Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਗੁਰਦਾਸਪੁਰ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਜਾਇਜਾ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਦੋ ਘੰਟੇ ਵਿੱਚ ਕੀਤੀ ਜਾ ਰਹੀ ਹੈ ਫਸਲ ਦੀ ਅਦਾਇਗੀ ਕਟਾਰੂਚੱਕ

Lal Chand, Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਗੁਰਦਾਸਪੁਰ , 14 Oct 2022

Last updated on: Oct 14, 2022, 00:00 IST

ਸੂਬੇ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਾਕਰ ਮਾਮਲਿਆਂ ਦੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਦਾਣਾ ਮੰਡੀ ਗੁਰਦਾਸਪੁਰ ਵਿੱਚ ਪਹੁੰਚ ਕੇ ਝੋਨੇ ਦੀ ਖਰੀਦ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ, ਉੱਘੇ ਜਨਤਕ ਆਗੂ ਸ੍ਰੀ ਸ਼ਮਸ਼ੇਰ ਸਿੰਘ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਤਹਿਸੀਲਦਾਰ ਜਗਤਾਰ ਸਿੰਘ, ਡੀ.ਐੱਫ.ਐੱਸ.ਈ. ਸੁਖਜਿੰਦਰ ਸਿੰਘ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ।

ਝੋਨੇ ਦੀ ਚੱਲ ਰਹੀ ਖਰੀਦ ਉੱਪਰ ਤਸੱਲੀ ਜ਼ਾਹਰ ਕਰਦਿਆਂ ਖੁਰਾਕ, ਸਿਵਲ ਸਪਲਾਈ ਤੇ ਖਪਤਾਕਰ ਮਾਮਲਿਆਂ ਦੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿਚੋਂ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਤੇ ਤੋਲ ’ਤੇ ਖਰੀਦਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੰਡੀਆਂ ਵਿੱਚ ਫਸਲ ਦੀ ਖਰੀਦ ਦੇ ਜੋ ਪ੍ਰਬੰਧ ਕੀਤੇ ਗਏ ਹਨ ਉਸ ਤੋਂ ਕਿਸਾਨ ਤੇ ਮਜ਼ਦੂਰ ਵੀ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਨੂੰ ਫਸਲ ਵੇਚਣ ਲਈ ਮੰਡੀ ਵਿੱਚ ਇੰਤਜ਼ਾਰ ਨਹੀਂ ਕਰਨਾ ਪੈਂਦਾ।

ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਸੂਬੇ ਭਰ ਦੀਆਂ ਮੰਡੀਆਂ ਵਿੱਚ 18.5 ਲੱਖ ਮੀਟ੍ਰਿਕ ਟਨ ਝੋਨਾ ਆ ਚੁੱਕਾ ਹੈ ਅਤੇ 17 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦੇ ਗਏ ਝੋਨੇ ਦੀ ਲਿਫਟਿੰਗ ਤੇਜ਼ੀ ਨਾਲ ਚੱਲ ਰਹੀ ਹੈ ਜਿਸ ਵਿਚੋਂ 7.50 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਖਰੀਦੇ ਜਾਂਦੇ ਝੋਨੇ ਦੀ ਰੋਜ਼ਾਨਾਂ 1943 ਕਰੋੜ ਰੁਪਏ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਰਹੀ ਹੈ ਅਤੇ ਖੁਸ਼ੀ ਦੀ ਗੱਲ ਇਹ ਹੈ ਕਿ ਫਸਲ ਦੀ ਅਦਾਇਗੀ ਕੇਵਲ ਦੋ ਘੰਟਿਆਂ ਵਿੱਚ ਹੀ ਕਿਸਾਨਾਂ ਦੇ ਬੈਂਕ ਖਾਤੇ ਵਿੱਚ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 13 ਸਾਲਾਂ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ।

ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਦੀ ਸਹੂਲਤ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨ ਸੇਵਾ ਕੇਂਦਰ ਸਥਾਪਤ ਕੀਤੇ ਗਏ ਹਨ। ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੈਡੀਕਲ ਕੈਂਪ ਵੀ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਝੋਨਾ ਵੇਚਣ ਆਏ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। 

ਉਨ੍ਹਾਂ ਨਾਲ ਹੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨਾ ਪੂਰੀ ਤਰ੍ਹਾਂ ਪੱਕਣ ’ਤੇ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ। ਇਸ ਮੌਕੇ ਉਨ੍ਹਾਂ ਮੰਡੀ ਵਿੱਚ ਝੋਨਾ ਵੇਚਣ ਆਏ ਕਿਸਾਨਾਂ ਅਤੇ ਕੰਮ ਕਰ ਰਹੇ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਖਰੀਦ ਸਬੰਧੀ ਉਨ੍ਹਾਂ ਫੀਡਬੈਕ ਲਈ।

 

Tags: Lal Chand , Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD