Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂਅਥਾਰਟੀ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ

ਜ਼ਿਲ੍ਹਾ ਪ੍ਰਸ਼ਾਸਨ ਨੂੰ ਸੜਕ ਦੁਰਘਟਨਾਵਾਂ ’ਚ ਮਾਰੇ ਗਏ ਵਿਅਕਤੀਆਂ ਦੇ ਵਾਰਸਾਂ ਨੂੰ ਜਲਦ ਤੋਂ ਜਲਦ ਡਿਪੈਡੈਂਟ ਸਰਟੀਫਿਕੇਟ ਜਾਰੀ ਕਰਨ ਦੀ ਕੀਤੀ ਹਦਾਇਤ

DC Hoshiarpur, Deputy Commissioner Hoshiarpur, Sandeep Hans, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 14 Oct 2022

Last updated on: Oct 14, 2022, 00:00 IST

ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਅਮਰਜੋਤ ਭੱਟੀ ਨੇ ਅੱਜ ਜ਼ਿਲ੍ਹਾ ਲੀਗਲ ਸਰਵਿਸਜ਼ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਇਸ ਦੌਰਾਨ ਨਾਲਸਾ ਨਾਲ ਸਬੰਧਤ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਦਿੱਤੀ ਜਾ ਰਹੀ ਮੁਫ਼ਤ ਕਾਨੂੰਨੀ ਸੇਵਾਵਾਂ ਦੀ ਸਮੀਖਿਆ ਕੀਤੀ ਅਤੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਦਾ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਉਹ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦੇਣ ਕਿ ਸੜਕ ਦੁਰਘਟਨਾਵਾਂ ਵਿਚ ਮਾਰੇ ਗਏ ਵਿਅਕਤੀਆਂ ਦੇ ਆਸ਼ਰਿਤਾਂ ਨੂੰ ਜਾਰੀ ਹੋਣ ਵਾਲੇ ਡਿਪੈਡੈਂਟ ਸਰਟੀਫਿਕੇਟ ਜਲਦ ਤੋਂ ਜਲਦ ਜਾਰੀ ਕੀਤੇ ਜਾਣ, ਤਾਂ ਜੋ ਕੰਪੈਂਸੇਸ਼ਨ ਟੂ ਵਿਕਟਿਮ ਤਹਿਤ ਮ੍ਰਿਤਕ ਦੇ ਆਸ਼ਰਿਤਾਂ ਨੂੰ ਮਿਲਣ ਵਾਲਾ ਦੋ ਲੱਖ ਰੁਪਏ ਦਾ ਮੁਆਵਜਾ ਸਮੇਂ ਸਿਰ ਮਿਲ ਸਕੇ। ਉਨ੍ਹਾਂ ਬੈਂਕਾਂ ਨੂੰ 12 ਨਵੰਬਰ ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਪ੍ਰੀ-ਲਿਟੀਗੇਟਿਵ ਕੇਸ ਲਿਆਉਣ ਸਬੰਧੀ ਵੀ ਹਦਾਇਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਲੋਕ ਅਦਾਲਤ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਦੇ ਵੀ ਨਿਰਦੇਸ਼ ਦਿੱਤੇ। 

ਉਨ੍ਹਾਂ ਦੱਸਿਆ ਕਿ ਰਾਸ਼ਟਰੀ ਲੋਕ ਅਦਾਲਤ ਵਿਚ ਹਰ ਤਰ੍ਹਾਂ ਦੇ ਦੀਵਾਨੀ, ਲੇਬਰ, ਟ੍ਰੈਫਿਕ ਚਲਾਨ ਅਤੇ ਘੱਟ ਗੰਭੀਰ ਫੌਜਦਾਰੀ ਕੇਸਾਂ ਨੂੰ ਆਪਸੀ ਅਤੇ ਸਹਿਮਤੀ ਨਾਲ ਨਿਪਟਾਉਣ ਲਈ ਵੀ ਸੁਣਿਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 12 ਨਵੰਬਰ ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਾ ਕੇ ਇਸ ਦਾ ਲਾਭ ਉਠਾਉਣ। ਇਸ ਨਾਲ ਸਮੇਂ ਅਤੇ ਧੰਨ ਦੋਵਾਂ ਦੀ ਬੱਚਤ ਹੁੰਦੀ ਹੈ। 

ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੁੰਦੀ ਹੈ। ਸ਼ੀ੍ਰਮਤੀ ਅਮਰਜੋਤ ਭੱਟੀ ਨੇ ਜ਼ਿਲ੍ਹਾ ਪੁਲਿਸ ਨੂੰ ਕੰਪਾਊਂਡਏਬਲ ਕ੍ਰਿਮੀਨਲ ਕੇਸ ਵਿਚ ਅਨਟ੍ਰੇਸਡ ਮਾਮਲਿਆਂ ਦੀ ਰਿਪੋਰਟ ਭੇਜਣ ਅਤੇ ਵੁਮੈਨ ਸੈਲ ਵਿਚ ਆਉਣ ਵਾਲੇ ਵਿਵਾਹਿਕ ਮਾਮਲਿਆਂ ਨੂੰ ਰਾਸ਼ਟਰੀ ਲੋਕ ਅਦਾਲਤ ਵਿਚ ਭੇਜਣ ਸਬੰਧੀ ਹਦਾਇਤ ਕੀਤੀ। ਇਸ ਦੌਰਾਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜੁਲਾਈ ਤੋਂ ਸਤੰਬਰ ਤੱਕ 314 ਲੋਕਾਂ ਨੂੰ ਲੀਗਲ ਏਡ, 105 ਲੀਗਲ ਐਡਵਾਈਜ਼ ਦਿੱਤੀ ਗਈ। 

ਇਸ ਤੋਂ ਇਲਾਵਾ ਅਥਾਰਟੀ ਵਲੋਂ 165 ਸੈਮੀਨਾਰ ਤੇ ਕੇਂਦਰੀ ਜੇਲ੍ਹ ਵਿਚ ਕੈਂਪ ਕੋਰਟ ਰਾਹੀਂ 7 ਕੇਸਾਂ ਦਾ ਮੌਕੇ ’ਤੇ ਫੈਸਲਾ ਕੀਤਾ ਗਿਆ।ਮੀਟਿੰਗ ਵਿਚ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਜਤਿੰਦਰ ਪਾਲ ਖੁਰਮੀ, ਸੀ.ਜੇ.ਐਮ. ਸ਼੍ਰੀਮਤੀ ਪੁਸ਼ਪਾ ਰਾਣੀ, ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਅਪਰਾਜਿਤਾ ਜੋਸ਼ੀ, ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਸ਼੍ਰੀ ਰਘਬੀਰ ਸਿੰਘ ਰਿਹਲ, ਡੀ.ਐਸ.ਪੀ. ਤਲਵਿੰਦਰ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਜ਼ਿਲ੍ਹਾ ਅਟਾਰਨੀ ਸ਼੍ਰੀ ਦਵਿੰਦਰ ਕੁਮਾਰ, ਸ਼੍ਰੀ ਅਮਰਪਾਲ ਸਿੰਘ ਸਾਹਨੀ, ਸ਼੍ਰੀ ਦਰਸ਼ਨ ਕੌਸ਼ਲ, ਸ਼ੀਮਤੀ ਕਿਰਨਪ੍ਰੀਤ ਕੌਰ ਧਾਮੀ ਵੀ ਮੌਜੂਦ ਸਨ।

 

Tags: DC Hoshiarpur , Deputy Commissioner Hoshiarpur , Sandeep Hans , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD