchain Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD