Wednesday, 22 July 2026

 

 

ਖ਼ਾਸ ਖਬਰਾਂ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ

 

ਖੇਡਾਂ ਵਤਨ ਪੰਜਾਬ ਦੀਆਂ-2022 : ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਪਟਿਆਲਾ ਪੁੱਜੇ ਖਿਡਾਰੀ

ਨੈਸ਼ਨਲ ਤੇ ਸਰਕਲ ਸਟਾਇਲ ਕਬੱਡੀ ਦੇ ਮੁਕਾਬਲੇ ਪੰਜਾਬੀ ਯੂਨੀਵਰਸਿਟੀ 'ਚ ਹੋਣਗੇ-ਗੁਰਲਾਲ ਘਨੌਰ

Gurlal Ghanour, AAP, Aam Aadmi Party, AAP Punjab, Aam Aadmi Party Punjab

Web Admin

Web Admin

5 Dariya News

ਪਟਿਆਲਾ , 14 Oct 2022

Last updated on: Oct 14, 2022, 00:00 IST

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਵੱਖ-ਵੱਖ ਖੇਡਾਂ ਦੇ ਮੁਕਾਬਲੇ 15 ਅਕਤੂਬਰ ਤੋਂ ਪਟਿਆਲਾ ਵਿਖੇ ਕਰਵਾਏ ਜਾਣਗੇ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਵੱਲੋਂ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਰਾਜ ਭਰ ਤੋਂ ਵੱਡੀ ਗਿਣਤੀ ਖਿਡਾਰੀ ਪਟਿਆਲਾ ਵਿਖੇ ਪੁੱਜ ਚੁੱਕੇ ਹਨ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਇਸ ਖੇਡ ਟੂਰਨਾਮੈਂਟ ਦਾ ਆਨੰਦ ਮਾਣਨ ਦਾ ਖੁੱਲ੍ਹਾ ਸੱਦਾ ਦਿੱਤਾ।

ਇਸੇ ਦੌਰਾਨ ਪੰਜਾਬੀ ਯੂਨੀਵਰਸਿਟੀ ਵਿਖੇ ਹੋਣ ਵਾਲੇ ਕਬੱਡੀ ਟੂਰਨਾਮੈਂਟ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮਗਰੋਂ ਕੌਮਾਂਤਰੀ ਕਬੱਡੀ ਖਿਡਾਰੀ ਅਤੇ ਵਿਧਾਇਕ ਗੁਰਲਾਲ ਘਨੌਰ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਵਿਖੇ ਨੈਸ਼ਨਲ ਅਤੇ ਸਰਕਲ ਸਟਾਇਲ ਕਬੱਡੀ ਮੁਕਾਬਲਿਆਂ ਵਿੱਚ 8 ਵਰਗਾਂ ਦੇ 5000 ਦੇ ਕਰੀਬ ਲੜਕੇ ਤੇ ਲੜਕੀਆਂ ਖਿਡਾਰੀ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਵਿਖੇ ਸਵੇਰੇ 10 ਵਜੇ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਕਬੱਡੀ ਟੂਰਨਾਮੈਂਟ ਦੀ ਸ਼ੁਰੂਆਤ ਕਰਵਾਉਣ ਲਈ ਪੁੱਜਣਗੇ।

ਗੁਰਲਾਲ ਘਨੌਰ ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਤੇ ਖੇਡ ਪ੍ਰੇਮੀਆਂ ਨੂੰ ਸੱਦਾ ਦਿੱਤਾ ਕਿ ਉਹ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਲਈ ਇਨ੍ਹਾਂ ਮੁਕਾਬਲਿਆਂ ਦਾ ਹਿੱਸਾ ਜਰੂਰ ਬਣਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਅੰਦਰ ਖੇਡਾਂ ਦੀ ਚਿਣਗ ਪੈਦਾ ਕਰਨ ਲਈ ਸ਼ੁਰੂ ਕੀਤੀਆਂ 'ਖੇਡਾਂ ਵਤਨ ਪੰਜਾਬ ਦੀਆਂ' ਪੰਜਾਬ ਦੀ ਜਵਾਨੀ ਨੂੰ ਨਵੀਂ ਦਿਸ਼ਾ ਦੇਣ ਵਿੱਚ ਸਫ਼ਲ ਹੋਣਗੀਆਂ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ 15 ਅਕਤੂਬਰ ਤੋਂ 22 ਅਕਤੂਬਰ ਤੱਕ ਕਬੱਡੀ ਸਰਕਲ ਤੇ ਨੈਸ਼ਨਲ ਸਟਾਇਲ ਅਤੇ ਆਰਚਰੀ ਦੇ ਮੁਕਾਬਲੇ ਪੰਜਾਬੀ ਯੂਨੀਵਰਸਿਟੀ ਵਿਖੇ ਜਦਕਿ ਫੈਂਸਿੰਗ, ਖੋ-ਖੋ, ਬਾਕਸਿੰਗ ਤੇ ਪਾਵਰ ਲਿਫ਼ਟਿੰਗ ਦੇ ਮੁਕਾਬਲੇ ਪੋਲੋ ਗਰਾਊਂਡ ਵਿਖੇ ਕਰਵਾਏ ਜਾਣਗੇ।ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ਼ਾਸਵਤ ਰਾਜਦਾਨ ਨੇ ਦੱਸਿਆ ਕਿ ਅੰਮ੍ਰਿਤਸਰ, ਸੰਗਰੂਰ, ਬਰਨਾਲਾ ਤੇ ਮੋਹਾਲੀ ਵਿਖੇ ਹੋਣ ਵਾਲੇ ਵੱਖ-ਵੱਖ ਖੇਡਾਂ ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ 650 ਖਿਡਾਰੀਆਂ ਨੂੰ ਪਟਿਆਲਾ ਜ਼ਿਲ੍ਹੇ ਤੋਂ ਵੀ ਰਵਾਨਾ ਕੀਤਾ ਗਿਆ ਹੈ।

 

Tags: Gurlal Ghanour , AAP , Aam Aadmi Party , AAP Punjab , Aam Aadmi Party Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD