Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਮਹਾਰਾਸ਼ਟਰ ਦੇ ਸਕੱਤਰ ਸਕੂਲ ਸਿੱਖਿਆ ਦੀ ਅਗਵਾਈ ਵਾਲੇ ਵਫ਼ਦ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ

ਵਫ਼ਦ ਨੇ ਪੰਜਾਬ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਅਤੇ ਮੈਰੀਟੋਰੀਅਸ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਗੁਣਾਤਮਿਕ ਸਿੱਖਿਆ ਬਾਰੇ ਹਾਸਲ ਕੀਤੀ ਜਾਣਕਾਰੀ

Deepak Kesarkar, Ranjit Singh Deol, Government Primary School Nariangarh Jhunghian, Government Model Senior Secondary School Phase 3B1, Meritorious School Mohali, Gauri Prashar Joshi, Dr.  Maninder Singh Sarkaria, Jaspreet Talwar, Pradeep Kumar Aggarwal, Samagra Shiksha, Maharashtra Prathamik Shikshan Parishad, Mumbai Kailas Pagare, Sushant Khandekar,  Dr. Siddhesh Wadkar

Web Admin

Web Admin

5 Dariya News

ਚੰਡੀਗੜ੍ਹ , 13 Oct 2022

Last updated on: Oct 13, 2022, 00:00 IST

ਮਹਾਰਾਸ਼ਟਰ ਸਰਕਾਰ ਦੇ ਸਿੱਖਿਆ ਵਿਭਾਗ ਦੇ  ਇਕ ਉਚ ਪੱਧਰੀ ਵਫ਼ਦ ਵੱਲੋਂ ਪੰਜਾਬ ਦੇ  ਸਰਕਾਰੀ ਸਕੂਲਾਂ ਦੀ ਮਿਆਰੀ ਸਿੱਖਿਆ ਪ੍ਰਣਾਲੀ ਤੋਂ ਜਾਣੂ ਹੋਣ ਲਈ ਅਤੇ ਸਕੂਲਾਂ ਵਿੱਚ ਚਲ ਰਹੀਆਂ ਗੁਣਾਤਮਿਕ ਸਿੱਖਿਆ ਦੀਆਂ ਕਿਰਿਆਵਾਂ ਬਾਰੇ ਜਾਗਰੂਕ ਹੋਣ ਲਈ ਪੰਜਾਬ ਦੇ ਸਰਕਾਰੀ ਸਕੂਲਾਂ ਦੌਰਾ ਕੀਤਾ ਗਿਆ ।ਮਹਾਰਾਸ਼ਟਰ ਸਰਕਾਰ ਦੇ ਸਿੱਖਿਆ ਮੰਤਰੀ ਦੀਪਕ ਕੇਸਰਕਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਹਾਰਾਸ਼ਟਰ ਸਰਕਾਰ ਦੇ ਸਕੱਤਰ ਸਕੂਲ ਸਿੱਖਿਆ ਅਤੇ ਖੇਡ ਵਿਭਾਗ ਰਣਜੀਤ ਸਿੰਘ ਦਿਓਲ ਆਈ.ਏ.ਐੱਸ. ਦੀ ਅਗਵਾਈ ਵਾਲੇ ਵਫ਼ਦ ਨੇ ਸਰਕਾਰੀ ਪ੍ਰਾਇਮਰੀ ਸਕੂਲ ਨਰੈਣਗੜ੍ਹ ਝੁੱਗੀਆਂ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼ 3 ਬੀ-1 ਮੋਹਾਲੀ ਅਤੇ ਮੈਰੀਟੋਰੀਅਸ ਸਕੂਲ ਮੋਹਾਲੀ ਦਾ ਦੌਰਾ ਕੀਤਾ। 

ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕਮ ਡੀ.ਜੀ.ਐੱਸ.ਈ. ਪ੍ਰਦੀਪ ਕੁਮਾਰ ਅਗਰਵਾਲ ਆਈ.ਏ.ਐੱਸ ਵਲੋਂ ਇਸ ਵਫ਼ਦ ਨੂੰ ਸੂਬੇ ਦੇ ਸਰਕਾਰੀ ਸਕੂਲਾਂ ਦਾ ਦੌਰਾ ਕਰਵਾਇਆ ਗਿਆ ਅਤੇ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਰਜਪ੍ਰਣਾਲੀ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਗਈ।ਦੌਰੇ ਤੇ ਆਏ ਵਫ਼ਦ ਵਿੱਚ ਕੈਲਾਸ਼ ਪਾਗਾਰੇ ਸਟੇਟ ਪ੍ਰੋਜੈਕਟ ਡਾਇਰੈਕਟਰ ਸਮੱਗਰਾ ਸਿੱਖਿਆ ਮਹਾਰਾਸ਼ਟਰ ਪ੍ਰਾਇਮਰੀ ਸਿੱਖਿਆ ਪ੍ਰੀਸ਼ਦ ਮੁੰਬਈ, ਸੁਸ਼ਾਂਤ ਖਾਂਡੇਕਰ ਓ.ਐੱਸ.ਡੀ ਟੀ ਸਿੱਖਿਆ ਮੰਤਰੀ ਮਹਾਰਾਸ਼ਟਰ, ਸਿੱਧੇਸ਼ ਵਾਡੇਕਰ, ਸਲਾਹਕਾਰ ਸਿੱਖਿਆ ਵਿਭਾਗ ਅਤੇ ਖੇਡ ਵਿਭਾਗ ਮਹਾਰਾਸ਼ਟਰ, ਰਮਾਂਕਾਂਤ ਕਾਠਮੋਰੇ, ਸੰਯੁਕਤ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਪੂਣੇ (ਮਹਾਰਾਸ਼ਟਰਾ), ਮਹੇਸ਼ ਪਾਲਕਰ ਡਾਇਰੈਕਟਰ ਐਜੂਕੇਸ਼ਨ ਮਹਾਰਾਸ਼ਟਰ ਸ਼ਾਮਲ ਸਨ।

ਵਫ਼ਦ ਨੇ ਸਕੂਲਾਂ ਦੌਰੇ ਦੌਰਾਨ ਸਕੂਲ ਦੇ ਬੁਨਿਆਦੀ ਢਾਂਚੇ ਦੇ ਨਾਲ-ਨਾਲ ਬੱਚਿਆਂ ਲਈ ਮੁਫ਼ਤ ਸਿੱਖਿਆ, ਮੁਫ਼ਤ ਵਰਦੀ, ਪ੍ਰੀ-ਪ੍ਰਾਇਮਰੀ, ਸਮਾਰਟ ਕਲਾਸਰੂਮ, ਸਿੱਖਣ-ਸਿਖਾਉਣ ਲਈ ਵਰਤੀਆਂ ਜਾਣ ਵਾਲੀਆਂ ਉੱਤਮ ਕਿਰਿਆਵਾਂ (ਬੈਸਟ ਪ੍ਰੈਕਟਿਸਜ਼), ਸਾਇੰਸ ਪ੍ਰਯੋਗਸ਼ਾਲਾਵਾਂ, ਲਾਇਬ੍ਰੇਰੀਆਂ, ਆਰਟੀਫੀਸ਼ੀਅਲ ਇੰਟੈਲੀਜੈਂਸ ਸੰਬੰਧੀ ਟਿੰਕਰਿੰਗ ਲੈਬ, ਐਜੂਸੈੱਟ, ਵਿਦਿਆਰਥੀਆਂ ਲਈ ਵੰਨਗੀ ਭਰਪੂਰ ਬੈਠਣ ਲਈ ਫਰਨੀਚਰ, ਵੱਖ-ਵੱਖ ਵਜ਼ੀਫ਼ਾ ਸਕੀਮਾਂ ਤਹਿਤ ਬੱਚਿਆਂ ਨੂੰ ਮਿਲਣ ਵਾਲੇ ਵਜ਼ੀਫ਼ਿਆਂ, ਮਿਡ-ਡੇ-ਮੀਲ, ਖੇਡ ਦੇ ਮੈਦਾਨ, ਸਪਲੀਮੈਂਟਰੀ ਸਟਡੀ ਮਟੀਰੀਅਲ, ਵਿਦਿਆਰਥੀਆਂ ਦੇ ਦਾਖ਼ਲਿਆਂ ਸੰਬੰਧੀ, ਸਕੂਲਾਂ ਦੀ ਗ੍ਰੇਡਿੰਗ, ਵਿਭਾਗ ਵੱਲੋਂ ਵਰਤੀਆਂ ਜਾਣ ਵਾਲੀਆਂ ਵੱਖ-ਵੱਖ ਮੋਬਾਈਲ ਐਪ ਸੰਬੰਧੀ, ਵਿਦਿਆਰਥੀਆਂ ਅਤੇ ਹੋਰ ਸਹੂਲਤਾਂ ਆਦਿ ਬਾਰੇ ਜਾਣਕਾਰੀ ਹਾਸਲ ਕੀਤੀ। 

ਉਹਨਾਂ ਅਧਿਆਪਕਾਂ ਵੱਲੋਂ ਤਿਆਰ ਕੀਤੇ ਗਏ ਆਕਰਸ਼ਕ ਅਤੇ ਰੰਗਦਾਰ ਟੀਚਿੰਗ ਏਡ ਨੂੰ ਵੀ ਦੇਖਿਆ।ਵਫ਼ਦ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਦੌਰੇ ਉਪਰੰਤ ਪੰਜਾਬ ਦੇ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਸ੍ਰੀਮਤੀ ਜਸਪ੍ਰੀਤ ਤਲਵਾੜ ਆਈ.ਏ.ਐੱਸ. ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ  ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਸੰਗਠਨਾਤਮਕ ਢਾਂਚੇ, ਅਧਿਆਪਕਾਂ ਅਤੇ ਵਿਦਿਆਰਥੀਆਂ ਸੰਬੰਧੀ ਜਾਣਕਾਰੀ, ਅਧਿਆਪਕ ਸਿਖਲਾਈ ਪ੍ਰੋਗਰਾਮਾਂ, ਅਧਿਆਪਕ ਭਰਤੀ, ਸਮਾਰਟ ਸਕੂਲ ਨੀਤੀ, ਆਨਲਾਈਨ ਅਧਿਆਪਕ ਤਬਾਦਲਾ ਨੀਤੀ, ਖੇਡ ਨੀਤੀ ਅਤੇ ਹੋਰ ਮਹੱਤਵਪੂਰਨ ਮੁੱਦਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਇਲਾਵਾ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਸਕੂਲੀ ਸਿੱਖਿਆ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਵੀ ਵਿਸਤਾਰ ਪੂਰਵਕ ਚਰਚਾ ਕੀਤੀ।

ਪੰਜਾਬ ਸਰਕਾਰ ਦੇ ਭਵਿੱਖ ਟੀਚਿਆਂ ਬਾਰੇ ਮਹਾਰਾਸ਼ਟਰ ਦੇ ਵਫ਼ਦ ਨੂੰ ਜਾਣੂ ਕਰਵਾਉਂਦਿਆਂ ਸ੍ਰੀਮਤੀ ਤਲਵਾਰ ਨੇ ਦੱਸਿਆ ਸੂਬਾ ਸਰਕਾਰ ਵੱਲੋਂ ਬਹੁਤ ਜਲਦ  100 ਸਕੂਲ ਆਫ਼ ਐਮੀਨੈਂਸ ਤਿਆਰ ਕੀਤੇ ਜਾ ਰਹੇ ਹਨ ਜਿਸ ਲਈ 200 ਕਰੋੜ ਰੁਪਏ ਦਾ ਬਜ਼ਟ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਭਵਿੱਖ ਵਿੱਚ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਪ੍ਰਦਾਨ ਕਰਵਾਉਣ ਲਈ ਵੀ ਬਜ਼ਟ ਵਿੱਚ 30 ਕਰੋੜ ਰੁਪਏ ਰੱਖੇ ਗਏ ਹਨ।  ਇਸ ਮੌਕੇ ਗੌਰੀ ਪ੍ਰਾਸ਼ਰ ਜੋਸ਼ੀ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ, ਡਾ. ਮਨਿੰਦਰ ਸਿੰਘ ਸਰਕਾਰੀਆ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਪੰਜਾਬ, ਮਨੋਜ ਕੁਮਾਰ ਡਿਪਟੀ ਸਟੇਟ ਪ੍ਰੋਜੈਕਟ ਡਾਇਰੈਕਟਰ, ਗੁਰਜੀਤ ਸਿੰਘ ਡਿਪਟੀ ਸਟੇਟ ਪ੍ਰੋਜੈਕਟ ਡਾਇਰੈਕਟਰ, ਕਿਰਨਜੀਤ ਸਿੰਘ ਟਿਵਾਣਾ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਸਮੇਂਤ ਕਈ ਹੋਰ ਅਧਿਕਾਰੀ ਹਾਜ਼ਰ ਸਨ।   

 

Tags: Deepak Kesarkar , Ranjit Singh Deol , Government Primary School Nariangarh Jhunghian , Government Model Senior Secondary School Phase 3B1 , Meritorious School Mohali , Gauri Prashar Joshi , Dr. Maninder Singh Sarkaria , Jaspreet Talwar , Pradeep Kumar Aggarwal , Samagra Shiksha , Maharashtra Prathamik Shikshan Parishad , Mumbai Kailas Pagare , Sushant Khandekar , Dr. Siddhesh Wadkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD